Friday, 17 May 2024

 

 

ਖ਼ਾਸ ਖਬਰਾਂ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ

 

ਸਪੀਕਰ ਸੰਧਵਾਂ ਨੇ ਪਿੰਡ ਮਚਾਕੀ ਮੱਲ ਸਿੰਘ ਵਿਖੇ ਸਾਲਾਨਾ ਕਬੱਡੀ ਟੂਰਨਾਮੈਂਟ ਵਿਚ ਕੀਤੀ ਸ਼ਮੂਲੀਅਤ

 Kultar Singh Sandhwan, AAP, Aam Aadmi Party, AAP Punjab, Aam Aadmi Party Punjab, Government of Punjab, Punjab Government

Web Admin

Web Admin

5 Dariya News

ਕੋਟਕਪੂਰਾ , 24 Feb 2024

ਵਿਧਾਨ ਸਭਾ ਹਲਕਾ ਕੋਟਕਪੂਰਾ ਦੇ ਪਿੰਡ ਮਚਾਕੀ ਮੱਲ ਸਿੰਘ ਵਿਖੇ ਸਾਲਾਨਾ ਕਬੱਡੀ ਟੂਰਨਾਮੈਂਟ ਦੇ ਵਿੱਚ ਸ਼ਮੂਲੀਅਤ ਕੀਤੀ ਅਤੇ ਨੌਜਵਾਨਾਂ ਤੇ ਇਲਾਕਾ ਵਾਸੀਆਂ ਦੇ ਰੂਬਰੂ ਹੋ ਕੇ ਨੌਜਵਾਨਾਂ ਨੂੰ ਖੇਡਾਂ ਦੇ ਲੜ ਲੱਗਣ ਦੀ ਪ੍ਰੇਰਨਾ ਦਿੱਤੀ। ਸ. ਸੰਧਵਾ ਨੇ ਦੱਸਿਆ ਕਿ ਜੋ ਵੀ ਕਬੱਡੀ ਦਾ ਖਿਡਾਰੀ ਸੂਬੇ ਦਾ ਅਤੇ ਦੇਸ਼ ਦਾ ਨਾਮ ਰੌਸ਼ਨ ਕਰੇਗਾ, ਉਸ ਨੂੰ ਢੁੱਕਵਾਂ ਇਨਾਮ ਦੇ ਕੇ ਸਰਕਾਰ ਵੱਲੋਂ ਨਿਵਾਜਿਆ ਜਾਵੇਗਾ। ਉਨ੍ਹਾਂ ਖਿਡਾਰੀਆਂ ਨੂੰ ਦਿਨ-ਰਾਤ ਮਿਹਨਤ ਕਰਕੇ ਖੇਡਾਂ ਵਿਚ ਮੱਲਾਂ ਮਾਰਨ ਲਈ ਹੱਲਾਸ਼ੇਰੀ ਦਿੱਤੀ। 

ਉਨ੍ਹਾਂ ਨੇ ਕਿਹਾ ਕਿ ਅਜਿਹੀਆਂ ਖੇਡਾਂ ਨਾਲ ਖੇਡਣ ਵਾਲੇ ਹੀ ਨਹੀਂ ਸਗੋਂ ਖੇਡਾਂ ਦੇਖਣ ਵਾਲੇ ਵੀ ਉਤਸ਼ਾਹਿਤ ਹੁੰਦੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਮੰਤਵ ਖੇਡਾਂ ਦੇ ਨਾਲ ਨਾਲ ਚੰਗੀ ਸਿੱਖਿਆ ਵੀ ਮੁਹੱਈਆ ਕਰਵਾਉਣਾ ਵੀ ਹੈ। ਇਸ ਲਈ ਵੀ ਸਰਕਾਰ ਵੱਲੋਂ ਵੱਡੀ ਪੱਧਰ ਤੇ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਪਿੰਡਾ ਦੇ ਵਿਕਾਸ ਵਾਸਤੇ ਸਰਕਾਰ ਵੱਲੋਂ ਕਾਫੀ ਫੰਡ ਦਿੱਤੇ ਗਏ ਹਨ। ਜੇਕਰ ਖੇਡਾਂ ਨਾਲ ਸਬੰਧਤ ਜਾਂ ਪਿੰਡ ਦੇ ਵਿਕਾਸ ਲਈ ਕਿਸੇ ਵੀ ਤਰ੍ਹਾਂ ਦੀ ਮਦਦ ਦੀ ਲੋੜ ਹੋਵੇਗੀ, ਉਹ ਪੁਰ ਕੀਤੀ ਜਾਵੇਗੀ।

ਸਪੀਕਰ ਸ. ਸੰਧਵਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਦੀ ਨਜ਼ਰ ਵਿੱਚ ਕੋਈ ਨੋਜਵਾਨ ਨਸ਼ੇ ਕਰਦਾ ਆਉਂਦਾ ਹੈ ਤਾਂ ਉਸਨੂੰ ਪ੍ਰੇਰਣਾ ਦੇ ਕੇ ਖੇਡਾਂ ਪ੍ਰਤੀ ਉਤਸ਼ਹਿਤ ਕੀਤਾ ਜਾਵੇ ਅਤੇ ਉਸ ਨੂੰ ਇਲਾਜ ਕਰਵਾਉਣ ਲਈ ਉਤਸ਼ਹਿਤ ਕੀਤਾ ਜਾਵੇ, ਤਾਂ ਜੋ ਉਹ ਇਸ ਨਸ਼ੇ ਦੀ ਦਲਦਲ ਵਿਚੋਂ ਨਿਕਲ ਸਕੇ। ਇਸ ਮੌਕੇ ਉਨ੍ਹਾਂ ਵੱਲੋਂ ਜੇਤੂ ਟੀਮਾਂ ਨੂੰ ਨਕਦ ਇਨਾਮ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਰੂਪ ਸਿੰਘ ਪ੍ਰਧਾਨ, ਬਲਵਿੰਦਰ ਸਿੰਘ ਫੌਜੀ, ਰਣਜੀਤ ਸਿੰਘ ਖਜਾਨਚੀ, ਮਾਘ ਸਿੰਘ, ਸੁਖਦਰਸ਼ਨ ਸਿੰਘ ਫੌਜੀ, ਬਲਵਿੰਦਰ ਸੇਖੋਂ, ਹਰਿੰਦਰ ਸਿੰਘ ਵੜਿੰਗ, ਆਮ ਆਦਮੀ ਪਾਰਟੀ ਦੇ ਪ੍ਰਧਾਨ ਬੱਬੂ ਸੇਖੋਂ,ਯੁਵਕ ਸੇਵਾਵਾਂ ਕਲੱਬ ਦੇ ਪ੍ਰਧਾਨ ਰਣਜੀਤ ਇੰਦਰ ਸੇਖੋਂ ਅਤੇ ਪੁਲਿਸ ਪ੍ਰਸ਼ਾਸਨ ਹਾਜਰ ਸਨ।

 

Tags: Kultar Singh Sandhwan , AAP , Aam Aadmi Party , AAP Punjab , Aam Aadmi Party Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD