Friday, 17 May 2024

 

 

ਖ਼ਾਸ ਖਬਰਾਂ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ

 

ਚੇਤਨ ਸਿੰਘ ਜੌੜਾਮਾਜਰਾ ਨੇ ਰਾਜਿੰਦਰਾ ਹਸਪਤਾਲ 'ਚ ਦਾਖਲ ਕਿਸਾਨਾਂ ਦਾ ਹਾਲ-ਚਾਲ ਜਾਣਿਆ

ਕਿਹਾ, ਹਰਿਆਣਾ ਸਰਕਾਰ ਨੇ ਕਿਸਾਨਾਂ 'ਤੇ ਅੱਤਿਆਚਾਰ ਕਰਕੇ ਲੋਕਤੰਤਰ ਦੀ ਹੱਤਿਆ ਕੀਤੀ

Chetan Singh Jauramajra, Chetan Singh Jormajra, Chetan Singh Jouramajra, AAP, Aam Aadmi Party, Aam Aadmi Party Punjab, AAP Punjab, Government of Punjab, Punjab Government

5 Dariya News

5 Dariya News

5 Dariya News

ਪਟਿਆਲਾ , 23 Feb 2024

ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਸਾਨ ਅੰਦੋਲਨ ਦੌਰਾਨ ਸ਼ੰਭੂ ਤੇ ਖਨੌਰੀ ਬਾਰਡਰ ਵਿਖੇ ਜਖ਼ਮੀ ਹੋਏ ਕਿਸਾਨ, ਜੋ ਕਿ ਇੱਥੇ ਸਰਕਾਰੀ ਰਾਜਿੰਦਰਾ ਹਸਪਤਾਲ ਵਿਖੇ ਦਾਖਲ ਹਨ, ਦੀ ਸਿਹਤ ਦਾ ਹਾਲ-ਚਾਲ ਜਾਣਿਆ।ਇਸ ਮੌਕੇ ਜੌੜਾਮਾਜਰਾ ਨੇ ਹਰਿਆਣਾ ਸਰਕਾਰ ਵੱਲੋਂ ਕਿਸਾਨਾਂ 'ਤੇ ਕੀਤੇ ਜਾ ਰਹੇ ਅੱਤਿਆਚਾਰ ਦੀ ਨਿੰਦਾ ਕਰਦਿਆਂ ਇਸ ਨੂੰ ਲੋਕਤੰਤਰ ਦੀ ਹੱਤਿਆ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਸ਼ਰੇਆਮ ਗੁੰਡਾਗਰਦੀ ਕਰ ਰਹੀ ਹੈ, ਇਸ ਦੀ ਜਿੰਨੀ ਵੀ ਨਿੰਦਾ ਕੀਤੀ ਜਾਵੇ, ਉਹ ਘੱਟ ਹੈ।

ਚੇਤਨ ਸਿੰਘ ਜੌੜਾਮਾਜਰਾ ਨੇ ਹਸਪਤਾਲ ਵਿਖੇ ਦਾਖਲ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਦੇ ਕਿਸਾਨਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ ਹੈ ਅਤੇ ਕੇਂਦਰ ਦੇ ਇਸ਼ਾਰੇ 'ਤੇ ਹੀ ਤੇ ਹਰਿਆਣਾ ਦੀ ਭਾਜਪਾ ਸਰਕਾਰ ਨੇ ਹਰਿਆਣਾ ਸਰਹੱਦ ਨੂੰ ਦੂਜੇ ਦੇਸ਼ ਦੀ ਸਰਹੱਦ ਬਣਾ ਦਿੱਤਾ ਹੈ।ਕੈਬਨਿਟ ਮੰਤਰੀ ਨੇ ਮੈਡੀਕਲ ਸੁਪਰਡੈਂਟ ਡਾ. ਹਰਨਾਮ ਸਿੰਘ ਰੇਖੀ ਤੇ ਹੋਰ ਡਾਕਟਰਾਂ ਨੂੰ ਹਦਾਇਤ ਕੀਤੀ ਕਿ ਕਿਸੇ ਵੀ ਕਿਸਾਨ ਦੇ ਇਲਾਜ ਵਿੱਚ ਕੋਈ ਕਸਰ ਬਾਕੀ ਨਾ ਛੱਡੀ ਜਾਵੇ, ਕਿਉਂਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਾਰੇ ਜਖ਼ਮੀ ਕਿਸਾਨਾਂ ਦਾ ਇਲਾਜ ਮੁਫ਼ਤ ਕਰਨ ਲਈ ਹਦਾਇਤ ਜਾਰੀ ਕੀਤੀ ਹੈ।ਜੌੜਾਮਾਜਰਾ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਸਰਕਾਰ ਦੇ ਦੋ ਕੈਬਨਿਟ ਮੰਤਰੀਆਂ ਡਾ. ਬਲਬੀਰ ਸਿੰਘ ਤੇ ਡਾ. ਬਲਜੀਤ ਕੌਰ ਸਮੇਤ ਵਿਧਾਇਕ ਡਾ. ਚਰਨਜੀਤ ਸਿੰਘ, ਜੋ ਕਿ ਅੱਖਾਂ ਦੇ ਮਾਹਰ ਡਾਕਟਰ ਹਨ, ਦੀ ਵੀ ਕਿਸਾਨਾਂ ਦੇ ਇਲਾਜ ਦੀ ਡਿਊਟੀ ਵਿਸ਼ੇਸ਼ ਤੌਰ 'ਤੇ ਲਗਾਈ ਹੈ।

ਮੀਡੀਆ ਨਾਲ ਗ਼ੈਰਰਸਮੀ ਗੱਲਬਾਤ ਮੌਕੇ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਸਾਨ ਅੰਦੋਲਨ 'ਚ ਸ਼ਹੀਦ ਹੋਏ ਸ਼ੁਭਕਰਨ ਸਿੰਘ ਦੇ ਪਰਿਵਾਰ ਲਈ 1 ਕਰੋੜ ਰੁਪਏ ਦੀ ਆਰਥਿਕ ਸਹਾਇਤਾ, ਛੋਟੀ ਭੈਣ ਲਈ ਸਰਕਾਰੀ ਨੌਕਰੀ ਤੇ ਦੋਸ਼ੀਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕਰਨ ਦਾ ਐਲਾਨ ਪਹਿਲਾਂ ਹੀ ਕੀਤਾ ਹੋਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੇ ਨਾਲ ਖੜ੍ਹੀ ਹੈ, ਕਿਉਂਕਿ ਸਾਡੇ ਕਿਸਾਨ ਆਪਣੇ ਦੇਸ਼ ਦੇ ਕਿਸਾਨਾਂ ਦੀ ਆਰਥਿਕ ਆਜ਼ਾਦੀ ਦੀ ਲੜਾਈ ਲੜ ਰਹੇ ਹਨ।ਇਸ ਮੌਕੇ ਉਨ੍ਹਾਂ ਦੇ ਨਾਲ ਆਪ ਦੇ ਸ਼ਹਿਰੀ ਪ੍ਰਧਾਨ ਤੇ ਡਾਇਰੈਕਟਰ ਤੇਜਿੰਦਰ ਮਹਿਤਾ, ਵਿਧਾਇਕ ਅਜੀਤਪਾਲ ਸਿੰਘ ਕੋਹਲੀ ਦੇ ਪੀਏ ਹਰਸ਼ਪਾਲ ਰਾਹੁਲ, ਸੁਰਜੀਤ ਸਿੰਘ ਫ਼ੌਜੀ ਤੇ ਹੋਰ ਮੌਜੂਦ ਸਨ।

 

Tags: Chetan Singh Jauramajra , Chetan Singh Jormajra , Chetan Singh Jouramajra , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD