Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਕੌਮਾਂਤਰੀ ਮਾਤ ਭਾਸ਼ਾ ਦਿਵਸ ਮੌਕੇ ਕੱਢੀ ਜਾਗਰੂਕਤਾ ਰੈਲੀ

Language Department Punjab, Punjabi Bhasha Vibhag, Bhasha Vibhag, Punjabi Bhasha Vibhag Patiala

Web Admin

Web Admin

5 Dariya News

ਪਟਿਆਲਾ , 22 Feb 2024

Last updated on: Feb 22, 2024, 00:00 IST

ਮੁੱਖ ਮੰਤਰੀ, ਪੰਜਾਬ ਭਗਵੰਤ ਸਿੰਘ ਮਾਨ ਅਤੇ ਉਚੇਰੀ ਸਿੱਖਿਆ ਤੇ ਭਾਸ਼ਾ ਮੰਤਰੀ, ਪੰਜਾਬ ਹਰਜੋਤ ਸਿੰਘ ਬੈਂਸ ਦੀ ਯੋਗ ਅਗਵਾਈ ਹੇਠ ਅਤੇ ਹਰਪ੍ਰੀਤ ਕੌਰ ਡਾਇਰੈਕਟਰ,  ਭਾਸ਼ਾ ਵਿਭਾਗ, ਪੰਜਾਬ ਦੀ ਰਹਿਨੁਮਾਈ ਅਧੀਨ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਪਟਿਆਲਾ ਵੱਲੋਂ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਮੌਕੇ ਪੰਜਾਬੀ ਚੇਤਨਾ ਰੈਲੀ ਦਾ ਆਯੋਜਨ ਕੀਤਾ ਗਿਆ। ਇਸ ਰੈਲੀ ਨੂੰ ਡਾ. ਬਲਬੀਰ ਸਿੰਘ ਸਿਹਤ ਤੇ ਪਰਿਵਾਰ ਭਲਾਈ ਮੰਤਰੀ, ਪੰਜਾਬ ਨੇ ਝੰਡੀ ਦੇ ਕੇ ਰਵਾਨਾ ਕੀਤਾ।

ਡਾ. ਮਨਜਿੰਦਰ ਸਿੰਘ, ਜ਼ਿਲ੍ਹਾ ਭਾਸ਼ਾ ਅਫ਼ਸਰ, ਪਟਿਆਲਾ ਨੇ ਇਸ ਚੇਤਨਾ ਰੈਲੀ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਰੈਲੀ ਵਿੱਚ ਪਟਿਆਲਾ ਵਾਸੀਆਂ ਨੂੰ ਪੰਜਾਬੀ ਮਾਂ-ਬੋਲੀ ਦੇ ਪ੍ਰਚਾਰ ਤੇ ਪ੍ਰਫੁੱਲਤਾ ਲਈ ਆਪਣਾ ਯੋਗਦਾਨ ਪਾਉਣ ਲਈ ਅੱਗੇ ਆਉਣ ਦਾ ਸੁਨੇਹਾ ਦਿੱਤਾ ਗਿਆ। ਰੈਲੀ ਦੌਰਾਨ ਮਾਂ-ਬੋਲੀ ਦੀ ਮਹੱਤਤਾ ਨੂੰ ਦਰਸਾਉਂਦੇ ਵੱਖ-ਵੱਖ ਨਾਅਰਿਆਂ ਰਾਹੀਂ ਪਟਿਆਲਾ ਵਾਸੀਆਂ ਨੂੰ ਆਪਣੀਆਂ ਸੰਸਥਾਵਾਂ/ ਦੁਕਾਨਾਂ ਅਤੇ ਵਪਾਰਿਕ ਅਦਾਰਿਆਂ ਆਦਿ ਦੀਆਂ ਨਾਮ ਪੱਟੀਆਂ/ਬੋਰਡ  ਪੰਜਾਬੀ ਭਾਸ਼ਾ(ਗੁਰਮੁਖੀ ਲਿਪੀ) ਵਿਚ ਲਿਖਣ ਸਬੰਧੀ ਅਪੀਲ ਵੀ ਕੀਤੀ ਗਈ। 

ਇਹ ਰੈਲੀ ਭਾਸ਼ਾ ਭਵਨ ਤੋਂ ਸ਼ੁਰੂ ਹੋ ਕੇ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ਤੋਂ ਹੁੰਦੀ ਹੋਈ ਮੁੱਖ ਦਫ਼ਤਰ ਵਿਖੇ ਖ਼ਤਮ ਹੋਈ। ਇਸ ਰੈਲੀ  ਵਿਚ ਭਾਸ਼ਾ ਵਿਭਾਗ ਦੇ ਸਟਾਫ਼ ਅਤੇ ਵਿਦਿਆਰਥੀਆਂ ਤੋਂ ਬਿਨਾਂ ਆਈ.ਟੀ.ਆਈ (ਇਸਤਰੀਆਂ) ਦੇ ਵਿਦਿਆਰਥਣਾਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ। ਰੈਲੀ ਦੀ ਸ਼ੁਰੂਆਤ ਮੌਕੇ ਸ੍ਰੀਮਤੀ ਹਰਪ੍ਰੀਤ ਕੌਰ ਡਾਇਰੈਕਟਰ,ਭਾਸ਼ਾ ਵਿਭਾਗ, ਹਰਭਜਨ ਕੌਰ, ਡਿਪਟੀ ਡਾਇਰੈਕਟਰ, ਅਮਰਿੰਦਰ ਸਿੰਘ, ਜਸਪ੍ਰੀਤ ਕੌਰ, ਸੁਰਿੰਦਰ ਕੌਰ ਸਹਾਇਕ ਡਾਇਰੈਕਟਰ, ਗੁਰਮੀਤ ਸਿੰਘ  ਹਰਪ੍ਰੀਤ ਸਿੰਘ,ਖੋਜ ਸਹਾਇਕ, ਭੁਪਿੰਦਰ ਸਿੰਘ ਸੀਨੀਅਰ ਸਹਾਇਕ ਆਦਿ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਜਗਮੇਲ ਸਿੰਘ ਦੁਆਰਾ ਮਾਂ-ਬੋਲੀ ਬਾਰੇ ਲਗਾਏ ਜਾ ਰਹੇ ਜ਼ੋਰਦਾਰ ਨਾਅਰਿਆਂ ਦਾ ਜਵਾਬ ਦਿੰਦੇ ਹੋਏ ਰੈਲੀ ਨੂੰ ਸ਼ਹਿਰ ਲਈ ਰਵਾਨਾ ਕੀਤਾ।

ਇਸ ਰੈਲੀ ਦੀ ਸਫਲਤਾਪੂਰਵਕ ਸਮਾਪਤੀ ਉਪਰੰਤ  ਬਾਅਦ ਦੁਪਹਿਰ ਦਫ਼ਤਰ ਵਿਖੇ ਚਲਦੀ ਉਰਦੂ ਆਮੋਜ਼ ਦੀ ਜਮਾਤ ਦੇ ਵਿਦਿਆਰਥੀਆਂ ਵੱਲੋਂ ਵੀ ਮਾਤ ਭਾਸ਼ਾ ਦਿਵਸ ਮਨਾਇਆ ਗਿਆ। ਇਸ ਸਮਾਗਮ ਵਿੱਚ ਡਾ.ਮਨਜਿੰਦਰ ਸਿੰਘ, ਜ਼ਿਲ੍ਹਾ ਭਾਸ਼ਾ ਅਫ਼ਸਰ, ਪਟਿਆਲਾ ਅਤੇ ਡਾ. ਮੁਦੱਸਰ ਰਸ਼ੀਦ ਰਾਥਰ, ਉਰਦੂ ਅਧਿਆਪਕ ਵੱਲੋਂ ਸਮੂਹ ਵਿਦਿਆਰਥੀਆਂ ਨੂੰ ਮਾਤ ਭਾਸ਼ਾ ਦਿਵਸ ਦੀ ਵਧਾਈ ਦਿੱਤੀ।ਇਸ ਦੌਰਾਨ ਹਾਜ਼ਰ ਸਮੁੱਚੇ ਵਿਦਿਆਰਥੀਆਂ ਨੇ ਆਪਣੀਆਂ ਰਚਨਾਵਾਂ ਪੇਸ਼ ਕੀਤੀਆਂ ਅਤੇ ਆਪਣੇ ਵਿਚਾਰ ਸਾਂਝੇ ਕੀਤੇ। ਭਾਸ਼ਾ ਵਿਭਾਗ, ਪੰਜਾਬ ਵਿਖੇ ਇਹ ਪੂਰਾ ਦਿਨ ਮਾਤ ਭਾਸ਼ਾ ਪੰਜਾਬੀ ਦੇ ਰੰਗ ਵਿੱਚ ਰੰਗਿਆ ਰਿਹਾ।

 

Tags: Language Department Punjab , Punjabi Bhasha Vibhag , Bhasha Vibhag , Punjabi Bhasha Vibhag Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD