Sunday, 12 May 2024

 

 

ਖ਼ਾਸ ਖਬਰਾਂ ਪੰਜਾਬ ਨੂੰ ਕਰਜ਼ੇ 'ਚ ਡੁੱਬਣਾ ਹੀ ਭਗਵੰਤ ਮਾਨ ਸਰਕਾਰ ਦੀ ਉਪਲਬਧੀ : ਗਜੇਂਦਰ ਸਿੰਘ ਸ਼ੇਖਾਵਤ ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ 5483 ਕੇਸਾਂ ਦਾ ਨਿਪਟਾਰਾ ਸੱਤ ਸਾਲਾਂ 'ਚ ਪਟਿਆਲਾ ਲੋਕ ਸਭਾ ਹਲਕੇ 'ਚ ਕੀਤੇ 7 ਕੰਮ ਗਿਣਾਉਣ ਕਾਂਗਰਸ ਤੇ 'ਆਪ' : ਐਨ.ਕੇ. ਸ਼ਰਮਾ ਨੈਸ਼ਨਲ ਲੋਕ ਅਦਾਲਤ ਚ ਹੋਇਆ 19815 ਕੇਸਾਂ ਦਾ ਨਿਪਟਾਰਾ ਪਟਿਆਲਾ ’ਚ ਲੱਗੀ ਕੌਮੀ ਲੋਕ ਅਦਾਲਤ ’ਚ 13481 ਕੇਸਾਂ ਦਾ ਹੋਇਆ ਨਿਪਟਾਰਾ ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੀ ਫਾਰਮਾ ਫੈਕਟਰੀ ਤੋਂ ਚੱਲ ਰਹੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਅਤੇ ਨਿਰਮਾਣ ਨੈਟਵਰਕ ਦਾ ਕੀਤਾ ਪਰਦਾਫਾਸ਼ ਭਾਜਪਾ ਜ਼ਿਲ੍ਹਾ ਯੁਵਾ ਮੋਰਚਾ ਦੀ ਅਹਿਮ ਮੀਟਿੰਗ ਮੋਰਚਾ ਜ਼ਿਲ੍ਹਾ ਪ੍ਰਧਾਨ ਤਾਹਿਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਵਿਜੇਦਰ ਸਿੰਗਲਾ ਦੀ ਚੋਣ ਮੁਹਿੰਮ ਨੂੰ ਮਿਲਿਆ ਵੱਡਾ ਹੁੰਗਾਰਾ ਚੋਣ ਪ੍ਰਚਾਰ ਅਤੇ ਹਲਕਾ ਵਾਸੀਆਂ ਦੀ ਹਮਾਇਤ ਵਿੱਚ ਮੀਤ ਹੇਅਰ ਸਭ ਤੋਂ ਅੱਗੇ ਨਿਕਲਿਆ ਹਰ ਇੱਕ ਵੋਟਰ ਦੀ ਵੋਟ ਬਹੁਤ ਅਹਿਮ, ਕੋਈ ਵੀ ਵੋਟਰ ਇਸ ਮੌਕੇ ਨੂੰ ਨਾ ਗਵਾਏ- ਸੰਦੀਪ ਕੁਮਾਰ “ਅਗਲੇ ਪੰਜ ਸਾਲਾਂ ਵਿੱਚ ਫਾਰਮਾਸਿਸਟ ਹੋਣਗੇ ਸਭ ਤੋਂ ਵੱਧ ਮੁੱਲਵਾਨ”: ਐਲਪੀਯੂ ਵਿਖੇ ਫਾਰਮੇਸੀ ਕੌਂਸਲ ਆਫ਼ ਇੰਡੀਆ ਦੇ ਪ੍ਰਧਾਨ ਦਾ ਐਲਾਨ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਸੰਸਦ ਵਿਚ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਅੱਗੇ ਆਵਾਜ਼ ਬੁਲੰਦ ਕੀਤੀ, ਉਹ ਤੁਹਾਡੀਆਂ ਵੋਟਾਂ ਦੀ ਅਸਲ ਹੱਕਦਾਰ: ਸੁਖਬੀਰ ਸਿੰਘ ਬਾਦਲ ਕਿਸਾਨਾਂ ਨੂੰ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਤੋਂ ਨਾਂਹ ਕਰ ਕੇ ਤੁਸੀਂ ਉਹਨਾਂ ਤੋਂ ਵੋਟਾਂ ਕਿਵੇਂ ਮੰਗ ਰਹੇ ਹੋ: ਹਰਸਿਮਰਤ ਕੌਰ ਬਾਦਲ ਨੇ ਗੁਰਮੀਤ ਖੁੱਡੀਆਂ ਨੂੰ ਕੀਤਾ ਸਵਾਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਵੱਲੋਂ ਸਟਰਾਂਗ ਰੂਮਾਂ ਦੀ ਜਾਂਚ ਨਾਮਜ਼ਦਗੀਆਂ ਭਰਨ ਦੇ ਚੌਥੇ ਦਿਨ 3 ਉਮੀਦਵਾਰਾਂ ਨੇ ਕਾਗਜ਼ ਕੀਤੇ ਦਾਖ਼ਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਅਤੇ ਐਸਐਸਪੀ ਵੱਲੋਂ ਅੰਤਰਰਾਜੀ ਨਾਕਿਆਂ ਦੀ ਜਾਂਚ ਲੋਕ ਸਭਾ ਚੋਣਾਂ ਦੇ ਮੱਦੇਨਜਰ ਬਿਤਹਰ ਤਾਲਮੇਲ ਲਈ ਅੰਤਰਰਾਜੀ ਸਮੀਖਿਆ ਬੈਠਕ ਆਯੋਜਿਤ ਕਣਕ ਦੀ ਆਮਦ ਨੇ ਪਿਛਲੇ ਸਾਲ ਦਾ ਰਿਕਾਰਡ ਤੋੜਿਆ ਜਗਰਾਉਂ ਵਿੱਚ ਗਰਜੇ ਵੜਿੰਗ; ਵੋਟਰਾਂ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਸੰਕਲਪ ਲਿਆ ਹੁਸ਼ਿਆਰਪੁਰ ਤੋਂ ਲੋਕ ਸਭਾ ਉਮੀਦਵਾਰ ਸ੍ਰੀਮਤੀ ਯਾਮਿਨੀ ਗੋਮਰ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਕਾਂਗਰਸ ਵੰਡ ਪਾਊ ਮੁੱਦਿਆਂ 'ਤੇ ਨਹੀਂ, ਸਗੋਂ ਅਸਲ ਮੁੱਦਿਆਂ 'ਤੇ ਚੋਣ ਲੜ ਰਹੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ

 

ਪੰਜਾਬ ਵਿੱਚ ਲੰਪੀ ਸਕਿੱਨ ਬਿਮਾਰੀ ਤੋਂ ਬਚਾਅ ਲਈ ਵਿਆਪਕ ਟੀਕਾਕਰਨ ਮੁਹਿੰਮ ਦੀ ਹੋਈ ਸ਼ੁਰੂਆਤ

25 ਲੱਖ ਜਾਨਵਰਾਂ ਦਾ ਕੀਤਾ ਜਾਵੇਗਾ ਟੀਕਾਕਰਨ: ਗੁਰਮੀਤ ਸਿੰਘ ਖੁੱਡੀਆਂ

Gurmeet Khudian, Gurmeet Singh Khudian, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਮਲੋਟ , 25 Feb 2024

ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਲੰਪੀ ਸਕਿਨ ਬਿਮਾਰੀ ਤੋਂ ਬਚਾਓ ਦੀ ਵੱਡੀ ਟੀਕਾਕਰਨ ਮੁਹਿੰਮ ਦਾ ਆਗਾਜ਼ ਅੱਜ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਇਥੋਂ ਰਾਜ ਪੱਧਰੀ ਸਮਾਗਮ ਦੌਰਾਨ ਕੀਤਾ।

ਇਥੋਂ ਦੀ ਮਹਾਂਵੀਰ ਗਊਸ਼ਾਲਾ ਵਿਖੇ ਇਸ ਰਾਜ ਪੱਧਰੀ ਮੁਹਿੰਮ ਦੀ ਸ਼ੁਰੂਆਤ ਕਰਨ ਮੌਕੇ ਕਰਵਾਈ ਸਮਾਗਮ ਸੰਬੋਧਨ ਕਰਦਿਆਂ ਸਰਦਾਰ ਗੁਰਮੀਤ ਸਿੰਘ ਖੁਡੀਆਂ ਨੇ ਕਿਹਾ ਕਿ ਸੂਬੇ ਵੱਲੋਂ ਤੇਲੰਗਾਨਾ ਸਟੇਟ ਵੈਟਰਨਰੀ ਬਾਇਓਲਾਜੀਕਲ ਐਂਡ ਰਿਸਰਚ ਇੰਸਟੀਚਿਊਟ, ਹੈਦਰਾਬਾਦ ਤੋਂ 78.75 ਲੱਖ ਰੁਪਏ ਦੀ ਲਾਗਤ ਨਾਲ ਗੋਟ ਪੌਕਸ ਵੈਕਸੀਨ ਦੀਆਂ 25 ਲੱਖ ਖੁਰਾਕਾਂ ਖਰੀਦੀਆਂ ਗਈਆਂ ਹਨ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਸਟੇਟ ਵੈਟਰਨਰੀ ਵੈਕਸੀਨ ਇੰਸਟੀਚਿਊਟ, ਲੁਧਿਆਣਾ ਵੱਲੋਂ ਸਾਰੇ ਜ਼ਿਲ੍ਹਿਆਂ ਵਿੱਚ ਵੈਕਸੀਨ ਭੇਜ ਦਿੱਤੀ ਗਈ ਹੈ। ਇਸ ਮੁਹਿੰਮ ਤਹਿਤ ਸੂਬਾ ਸਰਕਾਰ ਵੱਲੋਂ ਚਲਾਏ ਜਾ ਰਹੇ ਕੈਟਲ ਪੌਂਡਸ ਅਤੇ ਪ੍ਰਾਈਵੇਟ ਗਊਸ਼ਾਲਾਵਾਂ ਸਮੇਤ ਸੂਬੇ ਦੇ ਸਾਰੇ ਗਊਧਨ ਨੂੰ ਇਹ ਵੈਕਸੀਨ ਮੁਫ਼ਤ ਲਗਾਈ ਜਾਵੇਗੀ।

ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਸ ਟੀਕਾਕਰਨ ਮੁਹਿੰਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਜੁਆਇੰਟ ਡਾਇਰੈਕਟਰ ਆਰ.ਡੀ.ਡੀ.ਐਲ., ਜਲੰਧਰ ਨੂੰ ਨੋਡਲ ਅਫ਼ਸਰ ਵਜੋਂ ਤਾਇਨਾਤ ਕੀਤਾ ਗਿਆ ਹੈ। ਪੰਜਾਬ ਪਸ਼ੂ ਪਾਲਣ ਵਿਭਾਗ ਵੱਲੋਂ ਸੂਬਾ ਪੱਧਰ 'ਤੇ ਇਕ ਕੰਟਰੋਲ ਰੂਮ ਸਥਾਪਤ ਕਰਨ ਤੋਂ ਇਲਾਵਾ ਪਸ਼ੂ ਪਾਲਣ ਵਿਭਾਗ ਦੇ ਡਿਪਟੀ ਡਾਇਰੈਕਟਰਾਂ ਦੇ ਦਫ਼ਤਰਾਂ ਵਿਖੇ ਜ਼ਿਲ੍ਹਾ ਪੱਧਰੀ ਕੰਟਰੋਲ ਰੂਮ ਵੀ ਸਥਾਪਤ ਕੀਤੇ ਗਏ ਹਨ। ਵਿਭਾਗ ਨੇ ਪਸ਼ੂ ਪਾਲਕਾਂ ਦੀ ਮਦਦ ਲਈ ਹੈਲਪਲਾਈਨ ਨੰਬਰ 0172-2217084 ਵੀ ਜਾਰੀ ਕੀਤਾ ਹੈ।

ਉਨ੍ਹਾਂ ਦੱਸਿਆ ਕਿ ਇਸ ਬਿਮਾਰੀ ਤੋਂ ਬਚਾਅ ਲਈ ਗੋਟ ਪੌਕਸ ਵੈਕਸੀਨ ਦੀ ਇਹ ਬੂਸਟਰ ਡੋਜ਼ ਤੀਜੀ ਵਾਰ ਲਗਾਈ ਜਾ ਰਹੀ ਹੈ।ਇਸ ਮੌਕੇ ਪਸ਼ੂ ਪਾਲਣ ਮੰਤਰੀ ਨੇ ਪਸ਼ੂ ਪਾਲਕ ਵੀਰਾਂ ਨੂੰ ਅਪੀਲ ਕੀਤੀ ਕਿ ਉਹ ਇਹ ਵੈਕਸੀਨ ਜਰੂਰ ਲਗਵਾਉਣ । ਉਹਨਾਂ ਨੇ ਕਿਹਾ ਕਿ ਗਾਵਾਂ ਵਿੱਚ ਲੰਪੀ ਸਕਿਨ ਬਿਮਾਰੀ ਨੇ ਦੋ ਸਾਲ ਪਹਿਲਾਂ ਬਹੁਤ ਨੁਕਸਾਨ ਕੀਤਾ ਸੀ ਇਸ ਲਈ ਅਗਾਊ ਪ੍ਰਹੇਜ ਵਜੋਂ ਸਰਕਾਰ ਨੇ ਇਹ ਮੁਹਿੰਮ ਆਰੰਭ ਕੀਤੀ ਹੈ।

ਉਹਨਾਂ ਨੇ ਕਿਹਾ ਕਿ ਸਰਕਾਰ ਵੱਲੋਂ ਜੋ ਵੀ ਵੈਕਸੀਨੇਸ਼ਨ ਪ੍ਰੋਗਰਾਮ ਚਲਾਏ ਜਾਂਦੇ ਹਨ ਉਸ ਵਿੱਚ ਸਹਿਯੋਗ ਕਰਦੇ ਹੋਏ ਪਸ਼ੂ ਪਾਲਕ ਵੀਰਆਪਣੇ ਸਾਰੇ ਜਾਨਵਰਾਂ ਦੀ ਵੈਕਸੀਨੇਸ਼ਨ ਜਰੂਰ ਕਰਵਾਇਆ ਕਰਨ।ਇਸ ਮੌਕੇ ਕੈਬਨਟ ਮੰਤਰੀ ਨੇ ਕਿਹਾ ਕਿ ਪਸ਼ੂ ਧਨ ਪੰਜਾਬ ਦੇ ਲੋਕਾਂ ਲਈ ਆਰਥਿਕਤਾ ਦਾ ਇੱਕ ਪ੍ਰਮੁੱਖ ਸਰੋਤ ਹੈ । ਉਹਨਾਂ ਨੇ ਇਸ ਮੌਕੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਖੇਤੀ ਦੇ ਨਾਲ ਨਾਲ ਪਸ਼ੂ ਪਾਲਣ ਨੂੰ ਵੀ ਅਪਣਾਉਣ। ਉਹਨਾਂ ਨੇ ਕਿਹਾ ਕਿ ਪਸ਼ੂ ਪਾਲਣ ਪੰਜਾਬੀਆਂ ਦਾ ਵਿਰਾਸਤੀ ਕਿੱਤਾ ਰਿਹਾ ਹੈ ਅਤੇ ਸਾਡੀ ਨਵੀਂ ਪੀੜੀ ਨੂੰ ਵੀ ਇਸ ਨੂੰ ਭੁਲਾਉਣਾ ਨਹੀਂ ਚਾਹੀਦਾ ਸਗੋਂ ਰਵਾਇਤੀ ਖੇਤੀ ਦੇ ਨਾਲ ਨਾਲ ਜੇਕਰ ਪਸ਼ੂ ਪਾਲਣ ਕੀਤਾ ਜਾਵੇ ਤਾਂ ਇਹ ਕਿਸਾਨ ਪਰਿਵਾਰਾਂ ਦੀ ਆਮਦਨ ਵਧੇਤ ਦਾ ਕਾਰਨ ਬਣ ਸਕਦਾ ਹੈ।

ਇਸ ਮੌਕੇ ਪਸ਼ੂ ਪਾਲਣ ਵਿਭਾਗ ਦੇ ਡਾ ਗੁਰਸ਼ਰਨਜੀਤ ਸਿੰਘ ਬੇਦੀ ਨਿਰਦੇਸ਼ਕ ਪਸ਼ੂ ਪਾਲਣ ਵਿਭਾਗ ਪੰਜਾਬ,  ਜ਼ਿਲ੍ਹੇ ਦੇ ਡਿਪਟੀ ਡਾਇਰੈਕਟਰ ਡਾ ਗੁਰਦਿੱਤ ਸਿੰਘ ਤੋਂ ਇਲਾਵਾ ਤਜਿੰਦਰ ਸਿੰਘ ਤੋਜੀ, ਗੁਰਬਾਜ ਸਿੰਘ, ਹਰਦੀਪ ਸਿੰਘ ਅਤੇ  ਡਾ ਗੁਰਦਾਸ ਸਿੰਘ, ਡਾ ਵਿਪਨ, ਡਾ ਵਿਨੀਤ ਜੋਸ਼ੀ, ,ਡਾ ਕੇਵਲ ਸਿੰਘ, ਡਾ ਪੁਰਸ਼ੋਤਮ ਮਾਂਝੀ, ਡਾ ਅਮਿਤ ਨੈਨ, ਮਨਵਿੰਦਰ ਸਿੰਘ ਐਸ ਵੀ ਆਈ, ਮਨਪ੍ਰੀਤ ਸਿੰਘ ਹਾਜ਼ਰ ਸਨ।

 

Tags: Gurmeet Khudian , Gurmeet Singh Khudian , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD