Wednesday, 08 May 2024

 

 

ਖ਼ਾਸ ਖਬਰਾਂ ਗੁਰਜੀਤ ਸਿੰਘ ਔਜਲਾ ਨੇ ਚੋਣਾਂ ਤੋਂ ਸਮਾਂ ਕੱਢ ਕੇ ਪਹਿਲਵਾਨਾਂ ਨਾਲ ਮੁਲਾਕਾਤ ਕੀਤੀ ਪੰਜਾਬ ਦਾ ਬੁਨਿਆਦੀ ਢਾਂਚਾ ਵਿਕਾਸ ਅਕਾਲੀ ਦਲ ਦੇ ਦੇਣ: ਐਨ.ਕੇ. ਸ਼ਰਮਾ ਦੋਆਬੇ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ, ਪ੍ਰਸਿੱਧ ਦਲਿਤ ਆਗੂ ਅਤੇ ਹੁਸ਼ਿਆਰਪੁਰ ਤੋਂ ਬਸਪਾ ਉਮੀਦਵਾਰ ਰਾਕੇਸ਼ ਸੋਮਨ ਹੋਏ ਆਮ ਆਦਮੀ ਪਾਰਟੀ ‘ਚ ਸ਼ਾਮਲ ਪੰਜਾਬ ਦੀਆਂ 13 ਸੀਟਾਂ ਜਿਤਾਉਣ ਵਾਸਤੇ ਲੋਕਾਂ ਨੂੰ ਬੇਨਤੀ ਕਰਨ ਵਾਲੇ ਮੁੱਖ ਮੰਤਰੀ ਦੱਸਣ ਕਿ 7 ਰਾਜ ਸਭਾ ਮੈਂਬਰਾਂ ਨੇ ਕਿੰਨੇ ਕੁ ਪੰਜਾਬ ਦੇ ਮਸਲੇ ਚੁੱਕੇ ਤੇ ਧਰਨੇ ਦਿੱਤੇ : ਕੁਲਜੀਤ ਸਿੰਘ ਬੇਦੀ ਖ਼ਰਚਾ ਆਬਜ਼ਰਵਰ ਮਨੀਸ਼ ਕੁਮਾਰ ਦੀ ਫ਼ਰੀਦਕੋਟ ਲੋਕ ਸਭਾ ਦੇ ਆਬਜ਼ਰਵਰ ਵਜੋਂ ਹੋਈ ਨਿਯੁਕਤੀ ਸੀਜੀਸੀ ਲਾਂਡਰਾਂ ਦੇ ਐਮਈ ਦੇ ਵਿਿਦਆਰਥੀਆਂ ਨੇ ਨਵੀਨਤਾਕਾਰੀ ਇਲੈਕਟ੍ਰਿਕ ਵ੍ਹੀਲਬੈਰੋ ਕੀਤੀ ਤਿਆਰ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਬੀਤੀ ਸ਼ਾਮ ਤੱਕ 99 ਫੀਸਦੀ ਤੋਂ ਵੱਧ ਕਣਕ ਦੀ ਹੋ ਚੁੱਕੀ ਹੈ ਖਰੀਦ- ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਡਿਪਟੀ ਕਮਿਸ਼ਨਰ ਡਾ ਸੇਨੂ ਦਗਲ ਵੱਲੋਂ ਸਬਜੀ ਮੰਡੀ ਦਾ ਦੌਰਾ, ਸਫਾਈ ਵਿਵਸਥਾ ਦੁਰਸਤ ਕਰਨ ਕੀ ਕੀਤੀ ਹਦਾਇਤ ਦਾਖਾ ਵਿੱਚ ਚੋਣ ਪ੍ਰਚਾਰ ਦੌਰਾਨ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਜਿੱਤ ਦਾ ਭਰੋਸਾ ਪ੍ਰਗਟਾਇਆ ਚੋਣ ਖਰਚਾ ਨਿਗਰਾਨ ਵੱਲੋਂ ਏ.ਆਰ.ਓਜ਼, ਏ.ਈ.ਓਜ਼ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਸੰਸਦੀ ਹਲਕਾ ਲੁਧਿਆਣਾ 'ਚ ਹੁਣ ਤੱਕ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ 1.11 ਕਰੋੜ ਰੁਪਏ ਦੇ ਚੋਣ ਖਰਚੇ ਰਿਕਾਰਡ ਕੀਤੇ ਗਏ : ਸਾਕਸ਼ੀ ਸਾਹਨੀ ਨਾਮਜ਼ਦਗੀਆਂ ਦੇ ਪਹਿਲੇ ਦਿਨ ਹੁਸ਼ਿਆਰਪੁਰ ਵਿਖੇ ਇਕ ਆਜ਼ਾਦ ਉਮੀਦਵਾਰ ਵੱਲੋਂ ਕਾਗਜ਼ ਦਾਖ਼ਲ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਪ੍ਰੋਫ਼ੈਸਰ ਵਿਰਸਾ ਸਿੰਘ ਵਲਟੋਹਾ ਦੇ ਹੱਕ ‘ਚ ਪਿੰਡ ਭੈਲ ਹਲਕਾ ਖਡੂਰ ਸਾਹਿਬ ਵਿਖੇ ਕੀਤਾ ਭਰਵਾਂ ਇੱਕਠ ਖ਼ਰਚਾ ਅਬਜ਼ਰਵਰ ਵੱਲੋਂ ਚੋਣਾਂ ਨਾਲ ਸਬੰਧਤ ਵੱਖ-ਵੱਖ ਸੈੱਲਾਂ ਦਾ ਜਾਇਜ਼ਾ ਅਕਾਲੀ ਦਲ ਨੂੰ ਝੱਟਕਾ ਦਿੰਦਿਆਂ ਰਸੂਲਪੁਰ ਕਲਰ ਤੋਂ ਦੱਸ ਪਰਿਵਾਰ ਕਾਂਗਰਸ ਵਿੱਚ ਸ਼ਾਮਲ ਖੇਡਾਂ ਦੇ ਖੇਤਰ ਵਿੱਚ ਪੰਜਾਬ ਮੁੜ ਚਮਕੇਗਾ, ਨਵੀਂ ਖੇਡ ਨੀਤੀ ਨੇ ਨੁਹਾਰ ਬਦਲੀ: ਮੀਤ ਹੇਅਰ ਭਗਵੰਤ ਮਾਨ ਦੀ ਬਠਿੰਡਾ ਵਾਸੀਆਂ ਨੂੰ ਅਪੀਲ: ਬੱਸ ਇੱਕ ਬਠਿੰਡੇ ਵਾਲਾ ਕੰਢਾ ਰਹਿ ਗਿਆ, ਇਹ ਵੀ ਕੱਢ ਦਿਓ ਇਸ ਵਾਰ ਪ੍ਰਨੀਤ ਕੌਰ ਨੇ ਕਿਹਾ, ਪੂਰਾ ਪਟਿਆਲਾ ਜ਼ਿਲ੍ਹਾ ਮੇਰਾ ਪਰਿਵਾਰ, ਮੈਂ ਨੂੰਹ ਬਣ ਕੇ ਆਈ ਸੀ, ਧੀ ਵਰਗਾ ਪਿਆਰ ਮਿਲਿਆ ਭਗਵੰਤ ਮਾਨ ਨੇ ਲੋਕ ਸਭਾ ਹਲਕਾ ਫ਼ਿਰੋਜਪੁਰ ਵਿਚ ਕੀਤਾ ਚੋਣ ਪ੍ਰਚਾਰ ਸੀਆਈਐਸਸੀਈ ਦੇ 12ਵੀਂ ਕਲਾਸ ਦਾ ਨਤੀਜਾ ਐਨ ਕੇ ਸ਼ਰਮਾ ਦੇ ਮੁੱਖ ਚੋਣ ਦਫਤਰ ਦੇ ਉਦਘਾਟਨ ਮੌਕੇ ਉਮੜਿਆ ਜਨ ਸੈਲਾਬ

 

‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਫਿਰੋਜ਼ਪੁਰ ਸ਼ਹਿਰੀ ਹਲਕੇ ਤੋਂ ਸੱਤਵੀਂ ਯਾਤਰੀ ਬੱਸ ਰਵਾਨਾ

ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਬੱਸ ਨੂੰ ਹਰੀ ਝੰਡੀ ਦਿਖਾ ਕੇ ਧਾਰਮਿਕ ਸਥਾਨਾਂ ਲਈ ਕੀਤਾ ਰਵਾਨਾ

Web Admin

Web Admin

5 Dariya News

ਫਿਰੋਜ਼ਪੁਰ , 24 Feb 2024

ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਫਿਰੋਜ਼ਪੁਰ ਛਾਉਣੀ ਦੇ ਬਾਜ਼ਾਰ ਨੰ 2 ਤੋਂ ਸ੍ਰੀ ਖਾਟੂ ਸ਼ਿਆਮ ਜੀ ਅਤੇ ਸਾਲਾਸਰ ਧਾਮ ਦੇ ਦਰਸ਼ਨਾਂ ਲਈ ਸੰਗਤਾਂ ਦੀ ਸੱਤਵੀਂ ਬੱਸ ਨੂੰ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਵੱਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਸ੍ਰੀ ਖਾਟੂ ਸ਼ਿਆਮ ਜੀ ਤੇ ਸਾਲਾਸਰ ਧਾਮ ਦੇ ਦਰਸ਼ਨਾਂ ਦੀ ਯਾਤਰਾ ਲਈ ਸ਼ਰਧਾਲੂਆਂ ਦੀ ਬੱਸ ਰਵਾਨਾ ਕਰਨ ਮੌਕੇ ਸ. ਰਣਬੀਰ ਸਿੰਘ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਪੰਜਾਬ ਵਾਸੀਆਂ ਨੂੰ ਦੇਸ਼ ਭਰ ਵਿੱਚ ਵੱਖ-ਵੱਖ ਤੀਰਥ ਸਥਾਨਾਂ ਦੇ ਦਰਸ਼ਨਾਂ ਲਈ ਜਾਣ ਵਾਸਤੇ ਪੰਜਾਬ ਸਰਕਾਰ ਵੱਲੋਂ ਸ਼ਰਧਾਲੂਆਂ ਲਈ ਮੁਫ਼ਤ ਸਫ਼ਰ ਦੀ ਸਹੂਲਤ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਹਲਕੇ ਵਿਚੋਂ  ਛੇ ਬੱਸਾਂ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਭੇਜੀਆਂ ਗਈਆਂ ਸਨ।

ਇਸ ਮੌਕੇ ਯਾਤਰੀਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਵਿਧਾਇਕ ਸ. ਭੁੱਲਰ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਵੱਲੋਂ ਸ਼ੁਰੂ ਕੀਤੀ ਗਈ ਤੀਰਥ ਯਾਤਰਾ ਲਈ ਪੰਜਾਬ ਵਾਸੀਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਹਲਕਾ ਫਿਰੋਜ਼ਪੁਰ ਸ਼ਹਿਰੀ ਤੋਂ ਸ਼ਰਧਾਲੂ ਲਗਾਤਾਰ ਦਰਸ਼ਨਾਂ ਲਈ ਭੇਜੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਹਲਕੇ ਦੇ ਬਜ਼ੁਰਗ, ਔਰਤਾਂ ਤੇ ਬੱਚੇ ਇਸ ਯੋਜਨਾ ਦਾ ਲਾਭ ਲੈ ਸਕਦੇ ਹਨ। ਇਸ ਮੌਕੇ ਵਿਧਾਇਕ ਵੱਲੋਂ ਇਨ੍ਹਾਂ ਸ਼ਰਧਾਲੂਆਂ ਨੂੰ ਸਵਾਗਤੀ ਕਿੱਟ ਵੀ ਸੌਂਪੀ ਗਈ, ਜਿਸ ਵਿੱਚ ਸਫ਼ਰ ਦੌਰਾਨ ਕੰਮ ਆਉਣ ਵਾਲਾ ਲੋੜੀਂਦਾ ਸਾਮਾਨ ਸ਼ਾਮਲ ਹੈ। 

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਫ਼ਰ ਦੌਰਾਨ ਯਾਤਰੀਆਂ ਦੀ ਸਹੂਲਤ ਲਈ ਭੋਜਨ, ਸਥਾਨਕ ਯਾਤਰਾ ਤੇ ਰਹਿਣ ਸਹਿਣ ਦੀ ਸਹੂਲਤ ਬਿਲਕੁਲ ਮੁਫ਼ਤ ਮੁਹੱਈਆ ਕਰਵਾਈ ਜਾ ਰਹੀ ਹੈ।ਇਸ ਮੌਕੇ ਅਮਰਿੰਦਰ ਸਿੰਘ, ਹਿਮਾਂਸ਼ੂ ਠੱਕਰ, ਬਲਰਾਜ ਸਿੰਘ ਪ੍ਰਵੀਨ ਮੰਗਲ, ਗੋਪਾਲ ਗੁਪਤਾ, ਗੁਰਭੇਜ ਸਿੰਘ, ਸੋਨੂ, ਮਨਪ੍ਰੀਤ ਸਿੰਘ ਆਦਿ ਸਮੇਤ ਵੱਡੀ ਗਿਣਤੀ ਵਿੱਚ ਸੰਗਤ ਹਾਜ਼ਰ ਸੀ।

 

Tags: Ranbir Singh Bhullar , Ferozepur , AAP , Aam Aadmi Party , Aam Aadmi Party Punjab , AAP Punjab , Mukh Mantri Teerth Yatra , Mukh Mantri Tirth Yatra Scheme

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD