Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਕਿਸਾਨਾਂ ਵੱਲੋਂ ਕੌਮੀ ਮਾਰਗ ਉੱਤੇ ਟਰੈਕਟਰ ਖੜ੍ਹੇ ਕਰਕੇ ਵਿਸ਼ਵ ਵਪਾਰ ਸੰਸਥਾ ਦੇ ਪੁਤਲੇ ਫੂਕੇ

Farmer Protest, Protest, Agitation, Demonstration, Samyukta Kisan Morcha, Sanyukt Kisan Morcha, Farmers Protest, Farmer Protest 2024, Farmers Protest 2024, MSP, Minimum Support Prices, Shambhu Border, Khanauri Border

Web Admin

Web Admin

5 Dariya News

ਭਵਾਨੀਗੜ੍ਹ , 26 Feb 2024

Last updated on: Feb 26, 2024, 00:00 IST

ਸੰਯੁਕਤ ਕਿਸਾਨ ਮੋਰਚੇ ਵੱਲੋਂ ਅੱਜ ਦੇ ਦਿੱਤੇ ਸੱਦੇ ਤਹਿਤ ਕਿਸਾਨ ਜਥੇਬੰਦੀਆਂ ਵੱਲੋਂ ਬਠਿੰਡਾ-ਚੰਡੀਗੜ੍ਹ ਕੌਮੀ ਮਾਰਗ ’ਤੇ ਭਾਰੀ ਗਿਣਤੀ ਵਿਚ ਟਰੈਕਟਰ ਕਤਾਰਾਂ ’ਚ ਖੜ੍ਹੇ ਕਰਕੇ ਵਿਸ਼ਵ ਵਪਾਰ ਸੰਗਠਨ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਭਾਕਿਯੂ ਬੁਰਜ ਗਿੱਲ ਦੇ ਸੂਬਾ ਮੀਤ ਪ੍ਰਧਾਨ ਗੁਰਮੀਤ ਸਿੰਘ ਭੱਟੀਵਾਲ, ਭਾਕਿਯੂ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਕਪਿਆਲ, ਭਾਕਿਯੂ ਧਨੇਰ ਦੇ ਆਗੂ ਸੁਖਦੇਵ ਸਿੰਘ ਘਰਾਚੋਂ ਨੇ ਕਿਹਾ ਕਿ ਭਾਰਤ ਸਰਕਾਰ ਉੱਤੇ ਵਿਸ਼ਵ ਵਪਾਰ ਸੰਗਠਨ ਨੂੰ ਛੱਡਣ ਲਈ ਦਬਾਅ ਬਣਾਉਣ ਲਈ ਅੱਜ ਘਰਾਚੋਂ ਤੋਂ ਲੈ ਕੇ ਪਿੰਡ ਚੰਨੋਂ ਤੱਕ ਹਜ਼ਾਰਾਂ ਦੀ ਗਿਣਤੀ ਵਿਚ ਟਰੈਕਟਰ ਖੜ੍ਹੇ ਕਰਕੇ ਰੋਸ਼ ਪ੍ਰਦਰਸ਼ਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਵਿਸ਼ਵ ਵਪਾਰ ਸੰਸਥਾ ਭਾਰਤ ਦੇ ਕਾਰਪੋਰੇਟ ਘਰਾਣਿਆਂ ਨਾਲ ਮਿਲ ਕੇ ਦੇਸ਼ ਦੇ ਕਿਸਾਨਾਂ, ਮਜ਼ਦੂਰਾਂ ਤੇ ਛੋਟੇ ਕਾਰੋਬਾਰ ਕਰਨ ਵਾਲਿਆਂ ਨੂੰ ਬਰਬਾਦ ਕਰਨ ਲਈ ਨਵੇਂ ਤੋਂ ਨਵੇਂ ਢੰਗ ਵਰਤ ਰਹੇ ਹਨ।

ਉਨ੍ਹਾਂ ਕੇਂਦਰ ਸਰਕਾਰ ਦੀ ਸ਼ਹਿ ’ਤੇ ਹਰਿਆਣਾ ਸਰਕਾਰ ਵੱਲੋਂ ਹੱਕ ਮੰਗਦੇ ਕਿਸਾਨਾਂ ’ਤੇ ਢਾਹੇ ਗਏ ਜ਼ਬਰ ਦੀ ਜ਼ੋਰਦਾਰ ਸ਼ਬਦਾਂ ਵਿਚ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਕਿਸਾਨੀ ਸੰਘਰਸ਼ ਦਾ ਮਨੋਰਥ ਸਾਰੀਆਂ ਫਸਲਾਂ ’ਤੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਤੇ ਕਿਸਾਨਾਂ ਮਜ਼ਦੂਰਾਂ ਦੇ ਕਰਜ਼ੇ ਦੀ ਮੁਆਫੀ ਸਮੇਤ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਲਾਗੂ ਕਰਵਾਉਣਾ ਹੈ।

ਇਸ ਮੌਕੇ ਕਿਸਾਨ ਆਗੂ ਕਰਮ ਸਿੰਘ ਬਲਿਆਲ, ਜਸਪਾਲ ਸਿੰਘ ਘਰਾਚੋਂ, ਬਲਜਿੰਦਰ ਸਿੰਘ ਸੰਘਰੇੜੀ, ਦਰਬਾਰਾ ਸਿੰਘ ਨਾਗਰਾ, ਚਮਕੌਰ ਸਿੰਘ ਭੱਟੀਵਾਲ, ਮੱਖਣ ਸਿੰਘ, ਬੁੱਧ ਸਿੰਘ ਬਾਲਦ, ਕਰਮਜੀਤ ਸਿੰਘ ਨਦਾਮਪੁਰ, ਕਸ਼ਮੀਰ ਸਿੰਘ ਘਰਾਚੋਂ, ਮਹਿੰਦਰ ਸਿੰਘ ਮਾਝੀ, ਕੁਲਤਾਰ ਸਿੰਘ, ਗੁਰਮੀਤ ਸਿੰਘ, ਗਿਆਨ ਸਿੰਘ ਨਦਾਮਪੁਰ ਅਤੇ ਗੋਬਿੰਦਰ ਸਿੰਘ ਆਦਿ ਵੱਡੀ ਗਿਣਤੀ ਵਿਚ ਕਿਸਾਨ ਮੋਰਚੇ ਦੇ ਆਗੂ ਹਾਜ਼ਰ ਸਨ।

 

Tags: Farmer Protest , Protest , Agitation , Demonstration , Samyukta Kisan Morcha , Sanyukt Kisan Morcha , Farmers Protest , Farmer Protest 2024 , Farmers Protest 2024 , MSP , Minimum Support Prices , Shambhu Border , Khanauri Border

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD