Monday, 13 May 2024

 

 

ਖ਼ਾਸ ਖਬਰਾਂ ਮੈਂ ਦੁਬਾਰਾ ਜੇਲ੍ਹ ਚੱਲਿਆ ਗਿਆ ਤਾਂ ਭਾਜਪਾ ਵਾਲੇ ਮੁਫ਼ਤ ਬਿਜਲੀ, ਪਾਣੀ ਅਤੇ ਇਲਾਜ ਰੋਕ ਦੇਣਗੇ - ਕੇਜਰੀਵਾਲ ਗਜੇਂਦਰ ਸਿੰਘ ਸ਼ੇਖਾਵਤ ਨੇ ਮੁਹਾਲੀ ਵਿੱਚ ਵੋਟਰਾਂ ਨੂੰ ਭਾਜਪਾ ਉਮੀਦਵਾਰ ਦੇ ਹੱਕ ਵਿੱਚ ਵੋਟ ਪਾਉਣ ਲਈ ਕਿਹਾ ਯਾਦ ਰੱਖਿਓ 1 ਜੂਨ 1984, ਇਸ ਦਿਨ ਹੀ ਐਤਕੀਂ ਤੁਸੀਂ ਵੋਟਾਂ ਪਾਉਣੀਆਂ ਨੇ: ਸੁਖਬੀਰ ਸਿੰਘ ਬਾਦਲ ਨੇ ਪੰਜਾਬੀਆਂ ਨੂੰ ਕੀਤੀ ਅਪੀਲ ਲੋਕਾਂ ਨੂੰ ਗੁੰਮਰਾਹ ਕਰਨ ਦੀ ਬਜਾਏ ਵਿਕਾਸ ਦੀ ਗੱਲ ਕਰੇ ਕਾਂਗਰਸ, ਭਾਜਪਾ ਤੇ ਆਪ : ਐਨ. ਕੇ. ਸ਼ਰਮਾ ਆਈਸਾਈਟ ਚੈਰੀਟੇਬਲ ਆਈ ਹਸਪਤਾਲ ਦੇ ਮਾਹਰ ਡਾਕਟਰਾਂ ਦੀ ਟੀਮ ਵੱਲੋਂ ਅੱਖਾਂ ਦਾ ਕੈਂਪ ਲਗਾਇਆ ਗਿਆ ਭਗਵਾਨ ਪਰਸ਼ੂਰਾਮ ਦੀ ਗਣਨਾ ਸਪਤ ਚਿਰੰਨਜੀਵੀ ਮਹਾਪੁਰਸ਼ਾ ਵਿੱਚ ਕੀਤੀ ਜਾਂਦੀ ਹੈ : ਰਾਜਿੰਦਰ ਸਿੰਘ ਨੰਬਰਦਾਰ ਚੰਡੀਗੜ੍ਹ 'ਚ ਲੋਕਾਂ ਦਾ ਭਾਰੀ ਸਮਰਥਨ, ਇਸ ਵਾਰ ਭਾਜਪਾ 400 ਦਾ ਅੰਕੜਾ ਜ਼ਰੂਰ ਪਾਰ ਕਰੇਗੀ : ਜਤਿੰਦਰ ਪਾਲ ਮਲਹੋਤਰਾ ਆਪ ਤੇ ਅਕਾਲੀ ਕਿਸਾਨ ਵਿਰੋਧੀ, ਪੰਜਾਬ ਦੇ ਵਿਕਾਸ ਲਈ ਦੋਨਾਂ ਨੂੰ ਹਰਾਉਣਾ ਜਰੂਰੀ : ਜੀਤਮਹਿੰਦਰ ਸਿੰਘ ਸਿੱਧੂ ਸ੍ਰੀ ਅਨੰਦਪੁਰ ਸਾਹਿਬ ਤੋਂ ਮਾਈਨਿੰਗ ਮਾਫੀਆ ਦਾ ਸਫਾਇਆ ਕਰਾਂਗਾ : ਡਾ ਸੁਭਾਸ਼ ਸ਼ਰਮਾ ਗੁਰਬਾਜ ਸਿੰਘ ਸਿੱਧੂ ਨੇ ਪਿਤਾ ਦੇ ਲਈ ਮੰਗੀਆਂ ਵੋਟਾਂ ਅਸੀਂ ਤੁਹਾਡੇ ਲਈ ਸਕੂਲ ਅਤੇ ਹਸਪਤਾਲ ਬਣਾਏ, ਬਿਜਲੀ ਅਤੇ ਪਾਣੀ ਮੁਫਤ ਕੀਤਾ, ਇਸ ਲਈ ਮੈਨੂੰ ਜੇਲ ਭੇਜਿਆ : ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਨੇ ਅਮਿਤ ਸ਼ਾਹ ਨਾਲ ਕੀਤਾ ਸਮਝੌਤਾ, ਕੇਜਰੀਵਾਲ ਨੂੰ ਛੱਡ ਕੇ ਪੰਜਾਬ ’ਚ ਵੱਖਰੀ ਆਪ ਸਰਕਾਰ ਬਣਾਉਣਗੇ : ਸੁਖਬੀਰ ਸਿੰਘ ਬਾਦਲ ਆਪ ਦੱਸੇ ਕਿ ਉਹ ਭ੍ਰਿਸ਼ਟਾਚਾਰ ਵਿਚ ਫਸੇ ਅਰਵਿੰਦ ਕੇਜਰੀਵਾਲ ਦਾ ਬਚਾਅ ਕਿਉਂ ਕਰ ਰਹੀ ਹੈ: ਹਰਸਿਮਰਤ ਕੌਰ ਬਾਦਲ ਕਾਂਗਰਸ ਦੀ ਸਥਿਤੀ ਮਜ਼ਬੂਤ; ਸਾਬਕਾ ਵਿਧਾਇਕ ਜੱਸੀ ਖੰਗੂੜਾ ਦੀ ਪਾਰਟੀ 'ਚ ਵਾਪਸੀ ਸਾਬਕਾ ਸਰਪੰਚ ਸਾਥੀਆਂ ਸਮੇਤ ਅਕਾਲੀ ਦਲ ਨੂੰ ਅਲਵਿਦਾ ਕੇ ਕਾਂਗਰਸ ਵਿੱਚ ਸ਼ਾਮਲ ਕਾਂਗਰਸ ਨੇ ਲੋਕ ਸਭਾ ਵਿੱਚ ਜਿੱਤ ਲਈ ਇੱਕਜੁੱਟ ਹੋਕੇ ਕੀਤੀ ਅਪੀਲ ਮੋਦੀ ਸ਼ਾਹ ਦੀ ਜੋੜੀ ਨੂੰ ਜੇ ਕਿਸੇ ਨੇ ਮਾਤ ਦਿੱਤੀ ਹੈ ਤਾਂ ਉਹ ਪੰਜਾਬ ਦੇ ਲੋਕ ਹੀ ਹਨ : ਗੁਰਜੀਤ ਸਿੰਘ ਔਜਲਾ ਮਨੀਸ਼ ਤਿਵਾੜੀ ਨੇ ਕਿਰਨ ਖੇਰ ਦੇ ਬਿਆਨ ਨਾਲ ਭਾਜਪਾ ਦਾ ਮੂੰਹ ਬੰਦ ਕਰ ਦਿੱਤਾ ਕੇਂਦਰ ਸਰਕਾਰ ਦੇ ਗਲਤ ਫੈਸਲਿਆਂ ਕਾਰਨ 750 ਤੋਂ ਵੱਧ ਕਿਸਾਨਾਂ ਦੀ ਮੌਤ : ਵਿਜੇ ਇੰਦਰ ਸਿੰਗਲਾ ਪੰਜਾਬ ਨੂੰ ਕਰਜ਼ੇ 'ਚ ਡੁੱਬਣਾ ਹੀ ਭਗਵੰਤ ਮਾਨ ਸਰਕਾਰ ਦੀ ਉਪਲਬਧੀ : ਗਜੇਂਦਰ ਸਿੰਘ ਸ਼ੇਖਾਵਤ ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ 5483 ਕੇਸਾਂ ਦਾ ਨਿਪਟਾਰਾ

 

ਅੱਖਾਂ ਦੇ ਕੈਂਪ ਦਾ ਉਦਘਾਟਨ ਕਰਨ ਪਹੁੰਚੇ ਕੈਬਨਟ ਮੰਤਰੀ ਡਾ ਬਲਜੀਤ ਕੌਰ ਮੁੜ ਆਪਣੀ ਡਾਕਟਰੀ ਭੂਮਿਕਾ ਵਿੱਚ ਆਏ

ਦਰਜਨਾਂ ਮਰੀਜ਼ਾਂ ਦੀਆਂ ਅੱਖਾਂ ਦਾ ਖੁਦ ਕੀਤਾ ਚੈੱਕ ਅਪ, ਕਿਹਾ ਹਮੇਸ਼ਾ ਆਪਣੇ ਲੋਕਾਂ ਲਈ ਹਾਜ਼ਰ ਹਾਂ

Dr. Baljit Kaur, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 25 Feb 2024

ਕੈਬਨਿਟ ਮੰਤਰੀ ਡਾ ਬਲਜੀਤ ਕੌਰ ਬੇਸ਼ੱਕ ਵਿਧਾਇਕ ਬਣਨ ਤੋਂ ਬਾਅਦ ਪੰਜਾਬ ਮੰਤਰੀ ਪਰਿਸ਼ਦ ਵਿੱਚ ਮੰਤਰੀ ਬਣ ਗਏ ਪਰ ਹਾਲੇ ਵੀ ਉਹਨਾਂ ਦੇ ਦਿਲ ਅੰਦਰ ਇੱਕ ਡਾਕਟਰ ਹੋਣ ਦਾ ਜਜ਼ਬਾ ਵਸਦਾ ਹੈ। ਅੱਜ ਉਹ ਜਦ ਮੁਕਤੀਸਰ ਵੈਲਫੇਅਰ ਕਲੱਬ ਵੱਲੋਂ ਪਿੰਡ ਰੁਪਾਣਾ ਵਿੱਚ ਲਗਾਏ ਅੱਖਾਂ ਦੇ ਮੈਡੀਕਲ ਕੈਂਪ ਵਿੱਚ ਪਹੁੰਚੇ ਤਾਂ ਕੈਂਪ ਦੇ ਉਦਘਾਟਨ ਕਰਨ ਤੋਂ ਬਾਅਦ ਉਹ ਵੀ ਡਾਕਟਰਾਂ ਦੀ ਟੀਮ ਦੇ ਨਾਲ ਹਾਜ਼ਰ ਲੋਕਾਂ ਦੀਆਂ ਅੱਖਾਂ ਦੇ ਖੁਦ ਚੈੱਕ ਅਪ ਕਰਦੇ ਦਿਖਾਈ ਦਿੱਤੇ।

ਜਿਕਰਯੋਗ ਹੈ ਕਿ ਡਾ ਬਲਜੀਤ ਕੌਰ ਖੁਦ ਅੱਖਾਂ ਦੇ ਮਾਹਰ ਡਾਕਟਰ ਹਨ ਅਤੇ ਸ੍ਰੀ ਮੁਕਤਸਰ ਸਾਹਿਬ ਦੇ ਹਜ਼ਾਰਾਂ ਲੋਕਾਂ ਦੀਆਂ ਅੱਖਾਂ ਦਾ ਇਲਾਜ ਉਹਨਾਂ ਨੇ ਕੀਤਾ ਹੈ। ਅੱਜ ਵੀ ਜਦੋਂ ਇਸ ਕੈਂਪ ਦੇ ਉਦਘਾਟਨ ਲਈ ਪਹੁੰਚੇ ਤਾਂ ਉਦਘਾਟਨ ਤੋਂ ਬਾਅਦ ਉਹ ਆਪਣੇ ਆਪ ਨੂੰ ਰੋਕ ਨਹੀਂ ਸਕੇ ਅਤੇ ਡਾਕਟਰੀ ਟੀਮ ਦੇ ਨਾਲ ਬੈਠ ਕੇ ਉਹਨਾਂ ਨੇ ਇੱਥੇ ਮਰੀਜ਼ਾਂ ਦੀਆਂ ਅੱਖਾਂ ਦੀ ਖੁਦ ਜਾਂਚ ਕੀਤੀ ।

ਇਸ ਤੋਂ ਪਹਿਲਾਂ ਉਹਨਾਂ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਉਹਨਾਂ ਦੇ ਲਈ ਉਹਨਾਂ ਦਾ ਹਲਕਾ ਹੀ ਪਰਿਵਾਰ ਹੈ ਅਤੇ ਉਹ ਹਮੇਸ਼ਾ ਆਪਣੇ ਲੋਕਾਂ ਨੂੰ ਸਮਰਪਿਤ ਹਨ। ਕੈਬਨਿਟ ਮੰਤਰੀ ਡਾ ਬਲਜੀਤ ਕੌਰ ਨੇ ਇਸ ਮੌਕੇ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸਿਹਤ ਸਹੂਲਤਾਂ ਦੇ ਵਿਸਥਾਰ ਲਈ ਜਿੱਥੇ ਯਤਨ ਕਰ ਰਹੀ ਹੈ ਉਥੇ ਸਮਾਜਿਕ ਤੌਰ ਤੇ ਇਸ ਤਰ੍ਹਾਂ ਦੇ ਮੈਡੀਕਲ ਕੈਂਪ ਲੱਗਣ ਨਾਲ ਅਸੀਂ ਇੱਕ ਸਿਹਤਮੰਦ ਸਮਾਜ ਦੀ ਸਿਰਜਣਾ ਦੇ ਟੀਚੇ ਦੀ ਪ੍ਰਾਪਤੀ ਵੱਲ ਵਧ ਰਹੇ ਹਾਂ।

ਅੱਜ ਦੇ ਇਸ ਕੈਂਪ ਦਾ ਆਯੋਜਨ ਕਰਨ ਵਾਲੀ ਸੰਸਥਾ ਮੁਕਤੀ ਸਰ ਵੈਲਫੇਅਰ ਕਲੱਬ ਦੇ ਪ੍ਰਧਾਨ ਜਸਪ੍ਰੀਤ ਸਿੰਘ ਛਾਬੜਾ ਨੇ ਇਸ ਤੋਂ ਪਹਿਲਾਂ ਇੱਥੇ ਪਹੁੰਚਣ ਤੇ ਕੈਬਨਿਟ ਮੰਤਰੀ ਡਾ ਬਲਜੀਤ ਕੌਰ  ਨੂੰ ਜੀ ਆਇਆਂ ਨੂੰ ਆਖਿਆ। ਇਸ ਕੈਂਪ ਵਿੱਚ ਖ਼ਬਰ ਲਿਖੇ ਜਾਣ ਤਕ 750 ਤੋਂ ਜਿਆਦਾ ਓਪੀਡੀ ਹੋ ਚੁੱਕੀ ਸੀ ਅਤੇ ਇਸ ਦੌਰਾਨ 1500 ਐਣਕਾਂ ਅਤੇ ਅੱਖਾਂ ਦੀਆਂ ਦਵਾਈਆਂ ਦੇਣ ਦਾ ਟੀਚਾ ਮਿਥਿਆ ਗਿਆ ਹੈ।

ਇਸ ਮੌਕੇ ਐਚ ਆਈ, ਕਾਲਾ ਪੀਲੀਆ, ਸ਼ੂਗਰ, ਵੀ ਡੀ ਆਰ ਐਲ, ਟਾਈਫਾਈਡ ਆਦਿ ਵਰਗੇ ਸਾਰੇ ਟੈਸਟ ਵੀ ਮੁਫਤ ਕੀਤੇ ਗਏ। ਇਸ ਮੌਕੇ ਆਪ ਦੇ ਜ਼ਿਲਾ ਪ੍ਰਧਾਨ ਸ੍ਰੀ ਜਸ਼ਨ ਬਰਾੜ ਤੋਂ ਇਲਾਵਾ ਮੁਕਤੀਸਰ ਵੈਲਫੇਅਰ ਕਲੱਬ ਤੋਂ ਡਾ ਵਿਜੇ ਛਾਬੜਾ, ਦੀਪਾਂਸ਼ੂ ਕੁਮਾਰ, ਵਿਜੇ ਸੁਖੀਜਾ,ਪਰਮਿੰਦਰ ਸਿੰਘ, ਜੋਗਿੰਦਰ ਸਿੰਘ, ਸ਼ਮਸ਼ੇਰ ਸਿੰਘ, ਮਨਿੰਦਰ ਸਿੰਘ, ਸਕੂਲ ਪ੍ਰਿੰਸੀਪਲ ਪਰਸਾ ਸਿੰਘ, ਅਮਰ ਜੱਗਾ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ। ਇਸ ਕੈਂਪ ਵਿੱਚ ਵੱਡੇ ਗਿਣਤੀ ਵਿੱਚ ਲੋਕ ਪਹੁੰਚੇ। ਮੰਚ ਸੰਚਾਲਨ ਲਾਲ ਚੰਦ ਰੁਪਾਣਾ ਨੇ ਕੀਤਾ।

 

Tags: Dr. Baljit Kaur , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD