Tuesday, 14 May 2024

 

 

ਖ਼ਾਸ ਖਬਰਾਂ ਪ੍ਰੋ: ਵਿਰਸਾ ਸਿੰਘ ਵਲਟੋਹਾ ਨੇ ਖਡੂਰ ਸਾਹਿਬ ਲੋਕ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਲੰਬੀ ਹਲਕੇ ’ਚ ਅਕਾਲੀ ਦਲ ਨੂੰ ਵੱਡਾ ਝਟਕਾ, ਦਰਜ਼ਨਾਂ ਅਕਾਲੀ ਕਾਂਗਰਸ ਵਿਚ ਹੋਏ ਸ਼ਾਮਲ ਕਾਂਗਰਸੀ ਉਮੀਦਵਾਰ ਦੇ ਪੁੱਤਰ ਗੁਰਬਾਜ਼ ਸਿੰਘ ਸਿੱਧੂ ਵੱਲੋਂ ਸੰਗਤ ਮੰਡੀ ’ਚ ਚੋਣ ਦਫ਼ਤਰ ਦਾ ਉਦਘਾਟਨ ਡਾ: ਸਰੋਜ ਪਾਂਡੇ ਨੇ ਚੋਣ ਪ੍ਰਚਾਰ ਚ ਯੁਵਾ ਸ਼ਕਤੀ ਦੀ ਵਰਤੋਂ ਕਿਸ ਤਰ੍ਹਾਂ ਕੀਤੀ ਜਾਵੇਗੀ, ਬਾਰੇ ਰੋਡਮੈਪ ਤਿਆਰ ਕੀਤਾ ਦਲ ਬਦਲੂਆਂ ’ਤੇ ਵਿਸ਼ਵਾਸ ਨਾ ਕਰੋ ਜਿਹਨਾਂ ਨੇ ਆਪਣੀ ਮਾਂ ਪਾਰਟੀ ਨੂੰ ਧੋਖਾ ਦਿੱਤਾ: ਸੁਖਬੀਰ ਸਿੰਘ ਬਾਦਲ ਗੁਰਜੀਤ ਸਿੰਘ ਔਜਲਾ ਨੇ ਗੁਰੂ ਘਰ ਮੱਥਾ ਟੇਕ ਕੇ ਨਾਮਜ਼ਦਗੀ ਕੀਤੀ ਦਾਖ਼ਲ ਤਰਸੇਮ ਸਿੰਘ ਡੀ.ਸੀ. ਨੇ ਕੀਤੀ ਘਰ ਵਾਪਸੀ ਮੁੱਖ ਮੰਤਰੀ ਭਗਵੰਤ ਮਾਨ ਨੇ ਨਵਾਂਸ਼ਹਿਰ ਵਿੱਚ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ ਮਨੀਸ਼ ਤਿਵਾੜੀ ਦੀ ਰਾਮਦਰਬਾਰ ਪਦਯਾਤਰਾ ’ਚ ਭਾਰੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ ਸੂਬਾ ਕਾਂਗਰਸ ਦੇ ਉਮੀਦਵਾਰ ਵਿਜੇ ਇੰਦਰ ਸਿੰਗਲਾ ਨੇ ਸ੍ਰੀ ਆਨੰਦਪੁਰ ਸਾਹਿਬ ਸੀਟ ਲਈ ਨਾਮਜ਼ਦਗੀ ਪੱਤਰ ਦਾਖਲ ਕੀਤਾ ਪੰਜਾਬ 'ਚ ਲੋਕ ਸਭਾ ਦੀ ਦੌੜ 'ਚ 'ਆਪ' ਦੂਜਿਆਂ ਨਾਲੋਂ ਸਭ ਤੋਂ ਅੱਗੇ,ਅੱਧੇ ਦਰਜਨ ਹਲਕਿਆਂ 'ਚ ਕਈ ਵੱਡੇ ਆਗੂ ਪਾਰਟੀ 'ਚ ਹੋਏ ਸ਼ਾਮਲ ਨਾਮਜ਼ਦਗੀ ਤੋਂ ਬਾਅਦ 'ਪਟਿਆਲੇ ਦਾ ਭਰੋਸਾ ਪ੍ਰਨੀਤ ਕੌਰ' ਰੋਡ ਸ਼ੋਅ ਰਾਹੀਂ ਕੀਤਾ ਸ਼ਕਤੀ ਪ੍ਰਦਰਸ਼ਨ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਤੋਂ ਦਾਖਲ ਕੀਤੇ ਨਾਮਜ਼ਦਗੀ ਪੱਤਰ ਮੇਰੇ ਵਿਰੋਧੀਆਂ ਕੋਲ ਪ੍ਰਾਪਤੀਆਂ ਦੇ ਨਾਂ ’ਤੇ ਵਿਖਾਉਣ ਵਾਸਤੇ ਕੱਖ ਨਹੀਂ: ਐਨ ਕੇ ਸ਼ਰਮਾ ਸ਼ਰਾਬ ਦੇ ਸ਼ੌਕੀਨ ਮਾਨ ਦਾ ਕਦੇ ਵੀ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਦਾ ਇਰਾਦਾ ਨਹੀਂ ਸੀ : ਡਾ ਸੁਭਾਸ਼ ਸ਼ਰਮਾ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਮੀਤ ਹੇਅਰ ਵੱਲੋਂ ਕਾਗਜ਼ ਦਾਖਲ, ਸੰਗਰੂਰ ਦੇ ਵਿਕਾਸ ਦਾ ਏਜੰਡਾ ਅੱਗੇ ਰੱਖਿਆ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਪੰਜਾਬੀ ਕਵੀ ਸੁਰਜੀਤ ਪਾਤਰ ਦੀ ਅਰਥੀ ਨੂੰ ਦਿੱਤਾ ਮੋਢਾ ਲੁਧਿਆਣਾ ਵਿੱਚ ਕਾਂਗਰਸ ਹੋਈ ਮਜ਼ਬੂਤ, ਬੈਂਸ ਭਰਾ ਕਾਂਗਰਸ ਵਿੱਚ ਹੋਏ ਸ਼ਾਮਿਲ ਕਾਂਗਰਸ ਨੇ ਹਰ ਗਰੀਬ ਪਰਿਵਾਰ ਨੂੰ ਹਰ ਸਾਲ ਇੱਕ ਲੱਖ ਰੁਪਏ ਦੇਣ ਦਾ ਵਾਅਦਾ ਕੀਤਾ ਸਰਬਪੱਖੀ ਵਿਕਾਸ ਦੀ ਵਚਨਬੱਧਤਾ ਨਾਲ ਅੱਗੇ ਵੱਧ ਰਿਹਾ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਚੋਣ ਪ੍ਰਚਾਰ

 

ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਫਿਰੋਜ਼ਪੁਰ ਵਿਖੇ ਅੱਜ ਕਰਨਗੇ ਪੰਜਾਬੀ ਐਨ.ਆਰ.ਆਈਜ਼ ਨਾਲ ਮਿਲਣੀ

ਫਿਰੋਜ਼ਪੁਰ, ਮੋਗਾ, ਫਰੀਦਕੋਟ, ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ ਤੇ ਤਰਨ ਤਾਰਨ ਜ਼ਿਲ੍ਹਿਆਂ ਨਾਲ ਸਬੰਧਤ ਪੰਜਾਬੀ ਐਨ.ਆਰ.ਆਈਜ਼ ਦੀਆਂ ਸ਼ਿਕਾਇਤਾਂ ਦਾ ਕੀਤਾ ਜਾਵੇਗਾ ਹੱਲ

DC Ferozepur, Deputy Commissioner Ferozepur, Ferozepur, Rajesh Dhiman

Web Admin

Web Admin

5 Dariya News

ਫਿਰੋਜ਼ਪੁਰ , 26 Feb 2024

ਪੰਜਾਬ ਸਰਕਾਰ ਵਲੋਂ ਪੰਜਾਬੀ ਪ੍ਰਵਾਸੀ ਭਾਰਤੀਆਂ ਦੇ ਮਸਲਿਆਂ ਤੇ ਸ਼ਿਕਾਇਤਾਂ ਦੇ ਉਚਿੱਤ ਨਿਪਟਾਰੇ ਲਈ ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਦੀ ਪ੍ਰਧਾਨਗੀ ਹੇਠ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਫਿਰੋਜ਼ਪੁਰ ਵਿਖੇ 27 ਫਰਵਰੀ 2024 ਨੂੰ "ਪੰਜਾਬੀ ਐਨ.ਆਰ.ਆਈਜ਼ ਨਾਲ ਮਿਲਣੀ" ਪ੍ਰੋਗਰਾਮ ਆਯੋਜਿਤ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਪ੍ਰੋਗਰਾਮ ਦੀਆਂ ਤਿਆਰੀਆਂ ਸਬੰਧੀ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਦਿੱਤੀ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਮਿਲਣੀ ਵਿੱਚ ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਜ਼ਿਲ੍ਹੇ ਦੇ ਵਿਧਾਇਕਾਂ ਦੀ ਹਾਜ਼ਰੀ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਟੀਮ ਵੱਲੋਂ ਫਿਰੋਜ਼ਪੁਰ, ਮੋਗਾ, ਫਰੀਦਕੋਟ, ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ ਤੇ ਤਰਨ ਤਾਰਨ ਜ਼ਿਲ੍ਹਿਆਂ ਨਾਲ ਸਬੰਧਿਤ ਪੰਜਾਬੀ ਐਨ.ਆਰ.ਆਈਜ਼ ਦੀਆਂ ਸ਼ਿਕਾਇਤਾਂ ਤੇ ਮਸਲਿਆਂ ਨੂੰ ਸੁਣਿਆ ਜਾਵੇਗਾ ਅਤੇ ਮੌਕੇ ‘ਤੇ ਉਚਿੱਤ ਨਿਪਟਾਰਾ/ਹੱਲ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਰਜਿਸਟ੍ਰੇਸ਼ਨ 27 ਫਰਵਰੀ ਨੂੰ ਸਵੇਰੇ 9.00 ਵਜੇ ਸ਼ੁਰੂ ਹੋਵੇਗੀ ਅਤੇ ਉਕਤ ਜ਼ਿਲ੍ਹਿਆਂ ਨਾਲ ਸਬੰਧਿਤ ਪੰਜਾਬੀ ਐਨ.ਆਰ.ਆਈਜ਼ ਆਪਣੀਆਂ ਸ਼ਿਕਾਇਤਾਂ ਤੇ ਮਸਲਿਆਂ ਲਈ ਇਸ ਮਿਲਣੀ ਵਿੱਚ ਭਾਗ ਲੈ ਸਕਦੇ ਹਨ।

ਰਜਿਸਟ੍ਰੇਸ਼ਨ ਉਪਰੰਤ ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਐਨ.ਆਰ.ਆਈਜ਼ ਨਾਲ ਉਨ੍ਹਾਂ ਦੇ ਸ਼ਿਕਾਇਤਾਂ ਅਤੇ ਮਸਲਿਆਂ ਬਾਰੇ ਵਿਚਾਰ-ਵਟਾਂਦਰਾ ਕਰਨਗੇ ਅਤੇ ਮੌਕੇ ‘ਤੇ ਮੌਜੂਦ ਅਧਿਕਾਰੀਆਂ ਨੂੰ ਛੇਤੀ ਤੋਂ ਛੇਤੀ ਹੱਲ ਲਈ ਹੁਕਮ ਜਾਰੀ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਮਿਲਣੀ ਦੌਰਾਨ ਸਬੰਧਿਤ ਜ਼ਿਲ੍ਹਿਆਂ ਦੇ ਵਿਭਾਗਾਂ ਦੇ ਉੱਚ ਅਧਿਕਾਰੀ ਵੀ ਮੌਜੂਦ ਰਹਿਣਗੇ। 

ਇਸ ਮੌਕੇ ਉਨ੍ਹਾਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਪ੍ਰੋਗਰਾਮ ਸਬੰਧੀ ਸਾਰੀਆਂ ਤਿਆਰੀਆਂ ਸਮੇਂ ਸਿਰ ਮੁਕੰਮਲ ਕਰਨ ਦੀ ਹਦਾਇਤ ਵੀ ਕੀਤੀ ਅਤੇ ਨਾਲ ਹੀ ਫਿਰੋਜ਼ਪੁਰ ਤੇ ਹੋਰ ਸਬੰਧਤ ਜ਼ਿਲ੍ਹਿਆਂ ਦੇ ਪੰਜਾਬੀ ਐਨ.ਆਰ.ਆਈਜ਼ ਨੂੰ ਇਸ ਮਿਲਣੀ ਵਿਚ ਸ਼ਾਮਿਲ ਹੋ ਕੇ ਇਸ ਪ੍ਰੋਗਰਾਮ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਵੀ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਨਿੱਧੀ ਕੁਮੁਧ ਬਾਮਬਾ, ਐਸਡੀਐਮ ਸ. ਜਸਪਾਲ ਸਿੰਘ ਬਰਾੜ, ਸਹਾਇਕ ਕਮਿਸ਼ਨਰ ਸ੍ਰੀ ਸੂਰਜ, ਐਸਪੀ (ਐਚ) ਸ. ਜੁਗਰਾਜ ਸਿੰਘ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

 

Tags: DC Ferozepur , Deputy Commissioner Ferozepur , Ferozepur , Rajesh Dhiman

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD