Friday, 03 May 2024

 

 

ਖ਼ਾਸ ਖਬਰਾਂ ਪਿਛਲੀ ਅਕਾਲੀ ਦਲ ਦੀ ਸਰਕਾਰ ਨੇ ਹੀ ਗ੍ਰੇਟਰ ਮੁਹਾਲੀ ਇਲਾਕੇ ਦਾ ਵਿਕਾਸ ਕਰਵਾਇਆ ਤੇ ਇਥੇ ਕੌਮਾਂਤਰੀ ਹਵਾਈ ਅੱਡਾ, ਸੰਸਥਾਵਾਂ ਤੇ ਆਈ ਟੀ ਸੈਕਟਰ ਲਿਆਂਦਾ: ਸੁਖਬੀਰ ਸਿੰਘ ਬਾਦਲ ਕਾਂਗਰਸ ਸਕੱਤਰ ਅਤੇ ਸੰਯੁਕਤ ਸਕੱਤਰ ਸਮੇਤ 300 ਦੇ ਕਰੀਬ ਭਾਜਪਾ ਚ ਸ਼ਾਮਲ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਨਿਰਵਿਘਨ ਨਾਮਜ਼ਦਗੀ ਪ੍ਰਕਿਰਿਆ ਲਈ ਪ੍ਰਬੰਧਾਂ ਨੂੰ ਅੰਤਿਮ ਰੂਪ ਦੇਣ ਲਈ ਕੀਤੀ ਮੀਟਿੰਗ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਦੀ ਪ੍ਰਧਾਨਗੀ ਹੇਠ ਨਾਮਜ਼ਦਗੀਆਂ ਭਰਨ ਸਬੰਧੀ ਸਿਆਸੀ ਪਾਰਟੀਆਂ ਨਾਲ ਮੀਟਿੰਗ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਦੀ ਪ੍ਰਧਾਨਗੀ ਹੇਠ ਨਾਮਜ਼ਦਗੀਆਂ ਭਰਨ ਸਬੰਧੀ ਸਿਆਸੀ ਪਾਰਟੀਆਂ ਨਾਲ ਮੀਟਿੰਗ ਲੁਧਿਆਣਾ ਪ੍ਰਸ਼ਾਸਨ ਕਣਕ ਦੀ ਨਿਰਵਿਘਨ ਖਰੀਦ ਸੀਜ਼ਨ ਨੂੰ ਯਕੀਨੀ ਬਣਾ ਰਿਹਾ ਹੈ - ਡਿਪਟੀ ਕਮਿਸਸ਼ਨਰ ਜੇਕਰ ਭਾਜਪਾ ਇੱਕ ਵਾਰ ਫਿਰ ਸੱਤਾ 'ਚ ਆਈ ਤਾਂ ਰਾਖਵਾਂਕਰਨ ਖ਼ਤਮ ਕਰ ਦੇਵੇਗੀ : ਪ੍ਰਤਾਪ ਸਿੰਘ ਬਾਜਵਾ ਰਾਜਾ ਵੜਿੰਗ ਦਾ ਸ਼ਹਿਰ ਵਾਸੀਆਂ ਨੇ ਕੀਤਾ ਨਿੱਘਾ ਸਵਾਗਤ, ਹਜ਼ਾਰਾਂ ਕਾਂਗਰਸੀ ਵਰਕਰ ਪਹੁੰਚੇ ਸ਼ਹਿਰ ਦੀ ਸਾਫ਼-ਸਫਾਈ ’ਚ ਭਾਗ ਲੈਣ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਕਮਿਸ਼ਨਰ ਨੇ ਕੀਤਾ ਸਨਮਾਨਿਤ ਜਿਲ੍ਹੇ ਵਿੱਚ ਹੁਣ ਤੱਕ 440280 ਮੀਟਰਿਕ ਟਨ ਕਣਕ ਦੀ ਹੋਈ ਆਮਦ–ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੌਣ ਅਫ਼ਸਰ ਘਨਸ਼ਾਮ ਥੋਰੀ ਦੀ ਨਿਗਰਾਨੀ ਵਿਚ ਹੋਈ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਵਿਨੀਤ ਕੁਮਾਰ ਦੀ ਨਿਗਰਾਨੀ ਵਿਚ ਹੋਈ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੁਲਿਸ ਅਤੇ ਬੀ.ਐੱਸ.ਐੱਫ. ਦੇ ਜਵਾਨਾਂ ਨੇ ਕੱਢਿਆ ਫਲੈਗ ਮਾਰਚ ਸਿਆਸੀ ਪਾਰਟੀਆਂ ਦੀ ਮੌਜੂਦਗੀ ’ਚ ਵੋਟਿੰਗ ਮਸ਼ੀਨਾਂ ਦੀ ਹੋਈ ਪਹਿਲੀ ਰੈਂਡੇਮਾਈਜ਼ੇਸ਼ਨ ਡੀ.ਸੀ. ਆਸ਼ਿਕਾ ਜੈਨ ਨੇ ਮੈਰਿਟ ਵਿੱਚ ਆਏ ਸਰਕਾਰੀ ਸਕੂਲਾਂ ਦੇ 10ਵੀਂ ਅਤੇ 10+2 ਜਮਾਤ ਦੇ ਹੋਣਹਾਰ ਵਿਦਿਆਰਥੀਆਂ ਦਾ ਮੈਡਲਾਂ ਨਾਲ ਸਨਮਾਨ ਕਰ ਮਨੋਬਲ ਵਧਾਇਆ ਪਟਿਆਲਾ ਜ਼ਿਲ੍ਹੇ ਦੇ 52 ਵਿਦਿਆਰਥੀਆਂ ਬਾਰਵੀਂ ਦੀ ਮੈਰਿਟ ਸੂਚੀ ’ਚ, ਸਰਕਾਰੀ ਸਕੂਲਾਂ 33 ਵਿਦਿਆਰਥੀ ਚਮਕੇ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਰਾਜੇਸ਼ ਧੀਮਾਨ ਦੀ ਨਿਗਰਾਨੀ ਵਿਚ ਹੋਈ ਗਰਮੀ ਦੇ ਚੱਲਦਿਆਂ ਪੋਲਿੰਗ ਬੂਥਾਂ ਤੇ ਕੀਤੇ ਜਾਣਗੇ ਖਾਸ ਪ੍ਰਬੰਧ ਸੀਜੀਸੀ ਲਾਂਡਰਾਂ ਵਿਖੇ ਵਿਗਆਨ ਅਤੇ ਤਕਨਾਲੋਜੀ ਵਿੱਚ ਕੰਪਿਊਟੇਸ਼ਨਲ ਵਿਧੀਆਂ ਸੰਬੰਧੀ ਚੌਥੀ ਅੰਤਰਰਾਸ਼ਟਰੀ ਕਾਨਫਰੰਸ ਦਾ ਆਯੋਜਨ ਜ਼ਿਲ੍ਹਾ ਚੋਣ ਅਫਸਰ ਡਾ ਸੇਨੂ ਦੁੱਗਲ ਵੱਲੋਂ ਅਬੋਹਰ ਅਤੇ ਬੱਲੂਆਣਾ ਦੇ ਗਿਣਤੀ ਕੇਂਦਰਾਂ ਦਾ ਦੌਰਾ ਭਗਵੰਤ ਮਾਨ ਨੇ ਫਗਵਾੜਾ 'ਚ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ, ਰੋਡ ਸ਼ੋਅ ਕਰਕੇ 'ਆਪ' ਉਮੀਦਵਾਰ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ

 

ਕਿਰਤੀ ਕਿਸਾਨ ਯੂਨੀਅਨ ਅਤੇ ਇਫਟੂ ਨੇ ਅਮਿਤ ਸ਼ਾਹ, ਮਨੋਹਰ ਖੱਟਰ ਤੇ ਅਨਿਲ ਵਿੱਜ ਦਾ ਫੂਕਿਆ ਪੁਤਲਾ

ਕਿਸਾਨ ਜੱਥੇਬੰਦੀਆਂ ਨੇ ਕੌਮੀ ਮਾਰਗ ਤੇ ਅਮਿਤ ਸ਼ਾਹ, ਮਨੋਹਰ ਖੱਟਰ ਤੇ ਅਨਿਲ ਵਿੱਜ ਦੇ ਪੁਤਲੇ ਫੂਕੇ

Farmer Protest, Protest, Agitation, Demonstration, Samyukta Kisan Morcha, Sanyukt Kisan Morcha, Farmers Protest, Farmer Protest 2024, Farmers Protest 2024, MSP, Minimum Support Prices, Shambhu Border, Khanauri Border

Web Admin

Web Admin

5 Dariya News

ਭਵਾਨੀਗੜ੍ਹ , 24 Feb 2024

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਵੱਖ ਵੱਖ ਜੱਥੇਬੰਦੀਆਂ ਵੱਲੋਂ ਸਾਂਝੇ ਤੌਰ ’ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅਤੇ ਗ੍ਰਹਿ ਮੰਤਰੀ ਅਨਿਲ ਵਿੱਜ ਦਾ ਪੁਤਲ ਭਵਾਨੀਗੜ੍ਹ ਵਿਖ ਪੁਰਾਣੇ ਬੱਸ ਸਟੈਂਡ ਤੇ ਕੌਮੀ ਮਾਰਗ ਉੱਤੇ  ਫੂਕਿਆ ਗਿਆ ਅਤੇ ਕਿਸਾਨਾਂ ਤੇ ਢਾਹੇ ਜਾ ਰਹੇ ਜਬਰ ਦੀ ਕਰੜੀ ਨਿੰਦਾ ਕੀਤੀ ਗਈ। ਇਸ ਤੋਂ ਪਹਿਲਾਂ ਸਥਾਨਕ ਦਾਣਾ ਮੰਡੀ 'ਚ ਇਕੱਠੇ ਹੋਏ ਅਤੇ ਉਥੋਂ ਸ਼ਹਿਰ ਦੇ ਬਜ਼ਾਰਾਂ ਵਿੱਚ ਰੋਸ ਮਾਰਚ ਵੀ ਕੀਤਾ। 

ਇਸ ਮੌਕੇ ਕਿਸਾਨਾਂ ਨੂੰ ਸ਼ਹੀਦ ਕਰਨ ਵਾਲਿਆਂ ਤੇ ਐੱਫਆਈਆਰ ਦਰਜ ਕਰਕੇ ਸਖ਼ਤ ਸਜ਼ਾਵਾਂ ਦੇਣ, ਕਿਸਾਨੀ ਮੰਗਾਂ ਮੰਨਵਾਉਣ ਬਾਰੇ ਅਤੇ ਹੋਰ ਕਿਸਾਨੀ ਮੁੱਦਿਆਂ ਉਤੇ ਸੰਬੋਧਨ ਕਰਦਿਆਂ ਬੀਕੇਯੂ ਡਕੌਂਦਾ ਦੇ ਸੂਬਾ ਮੀਤ ਪ੍ਰਧਾਨ ਗੁਰਮੀਤ ਸਿੰਘ ਭੱਟੀਵਾਲ, ਬੀਕੇਯੂ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਕਪਿਆਲ ਅਤੇ ਡੈਮੋਕ੍ਰੇਟਿਕ ਟੀਚਰਜ਼ ਫਰੰਟ ਦੇ ਰਘਵੀਰ ਸਿੰਘ ਭਵਾਨੀਗੜ੍ਹ ਨੇ ਕਿਹਾ ਕਿ ਹਰਿਆਣਾ ਸਰਕਾਰ  ਜਿੱਥੇ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਿਆ ਜਾ ਰਿਹਾ ਹੈ, ਉਥੇ ਸ਼ੰਭੂ ਬਾਰਡਰ ਅਤੇ ਖਨੌਰੀ ਬਾਰਡਰ ਤੇ ਕੰਧਾਂ ਕਰ ਕੇ ਕੰਡਿਆਲੀਆਂ ਤਾਰਾਂ ਲਗਾ ਕੇ, ਤਿਖੇ ਕਿੱਲ ਗੱਡ ਕੇ ਸੜਕਾਂ ਤੇ ਖਾਈਆਂ ਪੱਟ ਕੇ ਪੁਲਿਸ ਵੱਲੋਂ ਮੁਕੰਮਲ ਰਾਹ ਰੋਕ ਕੇ ਅੱਥਰੂ ਗੈਸ ਦੇ ਗੋਲੇ ਤੇ ਪਲਾਸਟਿਕ ਦੀਆਂ ਗੋਲੀਆਂ ਅੰਨੇਵਾਹ ਵਰਾਈਆਂ ਜਾ ਰਹੀਆਂ ਹਨ। 

ਜਿਸ ਨਾਲ ਇਕ ਨੌਜਵਾਨ ਕਿਸਾਨ ਦੀ ਮੌਤ ਹੋ ਗਈ ਹੈ। ਇਸ ਗੈਰ ਲੋਕਤੰਤਰੀ ਧੱਕੇ ਤੇ ਜੁਲਮ ਦੇ ਖਿਲਾਫ ਅੱਜ ਦਾ ਇਹ ਫੌਰੀ ਐਕਸਨ ਲਿਆ ਗਿਆ। ਉਨ੍ਹਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ ਇਸ ਜ਼ਬਰ ਖ਼ਿਲਾਫ਼ ਆਵਾਜ਼ ਬੁਲੰਦ ਕਰਦਿਆਂ ਕਿਸਾਨੀ ਮੰਗਾਂ ਉਤੇ ਵਿਸ਼ਾਲ ਸੰਘਰਸ਼ ਕਰਨ ਦਾ ਫੈਸਲਾ ਕੀਤਾ ਗਿਆ ਹੈ। ਕਿਸਾਨ ਆਗੂਆਂ ਨੇ ਭਾਜਪਾ ਦੇ ਆਗੂਆਂ ਦਾ ਪਿੰਡਾਂ ਵਿੱਚ ਬਾਈਕਾਟ ਕਰਨ ਦਾ ਐਲਾਨ ਵੀ ਕੀਤਾ। 

ਇਸ ਮੌਕੇ ਕਰਮ ਸਿੰਘ ਬਲਿਆਲ, ਬੁੱਧ ਸਿੰਘ, ਮਹਿੰਦਰ ਸਿੰਘ ਮਾਝੀ, ਮਾਲਵਿੰਦਰ ਸਿੰਘ, ਦਰਬਾਰਾ ਸਿੰਘ ਨਾਗਰਾ, ਜਸਪਾਲ ਸਿੰਘ ਘਰਾਚੋਂ, ਜਗਦੇਵ ਸਿੰਘ ਘਰਾਚੋਂ, ਬਲਜਿੰਦਰ ਸਿੰਘ ਸੰਘਰੇੜੀ, ਸੁਖਦੇਵ ਸਿੰਘ ਘਰਾਚੋਂ, ਬਹਾਦਰ ਸਿੰਘ ਘਰਾਚੋਂ, ਚਮਕੌਰ ਸਿੰਘ ਭੱਟੀਵਾਲ, ਸਰੂਪ ਸਿੰਘ, ਗੁਰਜੰਟ ਸਿੰਘ, ਬਘੇਲ ਸਿੰਘ, ਅਵਤਾਰ ਸਿੰਘ ਬਾਦਲ ਕਲਾਂ, ਚਰਨ ਸਿੰਘ, ਸਿਮਰਨਜੀਤ ਸਿੰਘ,  ਗੁਰਧਿਆਨ ਸਿੰਘ ਭੱਟੀਵਾਲ ਕਲਾਂ, ਕੁਲਤਾਰ ਸਿੰਘ, ਕਸ਼ਮੀਰ ਸਿੰਘ ਘਰਾਚੋਂ ਆਦਿ ਹਾਜ਼ਰ ਸਨ  ਹਾਜ਼ਰ ਸਨ। 

 

Tags: Farmer Protest , Protest , Agitation , Demonstration , Samyukta Kisan Morcha , Sanyukt Kisan Morcha , Farmers Protest , Farmer Protest 2024 , Farmers Protest 2024 , MSP , Minimum Support Prices , Shambhu Border , Khanauri Border

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD