Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪੰਜਾਬ ਸਰਕਾਰ ਵੱਲੋਂ ਵਿਸ਼ੇਸ ਕੈਂਪਾਂ ਰਾਹੀਂ ਲੋਕਾਂ ਨੂੰ ਉਹਨਾਂ ਦੀਆਂ ਬਰੂਹਾਂ ‘ਤੇ ਦਿੱਤੀਆਂ ਜਾ ਰਹੀਆਂ ਹਨ ਸਰਕਾਰੀ ਸੇਵਾਵਾਂ- ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ

“ਆਪ ਦੀ ਸਰਕਾਰ, ਆਪ ਦੇ ਦੁਆਰ” ਮੁਹਿੰਮ ਤਹਿਤ ਲਗਾਏ ਜਾ ਰਹੇ ਕੈਂਪਾਂ ਦੌਰਾਨ ਹੁਣ ਤੱਕ ਯੋਗ ਲਾਭਪਾਤਰੀਆਂ ਨੂੰ ਮੌਕੇ `ਤੇ ਮੁਹੱਈਆ ਕਰਵਾਈਆਂ ਗਈਆਂ 2907 ਸੇਵਾਵਾਂ-ਡਿਪਟੀ ਕਮਿਸ਼ਨਰ

Aap Di Sarkar Aap De Dwaar, Aap Di Sarkar Aap De Dwar, Aap Di Sarkar Aap De Dwaar Scheme, Aap Di Sarkar Aap De Dwaar Scheme In Punjab, Government of Punjab, Punjab Government, Manjinder Singh Lalpura, Khadoor Sahib, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਤਰਨ ਤਾਰਨ , 23 Feb 2024

Last updated on: Feb 23, 2024, 00:00 IST

ਪੰਜਾਬ ਸਰਕਾਰ ਵੱਲੋਂ “ਆਪ ਦੀ ਸਰਕਾਰ, ਆਪ ਦੇ ਦੁਆਰ” ਪ੍ਰੋਗਰਾਮ ਤਹਿਤ ਪਿੰਡਾਂ ਤੇ ਸ਼ਹਿਰਾਂ ਦੇ ਲੋਕਾਂ ਨੂੰ ਇੱਕੋ ਛੱਤ ਹੇਠ ਵੱਖ-ਵੱਖ ਸੇਵਾਵਾਂ ਮੁਹੱਈਆ ਕਰਵਾਉਣ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਲਗਾਏ ਜਾ ਰਹੇ ਕੈਂਪਾਂ ਨੂੰ ਜ਼ਿਲ੍ਹੇ ਦੇ ਲੋਕਾਂ ਦਾ ਵੱਡਾ ਲਾਭ ਮਿਲ ਰਿਹਾ ਹੈ। ਇਸ ਸਬੰਧੀ ਹਲਕਾ ਵਿਧਾਇਕ ਖਡੂਰ ਸਾਹਿਬ ਸ੍ਰੀ ਮਨਜਿੰਦਰ ਸਿੰਘ ਲਾਲਪੁਰਾ ਵੱਲੋਂ ਅੱਜ ਪਿੰਡ ਲਾਲਪੁਰਾ ਵਿਖੇ ਗਏ ਵਿਸ਼ੇਸ ਕੈਂਪ ਦਾ ਜਾਇਜ਼ਾ ਲਿਆ ਗਿਆ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ।

ਇਸ ਮੌਕੇ ਵਿਧਾਇਕ ਸ੍ਰੀ ਮਨਜਿੰਦਰ ਸਿੰਘ ਲਾਲਪੁਰਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਿਸ਼ੇਸ ਕੈਂਪਾਂ ਰਾਹੀਂ ਲੋਕਾਂ ਨੂੰ ਉਹਨਾਂ ਦੀਆਂ ਬਰੂਹਾਂ ‘ਤੇ ਸਰਕਾਰੀ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਅਤੇ ਇਹ ਸਰਕਾਰ ਆਮ ਲੋਕਾਂ ਨੂੰ ਧਿਆਨ ਵਿੱਚ ਰੱਖ ਕੇ ਹੀ ਫੈਸਲੇ ਕਰਦੀ ਹੈ। ਉਹਨਾਂ ਕਿਹਾ ਕਿ ਆਮ ਆਦਮੀ ਕਲੀਨਿਕ ਰਾਹੀਂ ਲੋਕਾਂ ਨੂੰ ਪਿੰਡ ਪੱਧਰ ‘ਤੇ ਇਲਾਜ ਸਹੂਲਤ ਦਿੱਤੀ ਜਾ ਰਹੀ ਹੈ, ਉੱਥੇ ਹੀ ਸਰਕਾਰੀ ਸੇਵਾਵਾਂ ਵੀ ਇਹਨਾਂ ਕੈਂਪਾਂ ਰਾਹੀਂ ਪਿੰਡ ਪੱਧਰ ‘ਤੇ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। 

ਉਹਨਾਂ ਕਿਹਾ ਕਿ ਇਹਨਾਂ ਕੈਂਪਾਂ ਵਿੱਚ ਲੋਕਾਂ ਦੇ ਕੰਮ ਮੌਕੇ ‘ਤੇ ਹੋ ਜਾਂਦੇ ਹਨ ਅਤੇ ਲੋਕਾਂ ਨੂੰ ਦਫਤਰਾਂ ਵਿੱਚ ਨਹੀਂ ਜਾਣਾ ਪੈਂਦਾ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਵਿੱਚ ਹੁਣ ਤੱਕ 5115 ਲਾਭਪਾਤਰੀਆਂ ਵੱਲੋਂ ਸੇਵਾਵਾਂ ਹਾਸਿਲ ਕਰਨ ਲਈ ਅਰਜ਼ੀਆਂ ਦਿੱਤੀਆਂ ਗਈਆਂ ਹਨ ਅਤੇ ਅੱਜ ਤੱਕ 2907 ਤੋਂ ਵਧੇਰੇ ਯੋਗ ਲਾਭਪਾਤਰੀਆਂ ਨੂੰ ਵੱਖ-ਵੱਖ ਸੇਵਾਵਾਂ ਦਾ ਮੌਕੇ ‘ਤੇ ਲਾਭ ਮਿਲ ਚੁੱਕਾ ਹੈ।ਬਾਕੀ ਰਹਿੰਦੇ ਲਾਭਪਾਤਰੀਆਂ ਨੂੰ ਵੀ ਲੋੜੀਂਦੀਆਂ ਸੇਵਾਵਾਂ ਜਲਦੀ ਮੁਹੱਈਆ ਕਰਵਾਈਆਂ ਜਾਣਗੀਆਂ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਦੌਰਾਨ ਪ੍ਰਾਪਤ ਹੋਣ ਵਾਲੀਆਂ ਸ਼ਿਕਾਇਤਾਂ ਦੇ ਨਿਪਟਾਰੇ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। 

ਇਸਦੇ ਨਾਲ ਹੀ ਜ਼ਿਲ੍ਹਾ ਵਾਸੀਆਂ ਨੂੰ ਪੰਜਾਬ ਸਰਕਾਰ ਦੀਆਂ ਭਲਾਈ ਯੋਜਨਾਵਾਂ ਦਾ ਲਾਭ ਦਿੱਤਾ ਜਾ ਰਿਹਾ ਹੈ ਤਾਂ ਜੋ ਕੋਈ ਵੀ ਨਾਗਰਿਕ ਸੇਵਾਵਾਂ ਹਾਸਲ ਕਰਨ ਤੋਂ ਵਾਂਝਾ ਨਾ ਰਹੇ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਦਾ ਉਦੇਸ਼ ਆਮ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਅਤੇ ਇਕ ਛੱਤ ਹੇਠਾਂ ਵੱਖ-ਵੱਖ ਲੋਕ ਭਲਾਈ ਸਕੀਮਾਂ ਦਾ ਲਾਭ ਪਹੁੰਚਾਉਣਾ, ਲੋਕਾਂ ਦੀਆਂ ਮੁਸ਼ਕਲਾਂ ਸੁਣਨਾ ਅਤੇ ਉਨ੍ਹਾਂ ਦਾ ਮੌਕੇ ’ਤੇ ਹੱਲ ਕਰਨਾ ਹੈ। ਉਨ੍ਹਾਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਇਨ੍ਹਾਂ ਵਿਸ਼ੇਸ ਕੈਂਪਾਂ ਦੌਰਾਨ ਪ੍ਰਾਪਤ ਯੋਗ ਬਿਨੈ-ਪੱਤਰਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਕਰਨਾ ਯਕੀਨੀ ਬਣਾਇਆ ਜਾਵੇ।

 

Tags: Aap Di Sarkar Aap De Dwaar , Aap Di Sarkar Aap De Dwar , Aap Di Sarkar Aap De Dwaar Scheme , Aap Di Sarkar Aap De Dwaar Scheme In Punjab , Government of Punjab , Punjab Government , Manjinder Singh Lalpura , Khadoor Sahib , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD