Saturday, 18 May 2024

 

 

ਖ਼ਾਸ ਖਬਰਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਤਾਰਪੁਰ 'ਚ ਜਲੰਧਰ ਤੋਂ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ- 1 ਜੂਨ ਨੂੰ 'ਝਾੜੂ' ਨਾਲ ਕਰ ਦਿਓ ਸਫ਼ਾਈ ਜੋ ਕਿਹਾ, ਉਸ ਤੋਂ ਵੱਧ ਕੀਤਾ, ਜੋ ਕਹਾਂਗੇ, ਉਸ ਤੋਂ ਵੱਧ ਕਰਾਂਗੇ : ਮੀਤ ਹੇਅਰ ਜੱਦੀ ਪਿੰਡ ਦੇ ਵੋਟਰਾਂ ਨੇ ਜੀਤ ਮਹਿੰਦਰ ਸਿੱਧੂ ਨੂੰ ਹੱਥਾਂ 'ਤੇ ਚੁੱਕਿਆ, ਲੱਡੂਆਂ ਨਾਲ ਵੀ ਤੋਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ 'ਆਪ' ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ ਵਿਸ਼ਵ ਪੱਧਰੀ ਵਿਦਿਅਰ ਅਦਾਰੇ ਹੋਣਗੇ ਸਥਾਪਿਤ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਨੂੰ ਇਕ ਹੋਰ ਝਟਕਾ! ਹੁਸ਼ਿਆਰਪੁਰ ਲੋਕ ਸਭਾ ਹਲਕੇ 'ਚ 'ਆਪ' ਨੂੰ ਮਿਲਿਆ ਹੁਲਾਰਾ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰ ਬੋਲੇ, ਪਟਿਆਲਾ ਬਣੇ ਸਮਾਰਟ ਅਤੇ ਹੈਰੀਟੇਜ ਸਿਟੀ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਚੋਣ ਪ੍ਰਚਾਰ ਦੌਰਾਨ ਆਰਥਿਕ ਵਿਕਾਸ ਤੇ ਕਿਸਾਨਾਂ ਦੇ ਸਮਰਥਨ ਦਾ ਵਾਅਦਾ ਕੀਤਾ ਵਧਦੀ ਅਪਰਾਧ ਦਰ ਅਤੇ ਡਰੱਗ ਮਾਫੀਆ ਪੰਜਾਬ ਦੀ ਤਰੱਕੀ ਦੇ ਰਾਹ ਵਿੱਚ ਵੱਡੀ ਰੁਕਾਵਟ : ਵਿਜੇ ਇੰਦਰ ਸਿੰਗਲਾ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਭਾਜਪਾ ਜਰੂਰੀ : ਅਰਵਿੰਦ ਖੰਨਾ ਹੁਣ ਮੁੱਕ ਜੂ ਹਨੇਰੀ ਰਾਤ, ਹੱਥ ਬਦਲੇਗਾ ਹਾਲਾਤ -ਗੁਰਜੀਤ ਔਜਲਾ ਪੰਜਾਬ ਦੇ ਅੱਤਵਾਦ ਪੀੜਤਾਂ ਦਾ ਮੁੱਦਾ ਸੰਸਦ 'ਚ ਉਠਾਵਾਂਗੇ: ਡਾ: ਸੁਭਾਸ਼ ਸ਼ਰਮਾ ਲੋਕ ਸਭਾ ਚੋਣਾਂ 'ਚ ਮੇਰੀ ਜਿੱਤ ਦਾ ਮੁੱਖ ਆਧਾਰ ਹੋਵੇਗਾ ਪਟਿਆਲਾ ਵਾਸੀਆਂ ਦਾ ਭਰੋਸਾ : ਪ੍ਰਨੀਤ ਕੌਰ ਜਨਤਕ, ਨਿੱਜੀ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਨਾਮ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿਚ ਲਿਖੇ ਜਾਣ : ਰਾਜੇਸ਼ ਧੀਮਾਨ ਜ਼ਿਲ੍ਹਾ ਚੋਣ ਅਫਸਰ ਪਰਨੀਤ ਸ਼ੇਰਗਿੱਲ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ ਮੁੱਖ ਮੰਤਰੀ ਦੱਸਣ ਕਿ ਉਹਨਾਂ ਦੀ ਸਰਕਾਰ ਨਹਿਰੀ ਪਟਵਾਰੀਆਂ ਨੂੰ ਜਾਅਲੀ ਐਂਟਰੀਆਂ ਪਾ ਕੇ ਨਹਿਰੀ ਪਾਣੀ ਪੰਜਾਬ ਦੇ ਸਾਰੇ ਖੇਤਾਂ ਤੱਕ ਪਹੁੰਚਣ ਦੇ ਝੂਠੇ ਦਾਅਵਿਆਂ ਵਾਸਤੇ ਮਜਬੂਰ ਕਿਉਂ ਕਰ ਰਹੀ ਹੈ : ਅਕਾਲੀ ਦਲ ਵੋਟਰ ਹੈ ਆਜ ਕਾ ਅਰਜੁਨ ਸ਼ਕਸ਼ਮ ਐਪ ਨੂੰ ਦਰਸਾਉਂਦਾ ਚਿੱਤਰ ਜਾਰੀ ਇੱਕ ਮਹੀਨੇ ਤੋਂ ਵੀ ਘੱਟ ਸਮੇਂ ਵਿੱਚ ਕਿਸਾਨਾਂ ਦੇ ਕਰਜ਼ੇ ਮੁਆਫ਼ ਹੋਣਗੇ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਪੁਲਿਸ ਸੂਬੇ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ - ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਦੇਸ਼ ’ਚ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਆਨੰਦਪੁਰ ਸਾਹਿਬ ਪਾਰਲੀਮਾਨੀ ਹਲਕਾ ‘ਚ ਕੂੜੇ ਅਤੇ ਪਲਾਸਟਿਕ ਤੋਂ ਪੈਦਾ ਹੋਣ ਵਾਲੀ ਕਾਰਬਨ ਦਾ ਸੰਤੁਲਨ ਬਣਾਉਣ ਲਈ ਵੱਧ ਤੋਂ ਵੱਧ ਪੌਦੇ ਲਗਾਏ ਜਾਣਗੇ: ਜਨਰਲ ਚੋਣ ਅਬਜ਼ਰਵਰ ਡਾ. ਹੀਰਾ ਲਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਅੰਮ੍ਰਿਤਸਰ ਵਿੱਚ ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਕੀਤੀ ਮੀਟਿੰਗ

 

ਜੈਤੋ ਮੋਰਚੇ ਦੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਵਿਧਾਨ ਸਭਾ 'ਚ ਕੀਤਾ ਜਾਵੇਗਾ ਸਨਮਾਨਤ-ਕੁਲਤਾਰ ਸਿੰਘ ਸੰਧਵਾਂ

ਸਪੀਕਰ ਵੱਲੋਂ ਨਾਭਾ ਵਿਖੇ 'ਜੈਤੋ ਦਾ ਮੋਰਚਾ' 100 ਸਾਲਾ ਸ਼ਤਾਬਦੀ ਸੰਬੰਧੀ ਅੰਤਰਾਸ਼ਟਰੀ ਸੈਮੀਨਾਰ ਤੇ ਸਨਮਾਨ ਸਮਰੋਹ 'ਚ ਸ਼ਿਰਕਤ

Kultar Singh Sandhwan, AAP, Aam Aadmi Party, AAP Punjab, Aam Aadmi Party Punjab, Government of Punjab, Punjab Government

Web Admin

Web Admin

5 Dariya News

ਨਾਭਾ , 25 Feb 2024

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਹੈ ਕਿ ਜੈਤੋ ਦਾ ਮੋਰਚਾ ਜ਼ਬਰ ਦਾ ਸਬਰ ਨਾਲ ਮੁਕਾਬਲੇ ਦੀ ਇੱਕ ਲਾਮਿਸਾਲ ਉਦਾਹਰਨ ਹੈ ਅਤੇ ਇਸ ਮੋਰਚੇ ਦੇ ਸ਼ਹੀਦਾਂ ਦੇ ਪਰਿਵਾਰਾਂ ਦਾ ਸਨਮਾਨ ਪੰਜਾਬ ਵਿਧਾਨ ਸਭਾ ਵਿਖੇ ਕੀਤਾ ਜਾਵੇਗਾ। ਸਪੀਕਰ ਸੰਧਵਾਂ ਅੱਜ ਨਾਭਾ ਵਿਖੇ ਮਹਾਰਾਜਾ ਰਿਪੁਦਮਨ ਸਿੰਘ ਦੇ ਵੰਸ਼ਜ ਰਾਣੀ ਪ੍ਰੀਤੀ ਸਿੰਘ ਨਾਭਾ ਤੇ ਕੰਵਰ ਅਭੈ ਉਦੈ ਪ੍ਰਤਾਪ ਸਿੰਘ ਦੀ ਸਰਪ੍ਰਸਤੀ ਹੇਠ ਸ਼ਾਹੀ ਪਰਿਵਾਰ ਨਾਭਾ, ਦੀਵਾਨ ਟੋਡਰ ਮੱਲ ਵਿਰਾਸਤੀ ਫਾਊਂਡੇਸ਼ਨ ਪੰਜਾਬ ਅਤੇ ਜੀ.ਐਨ.ਆਈ. ਕੈਨੈਡਾ ਵੱਲੋਂ 'ਜੈਤੋ ਦੇ ਮੋਰਚੇ' ਦੇ ਸ਼ਹੀਦ ਪਰਿਵਾਰਾਂ ਦੇ ਸਨਮਾਨ ਲਈ ਕਰਵਾਏ ਸਮਾਰੋਹ ਮੌਕੇ ਸ਼ਿਰਕਤ ਕਰਨ ਪੁੱਜੇ ਹੋਏ ਸਨ।

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਹ ਜਾਣ ਲੈਣ ਕਿ ਪੰਜਾਬ ਦੇ ਸਿੱਖਾਂ ਨੇ ਜੈਤੋ ਦੇ ਮੋਰਚੇ ਵਰਗੇ ਅਨੇਕਾਂ ਮੋਰਚੇ ਲਗਾਕੇ ਸ਼ਹੀਦੀਆਂ ਪ੍ਰਾਪਤ ਕੀਤੀਆਂ ਪਰੰਤੂ ਆਪਣੇ ਹੱਕ ਲਏ ਬਗੈਰ ਕਦੇ ਪਿੱਛੇ ਨਹੀਂ ਹਟੇ, ਇਸ ਲਈ ਕੇਂਦਰ ਸਰਕਾਰ ਅੜੀ ਦਾ ਤਿਆਗ ਕਰਕੇ ਅੰਦਲੋਣ ਕਰ ਰਹੇ ਕਿਸਾਨਾਂ ਦੇ ਮਸਲੇ ਤੁਰੰਤ ਹੱਲ ਕਰੇ। ਉਨ੍ਹਾਂ ਅਫ਼ਸੋਸ ਜਤਾਇਆ ਕਿ ਭਾਜਪਾ ਸਰਕਾਰ ਸਾਡੇ ਉਨ੍ਹਾਂ ਕਿਸਾਨਾਂ ਉਤੇ ਜੁਲਮ ਕਰ ਰਹੀ ਹੈ, ਜਿਹੜੇ ਦੇਸ਼ ਨੂੰ ਕਲੋਨੀਇਜ਼ਮ ਤੋਂ ਆਜ਼ਾਦ ਕਰਵਾਕੇ ਦੇਸ਼ ਦੇ ਕਿਸਾਨਾਂ ਨੂੰ ਆਰਥਿਕ ਆਜ਼ਾਦੀ ਦਿਵਾਉਣ ਵਾਲੇ ਸੰਘਰਸ਼ ਦੀ ਅਗਵਾਈ ਕਰ ਰਹੇ ਹਨ।

ਸਪੀਕਰ ਸੰਧਵਾਂ ਨੇ ਕਿਹਾ ਕਿ ਜੈਤੋ ਦਾ ਮੋਰਚਾ ਮਹਾਰਾਜਾ ਰਿਪੁਦਮਨ ਸਿੰਘ ਨਾਭਾ ਦੀ ਪੰਥ ਪ੍ਰਸਤੀ ਵਿੱਚੋਂ ਪੈਦਾ ਹੋਇਆ ਸੀ, ਇਸ ਮੋਰਚੇ 'ਚ ਸੈਂਕੜੇ ਸ਼ਹੀਦੀਆਂ ਤੇ ਸਿੱਖਾਂ ਨੇ ਅਨੇਕਾਂ ਤਸੀਹੇ ਸਬਰ ਤੇ ਸਿਦਕ ਨਾਲ ਝੱਲੇ ਅਤੇ ਅੰਤ 'ਚ ਜਿੱਤ ਪ੍ਰਾਪਤ ਕੀਤੀ, ਜਿਸ ਕਰਕੇ ਮਹਾਤਮਾ ਗਾਂਧੀ ਨੂੰ ਵੀ ਇਹ ਕਹਿਣਾ ਪਿਆ ਕਿ ਸਿੱਖਾਂ ਨੇ ਆਜ਼ਾਦੀ ਦੀ ਪਹਿਲੀ ਲੜਾਈ ਜਿੱਤ ਲਈ ਹੈ।

ਇਸ ਮੌਕੇ ਪੁੱਜੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਮਹਾਰਾਜਾ ਰਿਪੁਦਮਨ ਸਿੰਘ ਦੀ ਲਾਸਾਨੀ ਕੁਰਬਾਨੀ ਨੂੰ ਯਾਦ ਕਰਦਿਆਂ ਜੈਤੋ ਦੇ ਮੋਰਚੇ ਦੇ ਇਤਿਹਾਸ ਤੋਂ ਜਾਣੂ ਕਰਵਾਇਆ ਤੇ ਦੱਸਿਆ ਕਿ ਇਸ ਦੌਰਾਨ 250 ਸ਼ਹਾਦਤਾਂ ਹੋਈਆਂ ਪਰੰਤੂ ਸੰਗਤ ਨੇ ਜਜ਼ਬੇ, ਦ੍ਰਿੜਤਾ, ਸਬਰ, ਨਿਸ਼ਠਾ ਤੇ ਸਬਰ ਨਾਲ ਜ਼ਬਰ ਦਾ ਮੁਕਾਬਲਾ ਕੀਤਾ। ਉਨ੍ਹਾਂ ਨੇ ਸੱਦਾ ਕਿ ਸਾਨੂੰ ਵੀ ਆਪਣੇ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚੱਲਣਾ ਚਾਹੀਦਾ ਹੈ।

ਰਾਣੀ ਪ੍ਰੀਤੀ ਸਿੰਘ ਨਾਭਾ ਤੇ ਕੰਵਰ ਅਭੈ ਉਦੈ ਪ੍ਰਤਾਪ ਸਿੰਘ ਧੰਨਵਾਦ ਅਤੇ ਜੈਤੋ ਦੇ ਮੋਰਚੇ ਦੇ ਸ਼ਹੀਦਾਂ ਤੇ ਸਮੁੱਚੇ ਹਿੱਸਾ ਲੈਣ ਵਾਲਿਆਂ ਨੂੰ ਨਮਨ ਕਰਦਿਆਂ ਕਿਹਾ ਕਿ ਉਹ ਸਿੱਖ ਪੰਥ ਦੇ ਸਦਾ ਰਿਣੀ ਰਹਿਣਗੇ ਜਿਸ ਨੇ ਉਨ੍ਹਾਂ ਦੇ ਪੁਰਖੇ ਮਹਾਰਾਜਾ ਰਿਪੁਦਮਨ ਸਿੰਘ ਨਾਭਾ ਨੂੰ ਅੰਗਰੇਜ਼ ਹਕੂਮਤ ਵੱਲੋਂ ਦਿੱਤੇ ਤਸੀਹਿਆਂ ਦੇ ਵਿਰੋਧ ਵਿੱਚ ਖ਼ੁਦ ਗੋਲੀਆਂ ਖਾਧੀਆਂ ਤੇ ਸ਼ਹਾਦਤਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਇਸ ਗੱਲ ਦਾ ਮਾਣ ਹੈ ਕਿ ਸਿੱਖ ਕੌਮ ਉਨ੍ਹਾਂ ਦੇ ਪੂਰਵਜਾਂ ਨੂੰ ਧਰਮੀ ਤੇ ਸ਼ਹੀਦ ਦਾ ਦਰਜਾ ਦਿੰਦੀ ਹੈ।ਸਮਾਰੋਹ ਮੌਕੇ ਜੈਤੋ ਦੇ ਮੋਰਚੇ ਦੀ 100 ਸਾਲਾ ਸ਼ਤਾਬਦੀ ਨੂੰ ਮਨਾਉਂਦਿਆਂ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਨਮਾਨਤ ਕੀਤਾ ਗਿਆ। ਜਦੋਂਕਿ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਦੀਵਾਨ ਟੋਡਰ ਮੱਲ ਜਹਾਜ਼ੀ ਹਵੇਲੀ ਦੀ ਸਾਂਭ ਸੰਭਾਲ ਕਰਵਾਉਣ ਲਈ ਯਤਨਾਂ ਬਦਲੇ ਵਿਸ਼ੇਸ਼ ਤੌਰ 'ਤੇ ਸਨਮਾਨਤ ਕੀਤਾ ਗਿਆ।

ਇਸ ਦੌਰਾਨ ਜ਼ਿਲ੍ਹਾ ਯੋਜਨਾ ਕਮੇਟੀ ਚੇਅਰਮੈਨ ਜੱਸੀ ਸੋਹੀਆਂ ਵਾਲਾ, ਗਿਆਨ ਸਿੰਘ ਸੰਧੂ ਕੈਨੈਡਾ, ਸਤਨਾਮ ਸਿੰਘ ਸੰਧੂ ਅਮਰੀਕਾ, ਬਹਾਦਰ ਸਿੰਘ ਅਮਰੀਕਾ, ਨਿਰਮਲ ਸਿੰਘ ਚੰਦੀ ਅਮਰੀਕਾ, ਮਹਿੰਦਰ ਸਿੰਘ ਮਹਿਸਮਪੁਰ ਕੈਨੈਡਾ, ਇੰਦਰਜੀਤ ਸਿੰਘ ਬੱਲ ਕੈਨੇਡਾ, ਹਰਮੇਸ਼ ਸਿੰਘ ਅਮਰੀਕਾ, ਹਰਬੰਸ ਸਿੰਘ ਜੰਡਾਲੀ ਕੈਨੇਡਾ, ਹਰਬੰਸ ਸਿੰਘ ਤੱਖਰ ਅਮਰੀਕਾ, ਪ੍ਰਧਾਨ ਲਖਵਿੰਦਰ ਸਿੰਘ ਕਾਹਨੇਕੇ, ਲਖਵਿੰਦਰ ਸਿੰਘ ਕਤਰੀ, ਦਰਬਾਰ ਸਿੰਘ ਧੌਲਾ, ਸੁਖਵਿੰਦਰ ਸਿੰਘ ਢਿੱਲੋਂ, ਬਾਬਾ ਲਾਲ ਸਿੰਘ ਧੂਰਕੋਟ, ਗੁਰਜਿੰਦਰ ਸਿੰਘ ਛੰਨਾ, ਗਿਆਨੀ ਜਸਵਿੰਦਰ ਸਿੰਘ ਬਡਰੁੱਖਾਂ ਸਮੇਤ ਪੰਜਾਬ ਦੇ ਵੱਖ-ਵੱਖ ਹਿੱਸਿਆਂ 'ਚੋਂ ਪਤਵੰਤੇ ਪੁੱਜੇ ਹੋਏ ਸਨ।

 

Tags: Kultar Singh Sandhwan , AAP , Aam Aadmi Party , AAP Punjab , Aam Aadmi Party Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD