Sunday, 19 May 2024

 

 

ਖ਼ਾਸ ਖਬਰਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਗੁਰਜੀਤ ਔਜਲਾ ਦੇ ਹੱਕ ਵਿੱਚ ਚੋਣ ਰੈਲੀ ਸਨੌਰ ’ਚ ਐਨ ਕੇ ਸ਼ਰਮਾ ਦੇ ਚੋਣ ਦਫਤਰ ਦਾ ਉਦਘਾਟਨ ਖਰੜ ਵਿਖੇ ਉਸਾਰੀ ਹੋ ਰਹੇ ਸ੍ਰੀ ਰਾਮ ਮੰਦਿਰ ਦਾ ਦੌਰਾ ਕਰਨ ਲਈ ਮਾਨਯੋਗ ਰਾਜਪਾਲ ਪੰਜਾਬ ਨੂੰ ਬੇਨਤੀ ਪੱਤਰ : ਸ਼ਸ਼ੀ ਪਾਲ ਜੈਨ ਪ੍ਰਨੀਤ ਕੌਰ ਤੇ ਡਾ. ਗਾਂਧੀ ਪਟਿਆਲਾ ਪਾਰਲੀਮਾਨੀ ਹਲਕੇ ਲਈ ਇਕ ਵੀ ਵੱਡਾ ਪ੍ਰਾਜੈਕਟ ਨਹੀਂ ਲਿਆ ਸਕੇ: ਐਨ ਕੇ ਸ਼ਰਮਾ ਵੀਰਇੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਿਰੋਜੁਪਰ ਵੱਲੋਂ ਕੇਂਦਰੀ ਜ਼ੇਲ੍ਹ, ਫਿਰੋਜਪੁਰ ਦਾ ਕੀਤਾ ਦੌਰਾ 'ਵੋਟ ਰਨ ਮੈਰਾਥਨ' 'ਚ ਵਿਦਿਅਰਥੀਆਂ ਤੇ ਪਟਿਆਲਵੀਆਂ ਨੇ ਉਤਸ਼ਾਹ ਨਾਲ ਲਿਆ ਹਿੱਸਾ ਸ਼ਿਵਾਲਿਕ ਪਬਲਿਕ ਸਕੂਲ, ਰੂਪਨਗਰ ਦੇ ਸੀ.ਬੀ.ਐਸ.ਈ. ਦੀ ਪ੍ਰੀਖਿਆਵਾਂ 'ਚ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਵੀਪ ਗੀਤ ਦਾ ਪੋਸਟਰ ਰਿਲੀਜ਼ ਈਵੀਐੱਮਜ਼ ਦੀ ਦੂਜੀ ਰੈਂਡਮਾਈਜ਼ੇਸ਼ਨ- ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜਨਰਲ ਅਬਜ਼ਰਵਰ ਰਾਕੇਸ਼ ਸ਼ੰਕਰ ਦੀ ਅਗਵਾਈ ਵਿੱਚ ਹੋਈ ਰੈਂਡਮਾਈਜ਼ੇਸ਼ਨ ਸਫ਼ਰ ਦੌਰਾਨ 50,000 ਰੁਪਏ ਜਾਂ ਇਸ ਤੋਂ ਵੱਧ ਦੀ ਨਕਦ ਰਾਸ਼ੀ ਲਈ ਢੁੱਕਵੇਂ ਦਸਤਾਵੇਜ ਰੱਖਣਾ ਜ਼ਰੂਰੀ- ਰਿਟਰਨਿੰਗ ਅਫ਼ਸਰ ਵਿਨੀਤ ਕੁਮਾਰ ਲੋਕ ਸਭਾ ਚੋਣਾਂ ਦੌਰਾਨ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪੂਰੀ ਤਰ੍ਹਾਂ ਕੀਤੀ ਜਾਵੇ ਪਾਲਣਾ : ਜਨਰਲ ਅਬਜ਼ਰਵਰ ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਦੀ ਦੇਖ-ਰੇਖ ’ਚ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਈਜੇਸ਼ਨ ਕੀਤੀ ਗਈ

 

'ਆਪ ਦੀ ਸਰਕਾਰ ਆਪ ਦੇ ਦੁਆਰ' ਦੇ ਤਹਿਤ ਸਬ ਡਵੀਜ਼ਨ ਡੇਰਾਬਸੀ ਵਿੱਖੇ ਲਗਾਏ ਗਏ ਕੈਂਪ

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਪਿੰਡ ਮਹਿਮਦਪੁਰ ਅਤੇ ਵਾਰਡ ਨੰ 26, 27 ਜ਼ੀਰਕਪੁਰ ਵਿਖੇ ਲੱਗੇ ਕੈਂਪਾਂ ਦਾ ਕੀਤਾ ਦੌਰਾ

Kuljit Singh Randhawa, Dera Bassi, AAP, Aam Aadmi Party, Aam Aadmi Party Punjab, AAP Punjab, Aap Di Sarkar Aap De Dwaar, Aap Di Sarkar Aap De Dwar, Aap Di Sarkar Aap De Dwaar Scheme, Aap Di Sarkar Aap De Dwaar Scheme In Punjab, Government of Punjab, Punjab Government

Web Admin

Web Admin

5 Dariya News

ਡੇਰਾਬੱਸੀ , 24 Feb 2024

ਸੂਬੇ ਦੇ ਲੋਕਾਂ ਨੂੰ ਬਿਨਾਂ ਕਿਸੇ ਖੱਜਲ-ਖੁਆਰੀ ਤੋਂ ਉਨ੍ਹਾਂ ਦੇ ਘਰਾਂ ਨਜ਼ਦੀਕ ਹੀ ਸਰਕਾਰੀ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ, ਜਿਸ ਦੇ ਲਈ ਸਰਕਾਰ ਵੱਲੋਂ 'ਆਪ ਦੀ ਸਰਕਾਰ ਆਪ ਦੇ ਦੁਆਰ' ਵਰਗਾ ਲੋਕ-ਪੱਖੀ ਉਪਰਾਲਾ ਕੀਤਾ ਗਿਆ ਹੈ। ਇਨ੍ਹਾ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ 'ਆਪ ਦੀ ਸਰਕਾਰ ਆਪ ਦੇ ਦੁਆਰ' ਪਹਿਲਕਦਮੀ ਤਹਿਤ ਸਬ ਡਵੀਜ਼ਨ ਡੇਰਾਬਸੀ ਦੇ ਪਿੰਡ ਮਹਿਮਦਪੁਰ ਅਤੇ ਵਾਰਡ ਨੰ 26, 27 ਜ਼ੀਰਕਪੁਰ ਵਿੱਚ ਲਗਾਏ ਗਏ ਵਿਸ਼ੇਸ਼ ਕੈਂਪਾਂ ਦਾ ਦੌਰਾ ਕਰਦਿਆਂ ਕੀਤਾ।

ਉਨ੍ਹਾਂ ਨੇ ਕਿਹਾ ਕਿ ਸੂਬਾ ਸਰਕਾਰ ਦੀ ਇਹ ਪਹਿਲਕਦਮੀ ਲੋਕਾਂ ਨੂੰ ਉਨ੍ਹਾਂ ਦੀਆਂ ਬਰੂਹਾਂ 'ਤੇ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਦਾ ਨਿਪਟਾਰਾ ਕਰਨ ਵਿੱਚ ਸਫ਼ਲਤਾ ਦੀ ਨਵੀਂ ਕਹਾਣੀ ਰਚੇਗੀ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਸੂਬੇ ਭਰ ਵਿੱਚ ਕੈਂਪ ਲਾ ਕੇ ਲੋਕਾਂ ਨੂੰ ਸੇਵਾਵਾਂ ਦਾ ਲਾਭ ਪ੍ਰਦਾਨ ਕਰਨ ਲਈ ਪ੍ਰਸ਼ਾਸਨ ਵੱਲੋਂ ਉਨ੍ਹਾਂ ਦੇ ਦਰ ਤੱਕ ਪਹੁੰਚ ਕੀਤੀ ਜਾ ਰਹੀ ਹੈ। 

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਇਹ ਉਪਰਾਲਾ ਲੋਕਾਂ ਨੂੰ ਸਰਕਾਰੀ ਸੇਵਾਵਾਂ ਪ੍ਰਦਾਨ ਕਰਨ ਵਿੱਚ ਮੀਲ ਪੱਥਰ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਕੈਂਪਾਂ ਵਿੱਚ ਇਕੋ ਛੱਤ ਥੱਲੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਲੋਕਾਂ ਨੂੰ ਸੇਵਾਵਾਂ ਦਾ ਲਾਭ ਦੇਣ ਦੇ ਨਾਲ-ਨਾਲ ਉਨ੍ਹਾਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਵੀ ਕੀਤਾ ਜਾ ਰਿਹਾ ਹੈ, ਜਿਸ ਨਾਲ ਲੋਕਾਂ ਦੇ ਸਮੇਂ ਤੇ ਊਰਜਾ ਦੀ ਬੱਚਤ ਹੋਣ ਨਾਲ ਉਨ੍ਹਾਂ ਨੂੰ ਸਰਕਾਰੀ ਦਫ਼ਤਰਾਂ ਦੇ ਚੱਕਰ ਨਹੀਂ ਮਾਰਨੇ ਪੈਣਗੇ।

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਮੌਕੇ 'ਤੇ ਮੌਜੂਦ ਲੋਕਾਂ ਨਾਲ ਗੱਲਬਾਤ ਕਰਦਿਆਂ ਕੈਂਪਾਂ ਸਬੰਧੀ ਉਨ੍ਹਾਂ ਪ੍ਰਤੀਕਿਰਿਆ ਵੀ ਹਾਸਲ ਕੀਤੀ। ਉਨ੍ਹਾਂ ਨੇ ਇਸ ਗੱਲ 'ਤੇ ਖੁਸ਼ੀ ਜ਼ਾਹਰ ਕੀਤੀ ਕਿ ਲੋਕਾਂ ਵੱਲੋਂ ਸਰਕਾਰ ਦੇ ਇਸ ਉਪਰਾਲੇ ਨੂੰ ਸਲਾਹੁਣ ਦੇ ਨਾਲ-ਨਾਲ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ। ਉਨ੍ਹਾਂ ਨੇ ਦੱਸਿਆ ਕਿ ਮਾਨ ਸਰਕਾਰ ਲੋਕਾਂ ਦੇ ਦੁੱਖ ਸੁੱਖ ਵਿੱਚ ਸਹਾਈ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਹਾਸਲ ਕਰਨ ਲਈ ਹੈਲਪ ਲਾਈਨ 1076 'ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

ਇਨ੍ਹਾਂ ਕੈਂਪਾਂ ਵਿੱਚ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ, ਬੁਢਾਪਾ, ਦਿਵਯਾਂਗ ਅਤੇ ਆਸ਼ਰਿਤ ਪੈਨਸ਼ਨ, ਜਨਮ ਸਰਟੀਫਿਕੇਟ 'ਚ ਨਾਂ ਦੀ ਤਬਦੀਲੀ, ਬਿਜਲੀ ਦੇ ਬਿੱਲਾਂ ਦੇ ਭੁਗਤਾਨ, ਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲ, ਵਿਆਹ ਦੀ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ ਦੀ ਇਕ ਤੋਂ ਵੱਧ ਕਾਪੀਆਂ, ਪੇਂਡੂ ਖੇਤਰ ਸਰਟੀਫਿਕੇਟ, ਫਰਦ ਬਣਾਉਣੀ, ਸ਼ਗਨ ਸਕੀਮ, ਜ਼ਮੀਨ ਦੀ ਨਿਸ਼ਾਨਦੇਹੀ,ਐੱਨ.ਆਰ. ਆਈ. ਦੇ ਸਰਟੀਫਿਕੇਟਾਂ ਦੇ ਕਾਉਂਟਰ ਦਸਤਖ਼ਤ, ਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਕਾਉਂਟਰ ਦਸਤਖ਼ਤ, ਮੌਤ ਸਰਟੀਫਿਕੇਟ 'ਚ ਤਬਦੀਲੀ ਆਦਿ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।

 

Tags: Kuljit Singh Randhawa , Dera Bassi , AAP , Aam Aadmi Party , Aam Aadmi Party Punjab , AAP Punjab , Aap Di Sarkar Aap De Dwaar , Aap Di Sarkar Aap De Dwar , Aap Di Sarkar Aap De Dwaar Scheme , Aap Di Sarkar Aap De Dwaar Scheme In Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD