Thursday, 16 May 2024

 

 

ਖ਼ਾਸ ਖਬਰਾਂ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ ਬਲਾਕ ਖੂਈਖੇੜਾ ਦੇ ਕੇਂਦਰਾਂ ਵਿੱਚ ਰਾਸ਼ਟਰੀ ਡੇਂਗੂ ਦਿਵਸ ਤੇ ਸਕੂਲੀ ਬੱਚਿਆਂ ਅਤੇ ਲੋਕਾਂ ਨੂੰ ਡੇਂਗੂ ਬੁਖਾਰ ਦੇ ਲੱਛਣਾਂ ਅਤੇ ਰੋਕਥਾਮ ਬਾਰੇ ਕੀਤਾ ਗਿਆ ਜਾਗਰੂਕ ਨਿਰਪੱਖ ਤੇ ਸਾਂਤਮਈ ਚੌਣਾਂ ਲਈ ਜਿ਼ਲ੍ਹਾ ਪ੍ਰਸ਼ਾਸਨ ਪੱਬਾਂ ਭਾਰ ਸਿਵਲ ਹਸਪਤਾਲ ਫਾਜ਼ਿਲਕਾ ਵਿਖੇ ਮਨਾਇਆ ਗਿਆ ਨੈਸ਼ਨਲ ਡੇਂਗੂ ਦਿਵਸ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ ਜਨਰਲ ਅਬਜ਼ਰਵਰ ਦੀ ਮੌਜੂਦਗੀ ’ਚ ਹੋਈ ਪੋਲਿੰਗ ਸਟਾਫ ਦੀ ਦੂਸਰੀ ਰੈਂਡੇਮਾਈਜ਼ੇਸ਼ਨ ਸਿਹਤ ਵਿਭਾਗ ਨੇ"ਨੈਸ਼ਨਲ ਡੇਂਗੂ ਡੇ" ਮਨਾਇਆ ਗੁਰਜੀਤ ਸਿੰਘ ਔਜਲਾ ਨੇ ਲਿਤ੍ਤਾ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਅਸ਼ੀਰਵਾਦ ਲੋਕ ਸਭਾ ਚੋਣਾਂ 2024: ਪੰਜਾਬ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ 80 ਫ਼ੀਸਦੀ ਪੁਲਿਸ ਬਲ ਤੇ ਕੇਂਦਰੀ ਬਲਾਂ ਦੀਆਂ 250 ਕੰਪਨੀਆਂ ਕੀਤੀਆਂ ਜਾਣਗੀਆਂ ਤਾਇਨਾਤ ਚਰਨਜੀਤ ਚੰਨੀ 'ਤੇ ਆਮ ਆਦਮੀ ਪਾਰਟੀ ਦਾ ਜਵਾਬੀ ਹਮਲਾ, ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ- ਕਾਂਗਰਸ ਦੇ ਰਾਜ ਦੌਰਾਨ ਸ਼ਰਾਬ ਮਾਫ਼ੀਆ ਦਾ ਬੋਲਬਾਲਾ ਸੀ, ਅਸੀਂ ਮਾਲੀਆ ਵਧਾਇਆ ਸੰਜੇ ਟੰਡਨ ਨੇ ਬਾਬਾ ਬਾਗੇਸ਼ਵਰ ਧਾਮ ਤੋਂ ਆਸ਼ੀਰਵਾਦ ਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ

 

ਵਿਧਾਇਕ ਕੁਲਵੰਤ ਸਿੰਘ ਨੇ ਕੀਤਾ ਪਿੰਡ ਝਾਂਮਪੁਰ ਵਿਖੇ 10 ਲੱਖ ਰੁਪਏ ਦੀ ਲਾਗਤ ਨਾਲ ਬਣੀ ਧਰਮਸ਼ਾਲਾ ਦਾ ਰਸਮੀ ਉਦਘਾਟਨ

ਇਮਾਨਦਾਰੀ,ਸੱਚ ਅਤੇ ਹਮੇਸ਼ਾਂ ਕਿਰਤ ਕਰਨ ਦੀ ਜੀਵਨ ਜਾਂਚ ਤੇ ਦੇਣਾ ਚਾਹੀਦਾ ਹੈ ਸਭਨਾਂ ਨੂੰ ਪਹਿਰਾ - ਕੁਲਵੰਤ ਸਿੰਘ

Kulwant Singh Mohali, S.A.S.Nagar, Mohali, S.A.S. Nagar Mohali, Sahibzada Ajit Singh Nagar, AAP, Aam Aadmi Party, Aam Aadmi Party Punjab, AAP Punjab

5 Dariya News

5 Dariya News

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 25 Feb 2024

ਵਿਧਾਇਕ ਮੋਹਾਲੀ ਕੁਲਵੰਤ ਸਿੰਘ ਨੇ ਅੱਜ ਪਿੰਡ ਝਾਂਮਪੁਰ ਵਿਖੇ 10 ਲੱਖ ਰੁਪਏ ਦੀ ਲਾਗਤ ਨਾਲ ਨਵੀਂ ਬਣੀ ਧਰਮਸ਼ਾਲਾ ਦਾ ਰਸਮੀ ਉਦਘਾਟਨ ਕੀਤਾ। ਇੱਥੇ ਇਹ ਗੱਲ ਜ਼ਿਕਰਯੋਗ ਹੈ ਕਿ ਪਿੰਡ ਝਾਂਮਪੁਰ ਵਿਖੇ ਵਿਧਾਇਕ ਕੁਲਵੰਤ ਸਿੰਘ ਵੱਲੋਂ ਜਨਤਾ ਲੈਂਡ ਪ੍ਰਮੋਟਰ ਪ੍ਰਾਈਵੇਟ ਲਿਮਿਟਡ ਕੰਪਨੀ ਦੇ ਸਹਿਯੋਗ ਨਾਲ ਇਸ ਧਰਮਸ਼ਾਲਾ ਦਾ ਨਿਰਮਾਣ ਕੀਤਾ ਗਿਆ। 

ਇਸ ਮੌਕੇ ਤੇ ਵਿਧਾਇਕ ਕੁਲਵੰਤ ਸਿੰਘ ਨੇ ਹਾਜ਼ਰੀਨ ਸੰਗਤਾਂ ਨੂੰ ਗੁਰੂ ਰਵਿਦਾਸ ਜੀ ਦੇ ਆਗਮਨ -ਪੁਰਬ ਦੀਆਂ ਵਧਾਈਆਂ ਦਿੰਦੇ ਹੋਏ ਕਿਹਾ ਸਾਨੂੰ ਸਭਨਾਂ ਨੂੰ ਬਰਾਬਰਤਾ ਦਾ ਦਰਜਾ ਦੇਣ ਵਾਲੇ ਸ਼੍ਰੋਮਣੀ ਭਗਤ ਗੁਰੂ ਰਵਿਦਾਸ ਜੀ ਨੇ ਸਮੁੱਚੀ ਮਾਨਵਤਾ ਨੂੰ ਜੀਵਨ ਜਾਂਚ ਦੱਸੀ ਅਤੇ ਸਾਨੂੰ ਵੀ ਗੁਰੂ ਰਵਿਦਾਸ ਜੀ ਦੇ ਦੁਆਰਾ ਦੱਸੀ ਜੀਵਨ ਜਾਂਚ ਨੂੰ ਆਪਣੀ ਜ਼ਿੰਦਗੀ ਦੇ ਵਿੱਚ ਢਾਲਣਾ ਚਾਹੀਦਾ ਹੈ। 

ਉਹਨਾਂ ਕਿਹਾ ਕਿ ਇਮਾਨਦਾਰੀ, ਸੱਚ ਅਤੇ ਕਿਰਤ ਕਰਨ ਕਰਕੇ ਆਪਣਾ ਜੀਵਨ ਨਿਰਵਾਹ ਕਰਨਾ ਕਰਨ ਨੂੰ ਹੀ ਸਾਨੂੰ ਸਬਰ ਨੂੰ ਪ੍ਰਾਥਮਿਕਤਾ ਦੇਣੀ ਚਾਹੀਦਾ ਹੈ ਅਤੇ ਹਮੇਸ਼ਾਂ ਮਾਨਵਤਾ ਦੇ ਭਲੇ ਲਈ ਹੀ ਲਈ ਕੰਮ ਕਰਦੇ ਰਹਿਣਾ ਚਾਹੀਦਾ ਹੈ। ਵਿਧਾਇਕ ਕੁਲਵੰਤ ਸਿੰਘ ਨੇ ਇਲਾਕੇ ਦੇ ਲੋਕਾਂ ਨੂੰ ਸੰਬੋਧਿਤ ਹੁੰਦੇ ਹੋਏ ਕਿਹਾ ਕਿ ਕਿਸੇ ਵੀ ਸਾਂਝੀ ਥਾਂ ਦਾ ਬਣ ਜਾਣਾ ਸੁਭਾਵਿਕ ਹੁੰਦਾ ਹੈ, ਪ੍ਰੰਤੂ ਉਸ ਦੀ ਸਾਂਭ- ਸੰਭਾਲ ਕਰਨ ਸਾਡਾ ਸਭ ਦਾ ਮੁੱਢਲਾ ਫਰਜ਼ ਬਣਦਾ ਹੈ। 

ਇਸ ਨਵੀਂ ਬਣ ਚੁੱਕੀ ਧਰਮਸ਼ਾਲਾ ਦੇ ਵਿੱਚ ਸਾਂਝੇ ਸਮਾਗਮ ਹੁੰਦੇ ਰਹਿਣਗੇ ਅਤੇ ਲੋਕਾਂ ਨੂੰ ਇਸ ਦਾ ਫਾਇਦਾ ਪੁੱਜੇਗਾ। ਉਹਨਾਂ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਹੋਂਦ ਵਿੱਚ ਆਈ ਹੈ, ਉਦੋਂ ਤੋਂ ਹੀ ਲਗਾਤਾਰ ਸਿਹਤ ਅਤੇ ਸਿੱਖਿਆ ਵਿਭਾਗ ਦੇ ਵਿੱਚ ਜਰੂਰੀ ਲੋੜੀਂਦੇ ਕੰਮ ਕੀਤੇ ਜਾ ਰਹੇ ਹਨ, ਅਤੇ ਹਜ਼ਾਰਾਂ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕੀਤੇ ਗਏ ਹਨ। 

ਪੰਜਾਬ ਦੇ ਸਰਬਪੱਖੀ ਵਿਕਾਸ ਦੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਮੇਤ ਸਰਕਾਰ ਦੇ ਸਾਰੇ ਹੀ ਮੰਤਰੀ, ਵਿਧਾਇਕ ਅਤੇ ਆਮ ਆਦਮੀ ਪਾਰਟੀ ਦਾ ਹਰ ਅਹੁਦੇਦਾਰ, ਵਰਕਰ ਲੋਕਾਂ ਦੀ ਕਚਹਿਰੀ ਵਿੱਚ ਹੈ ਅਤੇ ਲੋਕਾਂ ਦੇ ਲੰਮੇ ਸਮੇਂ ਤੋਂ ਲਮਕਦੇ ਮਸਲਿਆਂ ਨੂੰ ਮੌਕੇ ਤੇ ਹੱਲ ਕੀਤਾ ਜਾ ਰਿਹਾ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਹਾਲੇ ਸਰਕਾਰ ਨੂੰ ਦੋ ਸਾਲ ਦੇ ਕਰੀਬ ਕਰੀਬ ਹੀ ਸਮਾਂ ਹੋਇਆ ਹੈ ਅਤੇ ਆਉਣ ਵਾਲੇ ਸਮੇਂ ਦੇ ਵਿੱਚ ਹੋਰ ਵਿਕਾਸ ਮੁਖੀ ਸਕੀਮਾਂ ਨੂੰ ਅਮਲ ਵਿੱਚ ਲਿਆਂਦਾ ਜਾਵੇਗਾ। 

ਇਸ ਮੌਕੇ ਤੇ ਅਵਤਾਰ ਸਿੰਘ ਝਾਮਪੁਰ, ਮਲਕੀਤ ਸਿੰਘ ਰਾਏਪੁਰ, ਕੁਲਦੀਪ ਸਿੰਘ ਸਮਾਣਾ, ਅਵਤਾਰ ਸਿੰਘ ਮੌਲੀ, ਡਾਕਟਰ ਕੁਲਦੀਪ ਸਿੰਘ, ਸਾਬਕਾ ਕੌਂਸਲਰ ਆਰ ਪੀ ਸ਼ਰਮਾ, ਹਰਸੰਗਤ ਸਿੰਘ ਨੰਬਰਦਾਰ, ਹਰਮੇਸ਼ ਸਿੰਘ ਕੁੰਭੜਾ, ਹਰਬਿੰਦਰ ਸਿੰਘ ਸੈਣੀ, ਕੌਂਸਲਰ ਗੁਰਮੀਤ ਕੌਰ, ਸੁਰਮੁਖ ਸਿੰਘ, ਮਨਪ੍ਰੀਤ ਸਿੰਘ ਮਨੀ ਵੀ ਹਾਜ਼ਰ ਸਨ। ਫੋਟੋ 

 

Tags: Kulwant Singh Mohali , S.A.S.Nagar , Mohali , S.A.S. Nagar Mohali , Sahibzada Ajit Singh Nagar , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD