Thursday, 16 May 2024

 

 

ਖ਼ਾਸ ਖਬਰਾਂ ਲੋਕ ਸਭਾ ਚੋਣਾਂ 2024: ਪੰਜਾਬ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ 80 ਫ਼ੀਸਦੀ ਪੁਲਿਸ ਬਲ ਤੇ ਕੇਂਦਰੀ ਬਲਾਂ ਦੀਆਂ 250 ਕੰਪਨੀਆਂ ਕੀਤੀਆਂ ਜਾਣਗੀਆਂ ਤਾਇਨਾਤ ਚਰਨਜੀਤ ਚੰਨੀ 'ਤੇ ਆਮ ਆਦਮੀ ਪਾਰਟੀ ਦਾ ਜਵਾਬੀ ਹਮਲਾ, ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ- ਕਾਂਗਰਸ ਦੇ ਰਾਜ ਦੌਰਾਨ ਸ਼ਰਾਬ ਮਾਫ਼ੀਆ ਦਾ ਬੋਲਬਾਲਾ ਸੀ, ਅਸੀਂ ਮਾਲੀਆ ਵਧਾਇਆ ਸੰਜੇ ਟੰਡਨ ਨੇ ਬਾਬਾ ਬਾਗੇਸ਼ਵਰ ਧਾਮ ਤੋਂ ਆਸ਼ੀਰਵਾਦ ਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ

 

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪਿੰਡ ਤਕੀਪੁਰ ਵਿੱਚ ਰੱਖਿਆ ਜਲ ਸਪਲਾਈ ਸਕੀਮ ਦਾ ਨੀਂਹ ਪੱਥਰ ਅਤੇ ਕੀਤਾ ਵਾਲੀਬਾਲ ਗਰਾਊਂਡ ਦਾ ਉਦਘਾਟਨ

ਪਿੰਡਾਂ ਦੇ ਸਰਵਪੱਖੀ ਵਿਕਾਸ ਦੇ ਸੁਪਨੇ ਨੂੰ ਹਕੀਕਤ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ: ਕੈਬਨਿਟ ਮੰਤਰੀ ਅਮਨ ਅਰੋੜਾ

Aman Arora, AAP, Aam Aadmi Party, AAP Punjab, Aam Aadmi Party Punjab,Government of Punjab, Punjab Government

Web Admin

Web Admin

5 Dariya News

ਸੁਨਾਮ ਊਧਮ ਸਿੰਘ ਵਾਲਾ , 26 Feb 2024

ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਅਤੇ ਹਲਕਾ ਸੁਨਾਮ ਤੋਂ ਵਿਧਾਇਕ ਅਮਨ ਅਰੋੜਾ ਨੇ ਪਿੰਡ ਤਕੀਪੁਰ ਵਿੱਚ 70 ਲੱਖ ਰੁਪਏ ਲਾਗਤ ਨਾਲ ਸਾਫ਼ ਪੀਣਯੋਗ ਪਾਣੀ ਦੀ ਘਰ-ਘਰ ਸਪਲਾਈ ਲਈ ਬਣਾਈ ਜਾਣ ਵਾਲੀ ਜਲ ਸਪਲਾਈ ਸਕੀਮ ਦਾ ਨੀਂਹ ਪੱਥਰ ਰੱਖਿਆ ਅਤੇ ਤਕਰੀਬਨ 4 ਲੱਖ 60 ਹਜ਼ਾਰ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਵਾਲੀਬਾਲ ਗਰਾਊਂਡ ਦਾ ਉਦਘਾਟਨ ਵੀ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਲਈ ਪੂਰੀ ਸੰਜੀਦਗੀ ਨਾਲ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। 

ਉਨ੍ਹਾਂ ਕਿਹਾ ਕਿ ਇਸੇ ਤਹਿਤ ਹੀ ਪਿੰਡਾਂ ਦੇ ਸਰਵਪੱਖੀ ਵਿਕਾਸ ਦੇ ਸੁਪਨੇ ਨੂੰ ਹਕੀਕਤ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ਗਤੀਵਿਧੀਆਂ ਨੂੰ ਸੁਨਾਮ ਹਲਕੇ ਵਿੱਚ ਵੀ ਪੂਰੀ ਇਮਾਨਦਾਰੀ ਅਤੇ ਪਾਰਦਰਸ਼ੀ ਢੰਗ ਨਾਲ ਲਾਗੂ ਕਰਨਾ ਯਕੀਨੀ ਬਣਾਇਆ ਜਾ ਰਿਹਾ ਹੈ। 

ਉਨ੍ਹਾਂ ਕਿਹਾ ਕਿ ਹਲਕੇ ਦੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਲੋਕਾਂ ਦੀ ਮੰਗ ਅਨੁਸਾਰ ਲੋੜੀਂਦੇ ਵਿਕਾਸ ਪ੍ਰੋਜੈਕਟ ਸ਼ੁਰੂ ਕਰਵਾ ਕੇ ਸਮੇਂ ਸਿਰ ਪੂਰੇ ਕਰਵਾਉਣੇ ਉਹ ਖੁਦ ਯਕੀਨੀ ਬਣਾ ਰਹੇ ਹਨ। ਉਨ੍ਹਾਂ ਕਿਹਾ ਕਿ ਹਲਕੇ ਦੇ ਹਰ ਪਿੰਡ ਅਤੇ ਸ਼ਹਿਰਾਂ ਦੇ ਹਰ ਇਲਾਕੇ ਵਿੱਚ ਲੋੜੀਂਦੇ ਵਿਕਾਸ ਕੰਮ ਉਨ੍ਹਾਂ ਦੀ ਤਰਜੀਹ ਉੱਪਰ ਹਨ ਅਤੇ ਆਪਣੀ ਸਰਕਾਰ ਦੇ ਪੰਜ ਸਾਲ ਦੇ ਕਾਰਜਕਾਲ ਦੌਰਾਨ ਮਿਆਰੀ ਢੰਗ ਨਾਲ ਪੂਰਾ ਕਰਵਾਉਣਾ ਹਰ ਹੀਲੇ ਯਕੀਨੀ ਬਣਾਉਣਗੇ।

ਇਸ ਮੌਕੇ ਐਕਸੀਅਨ ਜਲ ਸਪਲਾਈ ਚਮਕ ਸਿੰਗਲਾ, ਪ੍ਰਧਾਨ ਗੁਰਦੀਪ ਸਿੰਘ ਤਕੀਪੁਰ, ਲਖਵਿੰਦਰ ਸਿੰਘ ਸੁਖ ਸਾਹੋਕੇ ਬਲਾਕ ਪ੍ਰਧਾਨ, ਬਲਵਿੰਦਰ ਸਿੰਘ ਢਿੱਲੋਂ, ਮਾਸਟਰ ਬਲਵਿੰਦਰ ਸਿੰਘ, ਸਰਪੰਚ ਦਵਿੰਦਰ ਸਿੰਘ, ਨਿਰਮਲ ਸਿੰਘ ਨੰਬਰਦਾਰ, ਜਸਪਾਲ ਸਿੰਘ, ਗੁਰਮੀਤ ਵਿਰਕ, ਗੁਰਦੀਪ ਸਿੰਘ, ਗੁਰਦੀਪ ਸਿੰਘ ਸ਼ਾਹਪੁਰੀਆ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਹਾਜ਼ਰ ਸਨ।

 

Tags: Aman Arora , AAP , Aam Aadmi Party , AAP Punjab , Aam Aadmi Party Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD