Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਨੌਜਵਾਨ ਵਰਗ ਨੂੰ ਖੇਡ ਸਭਿਆਚਾਰ ਨਾਲ ਜੋੜਨ ਦੇ ਉਪਰਾਲੇ ਨਿਰੰਤਰ ਜਾਰੀ - ਕੈਬਨਿਟ ਮੰਤਰੀ ਅਮਨ ਅਰੋੜਾ

ਖੇੜੀ ਵਿਖੇ ਸ਼ਾਨਦਾਰ ਉਦਘਾਟਨੀ ਸਮਾਰੋਹ ਦੌਰਾਨ ਵਾਲੀਬਾਲ ਗਰਾਊਂਡ ਖਿਡਾਰੀਆਂ ਨੂੰ ਸਮਰਪਿਤ ਕੀਤਾ

Aman Arora, AAP, Aam Aadmi Party, AAP Punjab, Aam Aadmi Party Punjab,Government of Punjab, Punjab Government

Web Admin

Web Admin

5 Dariya News

ਖੇੜੀ/ਸੰਗਰੂਰ , 26 Feb 2024

Last updated on: Feb 26, 2024, 00:00 IST

ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪਿੰਡ ਖੇੜੀ ਵਿਖੇ ਆਯੋਜਿਤ ਸ਼ਾਨਦਾਰ ਉਦਘਾਟਨੀ ਸਮਾਰੋਹ ਦੌਰਾਨ ਵਾਲੀਬਾਲ ਗਰਾਊਂਡ ਖਿਡਾਰੀਆਂ ਨੂੰ ਸਮਰਪਿਤ ਕਰਦਿਆਂ ਦੁਹਰਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਡ ਸਭਿਆਚਾਰ ਨੂੰ ਪ੍ਰਫੁੱਲਿਤ ਕਰਨ ਦੀ ਦਿਸ਼ਾ ਵਿੱਚ ਨਿਰੰਤਰ ਸਾਰਥਕ ਕਦਮ ਚੁੱਕੇ ਜਾ ਰਹੇ ਹਨ। ਇਸ ਮੌਕੇ ਵਾਲੀਬਾਲ ਦਾ ਪ੍ਰਦਰਸ਼ਨੀ ਮੈਚ ਵੀ ਹੋਇਆ ਜਿਸ ਵਿਚ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਖੁਦ ਵੀ ਹਿੱਸਾ ਲਿਆ ਅਤੇ ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਕੀਤੀ। 

ਖੇੜੀ ਵਿਖੇ ਉਦਘਾਟਨ ਸਮਾਰੋਹ ਮੌਕੇ ਇਕੱਤਰ ਹੋਏ ਵੱਡੀ ਗਿਣਤੀ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਜਿਥੇ ਸੂਬੇ ਵਿੱਚ ਸਰਵਪੱਖੀ ਵਿਕਾਸ ਕਰਵਾਉਣਾ ਸਾਡਾ ਟੀਚਾ ਹੈ ਉਥੇ ਹੀ ਬੱਚਿਆਂ ਅਤੇ ਨੌਜਵਾਨਾਂ ਸਮੇਤ ਹੋਰ ਉਮਰ ਵਰਗ ਦੇ ਲੋਕਾਂ ਨੂੰ ਖੇਡ ਗਤੀਵਿਧੀਆਂ ਨਾਲ ਜੋੜਨ ਲਈ ਸਰਗਰਮ ਯਤਨ ਜਾਰੀ ਹਨ ਤਾਂ ਜੋ ਸਰੀਰਕ ਅਤੇ ਮਾਨਸਿਕ ਵਿਕਾਸ ਨੂੰ ਯਕੀਨੀ ਬਣਾਇਆ ਜਾ ਸਕੇ। ਕੈਬਨਿਟ ਮੰਤਰੀ ਨੇ ਕਿਹਾ ਕਿ ਪਿੰਡਾਂ ਵਿੱਚ ਬੱਚਿਆਂ ਅਤੇ ਨੌਜਵਾਨਾਂ ਦੀ ਜ਼ਰੂਰਤ ਮੁਤਾਬਿਕ ਖੇਡ ਮੈਦਾਨ ਬਣਵਾਏ ਜਾ ਰਹੇ ਹਨ ਤਾਂ ਜੋ ਸਾਡੀਆਂ ਨਵੀਆਂ ਪੀੜ੍ਹੀਆਂ ਆਪਣੀ ਪਸੰਦੀਦਾ ਖੇਡ ਨੂੰ ਚੁਣ ਕੇ ਖੇਡ ਵਿੱਚ ਮੁਹਾਰਤ ਹਾਸਲ ਕਰ ਸਕਣ। 

ਉਨ੍ਹਾਂ ਕਿਹਾ ਕਿ ਅਸੀਂ ਪਿੰਡ ਨੂੰ ਵਾਲੀਬਾਲ ਗਰਾਊਂਡ ਬਣਾਉਣ ਲਈ 4.60 ਲੱਖ ਰੁਪਏ ਦੀ ਰਾਸ਼ੀ ਜਾਰੀ ਕੀਤੀ ਸੀ ਪਰ ਇਸ ਪਿੰਡ ਦੇ ਅਨੁਭਵੀ ਲੋਕਾਂ ਨੇ ਉਸ ਰਾਸ਼ੀ ਨਾਲ ਹੀ ਦੋ ਗਰਾਊਂਡ ਬਣਵਾ ਕੇ ਸ਼ਲਾਘਾਯੋਗ ਉਪਰਾਲਾ ਕੀਤਾ ਹੈ ਜਿਸ ਲਈ ਪਿੰਡ ਵਾਸੀ ਵਧਾਈ ਦੇ ਪਾਤਰ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਖੇਡ ਸਭਿਆਚਾਰ ਦੀ ਪ੍ਰਫੁੱਲਤਾ ਸਮੇਂ ਦੀ ਅਹਿਮ ਲੋੜ ਹੈ ਅਤੇ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਖੇਡਾਂ ਨੂੰ ਹਰ ਪੱਖੋਂ ਉਤਸ਼ਾਹਿਤ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਹੈ।

ਇਸ ਮੌਕੇ ਸਰਪੰਚ ਅਵਤਾਰ ਸਿੰਘ ਖੇੜੀ, ਮੋਹਨ ਲਾਲ, ਕਾਕਾ ਖੇੜੀ, ਬਬਲੀ ਮੌੜ, ਡਾ. ਸੇਠੀ, ਗੁਰਿੰਦਰਪਾਲ ਸਿੰਘ, ਬਲਜਿੰਦਰ ਸਿੰਘ ਬਲਾਕ ਪ੍ਰਧਾਨ, ਮਨਦੀਪ ਸਿੰਘ ਈਲਵਾਲ, ਦੀਪ ਸਰਪੰਚ ਕਨੋਈ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਹੋਰ ਪਤਵੰਤੇ ਸੱਜਣ ਹਾਜ਼ਰ ਸਨ।

 

Tags: Aman Arora , AAP , Aam Aadmi Party , AAP Punjab , Aam Aadmi Party Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD