Tuesday, 14 May 2024

 

 

ਖ਼ਾਸ ਖਬਰਾਂ ਡਾ: ਸਰੋਜ ਪਾਂਡੇ ਨੇ ਚੋਣ ਪ੍ਰਚਾਰ ਚ ਯੁਵਾ ਸ਼ਕਤੀ ਦੀ ਵਰਤੋਂ ਕਿਸ ਤਰ੍ਹਾਂ ਕੀਤੀ ਜਾਵੇਗੀ, ਬਾਰੇ ਰੋਡਮੈਪ ਤਿਆਰ ਕੀਤਾ ਦਲ ਬਦਲੂਆਂ ’ਤੇ ਵਿਸ਼ਵਾਸ ਨਾ ਕਰੋ ਜਿਹਨਾਂ ਨੇ ਆਪਣੀ ਮਾਂ ਪਾਰਟੀ ਨੂੰ ਧੋਖਾ ਦਿੱਤਾ: ਸੁਖਬੀਰ ਸਿੰਘ ਬਾਦਲ ਗੁਰਜੀਤ ਸਿੰਘ ਔਜਲਾ ਨੇ ਗੁਰੂ ਘਰ ਮੱਥਾ ਟੇਕ ਕੇ ਨਾਮਜ਼ਦਗੀ ਕੀਤੀ ਦਾਖ਼ਲ ਤਰਸੇਮ ਸਿੰਘ ਡੀ.ਸੀ. ਨੇ ਕੀਤੀ ਘਰ ਵਾਪਸੀ ਮੁੱਖ ਮੰਤਰੀ ਭਗਵੰਤ ਮਾਨ ਨੇ ਨਵਾਂਸ਼ਹਿਰ ਵਿੱਚ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ ਮਨੀਸ਼ ਤਿਵਾੜੀ ਦੀ ਰਾਮਦਰਬਾਰ ਪਦਯਾਤਰਾ ’ਚ ਭਾਰੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ ਸੂਬਾ ਕਾਂਗਰਸ ਦੇ ਉਮੀਦਵਾਰ ਵਿਜੇ ਇੰਦਰ ਸਿੰਗਲਾ ਨੇ ਸ੍ਰੀ ਆਨੰਦਪੁਰ ਸਾਹਿਬ ਸੀਟ ਲਈ ਨਾਮਜ਼ਦਗੀ ਪੱਤਰ ਦਾਖਲ ਕੀਤਾ ਪੰਜਾਬ 'ਚ ਲੋਕ ਸਭਾ ਦੀ ਦੌੜ 'ਚ 'ਆਪ' ਦੂਜਿਆਂ ਨਾਲੋਂ ਸਭ ਤੋਂ ਅੱਗੇ,ਅੱਧੇ ਦਰਜਨ ਹਲਕਿਆਂ 'ਚ ਕਈ ਵੱਡੇ ਆਗੂ ਪਾਰਟੀ 'ਚ ਹੋਏ ਸ਼ਾਮਲ ਨਾਮਜ਼ਦਗੀ ਤੋਂ ਬਾਅਦ 'ਪਟਿਆਲੇ ਦਾ ਭਰੋਸਾ ਪ੍ਰਨੀਤ ਕੌਰ' ਰੋਡ ਸ਼ੋਅ ਰਾਹੀਂ ਕੀਤਾ ਸ਼ਕਤੀ ਪ੍ਰਦਰਸ਼ਨ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਤੋਂ ਦਾਖਲ ਕੀਤੇ ਨਾਮਜ਼ਦਗੀ ਪੱਤਰ ਮੇਰੇ ਵਿਰੋਧੀਆਂ ਕੋਲ ਪ੍ਰਾਪਤੀਆਂ ਦੇ ਨਾਂ ’ਤੇ ਵਿਖਾਉਣ ਵਾਸਤੇ ਕੱਖ ਨਹੀਂ: ਐਨ ਕੇ ਸ਼ਰਮਾ ਸ਼ਰਾਬ ਦੇ ਸ਼ੌਕੀਨ ਮਾਨ ਦਾ ਕਦੇ ਵੀ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਦਾ ਇਰਾਦਾ ਨਹੀਂ ਸੀ : ਡਾ ਸੁਭਾਸ਼ ਸ਼ਰਮਾ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਮੀਤ ਹੇਅਰ ਵੱਲੋਂ ਕਾਗਜ਼ ਦਾਖਲ, ਸੰਗਰੂਰ ਦੇ ਵਿਕਾਸ ਦਾ ਏਜੰਡਾ ਅੱਗੇ ਰੱਖਿਆ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਪੰਜਾਬੀ ਕਵੀ ਸੁਰਜੀਤ ਪਾਤਰ ਦੀ ਅਰਥੀ ਨੂੰ ਦਿੱਤਾ ਮੋਢਾ ਲੁਧਿਆਣਾ ਵਿੱਚ ਕਾਂਗਰਸ ਹੋਈ ਮਜ਼ਬੂਤ, ਬੈਂਸ ਭਰਾ ਕਾਂਗਰਸ ਵਿੱਚ ਹੋਏ ਸ਼ਾਮਿਲ ਕਾਂਗਰਸ ਨੇ ਹਰ ਗਰੀਬ ਪਰਿਵਾਰ ਨੂੰ ਹਰ ਸਾਲ ਇੱਕ ਲੱਖ ਰੁਪਏ ਦੇਣ ਦਾ ਵਾਅਦਾ ਕੀਤਾ ਸਰਬਪੱਖੀ ਵਿਕਾਸ ਦੀ ਵਚਨਬੱਧਤਾ ਨਾਲ ਅੱਗੇ ਵੱਧ ਰਿਹਾ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਚੋਣ ਪ੍ਰਚਾਰ ਪੰਜਾਬ ਦੇ ਨੌਜਵਾਨਾਂ ਨੂੰ ਬੇਰੁਜ਼ਗਾਰੀ ਵੱਲ ਧੱਕਿਆ, ਹਰ ਵਰਗ ਦੇ ਚਿਹਰੇ 'ਤੇ ਨਿਰਾਸ਼ਾ ਦੇ ਬੱਦਲ: ਵਿਜੇ ਇੰਦਰ ਸਿੰਗਲਾ ਮਨਮੋਹਨ ਸਿੰਘ ਦੀ ਸਰਕਾਰ ਦੌਰਾਨ ਦੇਸ਼ ਦੇ ਸਭ ਤੋਂ ਵਧੀਆ ਸਾਲ ਸਨ : ਹਰੀਸ਼ ਚੌਧਰੀ ਆਮ ਆਦਮੀ ਪਾਰਟੀ ਪੰਜਾਬ ਤੇ ਦਿੱਲੀ ਵਾਂਗ ਕੇਂਦਰ ਵਿੱਚ ਵੀ ਹੁਣ ਗਾਰੰਟੀਆਂ ਪੂਰੀਆਂ ਕਰੇਗੀ: ਮੀਤ ਹੇਅਰ

 

ਘਰ-ਘਰ ਮੁਫ਼ਤ ਰਾਸ਼ਨ ਯੋਜਨਾ: ਜ਼ਿਲ੍ਹਾ ਬਰਨਾਲਾ 'ਚ 100 ਫੀਸਦੀ ਘਰਾਂ ਨੂੰ ਵੰਡਿਆ ਗਿਆ ਰਾਸ਼ਨ, ਡਿਪਟੀ ਕਮਿਸ਼ਨਰ ਪੂਨਮਦੀਪ ਕੌਰ

ਹਰ ਮਹੀਨੇ 13249 ਪਰਿਵਾਰਾਂ ਦੇ ਘਰ ਤੱਕ ਪਹੁੰਚਾਈ ਜਾ ਰਹੀ ਹੈ ਸੁਵਿਧਾ

DC Barnala, Deputy Commissioner Barnala, PoonamDeep Kaur, Barnala

Web Admin

Web Admin

5 Dariya News

ਬਰਨਾਲਾ , 26 Feb 2024

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੇ ਘਰ-ਘਰ ਰਾਸ਼ਨ ਯੋਜਨਾ ਤਹਿਤ ਲੋਕਾਂ ਦੇ ਘਰਾਂ ਤੱਕ ਰਾਸ਼ਨ ਪਹੁੰਚਾਇਆ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਸ਼੍ਰੀਮਤੀ ਪੂਨਮਦੀਪ ਕੌਰ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਜ਼ਿਲ੍ਹਾ ਬਰਨਾਲਾ 'ਚ ਕੁੱਲ 13249 ਨੀਲੇ ਕਾਰਡ ਧਾਰਕ ਪਰਿਵਾਰ ਹਨ ਜਿਨ੍ਹਾਂ ਨੂੰ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਹੇਠ ਮੁਫ਼ਤ ਰਾਸ਼ਨ ਦਿੱਤਾ ਜਾ ਰਿਹਾ ਹੈ।

ਇਸ ਮਹੀਨੇ ਇਨ੍ਹਾਂ ਸਾਰਿਆਂ ਪਰਿਵਾਰਾਂ ਨੂੰ ਰਾਸ਼ਨ ਦਿੱਤਾ ਜਾ ਚੁਕਾ ਹੈ।  ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹੁਣ ਡੀਪੂਆਂ ਦੀ ਬਜਾਏ ਲੋਕਾਂ ਦੇ ਘਰਾਂ ਤੱਕ ਰਾਸ਼ਨ ਪੁੱਜਦਾ ਕੀਤਾ ਜਾ ਰਿਹਾ ਹੈ ਜਿਸ ਤਹਿਤ ਵੱਖ-ਵੱਖ ਟੀਮਾਂ ਤਾਇਨਾਤ  ਕੀਤੀਆਂ ਗਈਆਂ ਹਨ। ਇਸ ਸਬੰਧੀ ਬੁਲਾਈ ਗਈ ਬੈਠਕ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਵੰਡ ਪ੍ਰਣਾਲੀ ਸਹੀ ਤਰੀਕੇ ਨਾਲ ਨੇਪਰੇ ਚਾੜ੍ਹੀ ਜਾਵੇ ਅਤੇ ਕਿਸੇ ਵੀ ਪ੍ਰਕਾਰ ਦੀ ਅਣਗਹਿਲੀ ਨਾ ਵਰਤੀ ਜਾਵੇ। 

ਉਨ੍ਹਾਂ ਕਿਹਾ ਕਿ ਇਨ੍ਹਾਂ ਪਰਿਵਾਰਾਂ ਨੂੰ ਪੰਜ ਕਿਲੋ ਅਤੇ 10 ਕਿਲੋ ਦੀ ਪੈਕਿੰਗ ਵਿੱਚ ਆਟਾ ਜਾਂ ਕਣਕ ਜੋ ਵੀ ਪਰਿਵਾਰ ਲੈਣਾ ਚਾਹੇ, ਘਰ ਜਾ ਕੇ ਮੁਹਈਆ ਕਰਵਾਇਆ ਜਾ ਰਿਹਾ ਹੈ। ਇਹ ਰਾਸ਼ਨ ਬਿਲਕੁਲ ਮੁਫਤ ਵੰਡਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਵੰਡ ਪ੍ਰਣਾਲੀ ਨੂੰ ਸੁਖਾਲਾ ਬਣਾਉਣ ਲਈ ਜ਼ਿਲ੍ਹਾ ਬਰਨਾਲਾ ਚ 15 ਫੇਅਰ ਪ੍ਰਾਈਜ਼ ਸ਼ੋਪ ਖੋਲੀਆਂ ਗਈਆਂ ਹਨ ਜਿੱਥੋਂ ਇਹ ਸਮਾਨ ਗੱਡੀਆਂ ਚ ਲੱਦ ਕੇ ਘਰਾਂ 'ਚ ਪਹੁੰਚਾਇਆ ਜਾਂਦਾ ਹੈ। 

ਇਹ ਦੁਕਾਨਾਂ ਵਜੀਦਕੇ, ਕਲਾਲਾ, ਰਾਇਸਰ, ਛੀਨੀਵਾਲ, ਗਹਿਲ, ਨਿਹਲੂਵਾਲ, ਪੰਡੋਰੀ, ਛਾਪਾ, ਲੋਹਗੜ੍ਹ, ਹਰੀਗੜ੍ਹ, ਪਿੰਡੀ ਜਵੰਧਾ, ਕਾਲੇਕੇ, ਸੁਖਪੁਰਾ ਮੌੜ, ਮੌੜ ਮਕਸੂਦਾਂ ਅਤੇ ਟੱਲੇਵਾਲ  ਵਿਖੇ ਸਥਿਤ ਹਨ। ਦੂਜੇ ਪਾਸੇ ਲੋਕ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਬਹੁਤ ਸ਼ਲਾਘਾ ਕਰ ਰਹੇ ਹਨ। ਲੋਕਾਂ ਦਾ ਕਹਿਣਾ ਹੈ ਕਿ ਪਹਿਲਾਂ ਉਹਨਾਂ ਨੂੰ ਰਾਸ਼ਨ ਲੈਣ ਲਈ ਡੀਪੂ 'ਤੇ ਜਾਣਾ ਪੈਂਦਾ ਸੀ ਪਰ ਡੀਪੂ 'ਤੇ ਲਾਈਨਾਂ ਵਿੱਚ ਲੱਗਣ ਕਾਰਨ ਅਤੇ ਸਮਾਂ ਲੱਗਣ ਕਾਰਨ ਉਹਨਾਂ ਦੀ ਦਿਹਾੜੀ ਖੋਟੀ ਹੋ ਜਾਂਦੀ ਸੀ ਪਰ ਹੁਣ ਰਾਸ਼ਨ ਉਹਨਾਂ ਦੇ ਘਰਾਂ ਤੱਕ ਪਹੁੰਚ ਰਿਹਾ ਹੈ ਜਿਸ ਨਾਲ ਉਹਨਾਂ ਨੂੰ ਬਹੁਤ ਸੌਖ ਹੋਈ ਹੈ ਅਤੇ ਉਹਨਾਂ ਦੀ ਦਿਹਾੜੀ ਵੀ ਖੋਟੀ ਨਹੀਂ ਹੁੰਦੀ ਹੈ।

 

Tags: DC Barnala , Deputy Commissioner Barnala , PoonamDeep Kaur , Barnala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD