Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਭਾਕਿਯੂ ਉਗਰਾਹਾਂ ਵੱਲੋਂ 16 ਜ਼ਿਲ੍ਹਿਆਂ ਵਿੱਚ 44 ਥਾਂਵਾਂ 'ਤੇ ਟਰੈਕਟਰ ਮਾਰਚ ਕਰਕੇ ਵਿਸ਼ਵ ਵਪਾਰ ਸੰਸਥਾ ਦੇ ਪੁਤਲਾ ਫੂਕੇ

ਸ਼ੁਭਕਰਨ ਸਿੰਘ ਦੇ ਕਾਤਲਾਂ 'ਤੇ ਕਤਲ ਦਾ ਕੇਸ ਦਰਜ ਕਰਨ ਦੀ ਕੀਤੀ ਮੰਗ

Web Admin

Web Admin

5 Dariya News

ਚੰਡੀਗੜ੍ਹ , 26 Feb 2024

Last updated on: Feb 26, 2024, 00:00 IST

ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਪੰਜਾਬ ਦੇ 16 ਜ਼ਿਲ੍ਹਿਆਂ ਵਿੱਚ 44 ਥਾਂਵਾਂ 'ਤੇ ਡਬਲਯੂ ਟੀ ਓ ਦੇ ਪੁਤਲਾ ਫੂਕ ਮੁਜ਼ਾਹਰੇ ਕੀਤੇ ਗਏ। 21 ਸਾਲ ਦੇ ਜੁਝਾਰੂ ਨੌਜਵਾਨ ਸ਼ੁਭਕਰਨ ਸਿੰਘ ਬੱਲ੍ਹੋ ਦੇ ਕਤਲ ਲਈ ਜ਼ਿਮੇਵਾਰ ਰਾਜਸੀ ਆਗੂਆਂ ਅਮਿਤ ਸ਼ਾਹ, ਮਨੋਹਰ ਲਾਲ ਖੱਟੜ ਤੇ ਅਨਿਲ ਵਿਜ ਉਤੇ 302 ਦਾ ਕੇਸ ਦਰਜ ਕਰਨ ਦੀ ਮੰਗ ਕੀਤੀ ਗਈ। 

ਇਹ ਜਾਣਕਾਰੀ ਦਿੰਦੇ ਹੋਏ ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਅੱਜ ਦੇ ਪੁਤਲਾ ਫੂਕ ਮੁਜ਼ਾਹਰਿਆਂ ਵਿੱਚ ਹਜ਼ਾਰਾਂ ਟ੍ਰੈਕਟਰਾਂ ਸਹਿਤ ਕੁੱਲ ਮਿਲਾ ਕੇ ਸੈਂਕੜਿਆਂ ਦੀ ਤਾਦਾਦ ਵਿੱਚ ਨੌਜਵਾਨਾਂ ਤੇ ਔਰਤਾਂ ਸਮੇਤ ਕੁੱਲ ਮਿਲਾ ਕੇ ਹਜ਼ਾਰਾਂ ਕਿਸਾਨ ਮਜ਼ਦੂਰ ਸ਼ਾਮਲ ਹੋਏ। ਉਹ ਰੋਹ ਭਰਪੂਰ ਨਾਹਰਿਆਂ ਰਾਹੀਂ 'ਭਾਰਤ ਸਰਕਾਰ ਡਬਲਯੂ ਟੀ ਓ ਤੋਂ ਬਾਹਰ ਆਓ' ਦੀ ਮੰਗ ਉੱਤੇ ਵਿਸ਼ੇਸ਼ ਜ਼ੋਰ ਦੇ ਰਹੇ ਸਨ। 

ਬੁਲਾਰਿਆਂ ਵੱਲੋਂ ਸਾਰੇ ਕਿਸਾਨਾਂ ਨੂੰ ਸਾਰੀਆਂ ਫਸਲਾਂ ਦੇ ਲਾਭਕਾਰੀ ਐੱਮ ਐੱਸ ਪੀ ਦੀ ਕਾਨੂੰਨੀ ਗਰੰਟੀ ਅਤੇ ਕਿਸਾਨਾਂ ਮਜ਼ਦੂਰਾਂ ਦੀ ਮੁਕੰਮਲ ਕਰਜ਼ਾ ਮੁਕਤੀ ਸਮੇਤ ਹੋਰ ਭਖਦੀਆਂ ਕਿਸਾਨੀ ਮੰਗਾਂ ਖਾਤਰ ਸੰਘਰਸ਼ ਹੋਰ ਵਿਸ਼ਾਲ ਅਤੇ ਤੇਜ਼ ਕਰਨ ਦਾ ਐਲਾਨ ਕੀਤਾ ਗਿਆ। ਸੰਯੁਕਤ ਕਿਸਾਨ ਮੋਰਚੇ ਦੇ ਫ਼ੈਸਲੇ ਮੁਤਾਬਕ ਸੰਘਰਸ਼ ਦੇ ਅਗਲੇ ਪੜਾਅ 'ਤੇ 14 ਮਾਰਚ ਨੂੰ ਰਾਮਲੀਲਾ ਮੈਦਾਨ ਦਿੱਲੀ ਵਿਖੇ ਕਿਸਾਨ ਮਜ਼ਦੂਰ ਮਹਾਂ ਪੰਚਾਇਤ ਵਾਸਤੇ ਕਿਸਾਨ ਮਜ਼ਦੂਰ ਕਾਫ਼ਲੇ ਸੈਂਕੜੇ ਮੀਲਾਂ ਦੇ ਪੈਦਲ ਮਾਰਚ ਕਰਕੇ ਦਿੱਲੀ ਪਹੁੰਚਣਗੇ।        

ਅੱਜ ਦੇ ਧਰਨਿਆਂ ਨੂੰ ਸੰਬੋਧਨ ਕਰਦਿਆਂ ਮੁੱਖ ਬੁਲਾਰਿਆਂ ਵਿੱਚ ਝੰਡਾ ਸਿੰਘ ਜੇਠੂਕੇ, ਸ਼ਿੰਗਾਰਾ ਸਿੰਘ ਮਾਨ, ਜਗਤਾਰ ਸਿੰਘ ਕਾਲਾਝਾੜ, ਰੂਪ ਸਿੰਘ ਛੰਨਾਂ, ਜਨਕ ਸਿੰਘ ਭੁਟਾਲ, ਹਰਦੀਪ ਸਿੰਘ ਟੱਲੇਵਾਲ ਅਤੇ ਹਰਿੰਦਰ ਕੌਰ ਬਿੰਦੂ, ਕੁਲਦੀਪ ਕੌਰ ਕੁੱਸਾ, ਕਮਲਜੀਤ ਕੌਰ ਬਰਨਾਲਾ ਤੇ ਦਵਿੰਦਰ ਕੌਰ ਪੁਰਾਣਾਸ਼ਾਲਾ ਤੋਂ ਇਲਾਵਾ ਜ਼ਿਲ੍ਹਾ/ਬਲਾਕ ਪੱਧਰੇ ਅਤੇ ਸਥਾਨਕ ਆਗੂਆਂ ਵੱਲੋਂ ਸੰਯੁਕਤ ਕਿਸਾਨ ਮੋਰਚੇ ਦੇ ਅਗਲੇ ਫੈਸਲੇ ਬਾਰੇ ਧਰਨਾਕਾਰੀਆਂ ਨੂੰ ਜਾਣਕਾਰੀ ਦਿੰਦੇ ਹੋਏ ਮੌਜੂਦਾ ਸੰਘਰਸ਼ ਦੀਆਂ ਹੋਰ ਭਖਦੀਆਂ ਮੰਗਾਂ ਜਿਵੇਂ 60 ਸਾਲ ਤੋਂ ਵੱਧ ਉਮਰ ਦੇ ਕਿਸਾਨਾਂ ਮਜ਼ਦੂਰਾਂ ਨੂੰ 10,000 ਰੁਪਏ ਪ੍ਰਤੀ ਮਹੀਨਾ ਬੁਢਾਪਾ ਪੈਨਸ਼ਨ, ਲਖੀਮਪੁਰ ਖੀਰੀ (ਯੂ ਪੀ) ਦੇ ਸ਼ਹੀਦਾਂ ਦੇ ਵਾਰਸਾਂ ਨੂੰ ਪੂਰਾ ਇਨਸਾਫ਼, ਸਰਬ ਵਿਆਪੀ ਜਨਤਕ ਵੰਡ ਪ੍ਰਣਾਲੀ ਲਾਗੂ ਕਰਨ, ਪੂਰੀ ਭਰਪਾਈ ਵਾਲੀ ਫ਼ਸਲੀ ਬੀਮਾ ਯੋਜਨਾ, ਕਿਸਾਨ ਘੋਲ਼ ਦੇ ਸ਼ਹੀਦਾਂ ਦੇ ਵਾਰਸਾਂ ਨੂੰ ਮੁਆਵਜ਼ਾ ਤੇ ਨੌਕਰੀਆਂ ਤੇ ਇਨ੍ਹਾਂ ਸ਼ਹੀਦਾਂ ਦੀ ਕੌਮੀ ਯਾਦਗਾਰ ਬਣਾਉਣ ਉੱਤੇ ਜ਼ੋਰ ਦਿੱਤਾ ਗਿਆ। 

ਬੁਲਾਰਿਆਂ ਨੇ ਇਸ ਮੰਗ ਉੱਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ ਕਿ ਸਾਮਰਾਜ ਪੱਖੀ ਤੇ ਲੋਕ ਵਿਰੋਧੀ ਨੀਤੀਆਂ ਦੀ ਪੈਰੋਕਾਰ ਸੰਸਾਰ ਵਪਾਰ ਸੰਸਥਾ ਵਿੱਚੋਂ ਭਾਰਤ ਸਰਕਾਰ ਬਾਹਰ ਆਵੇ। ਕਿਉਂਕਿ ਇਨ੍ਹਾਂ ਨੀਤੀਆਂ ਤਹਿਤ ਹੀ ਜਨਤਕ ਖੇਤਰ ਦੇ ਸਿਹਤ, ਸਿੱਖਿਆ, ਬਿਜਲੀ, ਆਵਾਜਾਈ ,ਜਲ ਸਪਲਾਈ ਵਰਗੇ ਸਾਰੇ ਜਨਤਕ ਅਦਾਰੇ ਅਡਾਨੀ ਅੰਬਾਨੀ ਵਰਗੇ ਦੇਸੀ ਬਦੇਸ਼ੀ ਸਾਮਰਾਜੀ ਕਾਰਪੋਰੇਟਾਂ ਨੂੰ ਕੌਡੀਆਂ ਦੇ ਭਾਅ ਵੇਚੇ ਜਾ ਰਹੇ ਹਨ। ਇਹ ਸਹੂਲਤਾਂ ਆਮ ਕਿਸਾਨਾਂ ਮਜ਼ਦੂਰਾਂ ਤੇ ਹੋਰ ਕਿਰਤੀਆਂ ਦੀ ਪਹੁੰਚ ਤੋਂ ਬਾਹਰ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਮੋਦੀ ਹਕੂਮਤ ਨੂੰ ਕਿਸਾਨਾਂ ਦੇ ਕੁਰਬਾਨੀਆਂ ਭਰੇ ਜੁਝਾਰੂ ਸੰਘਰਸ਼ਾਂ ਦੁਆਰਾ ਕੰਧ 'ਤੇ ਲਿਖਿਆ ਜ਼ਰੂਰ ਪੜ੍ਹ ਲੈਣਾ ਚਾਹੀਦਾ ਹੈ ਕਿ ਹਕੂਮਤੀ ਜਬਰ ਸੰਘਰਸ਼ ਕਰਨ ਵਾਲੇ ਕਾਫ਼ਲਿਆਂ ਨੂੰ ਅੱਗੇ ਵਧਣ ਤੋਂ ਰੋਕ ਨਹੀਂ ਸਕਦਾ। 

ਆਗੂਆਂ ਨੇ ਕਿਹਾ ਕਿ ਸਾਡਾ ਕਿਸਾਨ ਸੰਘਰਸ਼ ਹਰ ਕਿਸਮ ਦੀ ਕੁਰਬਾਨੀ ਦੇ ਕੇ ਵੀ ਜਾਰੀ ਰਹੇਗਾ ਅਤੇ ਮੋਦੀ ਹਕੂਮਤ ਨੂੰ ਕਿਸਾਨਾਂ-ਮਜਦੂਰਾਂ ਦੀਆਂ ਹੱਕੀ ਮੰਗਾਂ ਮੰਨਣ ਲਈ ਮਜਬੂਰ ਕਰੇਗਾ। ਬੁਲਾਰਿਆਂ ਵੱਲੋਂ ਕਿਸਾਨਾਂ ਮਜ਼ਦੂਰਾਂ ਤੇ ਜਮਹੂਰੀ ਕਾਰਕੁਨਾਂ ਦੇ ਬੋਲਣ ਲਿਖਣ ਵਰਗੇ ਜਮਹੂਰੀ ਹੱਕਾਂ ਦਾ ਘਾਣ ਕਰ ਰਹੇ ਧਾਰਾ 295-ਏ ਅਤੇ ਯੂ ਏ ਪੀ ਏ ਵਰਗੇ ਕਾਲੇ ਕਾਨੂੰਨਾਂ ਦੇ ਖ਼ਾਤਮੇ ਲਈ ਭਲਕੇ 27 ਫਰਵਰੀ ਨੂੰ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਹੋ ਰਹੀ ਸਾਂਝੀ ਸੂਬਾਈ ਕਨਵੈਨਸ਼ਨ ਵਿੱਚ ਵਧ ਚੜ੍ਹ ਕੇ ਸ਼ਾਮਲ ਹੋਣ ਦਾ ਸੱਦਾ ਦਿੱਤਾ ਗਿਆ। 

ਕਿਸਾਨ ਆਗੂਆਂ ਨੇ ਦੱਸਿਆ ਕਿ ਅੱਜ ਦੇ ਧਰਨਿਆਂ ਵਿੱਚ ਵੀ ਖੇਤ ਮਜ਼ਦੂਰਾਂ, ਸਨਅਤੀ ਮਜ਼ਦੂਰਾਂ, ਮੁਲਾਜ਼ਮਾਂ, ਟੀਚਰਾਂ, ਠੇਕਾ ਕਾਮਿਆਂ ਤੇ ਵਿਦਿਆਰਥੀਆਂ ਦੀਆਂ ਜਥੇਬੰਦੀਆਂ ਨੇ ਹਮਾਇਤੀ ਸ਼ਮੂਲੀਅਤ ਕੀਤੀ ਅਤੇ ਆਗੂਆਂ ਨੇ ਸੰਬੋਧਨ ਕੀਤਾ। ਫੋਟੋਆਂ: ਮਹਿਲਾਂ ਚੌਂਕ (ਸੰਗਰੂਰ) ਚ ਟਰੈਕਟਰ ਖੜ੍ਹੇ, ਵਿਸ਼ਾਲ ਰੈਲੀ ਅਤੇ ਬੁੱਘੀਪੁਰਾ (ਮੋਗਾ) ਤੇ ਭੁੱਚੋ ਖੁਰਦ (ਬਠਿੰਡਾ) ਵਿੱਚ ਵਿਸ਼ਵ ਵਪਾਰ ਸੰਸਥਾ ਦਾ ਪੁਤਲੇ ਸਾੜਦੇ ਹੋਏ।

 

Tags: Farmer Protest , Protest , Agitation , Demonstration , Samyukta Kisan Morcha , Sanyukt Kisan Morcha , Farmers Protest , Farmer Protest 2024 , Farmers Protest 2024 , MSP , Minimum Support Prices , Shambhu Border , Khanauri Border

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD