Friday, 03 May 2024

 

 

ਖ਼ਾਸ ਖਬਰਾਂ ਡੀ.ਸੀ. ਆਸ਼ਿਕਾ ਜੈਨ ਨੇ ਮੈਰਿਟ ਵਿੱਚ ਆਏ ਸਰਕਾਰੀ ਸਕੂਲਾਂ ਦੇ 10ਵੀਂ ਅਤੇ 10+2 ਜਮਾਤ ਦੇ ਹੋਣਹਾਰ ਵਿਦਿਆਰਥੀਆਂ ਦਾ ਮੈਡਲਾਂ ਨਾਲ ਸਨਮਾਨ ਕਰ ਮਨੋਬਲ ਵਧਾਇਆ ਪਟਿਆਲਾ ਜ਼ਿਲ੍ਹੇ ਦੇ 52 ਵਿਦਿਆਰਥੀਆਂ ਬਾਰਵੀਂ ਦੀ ਮੈਰਿਟ ਸੂਚੀ ’ਚ, ਸਰਕਾਰੀ ਸਕੂਲਾਂ 33 ਵਿਦਿਆਰਥੀ ਚਮਕੇ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਰਾਜੇਸ਼ ਧੀਮਾਨ ਦੀ ਨਿਗਰਾਨੀ ਵਿਚ ਹੋਈ ਗਰਮੀ ਦੇ ਚੱਲਦਿਆਂ ਪੋਲਿੰਗ ਬੂਥਾਂ ਤੇ ਕੀਤੇ ਜਾਣਗੇ ਖਾਸ ਪ੍ਰਬੰਧ ਸੀਜੀਸੀ ਲਾਂਡਰਾਂ ਵਿਖੇ ਵਿਗਆਨ ਅਤੇ ਤਕਨਾਲੋਜੀ ਵਿੱਚ ਕੰਪਿਊਟੇਸ਼ਨਲ ਵਿਧੀਆਂ ਸੰਬੰਧੀ ਚੌਥੀ ਅੰਤਰਰਾਸ਼ਟਰੀ ਕਾਨਫਰੰਸ ਦਾ ਆਯੋਜਨ ਜ਼ਿਲ੍ਹਾ ਚੋਣ ਅਫਸਰ ਡਾ ਸੇਨੂ ਦੁੱਗਲ ਵੱਲੋਂ ਅਬੋਹਰ ਅਤੇ ਬੱਲੂਆਣਾ ਦੇ ਗਿਣਤੀ ਕੇਂਦਰਾਂ ਦਾ ਦੌਰਾ ਭਗਵੰਤ ਮਾਨ ਨੇ ਫਗਵਾੜਾ 'ਚ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ, ਰੋਡ ਸ਼ੋਅ ਕਰਕੇ 'ਆਪ' ਉਮੀਦਵਾਰ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਕਾਂਗਰਸ ਦੀ ਜਿੱਤ ਤੋਂ ਬਾਅਦ ਸਭ ਤੋਂ ਪਹਿਲਾਂ ਅਗਨੀਵੀਰ ਵਰਗੀਆਂ ਸਕੀਮਾਂ ਨੂੰ ਖਤਮ ਕਰਨਾ ਹੋਵੇਗਾ ਸ੍ਰੀ ਫ਼ਤਿਹਗੜ੍ਹ ਸਾਹਿਬ 'ਚ ਭਗਵੰਤ ਮਾਨ ਨੇ ਕਿਹਾ- ਗੁਰਪ੍ਰੀਤ ਜੀਪੀ ਦੀ ਜਿੱਤ ਪੱਕੀ, ਸਿਰਫ਼ ਐਲਾਨ ਹੋਣਾ ਬਾਕੀ ਲੁਧਿਆਣਾ ਲੋਕ ਸਭਾ ਹਲਕੇ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜਬੂਤ ਪਿੰਡ ਬੰਡਾਲਾ ਦੀ ਨਵੀਂ ਆਬਾਦੀ ਦੀ ਸਮੂਹ ਪੰਚਾਇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ - ਹਰਭਜਨ ਸਿੰਘ ਈ ਟੀ ਓ ਬੀਬੀ ਸਰਵਜੀਤ ਕੌਰ ਮਾਣੂੰਕੇ ਨੇ ਜਗਰਾਉਂ 'ਚ ਅਕਾਲੀ ਤੇ ਕਾਂਗਰਸੀਆਂ ਨੂੰ ਦਿੱਤਾ ਧੋਬੀ ਪਟਕਾ ਲੋਕਾਂ ਦੇ ਫੈਸਲੇ ਲੋਕਾਂ ਦੀ ਹਾਜ਼ਰੀ ਵਿੱਚ ਲੋਕਾਂ ਵਿੱਚ ਬੈਠ ਕੇ ਕੀਤੇ: ਮੀਤ ਹੇਅਰ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਲੁਧਿਆਣਾ ਜਾਂਦੇ ਹੋਏ ਮੋਹਾਲੀ ਵਿੱਖੇ ਕਾਂਗਰਸੀ ਆਗੂਆਂ ਵਲੋਂ ਭਰਵਾਂ ਸਵਾਗਤ ਨੀਲ ਗਰਗ ਦਾ ਪਰਗਟ ਸਿੰਘ ਨੂੰ ਠੋਕਵਾਂ ਜਵਾਬ-ਸਾਡੀ ਚਿੰਤਾ ਨਾ ਕਰੋ, ਆਪਣੇ ਲੀਡਰਾਂ ਦੀ ਚਿੰਤਾ ਕਰੋ, ਅੱਧੀ ਪੰਜਾਬ ਕਾਂਗਰਸ ਪਹਿਲਾਂ ਹੀ ਭਾਜਪਾ ਵਿੱਚ ਹੋ ਚੁੱਕੀ ਹੈ ਸ਼ਾਮਲ ਅਕਾਲੀ ਦਲ ਨੂੰ ਝਟਕਾ! 'ਆਪ' ਪਟਿਆਲਾ 'ਚ ਹੋਈ ਹੋਰ ਵੀ ਮਜ਼ਬੂਤ, ਕਈ ਸੀਨੀਅਰ ਅਕਾਲੀ ਆਗੂ ਹੋਏ 'ਆਪ' 'ਚ ਸ਼ਾਮਲ ਇਲਾਜ ਲਈ ਪਟਿਆਲਾ ਦੇ ਲੋਕਾਂ ਨੂੰ ਜਾਣਾ ਪੈਂਦਾ ਹੈ ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ : ਐਨ.ਕੇ. ਸ਼ਰਮਾ ਲੋਕਤੰਤਰ ਦੀ ਮਜ਼ਬੂਤੀ ਵਿੱਚ ਅਹਿਮ ਕਿਰਦਾਰ ਨਿਭਾਉਂਦਾ ਹੈ ਨੌਜਵਾਨ ਵਰਗ- ਸੰਦੀਪ ਕੁਮਾਰ ਫਾਜ਼ਿਲਕਾ ਜਿਲੇ ਦੇ ਪ੍ਰਭਾਰੀ ਸਕੱਤਰ ਮਨਵੇਸ਼ ਸਿੰਘ ਸਿੱਧੂ ਵੱਲੋਂ ਜ਼ਿਲ੍ਹੇ ਦੀਆਂ ਮੰਡੀਆਂ ਦਾ ਦੌਰਾ ਜ਼ਿਲ੍ਹਾ ਚੋਣ ਅਫ਼ਸਰ ਸੰਦੀਪ ਕੁਮਾਰ ਦੀ ਨਿਗਰਾਨੀ ਹੇਠ ਹੋਈ ਈ. ਵੀ. ਐੱਮਜ਼ ਤੇ ਵੀਵੀਪੈਟ ਦੀ ਪਹਿਲੀ ਰੈਂਡੇਮਾਇਜੇਸ਼ਨ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੌਣ ਅਫ਼ਸਰ ਡਾ: ਸੇਨੁ ਦੁੱਗਲ ਦੀ ਨਿਗਰਾਨੀ ਵਿਚ ਹੋਈ

 

ਬੀਕੇਯੂ ਏਕਤਾ (ਡਕੌਂਦਾ) ਵੱਲੋਂ ਭਾਰਤ ਨੂੰ ਵਿਸ਼ਵ ਵਪਾਰ ਸੰਸਥਾ ਵਿੱਚੋਂ ਬਾਹਰ ਲਿਆਉਣ ਲਈ ਟਰੈਕਟਰ ਪਰੇਡ

ਵੱਖ-ਵੱਖ ਸੜ੍ਹਕਾਂ 'ਤੇ ਚਾਰ ਥਾਵਾਂ 'ਤੇ ਟਰੈਕਟਰ ਪਰੇਡ ਕੀਤੀ

ਬੀਕੇਯੂ ਏਕਤਾ (ਡਕੌਂਦਾ) ਵੱਲੋਂ ਭਾਰਤ ਨੂੰ ਵਿਸ਼ਵ ਵਪਾਰ ਸੰਸਥਾ ਵਿੱਚੋਂ ਬਾਹਰ ਲਿਆਉਣ ਲਈ ਟਰੈਕਟਰ ਪਰੇਡ

Web Admin

Web Admin

5 Dariya News

ਬਰਨਾਲਾ , 26 Feb 2024

ਸੰਯੁਕਤ ਕਿਸਾਨ ਮੋਰਚਾ ਭਾਰਤ ਦੇ ਸੱਦੇ ਨੂੰ ਜ਼ੋਰਦਾਰ ਹੁੰਗਾਰਾ ਭਰਦਿਆਂ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਜ਼ਿਲ੍ਹਾ ਬਰਨਾਲਾ ਦੇ ਕਿਸਾਨਾਂ ਨੇ ਜ਼ਿਲ੍ਹੇ ਅੰਦਰੋਂ ਲੰਘਦੇ ਵੱਖ ਵੱਖ ਹਾਈਵੇਜ਼ ਉੱਪਰ ਟਰੈਕਟਰਾਂ ਦੀਆਂ ਮੀਲਾਂ ਲੰਮੀਆਂ ਲਾਈਨਾਂ ਲਾ ਦਿੱਤੀਆਂ ਅਤੇ ਵਿਸ਼ਵ ਵਪਾਰ ਸੰਸਥਾ ਦੇ ਪੁਤਲੇ ਫੂਕੇ। 

ਇਸ ਮੌਕੇ ਵੱਖ ਵੱਖ ਥਾਵਾਂ ’ਤੇ ਪੁਤਲੇ ਫੂਕਣ ਸਮੇਂ ਇਕੱਤਰ ਹੋਏ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਹੋਇਆਂ ਜ਼ਿਲ੍ਹਾ ਪ੍ਰਧਾਨ ਕੁਲਵੰਤ ਸਿੰਘ ਭਦੌੜ, ਸੀਨੀਅਰ ਮੀਤ ਪ੍ਰਧਾਨ ਹਰਮੰਡਲ ਸਿੰਘ ਜੋਧਪੁਰ, ਜ਼ਿਲ੍ਹਾ ਮੀਤ ਪ੍ਰਧਾਨ ਜਗਰਾਜ ਸਿੰਘ ਹਰਦਾਸਪੁਰਾ, ਬਰਨਾਲਾ ਬਲਾਕ ਦੇ ਪ੍ਰਧਾਨ ਬਾਬੂ ਸਿੰਘ ਖੁੱਡੀਕਲਾਂ, ਮਹਿਲਕਲਾਂ ਬਲਾਕ ਦੇ ਪ੍ਰਧਾਨ ਨਾਨਕ ਸਿੰਘ, ਸ਼ਹਿਣਾ ਬਲਾਕ ਦੇ ਪ੍ਰਧਾਨ ਭੋਲਾ ਸਿੰਘ ਛੰਨਾ ਅਤੇ ਸ਼ਹਿਣਾ ਬਲਾਕ ਦੇ ਜਨਰਲ ਸਕੱਤਰ ਕਾਲਾ ਜੈਦ ਨੇ ਕਿਹਾ ਕਿ ਅੱਜ ਯਾਨੀ 26 ਫਰਵਰੀ ਤੋਂ 28 ਫਰਵਰੀ ਤੱਕ ਆਬੂਧਾਬੀ ਵਿਖੇ ਵਿਸ਼ਵ ਵਪਾਰ ਸੰਸਥਾ ਦੀ ਕਾਨਫਰੰਸ ਹੋ ਰਹੀ ਹੈ।

ਜਿੱਥੇ ਕੁੱਲ ਦੁਨੀਆਂ ਦੀਆਂ ਕਰਪੋਰੇਟੀ ਖੂਨ-ਪੀਣੀਆਂ ਜੋਕਾਂ ਇਕੱਠੀਆਂ ਹੋ ਕੇ ਕਿਰਤੀ ਲੋਕਾਂ ਦਾ ਖੂਨ ਚੂਸਣ ਦੀਆਂ ਸਕੀਮਾਂ ਘੜਨਗੀਆਂ। ਕਿਸਾਨਾਂ ਨੂੰ ਦਿੱਤੀਆਂ ਜਾਂਦੀਆਂ ਸਬਸਿਡੀਆਂ ਨੂੰ ਖ਼ਤਮ ਕਰਨ, ਸਭ ਦੇਸ਼ਾਂ ਦੀਆਂ ਖੇਤੀ ਪੈਦਾਵਾਰ ਲਈ ਮੰਡੀਆਂ ਤੱਕ ਬਹੁ-ਕੌਮੀ ਕੰਪਨੀਆਂ ਦੀ ਟੈਕਸ ਮੁਕਤ ਰਸਾਈ ਕਰਨ ਅਤੇ ਅਜ਼ਾਦ ਮੁਕਾਬਲੇਬਾਜ਼ੀ ਦੀ ਖੁੱਲ੍ਹ ਦੇਣ ਵਾਲੀਆਂ ਨੀਤੀਆਂ ਬਣਾਉਣ ਲਈ ਸਭ ਦੇਸ਼ਾਂ ਨੂੰ ਮਜ਼ਬੂਰ ਕਰਨਗੀਆਂ।

ਕਿਸਾਨ ਆਗੂਆਂ ਨੇ ਕਿਹਾ ਕਿ ਸਾਮਰਾਜੀ ਦੇਸ਼ਾਂ ਦੇ ਕਿਸਾਨ ਨੂੰ ਸਾਡੇ ਨਾਲੋਂ ਸੈਂਕੜੇ ਗੁਣਾਂ ਵੱਧ ਸਬਸਿਡੀਆਂ ਮਿਲਦੀਆਂ ਹਨ ਉਸ ਹਾਲਤ ਵਿੱਚ ਸਾਡਾ ਇੱਕ ਗਰੀਬ ਕਿਸਾਨ ਮੰਡੀ ਵਿੱਚ ਉਸ ਦਾ ਮੁਕਾਬਲਾ ਕਿਵੇਂ ਕਰ ਸਕੇਗਾ? ਇਸ ਤੋਂ ਵੀ ਅੱਗੇ ਕਾਰਪੋਰੇਟ ਲੁਟੇਰੇ ਚਾਹੁੰਦੇ ਹਨ ਕਿ ਸਾਡੇ ਦੇਸ਼ ਭਾਰਤ ਵਿੱਚ ਕਿਸਾਨਾਂ ਨੂੰ ਮਿਲਦੀਆਂ ਨਿਗੂਣੀਆਂ ਸਬਸਿਡੀਆਂ ਵੀ ਬੰਦ ਕਰ ਦਿੱਤੀਆਂ ਜਾਣ। ਜੇ ਅਜਿਹਾ ਹੋ ਗਿਆ ਤਾਂ ਭਾਰਤ ਵਿੱਚ ਖੇਤੀ-ਕਿਸਾਨੀ ਦਾ ਖ਼ਾਤਮਾ ਹੋ ਜਾਵੇਗਾ। ਇਸ ਲਈ ਅਸੀਂ ਮੰਗ ਕਰਦੇ ਹਾਂ ਕਿ ਭਾਰਤ, ਸੰਸਾਰ ਵਪਾਰ ਸੰਸਥਾ (WTO) ਵਿੱਚੋਂ ਬਾਹਰ ਆਵੇ। 

ਇਸ ਟਰੈਕਟਰ ਪਰੇਡ ਅਗਵਾਈ ਕਰਨ ਅਤੇ ਥਾਂ ਥਾਂ ’ਤੇ ਵਿਸ਼ਵ ਵਪਾਰ ਸੰਸਥਾ ਦੇ ਪੁਤਲੇ ਫੂਕਣ ਸਮੇਂ ਜ਼ਿਲ੍ਹਾ ਆਗੂ ਰਾਮ ਸਿੰਘ ਸ਼ਹਿਣਾ, ਸਤਨਾਮ ਸਿੰਘ ਮੂੰਮ, ਕੁਲਵੰਤ ਸਿੰਘ ਹੰਡਿਆਇਆ, ਅਮਨਦੀਪ ਸਿੰਘ ਟਿੰਕੂ, ਮਾਸਟਰ ਸਤਨਾਮ ਸਿੰਘ ਬਰਨਾਲਾ, ਜਰਨੈਲ ਸਿੰਘ ਖੁੱਡੀਕਲਾਂ, ਬਲਵੀਰ ਸਿੰਘ ਮਾਂਗੇਵਾਲ, ਜੱਗਾ ਸਿੰਘ ਮਹਿਲਕਲਾਂ, ਜਸਵੰਤ ਸਿੰਘ ਹੰਡਿਆਇਆ, ਬਲਵੰਤ ਸਿੰਘ ਠੀਕਰੀਵਾਲ ਆਦਿ ਆਗੂ ਹਾਜ਼ਰ ਸਨ।

 

Tags: Farmer Protest , Protest , Agitation , Demonstration , Samyukta Kisan Morcha , Sanyukt Kisan Morcha , Farmers Protest , Farmer Protest 2024 , Farmers Protest 2024 , MSP , Minimum Support Prices , Shambhu Border , Khanauri Border

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD