Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸੰਚਾਰੀ ਅਤੇ ਵੈਕਟਰ ਬੋਰਨ ਬਿਮਾਰੀਆਂ ਨੂੰ ਮਹਾਂਮਾਰੀ ਦਾ ਰੂਪ ਧਾਰਨ ਕਰਨ ਤੋਂ ਰੋਕੇਗਾ ਆਈ.ਐਚ.ਆਈ.ਪੀ. ਪੋਰਟਲ : ਸਿਵਲ ਸਰਜਨ ਡਾ. ਕਿਰਪਾਲ ਸਿੰਘ

ਆਈ.ਐਚ.ਆਈ.ਪੀ 'ਤੇ ਡਾਟਾ ਅਪਲੋਡ ਕਰਨ ਸਬੰਧੀ ਦਿੱਤੀ ਟ੍ਰੇਨਿੰਗ

Health, Sangrur, Civil Surgeon Sangrur

Web Admin

Web Admin

5 Dariya News

ਸੰਗਰੁਰ , 26 Feb 2024

Last updated on: Feb 26, 2024, 00:00 IST

ਸਿਵਲ ਸਰਜਨ ਡਾ. ਕਿਰਪਾਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਉਪਾਸਨਾ ਬਿੰਦਰਾ ਦੀ ਅਗਵਾਈ ਵਿੱਚ ਸੰਗਰੂਰ ਜ਼ਿਲ੍ਹੇ ਅੰਦਰ ਇੰਟੀਗ੍ਰੇਟਿਡ ਹੈਲਥ ਇੰਫਰਮੇਸ਼ਨ ਪਲੇਟਫਾਰਮ (ਆਈ.ਐਚ.ਆਈ.ਪੀ.) ਪੋਰਟਲ ਨੂੰ ਸੁਚਾਰੂ ਢੰਗ ਨਾਲ ਕਾਰਜਸ਼ੀਲ ਹੈ। ਇਸ ਨੂੰ ਹੋਰ ਪ੍ਰਭਾਵਸ਼ਾਲੀ ਤਰੀਕੇ ਨਾਲ ਚਲਾਉਣ ਲਈ ਅੱਜ  ਜਿਲ੍ਹਾ ਟਰੇਨਿੰਗ ਅਨੇਕਸੀ ਸੰਗਰੂਰ  ਵਿਖੇ ਇੰਟੀਗ੍ਰੇਟਿਡ ਹੈਲਥ ਇੰਫਰਮੇਸ਼ਨ ਪਲੇਟਫਾਰਮ (ਆਈ.ਐਚ.ਆਈ.ਪੀ) 'ਤੇ ਡਾਟਾ ਅਪਲੋਡ ਸਬੰਧੀ  ਮਲਟੀ ਪਰਪਜ਼ ਹੈਲਥ ਸੁਪਰ ਵਾਈਜ਼ਰ (ਮੇਲ) ਨੂੰ ਸਿਖਲਾਈ ਦਿੱਤੀ ਗਈ। 

ਇਸ ਮੌਕੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ.ਕਿਰਪਾਲ ਸਿੰਘ ਨੇ ਦੱਸਿਆ ਕਿ ਇਸ ਤੋਂ ਇਲਾਵਾ ਇਹ ਟ੍ਰੇਨਿੰਗ ਮੈਡੀਕਲ ਲੈਬ ਟੈਕਨੀਸ਼ੀਅਨਾਂ, ਮ.ਪ.ਹ.ਵ. (ਮੇਲ), ਸਟਾਫ ਨਰਸਾਂ ਤੇ ਫਾਰਮੇਸੀ ਅਫ਼ਸਰਾਂ ਨੂੰ ਟ੍ਰੇਨਿੰਗ ਦਿੱਤੀ ਜਾਵੇਗੀ। ਇਸ ਟ੍ਰੇਨਿੰਗ ਵਿੱਚ ਆਈ.ਐਚ.ਆਈ.ਪੀ ਪੋਰਟਲ ਵਿੱਚ ਭਰੇ ਜਾਣ ਵਾਲੇ ਤਿੰਨ ਪ੍ਰਕਾਰ ਦੇ ਫਾਰਮੈਟ ਐਸ, ਪੀ ਤੇ ਐਲ ਬਾਰੇ ਬਾਰੀਕੀ ਨਾਲ ਦੱਸਿਆ ਗਿਆ। ਫਾਰਮੈਟ ਐਸ ਸਬ ਸੈਂਟਰ, ਫਾਰਮੈਟ ਪੀ ਮੈਡੀਕਲ ਅਫਸਰ ਅਤੇ ਫਾਰਮੈਟ ਐਲ ਲੈਬ ਟੈਕਨੀਸ਼ੀਅਨ ਦੁਆਰਾ ਆਨਲਾਈਨ ਭਰਿਆ ਜਾਂਦਾ ਹੈ ਅਤੇ ਕਿਸੇ ਵੀ ਕਿਸਮ ਦੀ ਸੰਚਾਰੀ ਅਤੇ ਵੈਕਟਰ ਬੋਰਨ ਬਿਮਾਰੀ ਲਈ ਅਲਰਟ ਜਾਰੀ ਕੀਤਾ ਜਾ ਸਕਦਾ ਹੈ।

ਮਾਸਟਰ ਟ੍ਰੇਨਰ ਜਿਲ੍ਹਾ ਐਪੀਡੀਮੋਲੋਜਿਸਟ  ਡਾ.ਉਪਾਸਨਾ ਬਿੰਦਰਾ ਅਤੇ ਸਤੀਸ਼ ਕੁਮਾਰ ਨੇ ਕਿਹਾ ਕਿ ਆਈ.ਐਚ.ਆਈ.ਪੀ ਨੂੰ ਚਲਾਉਣ ਲਈ ਸਮੁੱਚੇ ਸਿਹਤ ਸਟਾਫ ਦੀ ਤਕਨੀਕੀ ਸਮਰੱਥਾ ਵਿੱਚ ਵਾਧਾ ਕਰ ਰਿਹਾ ਹੈ। ਸੰਚਾਰੀ  ਅਤੇ ਵੈਕਟਰ ਬੋਰਨ ਰੋਗਾਂ ਦੀ ਰੋਕਥਾਮ ਵਿੱਚ ਆਧੁਨਿਕ ਤਕਨੀਕ ਦੀ ਭੂਮਿਕਾ ਮਹੱਤਵਪੂਰਨ ਹੈ। ਇਸ ਪਲੇਟਫਾਰਮ ਰਾਹੀਂ ਸ਼ਹਿਰੀ ਜਾਂ ਪੇਂਡੂ ਇਲਾਕਿਆਂ ਵਿੱਚ ਸੰਭਾਵਿਤ ਸੰਚਾਰੀ ਅਤੇ ਵੈਕਟਰ ਬੋਰਨ ਬਿਮਾਰੀਆਂ ਨੂੰ ਮਹਾਂਮਾਰੀ ਦਾ ਰੂਪ ਧਾਰਨ ਕਰਨ ਤੋਂ ਰੋਕਿਆ ਜਾ ਸਕਦਾ ਹੈ। 

ਇਸ ਲਈ ਇਸ ਨੂੰ ਗੰਭੀਰਤਾ ਨਾਲ ਲਿਆ ਜਾਵੇ ਅਤੇ ਇਸ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਚਲਾਉਣ ਲਈ ਕੋਈ ਕਸਰ ਬਾਕੀ ਨਾ ਛੱਡੀ ਜਾਵੇ। ਉਹਨਾਂ ਦੱਸਿਆ ਕਿ ਪਹਿਲਾਂ ਜ਼ਿਲ੍ਹੇ ਤੋਂ ਰਾਜ ਸਰਕਾਰ ਤੱਕ ਰਿਪੋਰਟ ਪਹੁੰਚਣ ਵਿੱਚ ਕਾਫੀ ਸਮਾਂ ਲੱਗ ਜਾਂਦਾ ਸੀ। ਅਜਿਹੀ ਸਥਿਤੀ ਵਿੱਚ, ਸਬੰਧਤ ਖੇਤਰ ਵਿੱਚ ਸੰਚਾਰੀ  ਅਤੇ ਵੈਕਟਰ ਬੋਰਨ ਬਿਮਾਰੀਆਂ ਦੇ ਫੈਲਾਅ ਨੂੰ ਕਾਬੂ ਕਰਨ ਵਿੱਚ ਜਿਆਦਾ ਸਮਾਂ ਲੱਗ ਜਾਂਦਾ ਸੀ। 

ਇਸ ਨੂੰ ਧਿਆਨ ਵਿੱਚ ਰੱਖਦੇ ਹੋਏ ਭਾਰਤ ਸਰਕਾਰ ਵੱਲੋਂ ਇਹ ਏਕੀਕ੍ਰਿਤ ਹੈਲਥ ਇੰਫਰਮੇਸ਼ਨ ਪਲੇਟਫਾਰਮ ਪੋਰਟਲ ਸ਼ੁਰੂ ਕੀਤਾ ਗਿਆ ਹੈ। ਇਸ ਪੋਰਟਲ ਤੇ ਹਰ ਘਰ ਦਾ ਡਾਟਾ ਇਕੱਠਾ ਕੀਤਾ ਜਾਂਦਾ ਹੈ। ਇਹ ਡੇਟਾ ਆਈ.ਐਚ.ਆਈ.ਪੀ. 'ਤੇ ਇਕ ਕਲਿਕ ਨਾਲ ਕਿਤੇ ਵੀ ਦੇਖਿਆ ਜਾ ਸਕਦਾ ਹੈ। ਜਿਵੇਂ ਹੀ ਕਿਸੇ ਵਿਅਕਤੀ ਦਾ ਕਿਤੇ ਇਲਾਜ ਕੀਤਾ ਜਾਵੇਗਾ, ਉਸਦਾ ਪੂਰਾ ਵੇਰਵਾ ਆਈ.ਐਚ.ਆਈ.ਪੀ. 'ਤੇ ਦਿਖਾਈ ਦੇਵੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਮਾਸ ਮੀਡੀਆ ਅਫਸਰ ਕਰਨੈਲ ਸਿੰਘ, ਡਾਟਾ ਐਂਟਰੀ ਓਪਰੇਟਰ ਕੁਲਦੀਪ ਸਿੰਘ ਅਤੇ ਸਮੂਹ ਮਲਟੀਪਰਪਜ਼ ਹੈਲਥ ਸੁਪਰਵਾਈਜਰ (ਮੇਲ) ਹਾਜ਼ਰ ਸਨ। 

 

Tags: Health , Sangrur , Civil Surgeon Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD