Friday, 05 June 2026

 

 

ਖ਼ਾਸ ਖਬਰਾਂ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ

 

‘ਕਾਫ਼ਲਾ ਰਾਗ’ ਵੱਲੋਂ ਮਾਂ-ਬੋਲੀ ਨੂੰ ਸਮਰਪਿਤ ਸ਼ਖਸੀਅਤਾਂ ਦਾ ਸਨਮਾਨ

Language Department Punjab, Punjabi Bhasha Vibhag, Bhasha Vibhag, Punjabi Bhasha Vibhag Mohali

Web Admin

Web Admin

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 24 Feb 2024

Last updated on: Feb 24, 2024, 00:00 IST

ਇੰਦਰਜੀਤ ਸਿੰਘ ਪੁਰੇਵਾਲ ਅਤੇ ਕਾਫ਼ਲਾ ਰਾਗ ਵੱਲੋਂ ਮਿਤੀ 23 ਫਰਵਰੀ 2024 ਨੂੰ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਵਿਹੜੇ ਮਾਂ-ਬੋਲੀ ਪੰਜਾਬੀ ਦੀ ਸੇਵਾ ਵਿਚ ਜੁੱਟੀਆਂ ਪੰਜ ਉੱਘੀਆਂ ਸ਼ਖਸੀਅਤਾਂ ਦਾ ‘ਰਾਗ ਸਾਹਿਤ ਪੁਰਸਕਾਰ’ ਭੇਂਟ ਕਰਕੇ ਸਨਮਾਨ ਕੀਤਾ ਗਿਆ। ਇਨ੍ਹਾਂ ਸਨਮਾਨਿਤ ਸ਼ਖਸੀਅਤਾਂ ਵਿਚ ਡਾ. ਦਵਿੰਦਰ ਸਿੰਘ ਬੋਹਾ (ਜ਼ਿਲ੍ਹਾ ਭਾਸ਼ਾ ਅਫ਼ਸਰ, ਐੱਸ.ਏ.ਐੱਸ.ਨਗਰ), ਡਾ. ਸੰਦੀਪ ਸ਼ਰਮਾ (ਜ਼ਿਲ੍ਹਾ ਭਾਸ਼ਾ ਅਫ਼ਸਰ, ਲੁਧਿਆਣਾ), ਕੀਰਤੀ ਕਿਰਪਾਲ (ਜ਼ਿਲ੍ਹਾ ਭਾਸ਼ਾ ਅਫ਼ਸਰ, ਬਠਿੰਡਾ), ਡਾ.ਜਸਵੰਤ ਰਾਏ (ਖੋਜ ਅਫ਼ਸਰ, ਹੁਸ਼ਿਆਰਪੁਰ), ਗੁਰਪ੍ਰੀਤ (ਖੋਜ ਅਫ਼ਸਰ, ਮਾਨਸਾ) ਨੂੰ ਗਿਆਰਾਂ ਹਜ਼ਾਰ ਰੁਪਏ, ਸ਼ਾਲ ਅਤੇ ਇਕ ਸਨਮਾਨ ਚਿੰਨ੍ਹ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ।

ਸਮਾਗਮ ਦੀ ਪ੍ਰਧਾਨਗੀ ਉੱਘੇ ਲੇਖਕ ਤੇ ਅਨੁਵਾਦਕ ਸ਼੍ਰੀ ਜੰਗ ਬਹਾਦੁਰ ਗੋਇਲ ਵੱਲੋਂ ਕੀਤੀ ਗਈ। ਮੁੱਖ ਮਹਿਮਾਨ ਵਜੋਂ ਉੱਘੇ ਕਵੀ ਜਸਵੰਤ ਸਿੰਘ ਜ਼ਫ਼ਰ ਅਤੇ ਵਿਸ਼ੇਸ਼ ਮਹਿਮਾਨ ਵਜੋਂ ਸਾਹਿਤ ਅਕਾਦਮੀ ਪੁਰਸਕ੍ਰਿਤ ਸਵਰਨਜੀਤ ਸਵੀ ਵੱਲੋਂ ਸ਼ਿਰਕਤ ਕੀਤੀ ਗਈ। ਸ਼੍ਰੀ ਜੰਗ ਬਹਾਦੁਰ ਗੋਇਲ ਵੱਲੋਂ ਆਖਿਆ ਗਿਆ ਕਿ ਸਾਰੀਆਂ ਸਨਮਾਨਿਤ ਸ਼ਖ਼ਸੀਅਤਾਂ ਦਾ ਕੰਮ ਮਹੱਤਵਪੂਰਨ ਹੈ; ਸਨਮਾਨ ਮਿਲਣ ਨਾਲ ਲੇਖਕ, ਕਲਾਕਾਰ ਉਤਸ਼ਾਹਿਤ ਹੁੰਦਾ ਹੈ। ਉਨ੍ਹਾਂ ਨੇ ਪੰਜਾਬੀ ਭਾਸ਼ਾ ਦੇ ਵਿਕਾਸ ਪ੍ਰਤੀ ਵੀ ਆਪਣੇ ਤੌਖਲੇ ਵੀ ਜ਼ਾਹਰ ਕੀਤੇ। 

ਸਮਾਗਮ ਦੇ ਆਰੰਭ ਵਿਚ 'ਕਾਫ਼ਲਾ ਰਾਗ' ਦੇ ਸਰਪ੍ਰਸਤ ਹਰਵਿੰਦਰ ਸਿੰਘ ਵੱਲੋਂ ਮਹਿਮਾਨਾਂ, ਸਾਹਿਤਕਾਰਾਂ ਅਤੇ ਪਤਵੰਤੇ ਸੱਜਣਾਂ ਨੂੰ 'ਜੀ ਆਇਆਂ ਨੂੰ’ ਕਹਿ ਕੇ ਸੁਆਗਤ ਕੀਤਾ ਗਿਆ। ਸਨਮਾਨਿਤ ਕੀਤੀਆਂ ਜਾ ਰਹੀਆਂ ਹਸਤੀਆਂ ਵਿੱਚੋਂ ਡਾ. ਦਵਿੰਦਰ ਸਿੰਘ ਬੋਹਾ ਦੀਆਂ ਪ੍ਰਾਪਤੀਆਂ ਬਾਰੇ ਡਾ. ਲਾਭ ਸਿੰਘ ਖੀਵਾ ਨੇ ਬੋਲਦਿਆਂ ਆਖਿਆ ਕਿ ਡਾ. ਬੋਹਾ ਦੀ ਸਿੱਖਿਆ ਦੇ ਖੇਤਰ ਵਿਚ ਅਹਿਮ ਦੇਣ ਹੈ। ਉਨ੍ਹਾਂ ਅੱਗੇ ਕਿਹਾ ਕਿ ਡਾ. ਬੋਹਾ ਦੇ ਭਾਸ਼ਾ ਵਿਭਾਗ ਵਿਚ ਆਉਣ ਨਾਲ ਇਸ ਵਿਭਾਗ ਵਿਚ ਜਾਨ ਪੈ ਗਈ। 

ਇਸ ਉਪਰੰਤ ਕੀਰਤੀ ਕਿਰਪਾਲ ਬਾਰੇ ਬੋਲਦਿਆਂ ਨਾਟਕਕਾਰ ਸੰਜੀਵਨ ਸਿੰਘ ਨੇ ਕਿਹਾ ਕਿ ਕੀਰਤੀ ਹੋਰਾਂ ਦਾ ਨਾਟਕ ਦੇ ਖੇਤਰ ਵਿਚ ਮਹੱਤਵਪੂਰਨ ਕੰਮ ਹੈ। ਇਨ੍ਹਾਂ ਨੇ ਭਾਸ਼ਾ ਵਿਭਾਗ ਵਿਚ ਆ ਕੇ ਅਹਿਮ ਕਾਰਜ ਨੇਪਰੇ ਚਾੜੇ ਨੇ। ਕਵਿਤਾ ਤੇ ਚਿਤਰਕਲਾ ਦੇ ਉੱਘੇ ਹਸਤਾਖ਼ਰ ਸਵਰਨਜੀਤ ਸਵੀ ਨੇ ਸਨਮਾਨ ਪ੍ਰਾਪਤ ਸ਼ਾਇਰ ਡਾ. ਸੰਦੀਪ ਸ਼ਰਮਾ ਬਾਰੇ ਕਿਹਾ ਕਿ ਸੰਦੀਪ ਨਵੇਂ ਭਾਵ-ਬੋਧ ਦਾ ਸ਼ਾਇਰ ਹੈ। ਉਨ੍ਹਾਂ ਨੇ ਏ.ਆਈ. ਲਈ ਇੰਟਰਨੈੱਟ 'ਤੇ ਪੰਜਾਬੀ ਵਿਚ ਡਾਟਾ ਨਾ ਹੋਣ ਦਾ ਫ਼ਿਕਰ ਜ਼ਾਹਰ ਕੀਤਾ।

ਡਾ. ਜਸਵੰਤ ਰਾਏ ਬਾਰੇ ਬੋਲਦਿਆਂ ਮਨਜੀਤ ਪਾਲ ਸਿੰਘ ਹੋਰਾਂ ਨੇ ਕਿਹਾ ਜਸਵੰਤ ਹੁਸ਼ਿਆਰਪੁਰ ਦੇ ਭਾਸ਼ਾ ਵਿਭਾਗ ਵਿਖੇ ਖੋਜ ਅਫ਼ਸਰ ਵਜੋਂ ਤਾਇਨਾਤ ਹੈ; ਇਨ੍ਹਾਂ ਨੇ ਦਰਜਨ ਦੇ ਕਰੀਬ ਕਿਤਾਬਾਂ ਦੀ ਸਿਰਜਨਾ ਕੀਤੀ ਹੈ ਅਤੇ ਅਨੁਵਾਦ ਦੇ ਖੇਤਰ ਵਿਚ ਵੀ ਇਨ੍ਹਾਂ ਦਾ ਨਿਵੇਕਲਾ ਕੰਮ ਹੈ। ਸ਼ਾਇਰ ਗੁਰਪ੍ਰੀਤ ਮਾਨਸਾ ਬਾਰੇ ਬੋਲਦਿਆਂ ਜਸਵੰਤ ਜ਼ਫ਼ਰ ਹੋਰਾਂ ਨੇ ਕਿਹਾ ਕਿ ਗੁਰਪ੍ਰੀਤ ਮੇਰਾ ਸਮਕਾਲੀ ਹੈ ਅਤੇ ਕਾਵਿ, ਅਨੁਵਾਦ ਤੇ ਵਾਰਤਕ ਦੇ ਖੇਤਰ ਵਿਚ ਇਸਦਾ ਕੰਮ ਗੌਲਣਯੋਗ ਹੈ। 

'ਰਾਗ' ਦੇ ਮੁੱਖ ਸੰਪਾਦਕ ਇੰਦਰਜੀਤ ਪੁਰੇਵਾਲ ਹੋਰਾਂ ਨੇ ਸਨਮਾਨ ਸਮਾਗ ਵਿਚ ਸ਼ਿਰਕਤ ਕਰਨ ਲਈ ਪਹੁੰਚੇ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਯੋਗ ਕਲਾਕਾਰ ਅਤੇ ਸਾਹਿਤ ਨਾਲ ਸੰਬੰਧਿਤ ਹਸਤੀਆਂ ਦੇ ਸਨਮਾਨ ਹੁੰਦੇ ਰਹਿਣਗੇ। ਉਨ੍ਹਾਂ ਅੱਗੇ ਕਿਹਾ ਕਿ ਰਾਗ ਸਾਹਿਤਕ ਪਰਚਾ ਨਿਰਵਿਘਨ ਛਪਦਾ ਰਹੇਗਾ। ਇਸ ਸਮਾਗਮ ਮੌਕੇ ਮੰਚ ਸੰਚਾਲਨ ਸ਼ਾਇਰ ਜਗਦੀਪ ਸਿੱਧੂ ਨੇ ਕੀਤਾ।  ਇਸ ਦੌਰਾਨ ਇੰਦਰਜੀਤ ਪ੍ਰੇਮੀ, ਭੁਪਿੰਦਰ ਬੇਕਸ, ਰਮਨ ਸੰਧੂ, ਮਨਜੀਤ ਪਾਲ ਸਿੰਘ, ਧਿਆਨ ਸਿੰਘ ਕਾਹਲੋਂ, ਪਰਮਜੀਤ ਮਾਨ, ਹਰਦੀਪ ਢਿੱਲੋਂ, ਸੁਨੀਲਮ ਮੰਡ ਆਦਿ ਵੀ ਸ਼ਾਮਲ ਹੋਏ।

 

Tags: Language Department Punjab , Punjabi Bhasha Vibhag , Bhasha Vibhag , Punjabi Bhasha Vibhag Mohali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD