Saturday, 18 May 2024

 

 

ਖ਼ਾਸ ਖਬਰਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਤਾਰਪੁਰ 'ਚ ਜਲੰਧਰ ਤੋਂ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ- 1 ਜੂਨ ਨੂੰ 'ਝਾੜੂ' ਨਾਲ ਕਰ ਦਿਓ ਸਫ਼ਾਈ ਜੋ ਕਿਹਾ, ਉਸ ਤੋਂ ਵੱਧ ਕੀਤਾ, ਜੋ ਕਹਾਂਗੇ, ਉਸ ਤੋਂ ਵੱਧ ਕਰਾਂਗੇ : ਮੀਤ ਹੇਅਰ ਜੱਦੀ ਪਿੰਡ ਦੇ ਵੋਟਰਾਂ ਨੇ ਜੀਤ ਮਹਿੰਦਰ ਸਿੱਧੂ ਨੂੰ ਹੱਥਾਂ 'ਤੇ ਚੁੱਕਿਆ, ਲੱਡੂਆਂ ਨਾਲ ਵੀ ਤੋਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ 'ਆਪ' ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ ਵਿਸ਼ਵ ਪੱਧਰੀ ਵਿਦਿਅਰ ਅਦਾਰੇ ਹੋਣਗੇ ਸਥਾਪਿਤ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਨੂੰ ਇਕ ਹੋਰ ਝਟਕਾ! ਹੁਸ਼ਿਆਰਪੁਰ ਲੋਕ ਸਭਾ ਹਲਕੇ 'ਚ 'ਆਪ' ਨੂੰ ਮਿਲਿਆ ਹੁਲਾਰਾ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰ ਬੋਲੇ, ਪਟਿਆਲਾ ਬਣੇ ਸਮਾਰਟ ਅਤੇ ਹੈਰੀਟੇਜ ਸਿਟੀ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਚੋਣ ਪ੍ਰਚਾਰ ਦੌਰਾਨ ਆਰਥਿਕ ਵਿਕਾਸ ਤੇ ਕਿਸਾਨਾਂ ਦੇ ਸਮਰਥਨ ਦਾ ਵਾਅਦਾ ਕੀਤਾ ਵਧਦੀ ਅਪਰਾਧ ਦਰ ਅਤੇ ਡਰੱਗ ਮਾਫੀਆ ਪੰਜਾਬ ਦੀ ਤਰੱਕੀ ਦੇ ਰਾਹ ਵਿੱਚ ਵੱਡੀ ਰੁਕਾਵਟ : ਵਿਜੇ ਇੰਦਰ ਸਿੰਗਲਾ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਭਾਜਪਾ ਜਰੂਰੀ : ਅਰਵਿੰਦ ਖੰਨਾ ਹੁਣ ਮੁੱਕ ਜੂ ਹਨੇਰੀ ਰਾਤ, ਹੱਥ ਬਦਲੇਗਾ ਹਾਲਾਤ -ਗੁਰਜੀਤ ਔਜਲਾ ਪੰਜਾਬ ਦੇ ਅੱਤਵਾਦ ਪੀੜਤਾਂ ਦਾ ਮੁੱਦਾ ਸੰਸਦ 'ਚ ਉਠਾਵਾਂਗੇ: ਡਾ: ਸੁਭਾਸ਼ ਸ਼ਰਮਾ ਲੋਕ ਸਭਾ ਚੋਣਾਂ 'ਚ ਮੇਰੀ ਜਿੱਤ ਦਾ ਮੁੱਖ ਆਧਾਰ ਹੋਵੇਗਾ ਪਟਿਆਲਾ ਵਾਸੀਆਂ ਦਾ ਭਰੋਸਾ : ਪ੍ਰਨੀਤ ਕੌਰ ਜਨਤਕ, ਨਿੱਜੀ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਨਾਮ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿਚ ਲਿਖੇ ਜਾਣ : ਰਾਜੇਸ਼ ਧੀਮਾਨ ਜ਼ਿਲ੍ਹਾ ਚੋਣ ਅਫਸਰ ਪਰਨੀਤ ਸ਼ੇਰਗਿੱਲ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ ਮੁੱਖ ਮੰਤਰੀ ਦੱਸਣ ਕਿ ਉਹਨਾਂ ਦੀ ਸਰਕਾਰ ਨਹਿਰੀ ਪਟਵਾਰੀਆਂ ਨੂੰ ਜਾਅਲੀ ਐਂਟਰੀਆਂ ਪਾ ਕੇ ਨਹਿਰੀ ਪਾਣੀ ਪੰਜਾਬ ਦੇ ਸਾਰੇ ਖੇਤਾਂ ਤੱਕ ਪਹੁੰਚਣ ਦੇ ਝੂਠੇ ਦਾਅਵਿਆਂ ਵਾਸਤੇ ਮਜਬੂਰ ਕਿਉਂ ਕਰ ਰਹੀ ਹੈ : ਅਕਾਲੀ ਦਲ ਵੋਟਰ ਹੈ ਆਜ ਕਾ ਅਰਜੁਨ ਸ਼ਕਸ਼ਮ ਐਪ ਨੂੰ ਦਰਸਾਉਂਦਾ ਚਿੱਤਰ ਜਾਰੀ ਇੱਕ ਮਹੀਨੇ ਤੋਂ ਵੀ ਘੱਟ ਸਮੇਂ ਵਿੱਚ ਕਿਸਾਨਾਂ ਦੇ ਕਰਜ਼ੇ ਮੁਆਫ਼ ਹੋਣਗੇ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਪੁਲਿਸ ਸੂਬੇ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ - ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਦੇਸ਼ ’ਚ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਆਨੰਦਪੁਰ ਸਾਹਿਬ ਪਾਰਲੀਮਾਨੀ ਹਲਕਾ ‘ਚ ਕੂੜੇ ਅਤੇ ਪਲਾਸਟਿਕ ਤੋਂ ਪੈਦਾ ਹੋਣ ਵਾਲੀ ਕਾਰਬਨ ਦਾ ਸੰਤੁਲਨ ਬਣਾਉਣ ਲਈ ਵੱਧ ਤੋਂ ਵੱਧ ਪੌਦੇ ਲਗਾਏ ਜਾਣਗੇ: ਜਨਰਲ ਚੋਣ ਅਬਜ਼ਰਵਰ ਡਾ. ਹੀਰਾ ਲਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਅੰਮ੍ਰਿਤਸਰ ਵਿੱਚ ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਕੀਤੀ ਮੀਟਿੰਗ

 

ਅੰਤਰ ਪੌਲੀਟੈਕਨਿਕ ਯੁਵਕ ਮੇਲੇ ਦੇ ਦੂਸਰੇ ਦਿਨ ਕੋਰੀਉਗਰਾਫ਼ੀ ਅਤੇ ਗਿੱਧੇ ਦੀਆਂ ਹੋਈਆਂ ਪੇਸ਼ਕਾਰੀਆਂ

ਵਿਧਾਨ ਸਭ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਜੇਤੂ ਨੂੰ ਇਨਾਮ ਤਕਸੀਮ ਕੀਤੇ

Kultar Singh Sandhwan, AAP, Aam Aadmi Party, AAP Punjab, Aam Aadmi Party Punjab, Government of Punjab, Punjab Government

Web Admin

Web Admin

5 Dariya News

ਪਟਿਆਲਾ , 22 Feb 2024

ਪੰਜਾਬ ਰਾਜ ਅੰਤਰ ਪੌਲੀਟੈਕਨਿਕ ਯੁਵਕ ਮੇਲਾ ਜੋ ਕਿ ਪੰਜਾਬ ਤਕਨੀਕੀ ਸੰਸਥਾਵਾਂ (ਖੇਡਾਂ) ਦੇ ਬੈਨਰ ਹੇਠ ਸਰਕਾਰੀ ਪੌਲੀਟੈਕਨਿਕ ਕਾਲਜ ਦੀ ਮੇਜ਼ਬਾਨੀ ਵਿੱਚ ਚੱਲ ਰਿਹਾ ਹੈ, ਵਿੱਚ ਲੋਕ ਗੀਤ, ਕੋਰੀਉਗਰਾਫ਼ੀ ਅਤੇ ਗਿੱਧਿਆਂ ਦੀਆਂ ਪੇਸ਼ਕਾਰੀਆਂ ਕੀਤੀਆਂ ਗਈਆਂ। ਅੱਜ ਇਸ ਮੇਲੇ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ ਅਤੇ ਜੇਤੂਆਂ ਨੂੰ ਇਨਾਮ ਤਕਸੀਮ ਕੀਤੇ।

ਵਿਭਾਗ ਦੇ ਵਧੀਕ ਡਾਇਰੈਕਟਰ ਅਤੇ ਪੀ.ਟੀ.ਆਈ.ਐਸ. ਦੇ ਪੈਟਰਨ ਮੋਹਨਵੀਰ ਸਿੰਘ ਦੀ ਰਹਿਨੁਮਾਈ ਵਿੱਚ ਚੱਲ ਰਹੇ ਯੁਵਕ ਮੇਲੇ ਵਿੱਚ ਸਰਕਾਰੀ ਪੌਲੀਟੈਕਨਿਕ ਕਾਲਜ ਪਟਿਆਲਾ ਦੇ ਪ੍ਰਿੰਸੀਪਲ ਰਵਿੰਦਰ ਸਿੰਘ ਹੁੰਦਲ ਵੱਲੋਂ ਆਏ ਹੋਏ ਮਹਿਮਾਨਾਂ ਦਾ ਸਵਾਗਤ ਕੀਤਾ ਗਿਆ ਅਤੇ ਕਿਹਾ ਕਿ ਇਸ ਵਰ੍ਹੇ ਦਾ ਯੁਵਕ ਮੇਲਾ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਰੰਗਲੇ ਪੰਜਾਬ ਦੇ ਸੁਪਨੇ ਨੂੰ ਸਮਰਪਿਤ ਹੈ।

ਪੀ.ਟੀ.ਆਈ.ਐਸ. ਦੇ ਪ੍ਰਧਾਨ ਪਰਮਵੀਰ ਸਿੰਘ ਮੱਤੇਵਾਲ ਨੇ ਦੱਸਿਆ ਕਿ ਅੱਜ ਦੇ ਮੇਲੇ ਦੌਰਾਨ 25 ਤੋਂ ਵਧੇਰੇ ਕਾਲਜਾਂ ਦੇ 400 ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ। ਲੋਕ ਗੀਤ ਦੇ ਲੜਕੀਆਂ ਦੇ ਮੁਕਾਬਲੇ ਵਿੱਚ ਸਰਕਾਰੀ ਪੌਲੀਟੈਕਨਿਕ ਪਟਿਆਲਾ ਨੇ ਪਹਿਲਾ, ਦੂਜੇ ਸਥਾਨ ’ਤੇ ਸਰਕਾਰੀ ਪੌਲੀਟੈਕਨਿਕ ਲੁਧਿਆਣਾ ਤੇ ਰੂਪਨਗਰ ਅਤੇ ਤੀਜਾ ਸਥਾਨ ਸਰਕਾਰੀ ਪੌਲੀਟੈਕਨਿਕ ਕਾਲਜ ਹੁਸ਼ਿਆਰਪੁਰ ਤੇ ਸਰਕਾਰੀ ਪੌਲੀਟੈਕਨਿਕ ਕਾਲਜ ਅੰਮ੍ਰਿਤਸਰ ਨੇ ਪ੍ਰਾਪਤ ਕੀਤਾ। 

ਲੜਕਿਆਂ ਵਿੱਚ ਸਰਕਾਰੀ ਪੌਲੀਟੈਕਨਿਕ ਕਾਲਜ ਰਣਵਾਂ ਨੇ ਪਹਿਲਾ, ਮਾਈ ਬਧਾਨੀ ਅਤੇ ਅੰਮ੍ਰਿਤਸਰ ਨੇ ਦੂਜਾ, ਸਰਕਾਰੀ ਪੌਲੀਟੈਕਨਿਕ ਖੂਨੀਮਾਜਰਾ ਨੇ ਤੀਸਰਾ ਸਥਾਨ ਹਾਸਲ ਕੀਤਾ। ਕੋਰੀਉਗਰਾਫ਼ੀ ’ਚੋਂ ਸਰਕਾਰੀ ਪੌਲੀਟੈਕਨਿਕ ਲੁਧਿਆਣਾ ਨੇ ਪਹਿਲਾ ਸਥਾਨ, ਮੇਹਰ ਚੰਦ ਪੌਲੀਟੈਕਨਿਕ ਜਲੰਧਰ ਦੂਸਰਾ ਅਤੇ ਸਰਕਾਰੀ ਪੌਲੀਟੈਕਨਿਕ ਪਟਿਆਲਾ ਤੇ ਅੰਮ੍ਰਿਤਸਰ ਨੇ ਤੀਸਰਾ ਸਥਾਨ ਹਾਸਲ ਕੀਤਾ।

ਇਸ ਮੌਕੇ ਪ੍ਰਿੰਸੀਪਲ ਜਗਦੇਵ ਸਿੰਘ ਕਾਲੇਕਾ, ਪ੍ਰਿੰਸੀਪਲ ਸੁਰੇਸ਼ ਕੁਮਾਰ, ਪ੍ਰਿੰਸੀਪਲ ਸੰਦੀਪ ਸਿੰਗਲਾ, ਪ੍ਰਿੰਸੀਪਲ ਰਚਨਾ ਕੌਰ, ਸਾਬਕਾ ਪ੍ਰਿੰਸੀਪਲ ਯਾਦਵਿੰਦਰ ਸਿੰਘ, ਪੀ.ਟੀ.ਆਈ.ਐਸ. ਦੇ ਕੋਆਰਡੀਨੇਟਰ ਨਵਦੀਪ ਸਿੰਘ, ਹਰਜੀਤ ਪਾਲ ਸਿੰਘ, ਆਰਗੇਨਾਈਜ਼ੇਸ਼ਨ ਸਕੱਤਰ ਯਸ਼ਪਾਲ ਪਠਾਣੀਆਂ, ਰਾਮ ਸਰੂਪ ਸਕੱਤਰ ਪੀ.ਟੀ.ਆਈ. ਐਸ. ਪ੍ਰੋ. ਗੁਰਬਖਸ਼ੀਸ਼ ਸਿੰਘ ਅਨਟਾਲ ਵਰਕਿੰਗ ਕਮੇਟੀ ਮੈਂਬਰ, ਪ੍ਰੋ. ਨਰਿੰਦਰ ਸਿੰਘ ਢੀਂਡਸਾ ਮੌਜੂਦ ਸਨ।

ਇਸ ਮੇਲੇ ਵਿੱਚ ਲੋਕ ਬੋਲੀਆਂ ਦੇ ਬਾਦਸ਼ਾਹ ਪਾਲ ਸਿੰਘ ਸਰਾਓ, ਡਾ. ਪ੍ਰਭਸ਼ਰਨ ਕੌਰ, ਹਰਦੀਪ ਗਿੱਲ (ਸ਼ਹਿਰ ਪਟਿਆਲਾ), ਹਰਜੀਤ ਗੁੱਡੂ ਨੇ ਵੀ ਖੂਬ ਰੌਣਕਾਂ ਲਾਈਆਂ। ਮੰਚ ਸੰਚਾਲਣ ਪ੍ਰੋ. ਗੁਰਬਖ਼ਸ਼ੀਸ਼ ਸਿੰਘ ਅਨਟਾਲ, ਅਮਨਪ੍ਰੀਤ ਕੌਰ, ਜਸਪ੍ਰੀਤ ਸਿੰਘ ਨੇ ਕੀਤਾ। ਕਾਲਜ ਦੇ ਪ੍ਰਧਾਨ ਵਿਦਿਆਰਥੀ ਮਾਮਲੇ ਹਰਮੇਲ ਸਿੰਘ ਚਹਿਲ ਨੇ ਸਾਰਿਆਂ ਦਾ ਧੰਨਵਾਦ ਕੀਤਾ।

 

Tags: Kultar Singh Sandhwan , AAP , Aam Aadmi Party , AAP Punjab , Aam Aadmi Party Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD