Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸੰਯੁਕਤ ਕਿਸਾਨ ਮੋਰਚੇ ਵੱਲੋਂ 26 ਫਰਵਰੀ ਨੂੰ ਕੌਮੀ ਮਾਰਗ ਉੱਤੇ ਟਰੈਕਟਰ ਖੜ੍ਹੇ ਕਰਨ ਅਤੇ ਵਿਸ਼ਵ ਵਪਾਰ ਸੰਸਥਾ ਦੀਆਂ ਅਰਥੀਆਂ ਸਾੜਨ ਦਾ ਐਲਾਨ

26 ਫਰਵਰੀ ਨੂੰ ਸੜਕਾਂ ਤੇ ਟਰੈਕਟਰ ਖੜੇ ਕਰਕੇ ਰੋਸ ਪ੍ਰਦਰਸ਼ਨ ਅਤੇ ਵਿਸ਼ਵ ਵਪਾਰ ਸੰਸਥਾ ਦਾ ਪੁਤਲਾ ਫੂਕੇ ਜਾਣਗੇ

Web Admin

Web Admin

5 Dariya News

ਭਵਾਨੀਗੜ੍ਹ , 24 Feb 2024

Last updated on: Feb 24, 2024, 00:00 IST

ਕੇਂਦਰ ਸਰਕਾਰ ਖਿਲਾਫ਼ ਚੱਲ ਰਹੇ ਕਿਸਾਨ ਅੰਦੋਲਨ ਸਬੰਧੀ ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਤੇ ਸੱਦੇ ਤਹਿਤ 26 ਫਰਵਰੀ ਨੂੰ ਸੜਕਾਂ ਤੇ ਟਰੈਕਟਰ ਖੜੇ ਕਰਕੇ ਰੋਸ ਪ੍ਰਦਰਸ਼ਨ ਕਰਨ ਅਤੇ ਵਿਸ਼ਵ ਵਪਾਰ ਸੰਸਥਾ ਦਾ ਪੁਤਲਾ ਫੂਕਣ ਦੇ ਦਿੱਤੇ ਸੱਦੇ ਦੀ ਤਿਆਰੀ ਸਬੰਧੀ ਅੱਜ ਸੰਯੁਕਤ ਕਿਸਾਨ ਮੋਰਚੇ ਦੀ ਅਹਿਮ ਮੀਟਿੰਗ ਮਾਰਕੀਟ ਕਮੇਟੀ ਭਵਾਨੀਗੜ੍ਹ ਵਿਖੇ ਹੋਈ।    

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ, ਬੀਕੇਯੂ ਡਕੌਂਦਾ (ਬੁਰਜ ਗਿੱਲ) ਦੇ ਸੂਬਾ ਮੀਤ ਪ੍ਰਧਾਨ ਗੁਰਮੀਤ ਸਿੰਘ ਭੱਟੀਵਾਲ, ਬੀਕੇਯੂ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਕਪਿਆਲ, ਬੀਕੇਯੂ ਡਕੌਂਦਾ (ਧਨੇਰ) ਦੇ ਸੁਖਦੇਵ ਸਿੰਘ ਘਰਾਚੋਂ ਅਤੇ ਡੀਟੀਐੱਫ ਦੇ ਸੂਬਾ ਮੀਤ ਪ੍ਰਧਾਨ ਰਘਵੀਰ ਸਿੰਘ ਭਵਾਨੀਗੜ੍ਹ ਨੇ ਦੱਸਿਆ ਕਿ 26 ਫਰਵਰੀ 2024 ਨੂੰ ਭਵਾਨੀਗੜ੍ਹ ਦੇ ਕੌਮੀ ਮਾਰਗ ਉੱਤੇ ਦਿਲੀਂ ਵੱਲ ਮੂੰਹ ਕਰਕੇ ਟਰੈਕਟਰ ਖੜੇ ਕੀਤੇ ਜਾਣਗੇ ਅਤੇ ਵਿਸ਼ਵ ਵਪਾਰ ਸੰਸਥਾ (WTO) ਦੇ ਪੁਤਲੇ ਫੂਕੇ ਜਾਣਗੇ।

ਜਿਸ ਦਾ ਮਕਸਦ ਵਿਸ਼ਵ ਵਪਾਰ ਸੰਗਠਨ ਨੂੰ ਛੱਡਣ ਵਾਸਤੇ ਭਾਰਤ ਸਰਕਾਰ ’ਤੇ ਦਬਾਅ ਬਣਾ ਕੇ ਇਸ ਸੰਘਰਸ਼ ਦਾ ਇਕੋ-ਇਕ ਮਨੋਰਥ ਸਾਰੀਆਂ ਫਸਲਾਂ ’ਤੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਅਤੇ ਕਿਸਾਨਾਂ ਮਜ਼ਦੂਰਾ ਦੇ ਕਰਜ਼ੇ ਦੀ ਮੁਆਫੀ ਤੋਂ ਇਲਾਵਾ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਲਾਗੂ ਕਰਵਾਉਣਾ ਹੈ।ਆਗੂਆਂ ਨੇ ਦੱਸਿਆ ਕਿ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਜੋ ਕੇਂਦਰ ਸਰਕਾਰ ਦੀ ਸ਼ਹਿ ਤੇ ਹਰਿਆਣੇ ਦੇ ਬਾਰਡਰਾਂ ਤੇ ਕਿਸਾਨਾਂ ਉੱਪਰ ਤਸ਼ੱਦਦ ਹੋਇਆ ਜਿਸ ਵਿੱਚ ਪੈਲਟ ਗੰਨ, ਖਤਰਨਾਕ ਅੱਥਰੂ ਗੈਸ ਦੇ ਗੋਲਿਆਂ ਦੀ ਵਰਤੋਂ ਕੀਤੀ ਗਈ। 

ਸਿੱਧੀਆਂ ਗੋਲੀਆਂ ਚਲਾਈਆਂ ਗਈਆਂ ਜਿਸ ਵਿੱਚ ਇੱਕ ਨੌਜਵਾਨ ਸ਼ੁਭਕਰਨ ਸਿੰਘ ਸ਼ਹੀਦ ਹੋ ਗਿਆ ਅਤੇ ਬਹੁਤ ਸਾਰੇ ਕਿਸਾਨ ਗੰਭੀਰ ਰੂਪ ਵਿੱਚ ਜਖਮੀ ਹੋ ਗਏ ਅਤੇ ਇੱਕ ਕਿਸਾਨ ਨੂੰ ਅਗਵਾ ਕਰਕੇ ਬੁਰੀ ਤਰ੍ਹਾਂ ਤਸ਼ੱਦਦ ਕੀਤਾ, ਇਸੇ ਤਰ੍ਹਾਂ ਕਿਸਾਨਾਂ ਦੇ ਟਰੈਕਟਰਾਂ, ਗੱਡੀਆਂ ਦੀ ਭੰਨ ਤੋੜ ਕਰਕੇ ਗੁੰਡਾਗਰਦੀ ਦਾ ਨੰਗਾ ਨਾਚ ਕੀਤਾ ਗਿਆ। ਇਸ ਖਿਲਾਫ ਸੰਯੁਕਤ ਕਿਸਾਨ ਮੋਰਚੇ ਵੱਲੋਂ ਐਕਸ਼ਨ ਲੈਂਦਿਆਂ ਪੂਰੇ ਦੇਸ਼ ਭਰ ਵਿੱਚ  ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। 

26 ਫਰਵਰੀ ਨੂੰ ਵੀ ਇਸੇ ਕੜੀ ਤਹਿਤ ਦੇਸ਼ ਦੇ ਰਾਜਮਾਰਗਾਂ ਉੱਪਰ ਦਿੱਲੀ ਵੱਲ ਟਰੈਕਟਰ ਖੜ੍ਹੇ ਕਰਨ ਦਾ ਸੱਦੇ ਤਹਿਤ ਭਵਾਨੀਗੜ੍ਹ ਵਿਖੇ ਕੌਮੀ ਤੇ ਰਾਜ ਮਾਰਗਾਂ ਉੱਪਰ ਵੱਡੀ ਗਿਣਤੀ ਕਿਸਾਨ ਟਰੈਕਟਰ ਖੜੇ ਕਰਨਗੇ ਅਤੇ ਵਿਸ਼ਵ ਵਪਾਰ ਸੰਸਥਾ ਦੇ ਪੁਤਲੇ ਫੂਕੇ ਜਾਣਗੇ।ਆਗੂਆਂ ਨੇ ਕਿਹਾ ਕਿ ਦੇਸ਼ ਦੇ ਸਾਮਰਾਜੀ ਮੁਲਕਾਂ ਵੱਲੋਂ ਪਿਛੜੇ ਮੁਲਕਾਂ ਦੇ ਕਿਰਤੀ ਲੋਕਾਂ ਦੀ ਲੁੱਟ ਕਰਨ ਲਈ ਬਣਾਈ ਗਈ ਸੰਸਥਾ ਵਿਸ਼ਵ ਵਪਾਰ ਸੰਸਥਾ ਦੇ ਰਾਹੀਂ ਅੱਜ ਦੁਨੀਆ ਭਰ ਵਿੱਚ ਕਿਸਾਨਾਂ ਹੱਥੋਂ ਜਮੀਨ ਖੋਹੀ ਜਾ ਰਹੀ ਹੈ ਤੇ ਅਨਾਜ ਨੂੰ ਕਾਰਪੋਰੇਟ ਆਪਣੇ ਕਬਜ਼ੇ ਵਿੱਚ ਕਰ ਰਹੇ ਹਨ। 

ਜਿਸ ਦੇ ਖਿਲਾਫ ਦੁਨੀਆਂ ਭਰ ਵਿੱਚ ਸੰਘਰਸ਼ ਹੈ ਤਾਂ ਪੰਜਾਬ ਦੇ ਕਿਸਾਨ ਵੀ ਇਸ ਖੂਨ ਨਿਚੋੜਨ ਵਾਲੀ ਸੰਸਥਾ ਵਿੱਚੋਂ ਭਾਰਤ ਸਰਕਾਰ ਦੇ ਬਾਹਰ ਆਉਣ ਦੀ ਮੰਗ ਕਰ ਰਹੇ ਹਨ। ਸਾਰੀਆਂ ਫਸਲਾਂ ਤੇ ਐੱਮਐੱਸਪੀ ਦੀ ਖਰੀਦ ਅਤੇ ਖਪਤਕਾਰਾਂ ਤੱਕ ਸਸਤੇ ਅਨਾਜ ਦੀ ਸਪਲਾਈ ਲਈ ਭਾਰਤ ਸਰਕਾਰ ਦਾ ਵਿਸ਼ਵ ਵਪਾਰ ਸੰਸਥਾ ਚੋਂ ਬਾਹਰ ਆਉਣਾ ਜਰੂਰੀ ਹੈ ਤੇ ਸਾਰੇ ਦੇਸ਼ ਦੇ ਲੋਕ ਇੱਕਜੁੱਟ ਹੋ ਕੇ ਇਸ ਆਵਾਜ਼ ਨੂੰ ਉਠਾਉਣਗੇ। 

ਅੱਜ ਦੀ ਮੀਟਿੰਗ ਵਿੱਚ ਜਸਪਾਲ ਸਿੰਘ ਘਰਾਚੋਂ, ਬਲਜਿੰਦਰ ਸਿੰਘ ਸੰਘਰੇੜੀ, ਦਰਬਾਰਾ ਸਿੰਘ ਨਾਗਰਾ, ਕਰਮ ਸਿੰਘ ਬਲਿਆਲ, ਚਮਕੌਰ ਸਿੰਘ ਭੱਟੀਵਾਲ, ਮੱਖਣ ਸਿੰਘ, ਬੁੱਧ ਸਿੰਘ, ਕਰਮਜੀਤ ਸਿੰਘ ਨਦਾਮਪੁਰ, ਕੁਲਵੰਤ ਸਿੰਘ ਖਨੌਰੀ, ਕਸ਼ਮੀਰ ਸਿੰਘ ਘਰਾਚੋਂ, ਸੂਬੇਦਾਰ ਜਗਰੂਪ ਸਿੰਘ ਘਰਾਚੋਂ, ਬਹਾਦਰ ਸਿੰਘ, ਗੁਰਜੰਟ ਸਿੰਘ, ਮਹਿੰਦਰ ਸਿੰਘ ਮਾਝੀ, ਰੋਹੀ ਸਿੰਘ, ਕੁਲਤਾਰ ਸਿੰਘ, ਗੁਰਮੀਤ ਸਿੰਘ, ਗੋਬਿੰਦਰ ਸਿੰਘ, ਪੋਮੀ ਕਪਿਆਲ ਆਦਿ ਹਾਜ਼ਰ ਸਨ।

 

Tags: Farmer Protest , Protest , Agitation , Demonstration , Samyukta Kisan Morcha , Sanyukt Kisan Morcha , Farmers Protest , Farmer Protest 2024 , Farmers Protest 2024 , MSP , Minimum Support Prices , Shambhu Border , Khanauri Border

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD