Thursday, 16 May 2024

 

 

ਖ਼ਾਸ ਖਬਰਾਂ ਲੋਕ ਸਭਾ ਚੋਣਾਂ 2024: ਪੰਜਾਬ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ 80 ਫ਼ੀਸਦੀ ਪੁਲਿਸ ਬਲ ਤੇ ਕੇਂਦਰੀ ਬਲਾਂ ਦੀਆਂ 250 ਕੰਪਨੀਆਂ ਕੀਤੀਆਂ ਜਾਣਗੀਆਂ ਤਾਇਨਾਤ ਚਰਨਜੀਤ ਚੰਨੀ 'ਤੇ ਆਮ ਆਦਮੀ ਪਾਰਟੀ ਦਾ ਜਵਾਬੀ ਹਮਲਾ, ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ- ਕਾਂਗਰਸ ਦੇ ਰਾਜ ਦੌਰਾਨ ਸ਼ਰਾਬ ਮਾਫ਼ੀਆ ਦਾ ਬੋਲਬਾਲਾ ਸੀ, ਅਸੀਂ ਮਾਲੀਆ ਵਧਾਇਆ ਸੰਜੇ ਟੰਡਨ ਨੇ ਬਾਬਾ ਬਾਗੇਸ਼ਵਰ ਧਾਮ ਤੋਂ ਆਸ਼ੀਰਵਾਦ ਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ

 

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਦਫਤਰ ਮਾਰਕਿਟ ਕਮੇਟੀ ਨਵੀਂ ਦਾਣਾ ਮੰਡੀ ਕੋਟਕਪੂਰਾ ਵਿਖੇ ਸੜਕ ਦਾ ਨੀਂਹ ਪੱਥਰ ਰੱਖਿਆ

ਸੜਕ ਬਣਾਉਣ ਦਾ ਕੰਮ 54 ਲੱਖ ਰੁਪਏ ਦੀ ਲਾਗਤ ਨਾਲ ਕੀਤਾ ਜਾਵੇਗਾ ਮੁਕੰਮਲ

Kultar Singh Sandhwan, AAP, Aam Aadmi Party, AAP Punjab, Aam Aadmi Party Punjab, Government of Punjab, Punjab Government

Web Admin

Web Admin

5 Dariya News

ਕੋਟਕਪੂਰਾ , 26 Feb 2024

ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਨੇ ਕਿਹਾ ਸੀ, ਕਿ ਕੋਟਕਪੂਰਾ ਵਿਖੇ ਦਾਣਾ ਮੰਡੀ ਵਿਚ ਕਿਸੇ ਤਰ੍ਹਾਂ ਦੀ ਕੋਈ ਮੁਸ਼ਕਿਲ ਨਾ ਆਉਣ ਦਿੱਤੀ ਜਾਵੇ। ਮਾਰਕਿਟ ਕਮੇਟੀ ਦੀ ਹਾਲਤ ਵਿਚ ਸੁਧਾਰ ਕੀਤਾ ਜਾਵੇ। ਇਸ ਦੇ ਲਈ ਜਿੰਨੇ ਵੀ ਫੰਡ ਦੀ ਲੋੜ ਹੈ ਮੁਹੱਈਆ ਕਰਵਾ ਦਿੱਤੇ ਜਾਣਗੇ। 

ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਦਫਤਰ ਮਾਰਕਿਟ ਕਮੇਟੀ ਨਵੀਂ ਦਾਣਾ ਮੰਡੀ ਕੋਟਕਪੂਰਾ ਵਿਖੇ ਇੰਟਰਲਾਕ ਟਾਈਲਾਂ ਲਗਾਉਣ ਦਾ ਨੀਂਹ ਪੱਥਰ ਰੱਖਣ ਸਮੇਂ ਕੀਤਾ। ਪੱਤਰਕਾਰ ਦੇ ਸਵਾਲ ਦਾ ਜਵਾਬ ਦਿੰਦਿਆਂ ਉਨ੍ਹਾਂ ਕਿਹਾ ਕਿ ਪਿਛਲੇ ਕਾਫੀ ਲੰਬੇ ਸਮੇਂ ਤੋਂ ਮੰਡੀ ਵਿਚ ਬਾਰਿਸ਼ਾਂ ਦੌਰਾਨ ਛੱਪੜਾਂ ਵਾਲੀ ਸਥਿਤੀ ਪੈਦਾ ਹੋ ਜਾਂਦੀ ਸੀ। ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਅਤੇ ਫੰਡ ਮੁਹੱਈਆ ਕਰਵਾਏ ਗਏ। 

ਉਨ੍ਹਾਂ ਦੱਸਿਆ ਕਿ ਇਹ ਸੜਕ ਬਣਾਉਣ ਦਾ ਕੰਮ 54 ਲੱਖ ਰੁਪਏ ਦੀ ਲਾਗਤ ਨਾਲ ਕੀਤਾ ਜਾਵੇਗਾ। ਇਸ ਤੋਂ ਇਲਾਵਾ ਜੇਕਰ ਹੋਰ ਫੰਡ ਦੀ ਲੋੜ ਹੋਈ ਤਾਂ ਉਹ ਵੀ ਮੁਹੱਈਆ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਕੰਮ ਹੈ ਤਾਂ 3 ਮਹੀਨੇ ਦਾ, ਪ੍ਰੰਤੂ ਉਸ ਤੋਂ ਪਹਿਲਾਂ ਹੀ ਇਸ ਕੰਮ ਨੂੰ ਨੇਪਰੇ ਚਾੜ੍ਹਿਆ ਜਾਵੇਗਾ ਅਤੇ ਚੰਗੀ ਕੁਆਲਟੀ ਦਾ ਮਟੀਰੀਅਲ ਵਰਤਿਆ ਜਾਵੇਗਾ।

ਇਸ ਮੌਕੇ ਐਡਵੋਕੇਟ ਸ.ਬੀਰਇੰਦਰ ਸਿੰਘ, ਮਾਰਕਿਟ ਕਮੇਟੀ ਦੇ ਚੇਅਰਮੈਨ ਸ. ਗੁਰਮੀਤ ਸਿੰਘ ਆਰੇਵਾਲਾ,  ਜਿਲ੍ਹਾ ਯੋਜਨਾ ਬੋਰਡ ਕਮੇਟੀ ਦੇ ਚੇਅਰਮੈਨ ਸ. ਸੁਖਜੀਤ ਸਿੰਘ ਢਿੱਲਵਾਂ , ਆਮ ਆਦਮੀ ਪਾਰਟੀ ਯੂਥ ਵਿੰਗ ਪ੍ਰਧਾਨ ਸ.ਸੁਖਵੰਤ ਸਿੰਘ ਪੱਕਾ , ਸ.ਮਨਪ੍ਰੀਤ ਸਿੰਘ ਧਾਲੀਵਾਲ ਅਤੇ ਪਰਸਨਲ ਸਕਿਉਰਿਟੀ ਅਫਸਰ ਸ. ਸੁਖਪ੍ਰੀਤ ਸਿੰਘ ਹਾਜਰ ਸਨ।

 

Tags: Kultar Singh Sandhwan , AAP , Aam Aadmi Party , AAP Punjab , Aam Aadmi Party Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD