Friday, 17 May 2024

 

 

ਖ਼ਾਸ ਖਬਰਾਂ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ

 

"ਆਪ ਦੀ ਸਰਕਾਰ ਆਪ ਦੇ ਦੁਆਰ"- ਪ੍ਰੋਗਰਾਮ ਤਹਿਤ ਪਿੰਡ ਸਨੇਟਾ ਵਿਖੇ ਲੱਗੇ ਕੈਂਪ ਦਾ ਵਿਧਾਇਕ ਕੁਲਵੰਤ ਸਿੰਘ ਨੇ ਕੀਤਾ ਦੌਰਾ

ਪੰਜਾਬ ਦਾ ਸਰਬਪੱਖੀ ਵਿਕਾਸ ਕਰਵਾਉਣ 'ਚ ਜੁਟੀ ਭਗਵੰਤ ਸਿੰਘ ਮਾਨ ਦੀ ਸਰਕਾਰ: ਕੁਲਵੰਤ ਸਿੰਘ

Kulwant Singh Mohali, S.A.S.Nagar, Mohali, S.A.S. Nagar Mohali, Sahibzada Ajit Singh Nagar, AAP, Aam Aadmi Party, Aam Aadmi Party Punjab, AAP Punjab, Aap Di Sarkar Aap De Dwaar, Aap Di Sarkar Aap De Dwar, Aap Di Sarkar Aap De Dwaar Scheme, Aap Di Sarkar Aap De Dwaar Scheme In Punjab, Government of Punjab, Punjab Government

5 Dariya News

5 Dariya News

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 23 Feb 2024

ਲੋਕਾਂ ਨੂੰ ਪੇਸ਼ ਆ ਰਹੀਆਂ  ਰੋਜ਼ਮਰ੍ਹਾ ਦੀਆਂ ਸਮੱਸਿਆਵਾਂ ਅਤੇ ਉਹਨਾਂ ਦੇ ਲਮਕਦੇ ਮਸਲਿਆਂ ਨੂੰ ਹੱਲ ਕਰਨ ਦੇ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਵੱਲੋਂ ਪੰਜਾਬ ਭਰ ਦੇ ਵਿੱਚ ਪਿੰਡਾਂ ਅਤੇ ਸ਼ਹਿਰਾਂ ਦੇ ਵਿੱਚ ਵੱਡੇ ਪੱਧਰ ਤੇ ਕੈਂਪ ਪਿਛਲੇ ਕਈ ਦਿਨਾਂ ਲਗਾਏ ਜਾ ਰਹੇ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਇਹ ਸਿਲਸਿਲਾ ਲਗਾਤਾਰ ਜਾਰੀ ਰਹੇਗਾ ਅਤੇ ਇਸ ਤਰ੍ਹਾਂ ਦੇ  ਕੈਂਪਾਂ ਵਿੱਚ ਲੋਕੀ ਆਪਣੇ ਮਸਲਿਆਂ ਨੂੰ ਹੱਲ ਕਰਵਾ ਕੇ ਰਾਹਤ ਮਹਿਸੂਸ ਕਰ ਰਹੇ ਹਨ।

ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਮੋਹਾਲੀ ਕੁਲਵੰਤ ਸਿੰਘ ਨੇ ਪਿੰਡ ਸਨੇਟਾ ਵਿਖੇ ਲਗਾਏ ਗਏ ਵਿਸ਼ੇਸ਼ ਕੈਂਪ ਦਾ ਦੌਰਾ ਕਰਨ ਦੇ ਦੌਰਾਨ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦੇ ਹੋਏ ਕੀਤਾ। ਉਹਨਾਂ ਕਿਹਾ ਕਿ  ਕੈਂਪਾਂ ਦੇ ਵਿੱਚ 40 ਤੋਂ ਵੀ ਵੱਧ ਵਿਭਾਗਾਂ ਦੇ ਅਧਿਕਾਰੀ ਅਤੇ ਮੁਲਾਜ਼ਮ ਮੌਜੂਦ ਰਹਿੰਦੇ ਹਨ ਅਤੇ ਲੋਕਾਂ ਦੇ ਕੰਮਾਂ ਦਾ ਨਿਪਟਾਰਾ ਮੌਕੇ ਤੇ ਹੀ ਕੀਤਾ ਜਾ ਰਿਹਾ ਹੈ। 

ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਜਿਹੜੀਆਂ ਗਾਰੰਟੀਆਂ ਅਤੇ ਵਾਅਦੇ ਪੰਜਾਬ ਵਿਧਾਨ ਸਭਾ ਚੋਣਾਂ ਦੇ ਦੌਰਾਨ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਦੇ ਵੱਲੋਂ ਕੀਤੇ ਗਏ ਸਨ,  ਉਹਨਾਂ ਨੂੰ ਲਗਭਗ ਪੂਰਾ ਕਰ ਲਿਆ ਗਿਆ ਹੈ ਅਤੇ ਜੋ ਵੀ ਗਾਰੰਟੀਆਂ ਅਤੇ ਵਾਅਦੇ ਕੁਝ ਕੁ ਜੋ ਬਾਕੀ ਰਹਿ ਗਏ ਹਨ, ਨੂੰ ਵੀ ਆਉਣ ਵਾਲੇ ਕੁਝ ਸਮੇਂ ਦੇ ਵਿੱਚ ਹੀ ਪੂਰਾ ਕਰ ਲਿਆ ਜਾਵੇਗਾ। ਉਹਨਾਂ ਕਿਹਾ ਕਿ ਇਹਨਾਂ ਗਰੰਟੀਆਂ ਅਤੇ ਵਾਅਦਿਆਂ ਤੋਂ ਇਲਾਵਾ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਵੱਲੋਂ ਵਿਕਾਸ ਮੁਖੀ ਕੰਮਾਂ ਦੇ ਵਿੱਚ ਤੇਜ਼ੀ ਲਿਆਂਦੀ ਜਾ ਰਹੀ ਹੈ। 

ਉਨ੍ਹਾਂ ਕਿਹਾ ਕਿ ਸਿੱਖਿਆ ਅਤੇ ਸਿਹਤ ਵਿਭਾਗ ਵਿਭਾਗਾ ਦੇ ਵਿੱਚ ਲੋੜੀਂਦੀਆਂ ਘਾਟਾਂ ਨੂੰ ਅਤੇ ਢਾਂਚੇ ਨੂੰ ਸਹੀ  ਲੀਹ ਤੇ ਲਿਆਉਣ ਦੇ ਲਈ ਆਮ ਆਦਮੀ ਪਾਰਟੀ ਦੀ  ਸਰਕਾਰ  ਬਣਦਿਆਂ ਹੀ  ਉਪਰਾਲੇ ਸ਼ੁਰੂ ਕਰ ਦਿੱਤੇ ਗਏ ਸਨ, ਸਿਹਤ ਅਤੇ ਸਿੱਖਿਆ ਵਿਭਾਗਾਂ ਦੇ ਵਿੱਚ ਜਰੂਰੀ ਲੋੜੀਂਦੇ ਸਟਾਫ ਦੀ ਭਰਤੀ ਕੀਤੀ ਗਈ ਤਾਂ ਕਿ ਸਿੱਖਿਆ ਅਤੇ ਸੁਧਾਰ ਸਿਹਤ ਵਿਭਾਗ ਦੇ ਵਿੱਚ ਲੋੜੀਂਦੇ ਸੁਧਾਰ ਕੀਤੇ ਜਾ ਸਕਣ, ਅਤੇ ਇਸ ਦੇ ਨਾਲ ਹੀ ਪੰਜਾਬ ਦੇ ਹਜ਼ਾਰਾਂ ਬੇਰੁਜ਼ਗਾਰਾਂ ਨੂੰ ਰੋਜ਼ਗਾਰ ਵੀ ਦਿੱਤਾ ਜਾ  ਚੁੱਕਾ ਹੈ। 

ਉਹਨਾਂ ਕਿਹਾ ਕਿ ਅੱਜ ਸਵੇਰ ਤੋਂ ਹੀ ਇਸ ਪਿੰਡ ਦੇ ਵਿੱਚ ਲੋਕ ਵੱਡੀ ਗਿਣਤੀ ਵਿੱਚ ਕੈਂਪ ਵਿੱਚ ਬੈਠੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੂੰ ਮਿਲ ਰਹੇ ਹਨ ਅਤੇ ਆਪਣੇ ਕੰਮ ਕਰਵਾ ਕੇ ਖੁਸ਼ੀ- ਖੁਸ਼ੀ ਆਪਣੇ ਘਰਾਂ ਨੂੰ ਪਰਤ ਰਹੇ ਸਾਫ ਵੇਖੇ ਜਾ ਸਕਦੇ ਹਨ, ਕਿਉਂਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੇ ਸੁਪਨਿਆਂ ਦੀ ਸਰਕਾਰ ਹੈ ਅਤੇ ਲੋਕਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਦੇ ਲਈ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਸਾਰੇ ਮੰਤਰੀ ਅਤੇ ਵਿਧਾਇਕਾਂ ਤੋਂ ਇਲਾਵਾ ਆਮ ਆਦਮੀ ਪਾਰਟੀ ਦਾ ਹਰ ਵਰਕਰ ਦਿਨ-ਰਾਤ ਲੋਕਾਂ ਦੀ ਕਚਹਿਰੀ ਵਿੱਚ ਜਾ ਰਿਹਾ ਹੈ ਅਤੇ ਉਹਨਾਂ ਦੀਆਂ ਮੁਸ਼ਕਿਲਾਂ ਨੂੰ ਸੁਣ ਕੇ ਬਕਾਇਦਾ ਸੰਜੀਦਗੀ ਨਾਲ ਹੱਲ ਕੀਤਾ ਜਾ ਰਿਹਾ ਹੈ। 

ਇਸ ਮੌਕੇ ਤੇ ਪਿੰਡ ਸਨੇਟਾ ਵਿਖੇ ਲਗਾਏ ਗਏ ਕੈਂਪ ਦੇ ਦੌਰਾਨ ਇਲਾਕੇ ਦੇ ਪਤਵੰਤੇ ਵਿਅਕਤੀਆਂ ਤੋਂ ਇਲਾਵਾ ਆਪ ਆਗੂ ਅਵਤਾਰ ਸਿੰਘ ਮੌਲੀ ਬੈਦਵਾਣ,ਹਰਜੋਤ ਸਿੰਘ ਗੱਬਰ, ਸਤਵਿੰਦਰ ਸਿੰਘ ਮਿੱਠੂ,ਹਰਸੰਗਤ ਸਿੰਘ, ਸੁਰਜੀਤ ਸਿੰਘ ,ਕਰਮਜੀਤ ਗਿਰ, ਗੁਰਦਿਆਲ ਸਿੰਘ, ਪਰਮਿੰਦਰ ਸਿੰਘ, ਰਵਨੀਤ ਸਿੰਘ, ਗੁਰਵਿੰਦਰ ਸਿੰਘ ਗਰੇਵਾਲ ਵੀ  ਹਾਜ਼ਰ ਸਨ।

 

Tags: Kulwant Singh Mohali , S.A.S.Nagar , Mohali , S.A.S. Nagar Mohali , Sahibzada Ajit Singh Nagar , AAP , Aam Aadmi Party , Aam Aadmi Party Punjab , AAP Punjab , Aap Di Sarkar Aap De Dwaar , Aap Di Sarkar Aap De Dwar , Aap Di Sarkar Aap De Dwaar Scheme , Aap Di Sarkar Aap De Dwaar Scheme In Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD