Thursday, 16 May 2024

 

 

ਖ਼ਾਸ ਖਬਰਾਂ ਲੋਕ ਸਭਾ ਚੋਣਾਂ 2024: ਪੰਜਾਬ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ 80 ਫ਼ੀਸਦੀ ਪੁਲਿਸ ਬਲ ਤੇ ਕੇਂਦਰੀ ਬਲਾਂ ਦੀਆਂ 250 ਕੰਪਨੀਆਂ ਕੀਤੀਆਂ ਜਾਣਗੀਆਂ ਤਾਇਨਾਤ ਚਰਨਜੀਤ ਚੰਨੀ 'ਤੇ ਆਮ ਆਦਮੀ ਪਾਰਟੀ ਦਾ ਜਵਾਬੀ ਹਮਲਾ, ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ- ਕਾਂਗਰਸ ਦੇ ਰਾਜ ਦੌਰਾਨ ਸ਼ਰਾਬ ਮਾਫ਼ੀਆ ਦਾ ਬੋਲਬਾਲਾ ਸੀ, ਅਸੀਂ ਮਾਲੀਆ ਵਧਾਇਆ ਸੰਜੇ ਟੰਡਨ ਨੇ ਬਾਬਾ ਬਾਗੇਸ਼ਵਰ ਧਾਮ ਤੋਂ ਆਸ਼ੀਰਵਾਦ ਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ

 

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਵਿਕਾਸ ਕਾਰਜਾਂ ਲਈ 70.50 ਲੱਖ ਰੁਪਏ ਦੀਆਂ ਗ੍ਰਾਂਟਾਂ ਦੀ ਵੰਡ

24 ਕਲੱਬਾਂ, ਪੰਚਾਇਤਾਂ, ਕਮੇਟੀਆਂ ਤੇ ਸੰਸਥਾਵਾਂ ਨੂੰ ਚੈੱਕ ਸੌਂਪਦਿਆਂ ਹਲਕੇ ਦਾ ਸਰਵਪੱਖੀ ਵਿਕਾਸ ਕਰਨ ਦਾ ਵਾਅਦਾ ਦੁਹਰਾਇਆ

Aman Arora, AAP, Aam Aadmi Party, AAP Punjab, Aam Aadmi Party Punjab,Government of Punjab, Punjab Government

5 Dariya News

5 Dariya News

5 Dariya News

ਸੁਨਾਮ ਊਧਮ ਸਿੰਘ ਵਾਲਾ , 24 Feb 2024

ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਸੁਨਾਮ ਹਲਕੇ ਦੇ ਦੋ ਦਰਜਨ ਯੂਥ ਕਲੱਬਾਂ, ਨਗਰ ਕੌਂਸਲਾਂ ਤੇ ਪੰਚਾਇਤਾਂ, ਸਮਾਜਿਕ ਅਤੇ ਧਾਰਮਿਕ ਸੰਸਥਾਵਾਂ ਨੂੰ ਵਿਕਾਸ ਕਾਰਜਾਂ ਲਈ 70.50 ਲੱਖ ਰੁਪਏ ਦੀਆਂ ਗ੍ਰਾਂਟਾਂ ਦੀ ਵੰਡ ਕੀਤੀ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਸਰਵਪੱਖੀ ਅਤੇ ਸਰਵੋਤਮ ਵਿਕਾਸ ਨੂੰ ਯਕੀਨੀ ਬਣਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ। 

ਉਨ੍ਹਾਂ ਆਪਣੇ ਅਖ਼ਤਿਆਰੀ ਕੋਟੇ ਵਿੱਚੋਂ ਇਨ੍ਹਾਂ ਗ੍ਰਾਂਟਾਂ ਦੀ ਵੰਡ ਲਾਭਪਾਤਰੀ ਸੰਸਥਾਵਾਂ ਨੂੰ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਿਛਲੇ ਦੋ ਸਾਲਾਂ ਤੋਂ ਘੱਟ ਸਮੇਂ ਅੰਦਰ ਦੁੱਗਣੀ ਚੋਗਣੀ ਰਫ਼ਤਾਰ ਨਾਲ ਵਿਕਾਸ ਕਾਰਜਾਂ ਨੂੰ ਨੇਪਰੇ ਚੜ੍ਹਾਇਆ ਹੈ ਅਤੇ ਵਿਧਾਨ ਸਭਾ ਹਲਕਾ ਸੁਨਾਮ ਵਿਖੇ ਵੀ ਨਾਗਰਿਕਾਂ ਦੀਆਂ ਜ਼ਰੂਰਤਾਂ ਨੂੰ ਤਰਜੀਹ ਦੇ ਆਧਾਰ ਉੱਤੇ ਪੂਰਾ ਕੀਤਾ ਜਾ ਰਿਹਾ ਹੈ। 

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਹਰ ਰਜਿਸਟਰਡ ਕਲੱਬ, ਸੰਸਥਾ ਆਦਿ ਵੱਲੋਂ ਕੰਮ ਕਰਵਾਉਣ ਲਈ ਗ੍ਰਾਂਟ ਦੀ ਮੰਗ ਕੀਤੇ ਜਾਣ ਤੋਂ ਬਾਅਦ ਉਹ ਖੁਦ ਕੰਮ ਦੀ ਜ਼ਰੂਰਤ ਸਬੰਧੀ ਪੜਤਾਲ ਕਰਵਾਉਂਦੇ ਹਨ ਅਤੇ ਲੋੜ ਅਨੁਸਾਰ ਹੀ ਫੰਡ ਜਾਰੀ ਕਰਦੇ ਹੋਏ ਇਸ ਗੱਲ ਨੂੰ ਯਕੀਨੀ ਬਣਾਇਆ ਜਾਂਦਾ ਹੈ ਕਿ ਫੰਡਾਂ ਦੀ ਵਰਤੋਂ ਦੌਰਾਨ ਇੱਕ ਪੈਸੇ ਦੀ ਵੀ ਹੇਰਾਫੇਰੀ ਨਾ ਹੋਵੇ ਬਲਕਿ ਇਹ ਲੋਕਾਂ ਦਾ ਪੈਸਾ ਹੈ ਜਿਸ ਦੀ ਵਿਆਪਕ ਲੋਕ ਹਿੱਤ ਵਿੱਚ ਪੂਰੀ ਪਾਰਦਰਸ਼ਤਾ ਅਤੇ ਇਮਾਨਦਾਰੀ ਨਾਲ ਵਰਤੋਂ ਹੋਣੀ ਚਾਹੀਦੀ ਹੈ।

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਜਦੋਂ ਵੀ ਲੋਕਾਂ ਨੂੰ ਦਰਪੇਸ਼ ਕੋਈ ਮਸਲਾ ਉਨ੍ਹਾਂ ਦੇ ਧਿਆਨ ਵਿੱਚ ਆਉਂਦਾ ਹੈ ਤਾਂ ਉਹ ਉਸਦੇ ਤਕਨੀਕੀ ਪੱਖਾਂ ਨੂੰ ਦੇਖਦਿਆਂ ਠੋਸ ਅਤੇ ਸਥਾਈ ਹੱਲ ਨੂੰ ਯਕੀਨੀ ਬਣਾਉਣ ਲਈ ਕਦਮ ਪੁੱਟਦੇ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਹਲਕਾ ਸੁਨਾਮ ਦੇ ਸਰਵਪੱਖੀ ਵਿਕਾਸ ਲਈ ਵੱਡੀ ਗਿਣਤੀ ਕੰਮ ਜੋਸ਼ੋ ਖਰੋਸ਼ ਨਾਲ ਪ੍ਰਗਤੀ ਅਧੀਨ ਹਨ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਉਹ ਸਮੇਂ ਸਮੇਂ ਉਤੇ ਇਨ੍ਹਾਂ ਬਾਰੇ ਸਮੀਖਿਆ ਕਰਦੇ ਰਹਿੰਦੇ ਹਨ। 

ਕੈਬਨਿਟ ਮੰਤਰੀ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਵੀ ਲੋਕ ਪੱਖੀ ਪਹਿਲਕਦਮੀਆਂ ਨੂੰ ਸਫਲਤਾ ਨਾਲ ਲਾਗੂ ਕੀਤਾ ਜਾਵੇਗਾ।ਇਸ ਮੌਕੇ ਉਨ੍ਹਾਂ ਨੇ ਹਲਕਾ ਸੁਨਾਮ ਦੇ ਪਿੰਡਾਂ ਤੋਗਾਵਾਲ, ਗੱਗੜਪੁਰ, ਬਲਵਾੜ੍ਹ ਕਲਾਂ, ਖੁਰਾਣੀ, ਤੁੰਗਾਂ, ਦੁੱਗਾਂ, ਕੁਲਾਰ ਖੁਰਦ, ਭੰਮਾ ਬੱਦੀ, ਚੱਠੇ ਸੇਖਵਾਂ, ਕਨੋਈ, ਮਾਡਲ ਟਾਊਨ 1, ਝਾੜੋਂ, ਕੋਟੜਾ ਅਮਰੂ, ਬਿਗੜਵਾਲ, ਨਮੋਲ ਅਤੇ ਅਕਬਰਪੁਰ ਦੇ ਨਾਲ ਨਾਲ ਸੁਨਾਮ, ਚੀਮਾ ਤੇ ਲੌਂਗੋਵਾਲ ਦੇ ਸ਼ਹਿਰੀ ਖੇਤਰਾਂ ਵਿਚ ਸਰਗਰਮ ਕਮੇਟੀਆਂ ਅਤੇ ਕਲੱਬਾਂ ਨੂੰ 70.50 ਲੱਖ ਰੁਪਏ ਦੇ ਫੰਡ ਜਾਰੀ ਕੀਤੇ।

ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਸੰਗਰੂਰ ਅਵਤਾਰ ਸਿੰਘ ਈਲਵਾਲ, ਪਰਮਿੰਦਰ ਬਰਾੜ, ਬਲਜਿੰਦਰ ਸਿੰਘ, ਗੁਰਿੰਦਰ ਪਾਲ, ਸਾਹਿਬ ਸਿੰਘ, ਦੀਪ ਕਨੋਈ, ਗੁਰਚਰਨ ਸਿੰਘ, ਮਨਪ੍ਰੀਤ ਮਨੀ, ਲਵਪ੍ਰੀਤ, ਸੰਦੀਪ ਜਿੰਦਲ ਸਾਰੇ ਬਲਾਕ ਪ੍ਰਧਾਨ ਅਤੇ ਵੱਡੀ ਗਿਣਤੀ ਵਿੱਚ ਸ਼ਹਿਰ ਅਤੇ ਪਿੰਡਾਂ ਵਿੱਚੋ ਲੋਕ ਅਤੇ ਪਾਰਟੀ ਵਰਕਰ ਹਾਜ਼ਰ ਸਨ।

 

Tags: Aman Arora , AAP , Aam Aadmi Party , AAP Punjab , Aam Aadmi Party Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD