Saturday, 27 April 2024

 

 

ਖ਼ਾਸ ਖਬਰਾਂ ਕਿਸਾਨਾਂ ਨੂੰ ਮੁਆਵਜ਼ਾ ਦਿੱਤੇ ਬਗੈਰ ਸੜਕ ਦੇ ਟੈਂਡਰ ਲਗਵਾ ਕੇ ਜ਼ਮੀਨ ’ਤੇ ਗੈਰ ਕਾਨੂੰਨੀ ਕਬਜ਼ਾ ਕਰਵਾਉਣਾ ਚਾਹੁੰਦੇ ਨੇ ਪ੍ਰਨੀਤ ਕੌਰ ਤੇ ਡਾ. ਬਲਬੀਰ ਸਿੰਘ: ਐਨ ਕੇ ਸ਼ਰਮਾ ਭਗਵੰਤ ਮਾਨ ਨੇ ਖਡੂਰ ਸਾਹਿਬ ਵਿਚ 'ਆਪ' ਉਮੀਦਵਾਰ ਲਈ ਪ੍ਰਚਾਰ ਕਰਦਿਆਂ ਪੱਟੀ ਵਿਖੇ ਕੀਤਾ ਵੱਡੀ ਜਨਸਭਾ ਨੂੰ ਸੰਬੋਧਿਤ ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਵਿਖੇ ਉਮੀਦਵਾਰ ਪਵਨ ਕੁਮਾਰ ਟੀਨੂੰ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ, ਲੋਕਾਂ ਦੇ ਭਾਰੀ ਇਕੱਠ ਨੇ ਟੀਨੂੰ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦਾ ਦਿੱਤਾ ਭਰੋਸਾ ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾ ਪਟਿਆਲਾ ਕਾਂਗਰਸ ਦੀ ਸੀਨੀਅਰ ਲੀਡਰਸ਼ਿਪ ਡਾ. ਧਰਮਵੀਰ ਗਾਂਧੀ ਦੇ ਨਾਲ, ਸਾਰੇ ਵਰਕਰ ਪਟਿਆਲਾ ਵਿੱਚ ਕਾਂਗਰਸ ਦੀ ਜ਼ਬਰਦਸਤ ਜਿੱਤ ਯਕੀਨੀ ਬਣਾਉਣਗੇ ਪੰਜਾਬ ਦੇ ਅਸਲ ਮੁੱਦਿਆਂ ਨੂੰ ਸਿਆਸੀ ਆਗੂਆਂ ਵੱਲੋਂ ਅਣਗੌਲਿਆ ਜਾ ਰਿਹਾ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਭਾਜਪਾ ਦਾ ਸੰਕਲਪ ਪੱਤਰ ਮੋਦੀ ਦੀ ਗਾਰੰਟੀ ਚੰਡੀਗੜ੍ਹ 'ਚ ਲਾਂਚ ਮਾਝੇ 'ਚ ਗਰਜੇ ਮਾਨ! ਸ਼ੈਰੀ ਕਲਸੀ ਲਈ ਗੁਰਦਾਸਪੁਰ 'ਚ 'ਆਪ' ਦੀ ਚੋਣ ਮੁਹਿੰਮ ਕੀਤੀ ਸ਼ੁਰੂ ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ- ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਕਾਂਗਰਸ ਔਰਤਾਂ ਨੂੰ ਨੌਕਰੀਆਂ 'ਚ 50 ਫੀਸਦੀ ਰਾਖਵਾਂਕਰਨ ਦੇਵੇਗੀ : ਲਾਂਬਾ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਅਧੀਨ ਆਉਂਦੇ ਹਲਕਿਆਂ ਦੇ ਸਹਾਇਕ ਰਿਟਰਨਿੰਗ ਅਫਸਰਾਂ ਤੇ ਹੋਰ ਅਧਿਕਾਰੀਆਂ ਦੀ ਪੋਸਟਲ ਬੈਲਟ ਪੇਪਰ ਸਬੰਧੀ ਟ੍ਰੇਨਿੰਗ ਕਰਵਾਈ ਸਵੀਪ ਟੀਮ ਵੱਲੋਂ ਹਲਕਾ ਡੇਰਾਬੱਸੀ ਵਿਚ ਨੌਜੁਆਨਾਂ ਨੂੰ ਕੀਤਾ ਗਿਆ ਜਾਗਰੂਕ ਸਿਹਤ ਵਿਭਾਗ ਵੱਲੋਂ ਵਿਸ਼ਵ ਮਲੇਰੀਆ ਦਿਵਸ ਮੋਕੇ ਜਾਗਰੂਕਤਾ ਰੈਲੀ ਕੱਢੀ ਗਈ ਏਜੰਸੀਆਂ ਵੱਲੋਂ 334283.4 ਮੀਟਰਿਕ ਟਨ ਅਨਾਜ ਦੀ ਖਰੀਦ ਨਾਲ ਖਰੀਦ ਪ੍ਰਕਿਰਿਆ 'ਚ ਤੇਜ਼ੀ ਅਕਾਲੀ ਦਲ ਸਿਆਸੀ ਲਾਹਾ ਲੈਣ ਲਈ ਲੋਕਾਂ ਨੂੰ ਗੁੰਮਰਾਹ ਕਰ ਰਿਹਾ ਹੈ : ਪ੍ਰਨੀਤ ਕੌਰ ਅਧਿਆਪਕ ਕਸ਼ਮੀਰ ਸਿੰਘ ਦਾ ਵੋਟਰ ਗੀਤ 'ਵੋਟ ਜ਼ਰੂਰੀ' ਹੋਇਆ ਰਿਲੀਜ਼ ਲੋਕਾਂ ਨੂੰ ਵੋਟਾਂ ਪਾਉਣ ਸਬੰਧੀ ਜਾਗਰੂਕ ਕਰਨ ਵਿੱਚ ਕੋਈ ਕਸਰ ਨਾ ਛੱਡੀ ਜਾਵੇ : ਡਾ. ਪ੍ਰੀਤੀ ਯਾਦਵ ਡਿਪਟੀ ਕਮਿਸ਼ਨਰ ਵੱਲੋਂ ਸਕੂਲਾਂ ਨੂੰ ਸੇਫ ਸਕੂਲ ਵਾਹਨ ਪਾਰਸੀ ਨੂੰ ਸਖਤੀ ਨਾਲ ਲਾਗੂ ਕਰਨ ਦੀ ਹਦਾਇਤ ਡਿਪਟੀ ਕਮਿਸ਼ਨਰ ਨੇ ਕੀਤਾ ਤਪਾ, ਭਦੌੜ ਦੀਆਂ ਦਾਣਾ ਮੰਡੀਆਂ ਦਾ ਦੌਰਾ ਟੀਕਾਕਰਨ ਤੋਂ ਵਾੰਝੇ ਰਹਿ ਗਏ ਲੋਕ ਆਪਣੇ ਬੱਚਿਆਂ ਨੂੰ ਜਰੂਰ ਲਗਵਾਉਣ ਟੀਕੇ : ਡਾ. ਕਵਿਤਾ ਸਿੰਘ ਡਿਪਟੀ ਕਮਿਸ਼ਨਰ ਵਲੋਂ ਖਰੀਦ ਪ੍ਰਬੰਧਾਂ ਸਬੰਧੀ ਆੜੀਤਆ ਐਸੋਸੀਏਸ਼ਨ ਨਾਲ ਮੀਟਿੰਗ

 

ਪੰਜਾਬੀ ਮਨੋਰੰਜਨ ਇੰਡਸਟਰੀ ਦਾ ਪੀਫਾ ਐਵਾਰਡ 2 ਮਾਰਚ ਨੂੰ

ਇਸ ਵਾਰ ਰਿਆਤ ਬਹਾਰਾ ਯੂਨੀਵਰਸਿਟੀ ਹੋਵੇਗੀ ਐਵਾਰਡ ਨਾਈਟ

Pollywood, Entertainment, Actress, Cinema, Punjabi Films, Movie, Mohali

5 Dariya News

5 Dariya News

5 Dariya News

ਮੁਹਾਲੀ , 22 Feb 2024

ਪੰਜਾਬੀ ਮਨੋਰੰਜਨ ਇੰਡਸਟਰੀ ਦਾ ਦੂਜਾ ਫੈਸਟੀਵਲ ਤੇ ਐਵਾਰਡ ਸ਼ੋਅ “ਪੀਫਾ” ਯਾਨੀ ਪੰਜਾਬੀ ਇੰਟਰਟੇਨਮੈਂਟ ਫੈਸਟੀਵਲ ਅਤੇ ਐਵਾਰਡ 2024” ਇਸ ਵਾਰ 2 ਮਾਰਚ ਸ਼ਨੀਵਾਰ ਨੂੰ ਰਿਆਤ ਬਾਹਰਾ ਯੂਨੀਵਰਸਿਟੀ ਖਰੜ, ਮੁਹਾਲੀ ਵਿਖੇ ਹੋਣ ਜਾ ਰਿਹਾ ਹੈ। ਪੰਜਾਬੀ ਇੰਡਸਟਰੀ ਦੀ ਇਹ ਉਹ ਸੁਨਾਹਿਰੀ ਸ਼ਾਮ ਹੁੰਦੀ ਹੈ ਜਿੱਥੇ ਦਰਸ਼ਕਾਂ ਦੇ ਭਰਪੂਰ ਮਨੋਰੰਜਨ ਦੇ ਨਾਲ ਨਾਲ  ਪੰਜਾਬੀ ਸਿਨਮਾ ਤੇ ਸੰਗੀਤ ਨੂੰ ਸਮਰਪਿਤ ਵੱਖ ਵੱਖ ਸਖਸੀਅਤਾਂ ਨੂੰ ਐਵਾਰਡ ਦੇ ਰੂਪ ਵਿੱਚ ਸਨਮਾਨਿਤ ਕਰਕੇ ਉਨ੍ਹਾਂ ਦੀ ਸ਼ਾਨ ਵਿੱਚ ਹੋਰ ਵਾਧਾ ਕੀਤਾ ਜਾਂਦਾ ਹੈ।

“ਦਾ ਸਕਾਈਟ੍ਰਿਲ” ਦੀ ਪੇਸ਼ਕਸ਼ ਅਤੇ “ਮਾਈ ਇੰਟਰਨੈਟ” ਦੀ ਸਹਿ ਪੇਸ਼ਕਸ਼ ਇਸ ਐਵਾਰਡ ਨਾਈਟ ਬਾਰੇ ਗੱਲਬਾਤ ਕਰਦਿਆਂ ਪੀਫਾ ਦੇ ਫਾਊਂਡਰ ਸਪਨ ਮਨਚੰਦਾ ਨੇ ਦੱਸਿਆ ਕਿ “ਦਾ ਸਕਾਈਟ੍ਰਿਲ” ਅਤੇ “ਮਾਈ ਇੰਟਰਨੈਟ” ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਇਸ ਐਵਾਰਡ ਸਮਾਗਤ ਵਿੱਚ ਪੰਜਾਬੀ ਇੰਡਸਟਰੀ ਨੂੰ ਪਰਿਵਾਰ ਦੇ ਰੂਪ ਵਿੱਚ ਇੱਕੋ ਜਗ੍ਹਾ ਇਕੱਠੇ ਕਰਨਾ ਅਤੇ ਉਹਨਾਂ ਦੇ ਮਨੋਰੰਜਨ ਦੇ ਨਾਲ ਨਾਲ ਪੰਜਾਬੀ ਸਿਨਮਾ ਤੇ ਸੰਗੀਤ ਦੀ ਪ੍ਰਫੁੱਲਤਾ ਅਤੇ ਪ੍ਰਸਿੱਧੀ ਵਿੱਚ ਆਪਣਾ ਯੋਗਦਾਨ ਪਾਉਣ ਵਾਲੀਆਂ ਸਖਸ਼ੀਅਤਾਂ ਨੂੰ ਵੱਖ-ਵੱਖ ਐਵਾਰਡਾਂ ਦੇ ਨਾਲ ਨਿਵਾਜਣਾ ਹੈ। 

ਇਸ ਦੇ ਨਾਲ ਹੀ ਨਵੇਂ ਕਲਾਕਾਰਾਂ ਨੂੰ ਹੱਲਾਸ਼ੇਰੀ ਦੇਣਾ ਵੀ ਇਸ ਐਵਾਰਡ ਸ਼ੋਅ ਦਾ ਮਕਸਦ ਹੈ। ਇਸ ਐਵਾਰਡ ਸ਼ੋਅ ਦੇ ਜ਼ਰੀਏ ਪੰਜਾਬੀ ਸਿਨਮਾ ਤੇ ਸੰਗੀਤ ਦੇ ਉਨ੍ਹਾਂ ਨਾਮਾਂ ਨੂੰ ਜ਼ਿੰਦਾ ਰੱਖਣ ਦੀ ਵੀ ਕੋਸ਼ਿਸ਼ ਕੀਤੀ ਜਾ ਰਹੀ ਹੈ ਜਿੰਨਾ ਨੇ ਇਸ ਇੰਡਸਟਰੀ ਦੀ ਸ਼ੁਰੂਆਤ ਕੀਤੀ ਹੈ। ਇਸ ਮੌਕੇ ਪੀਫਾ ਦੀ ਟੀਮ ਨੇ ਦੱਸਿਆ ਕਿ ਇਸ ਵਾਰ ਵੀ ਪ੍ਰਿਥਵੀ ਰਾਜ ਕਪੂਰ, ਕੇ ਡੀ ਮਹਿਰਾ, ਵਰਿੰਦਰ, ਮੇਹਰ ਮਿੱਤਲ, ਕੁਲਦੀਪ ਮਾਣਕ, ਜਸਵੰਤ ਭੰਵਰਾ, ਮਨੋਜ ਪੰਜ, ਬਲਰਾਜ ਸਾਹਨੀ, ਦਲਜੀਤ ਕੌਰ, ਇੰਦਰਾ ਬਿੱਲੀ, ਸਰਦੂਲ ਸਿੰਕਦਰ, ਯਸ਼ਪਾਲ ਸ਼ਰਮਾ, ਗੁਰਕਿਰਤਨ,ਮੁਲਖ ਰਾਜ ਭਾਖੜੀ, ਸੁਰਿੰਦਰ ਕੌਰ,ਗੁਰਮੀਤ ਭਾਵਾ, ਨੰਦ ਲਾਲ ਨੂਰਪੁਰੀ, ਬਾਬਾ ਬੁੱਲੇ ਸ਼ਾਹ ਦੇ ਨਾਂ ‘ਤੇ ਯਾਦਗਾਰੀ ਐਵਾਰਡ ਸਥਾਪਤ ਕੀਤੇ ਗਏ ਹਨ। 

ਇਸ ਮੌਕੇ ਦਾ ਸਕਾਈਟ੍ਰੇਲ ਦੇ ਡਾਇਰੈਕਟਰ ਹਰਪ੍ਰੀਤ ਸਿੰਘ ਦੇਵਗਨ ਤੋਂ ਇਲਾਵਾ  ਮੌਕੇ ਪੀਫਾ ਦੀ ਟੀਮ ਤੋਂ ਕਾਰਜ ਗਿੱਲ, ਮੁਨੀਸ਼ ਸਾਹਨੀ, , ਦਿਨੇਸ਼ ਔਲਖ, ਨਿਹਾਰਿਕਾ, ਅੰਮਿਤ ਪ੍ਰਾਸ਼ਰ, ਚੰਨਪ੍ਰੀਤ ਧਨੋਆ, ਗੁਰਪ੍ਰੀਤ ਖੇਤਲਾ ਹਾਜ਼ਰ ਸਨ।

 

Tags: Pollywood , Entertainment , Actress , Cinema , Punjabi Films , Movie , Mohali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD