Saturday, 27 April 2024

 

 

ਖ਼ਾਸ ਖਬਰਾਂ ਰਾਜਾ ਵੜਿੰਗ ਨੇ ਵਪਾਰੀਆਂ ਅਤੇ ਕਾਰੋਬਾਰੀਆਂ ਨਾਲ ਮੁਲਾਕਾਤ ਕਰਕੇ ਉਹਨਾਂ ਦੀਆਂ ਮੁਸ਼ਕਿਲਾਂ ਦਾ ਹੱਲ ਲੱਭਣ ਦੀ ਚੁੱਕੀ ਸਹੁੰ ਭਾਜਪਾ ਦੀਆਂ ਲੋਕ ਵਿਰੋਧੀ ਫੁੱਟ ਪਾਊ ਨੀਤੀਆਂ ਨੂੰ ਭਾਂਜ ਦੇਣ ਲਈ ਕਾਂਗਰਸ ਨੂੰ ਵੋਟਾਂ ਪਾਓ : ਗੁਰਜੀਤ ਸਿੰਘ ਔਜਲਾ ਅਰਵਿੰਦ ਕੇਜਰੀਵਾਲ ਦੇ ਜੇਲ 'ਚ ਹੋਣ ਕਾਰਨ ਦਿੱਲੀ ਦੇ ਕਈ ਕੰਮ ਠੱਪ, ਹਾਈਕੋਰਟ ਦੀ ਫਟਕਾਰ ਤੋਂ ਬਾਅਦ ਵੀ ਕੇਜਰੀਵਾਲ ਮੁੱਖ ਮੰਤਰੀ ਦੇ ਅਹੁਦੇ ਤੋਂ ਨਹੀੰ ਦੇ ਰਹੇ ਅਸਤੀਫਾ ਲੋਕ ਸਭਾ ਚੋਣਾਂ ਵਿੱਚ ਮਹਿਲਾ ਵੋਟਰਾਂ ਦੀ ਹੋਵੇਗੀ ਵੱਡੀ ਭੂਮਿਕਾ : ਜੈਇੰਦਰ ਕੌਰ 4 ਜੂਨ ਨੂੰ ਪੂਰਾ ਹੋ ਜਾਵੇਗਾ ਮਿਸ਼ਨ 13-0, ਪੰਜਾਬ ਦੇ ਲੋਕ ਨਵੀਂ ਕਹਾਣੀ ਲਿਖਣ ਲਈ ਤਿਆਰ : ਭਗਵੰਤ ਮਾਨ ਅੰਦਾਲੀਬ ਕੌਰ ਨੇ ਪਤੀ ਗੁਰਜੀਤ ਔਜਲਾ ਲਈ ਵੋਟਾਂ ਮੰਗੀਆਂ ਆਮ ਆਦਮੀ ਪਾਰਟੀ ਨੇ ਪੰਜਾਬ 'ਚ ਭਾਜਪਾ, ਕਾਂਗਰਸ ਤੇ ਅਕਾਲੀ ਦਲ ਨੂੰ ਦਿੱਤਾ ਵੱਡਾ ਝਟਕਾ ਇੱਕ ਬੂਥ-ਦਸ ਯੂਥ ਦਾ ਨਾਅਰਾ ਲੈ ਕੇ ਨੌਜਵਾਨ ਕਰਨ ਚੋਣ ਪ੍ਰਚਾਰ : ਐਨ.ਕੇ. ਸ਼ਰਮਾ ਡਿਪਟੀ ਕਮਿਸ਼ਨਰ ਡਾਕਟਰ ਸੇਨੂ ਦੁੱਗਲ ਵੱਲੋਂ ਅਬੋਹਰ ਮੰਡੀ ਦਾ ਦੌਰਾ, ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਲਾਅ ਦੀ ਡਿਗਰੀ ਕੀਤੀ ਪ੍ਰਾਪਤ ਮੀਤ ਹੇਅਰ ਦੀ ਚੋਣ ਮੁਹਿੰਮ ਨੂੰ ਮਿਲਿਆ ਭਰਵਾਂ ਹੁੰਗਾਰਾ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਦੀਆਂ ਯਾਦਾਂ ਨੂੰ ਤਾਜ਼ਾ ਕੀਤਾ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਟਾਂਡਾ ਰੇਲ ਹੈੱਡ ਤੇ ਗੋਦਾਮ ਦਾ ਦੌਰਾ ਕਰਕੇ ਲਿਫਟਿੰਗ ਮੂਵਮੈਂਟ ਦਾ ਕੀਤਾ ਨਿਰੀਖਣ ਸਹਾਇਕ ਟਰਾਂਸਪੋਰਟ ਅਫ਼ਸਰ ਵੱਲੋਂ 5 ਸਕੂਲਾਂ ਦੀਆਂ 45 ਬੱਸਾਂ ਦੀ ਚੈਕਿੰਗ ਸੇਫ ਸਕੂਲ ਵਾਹਨ ਪਾਲਿਸੀ ਤਹਿਤ 22 ਸਕੂਲੀ ਬੱਸਾਂ ਦੀ ਕੀਤੀ ਚੈਕਿੰਗ ਬੁਢਲਾਡਾ ਵਿਖੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਲੋਕ ਸਭਾ ਚੋਣਾਂ ਨੂੰ ਸਫ਼ਲਤਾਪੂਰਵਕ ਕਰਵਾਉਣ ਲਈ ਸੈਕਟਰ ਅਫ਼ਸਰਾਂ ਨੂੰ ਦਿੱਤੀ ਸਿਖਲਾਈ ਜ਼ਿਲ੍ਹਾ ਮਾਨਸਾ ਦੇ 645 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਹੋਈ ਸਰਕਾਰੀ ਅਤੇ ਪ੍ਰਾਈਵੇਟ ਵਾਹਨਾਂ ਉੱਪਰ ਵੋਟਰ ਜਾਗਰੂਕਤਾ ਦਾ ਸੁਨੇਹਾ ਦੇਣ ਵਾਲੇ ਸਟਿੱਕਰਾਂ ਦੀ ਮੁਹਿੰਮ ਦਾ ਅਗਾਜ਼ ਸੇਫ ਸਕੂਲ ਵਾਹਨ ਦੀ ਟੀਮ ਨੇ 28 ਸਕੂਲੀ ਵੈਨਾਂ ਦੇ ਕੱਟੇ ਚਲਾਨ ਲੋਕ ਸਭਾ ਚੋਣਾਂ 2024: ਜਮਹੂਰੀਅਤ ਦੀ ਤੰਦਰੁਸਤੀ ਵਧਾਉਣਗੇ ਫ਼ਲ

 

ਪੁੱਡਾ -ਗਮਾਡਾ ਸਮੂਹ ਸਟਾਫ ਵੱਲੋਂ 11ਵਾਂ ਵਿਸ਼ਾਲ ਖੂਨਦਾਨ ਕੈਂਪ ਆਯੋਜਿਤ

ਖੂਨਦਾਨੀ ਆਪਣੀ ਵਾਰੀ ਦੀ ਉਡੀਕ ਪੂਰੀ ਉਤਸੁਕਤਾ ਨਾਲ ਕਰਦੇ ਵੇਖੇ ਗਏ - ਕੁਲਵੰਤ ਸਿੰਘ

Kulwant Singh Mohali, S.A.S.Nagar, Mohali, S.A.S. Nagar Mohali, Sahibzada Ajit Singh Nagar, AAP, Aam Aadmi Party, Aam Aadmi Party Punjab, AAP Punjab, Blood Camp, Blood Donation Camp

Web Admin

Web Admin

5 Dariya News

ਮੋਹਾਲੀ , 26 Feb 2024

ਸਮੂਹ ਸਟਾਫ ਪੁੱਡਾ -ਗਮਾਡਾ ਐਸ.ਸੀ ਟੀ.ਪੀ ਵੱਲੋਂ ਪੁੱਡਾ ਭਵਨ ਸੈਕਟਰ 62 ਮੋਹਾਲੀ ਵਿਖੇ ਜੀ.ਐਮ.ਸੀ.ਐਚ ਹਸਪਤਾਲ ਸੈਕਟਰ 32 ਚੰਡੀਗੜ੍ਹ ਦੇ ਬਲੱਡ ਬੈਂਕ ਦੇ ਸਹਿਯੋਗ ਨਾਲ 11ਵਾਂ ਵਿਸ਼ਾਲ ਖੂਨਦਾਨ ਕੈਂਪ ਲਗਾਇਆ ਗਿਆ, ਅਤੇ ਇਸ ਮੌਕੇ ਤੇ ਹਰ ਵਾਰ ਦੀ ਤਰ੍ਹਾਂ ਖੂਨਦਾਨ ਕੈਂਪ ਸ਼ੁਰੂ ਕਰਨ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਜਿਸ ਵਿੱਚ ਉਚੇਚੇ ਤੌਰ ਤੇ ਵਿਧਾਇਕ ਮੋਹਾਲੀ ਕੁਲਵੰਤ ਸਿੰਘ ਅਤੇ ਉਹਨਾਂ ਦੇ ਪੁੱਤਰ- ਕੌਂਸਲਰ ਸਰਬਜੀਤ ਸਿੰਘ ਸਮਾਣਾ ਨੇ ਵੀ  ਸ਼ਮੂਲੀਅਤ ਕੀਤੀ।

ਇਸ ਮੌਕੇ ਤੇ ਵਿਧਾਇਕ ਮੋਹਾਲੀ ਕੁਲਵੰਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਪੁੱਡਾ ਅਤੇ ਗਮਾਡਾ ਦਾ ਸਮੂਹ ਸਟਾਫ ਉਹਨਾਂ ਦਾ ਆਪਣਾ ਪਰਿਵਾਰ ਹੈ ਅਤੇ ਉਹ ਪਿਛਲੇ ਲੰਮੇ ਸਮੇਂ ਤੋਂ ਇਸ ਯੂਨੀਅਨ ਅਤੇ ਸਟਾਫ ਮੈਂਬਰਾਂ ਵੱਲੋਂ ਰੱਖੇ ਗਏ ਸਮਾਗਮਾਂ ਵਿੱਚ ਸ਼ਿਰਕਤ ਕਰਦੇ ਆ ਰਹੇ ਹਨ, ਅਤੇ ਇਹ ਬੜੀ ਚੰਗੀ ਗੱਲ ਹੈ ਕਿ ਜਿੱਥੇ ਉਹ ਅੱਜ ਗਿਆਰਵਾਂ ਵਿਸ਼ਾਲ ਖੂਨਦਾਨ ਕੈਂਪ ਆਯੋਜਿਤ ਕੀਤਾ ਜਾ ਰਿਹਾ ਹੈ ,ਉੱਥੇ ਨਾਲ ਹੀ ਉਹ ਖੂਨਦਾਨ ਕੈਂਪ ਦੀ ਸ਼ੁਰੂਆਤ ਤੋਂ ਪਹਿਲਾਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਦਾ ਓਟ ਆਸਰਾ ਲੈਣਾ ਨਹੀਂ ਭੁੱਲਦੇ, ਕਿਸ ਦੇ ਲਈ ਸਮੂਹ ਸਟਾਫ ਪੁੱਡਾ ਗਮਾਡਾ ਯੂਨੀਅਨ ਦੇ ਸਮੂਹ ਮੈਂਬਰ ਅਤੇ ਅਹੁਦੇਦਾਰ ਵਧਾਈ ਦੇ ਪਾਤਰ ਹਨ।

ਉਹਨਾਂ ਕਿਹਾ ਕਿ ਖੂਨਦਾਨ ਕੈਂਪ ਦੇ ਦੌਰਾਨ ਖੂਨਦਾਨੀਆਂ ਵਿੱਚ  ਪਾਇਆ ਜਾ  ਰਿਹਾ ਉਤਸ਼ਾਹ  ਵੇਖਣਾ ਬਣਦਾ ਸੀ, ਖੂਨਦਾਨੀ  ਪੂਰੀ ਉਤਸੁਕਤਾ ਨਾਲ ਆਪਣੀ ਵਾਰੀ ਦੀ ਉਡੀਕ ਕਰਦੇ ਵੇਖੇ ਗਏ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਵੱਲੋਂ ਪੰਜਾਬ ਦੇ ਸਰਬਪੱਖੀ ਵਿਕਾਸ ਲਈ ਕੰਮ ਕੀਤਾ ਜਾ  ਰਿਹਾ ਹੈ ਅਤੇ ਆਪ ਦੀ ਸਰਕਾਰ ਲੋਕਾਂ ਦੇ ਦੁਆਰ ਤੇ ਜਾ ਕੇ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕੀਤੀਆਂ ਜਾ ਰਹੀਆਂ ਹਨ।

ਇਸ ਮੌਕੇ ਤੇ ਯੂਥ ਨੇਤਾ ਆਮ ਆਦਮੀ ਪਾਰਟੀ- ਸਰਬਜੀਤ ਸਿੰਘ ਸਮਾਣਾ ਕੌਂਸਲਰ, ਆਰ. ਪੀ. ਸ਼ਰਮਾ, ਗੁਰਵਿੰਦਰ ਸਿੰਘ ਸੈਣੀ ,ਚਰਨਜੀਤ ਕੌਰ,ਮਹਿੰਦਰ ਸਿੰਘ ਮਲੋਆ, ਪ੍ਰਗਟ ਸਿੰਘ,ਬਲਬੀਰ ਮਸੀਹ, ਜਸਮੀਤ ਸਿੰਘ,ਮਨਜੀਤ ਸਿੰਘ, ਬਾਵਾ ਸਿੰਘ ਪਟਿਆਲਾ, ਪਵਨ ਕੁਮਾਰ, ਗੁਰਪ੍ਰੀਤ ਸਿੰਘ, ਗੁਰਪਾਲ ਸਿੰਘ, ਪੰਕਜ ਮਹਿਮੀ, ਉਮਾ ਜੋਸ਼ੀ, ਬਲਬੀਰ ਸਿੰਘ, ਪ੍ਰਭਦੀਪ ਸਿੰਘ ਬੋਪਾਰਾਏ, ਸੁਖਦੇਵ ਸਿੰਘ, ਅਵਤਾਰ ਸਿੰਘ ਝਾਮਪੁਰ, ਬਲਜੀਤ ਸਿੰਘ ਹਾਜ਼ਰ ਸਨ।

 

Tags: Kulwant Singh Mohali , S.A.S.Nagar , Mohali , S.A.S. Nagar Mohali , Sahibzada Ajit Singh Nagar , AAP , Aam Aadmi Party , Aam Aadmi Party Punjab , AAP Punjab , Blood Camp , Blood Donation Camp

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD