Thursday, 09 May 2024

 

 

ਖ਼ਾਸ ਖਬਰਾਂ ਸੁਖਪਾਲ ਸਿੰਘ ਖਹਿਰਾ ਅਤੇ ਡਾ: ਧਰਮਵੀਰ ਗਾਂਧੀ ਨੇ ਪਟਿਆਲਾ ਅਤੇ ਸੰਗਰੂਰ ਲਈ ਨਾਮਜ਼ਦਗੀ ਦਾਖ਼ਲ ਕੀਤੀ ਨਾਮਜ਼ਦਗੀਆਂ ਭਰਨ ਦੇ ਦੂਜੇ ਦਿਨ ਇੱਕ ਉਮੀਦਵਾਰ ਨੇ ਭਰੇ ਕਾਗਜ਼ ਵੋਟ ਫੀਸਦੀ ਵਿੱਚ ਮਿਸਾਲੀ ਵਾਧਾ ਕਰਨ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਦੀ ਵਿਲੱਖਣ ਸਵੀਪ ਗਤੀਵਿਧੀ ਐਲਪੀਯੂ ਵੱਲੋਂ ਮੇਗਾ ਰੀਯੂਨੀਅਨ -2024 'ਚ ਹਜ਼ਾਰਾਂ ਸਾਬਕਾ ਵਿਦਿਆਰਥੀਆਂ ਨੇ ਕੈਂਪਸ ਦੀਆਂ ਯਾਦਾਂ ਨੂੰ ਤਾਜ਼ਾ ਕੀਤਾ ਜ਼ਿਲ੍ਹਾ ਸਵੀਪ ਟੀਮ ਵੱਲੋਂ ਸਵੀਪ ਗਤੀਵਿਧੀ ਕਰਵਾਈਆਂ ਗਈਆਂ ਖ਼ਰਚਾ ਨਿਗਰਾਨ ਵੱਲੋਂ ਉਮੀਦਵਾਰਾਂ ਦੇ ਖ਼ਰਚੇ 'ਤੇ ਨਿਗਰਾਨੀ ਰੱਖ ਰਹੀਆਂ ਟੀਮਾਂ ਨਾਲ ਮੀਟਿੰਗ ਖਰਚਾ ਨਿਗਰਾਨ ਵੱਲੋਂ ਫਾਜ਼ਿਲਕਾ ਦਾ ਦੌਰਾ, ਜ਼ਿਲ੍ਹਾ ਖਰਚਾ ਮਾਨੀਟਰਿੰਗ ਸੈੱਲ ਦੇ ਅਧਿਕਾਰੀਆਂ ਨਾਲ ਮੀਟਿੰਗ ਗੁਰਜੀਤ ਸਿੰਘ ਔਜਲਾ ਨੇ ਚੋਣਾਂ ਤੋਂ ਸਮਾਂ ਕੱਢ ਕੇ ਪਹਿਲਵਾਨਾਂ ਨਾਲ ਮੁਲਾਕਾਤ ਕੀਤੀ ਪੰਜਾਬ ਦਾ ਬੁਨਿਆਦੀ ਢਾਂਚਾ ਵਿਕਾਸ ਅਕਾਲੀ ਦਲ ਦੇ ਦੇਣ: ਐਨ.ਕੇ. ਸ਼ਰਮਾ ਦੋਆਬੇ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ, ਪ੍ਰਸਿੱਧ ਦਲਿਤ ਆਗੂ ਅਤੇ ਹੁਸ਼ਿਆਰਪੁਰ ਤੋਂ ਬਸਪਾ ਉਮੀਦਵਾਰ ਰਾਕੇਸ਼ ਸੋਮਨ ਹੋਏ ਆਮ ਆਦਮੀ ਪਾਰਟੀ ‘ਚ ਸ਼ਾਮਲ ਪੰਜਾਬ ਦੀਆਂ 13 ਸੀਟਾਂ ਜਿਤਾਉਣ ਵਾਸਤੇ ਲੋਕਾਂ ਨੂੰ ਬੇਨਤੀ ਕਰਨ ਵਾਲੇ ਮੁੱਖ ਮੰਤਰੀ ਦੱਸਣ ਕਿ 7 ਰਾਜ ਸਭਾ ਮੈਂਬਰਾਂ ਨੇ ਕਿੰਨੇ ਕੁ ਪੰਜਾਬ ਦੇ ਮਸਲੇ ਚੁੱਕੇ ਤੇ ਧਰਨੇ ਦਿੱਤੇ : ਕੁਲਜੀਤ ਸਿੰਘ ਬੇਦੀ ਖ਼ਰਚਾ ਆਬਜ਼ਰਵਰ ਮਨੀਸ਼ ਕੁਮਾਰ ਦੀ ਫ਼ਰੀਦਕੋਟ ਲੋਕ ਸਭਾ ਦੇ ਆਬਜ਼ਰਵਰ ਵਜੋਂ ਹੋਈ ਨਿਯੁਕਤੀ ਸੀਜੀਸੀ ਲਾਂਡਰਾਂ ਦੇ ਐਮਈ ਦੇ ਵਿਿਦਆਰਥੀਆਂ ਨੇ ਨਵੀਨਤਾਕਾਰੀ ਇਲੈਕਟ੍ਰਿਕ ਵ੍ਹੀਲਬੈਰੋ ਕੀਤੀ ਤਿਆਰ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਬੀਤੀ ਸ਼ਾਮ ਤੱਕ 99 ਫੀਸਦੀ ਤੋਂ ਵੱਧ ਕਣਕ ਦੀ ਹੋ ਚੁੱਕੀ ਹੈ ਖਰੀਦ- ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਡਿਪਟੀ ਕਮਿਸ਼ਨਰ ਡਾ ਸੇਨੂ ਦਗਲ ਵੱਲੋਂ ਸਬਜੀ ਮੰਡੀ ਦਾ ਦੌਰਾ, ਸਫਾਈ ਵਿਵਸਥਾ ਦੁਰਸਤ ਕਰਨ ਕੀ ਕੀਤੀ ਹਦਾਇਤ ਦਾਖਾ ਵਿੱਚ ਚੋਣ ਪ੍ਰਚਾਰ ਦੌਰਾਨ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਜਿੱਤ ਦਾ ਭਰੋਸਾ ਪ੍ਰਗਟਾਇਆ ਚੋਣ ਖਰਚਾ ਨਿਗਰਾਨ ਵੱਲੋਂ ਏ.ਆਰ.ਓਜ਼, ਏ.ਈ.ਓਜ਼ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਸੰਸਦੀ ਹਲਕਾ ਲੁਧਿਆਣਾ 'ਚ ਹੁਣ ਤੱਕ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ 1.11 ਕਰੋੜ ਰੁਪਏ ਦੇ ਚੋਣ ਖਰਚੇ ਰਿਕਾਰਡ ਕੀਤੇ ਗਏ : ਸਾਕਸ਼ੀ ਸਾਹਨੀ ਨਾਮਜ਼ਦਗੀਆਂ ਦੇ ਪਹਿਲੇ ਦਿਨ ਹੁਸ਼ਿਆਰਪੁਰ ਵਿਖੇ ਇਕ ਆਜ਼ਾਦ ਉਮੀਦਵਾਰ ਵੱਲੋਂ ਕਾਗਜ਼ ਦਾਖ਼ਲ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਪ੍ਰੋਫ਼ੈਸਰ ਵਿਰਸਾ ਸਿੰਘ ਵਲਟੋਹਾ ਦੇ ਹੱਕ ‘ਚ ਪਿੰਡ ਭੈਲ ਹਲਕਾ ਖਡੂਰ ਸਾਹਿਬ ਵਿਖੇ ਕੀਤਾ ਭਰਵਾਂ ਇੱਕਠ ਖ਼ਰਚਾ ਅਬਜ਼ਰਵਰ ਵੱਲੋਂ ਚੋਣਾਂ ਨਾਲ ਸਬੰਧਤ ਵੱਖ-ਵੱਖ ਸੈੱਲਾਂ ਦਾ ਜਾਇਜ਼ਾ

 

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ : ਵਿਧਾਇਕ ਕੁਲਵੰਤ ਸਿੰਘ ਨੇ ਪਿੰਡ ਅਮਲਾਲਾ ਤੋਂ ਸ੍ਰੀ ਅੰਮ੍ਰਿਤਸਰ ਤੇ ਸ੍ਰੀ ਅਨੰਦਪੁਰ ਸਾਹਿਬ ਲਈ ਬੱਸ ਨੂੰ ਕੀਤਾ ਰਵਾਨਾ

Kuljit Singh Randhawa, Dera Bassi, AAP, Aam Aadmi Party, Aam Aadmi Party Punjab, AAP Punjab, Mukh Mantri Teerth Yatra, Mukh Mantri Tirth Yatra Scheme

Web Admin

Web Admin

5 Dariya News

ਡੇਰਾਬਸੀ , 26 Feb 2024

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹਲਕਾ ਡੇਰਾਬਸੀ ਦੇ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਨੇ ਅੱਜ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਸਾਹਿਬ ਅਤੇ ਸ੍ਰੀ ਅਨੰਦਪੁਰ ਸਾਹਿਬ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਦੀ ਬੱਸ ਨੂੰ ਹਰੀ ਝੰਡੀ ਦੇ ਕੇ ਪਿੰਡ ਅਮਲਾਲਾ ਤੋਂ ਰਵਾਨਾ ਕੀਤਾ।ਇਸ ਮੌਕੇ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੇ ਵਸਨੀਕ ਸ਼ਰਧਾਲੂਆਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦੇ ਲਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੀ ਸ਼ੁਰੂਆਤ ਕੀਤੀ ਗਈ ਸੀ, ਜਿਸ ਦੇ ਤਹਿਤ ਹਜ਼ਾਰਾਂ ਹੀ ਸ਼ਰਧਾਲੂ ਪੰਜਾਬ ਅਤੇ ਪੰਜਾਬ ਤੋਂ ਬਾਹਰ ਸਥਿਤ ਧਾਰਮਿਕ ਸਥਾਨਾਂ ਦੇ ਦਰਸ਼ਨ ਕਰ ਰਹੇ ਹਨ।

ਹਲਕਾ ਵਿਧਾਇਕ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਜਾਣ ਵਾਲੇ ਸ਼ਰਧਾਲੂਆਂ ਨੂੰ ਪੰਜਾਬ ਸਰਕਾਰ ਦੀ ਤਰਫੋਂ ਯਾਤਰਾ 'ਤੇ ਜਾਣ ਦੇ ਲਈ ਲੋੜੀਂਦਾ ਸਮਾਨ ਕਿੱਟ ਦੇ ਰੂਪ ਵਿੱਚ ਦਿੱਤਾ ਜਾਂਦਾ ਹੈ, ਤਾਂ ਕਿ ਰਾਹ ਵਿੱਚ ਵੀ ਸ਼ਰਧਾਲੂਆਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਪੇਸ਼ ਨਾ ਆਵੇ।ਹਲਕਾ ਵਿਧਾਇਕ ਨੇ ਕਿਹਾ ਕਿ ਸੂਬੇ ਦੇ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਸਰਕਾਰ ਵੱਲੋਂ ਵੱਡੇ ਪੱਧਰ ਉੱਤੇ ਉਪਰਾਲੇ ਕੀਤੇ ਜਾ ਰਹੇ ਹਨ।

ਇਸੇ ਤਹਿਤ ਪੰਜਾਬ ਸਰਕਾਰ ਬਿਨਾਂ ਕਿਸੇ ਖੱਜਲ-ਖੁਆਰੀ ਤੋਂ ਲੋਕਾਂ ਦੇ ਘਰਾਂ ਨਜ਼ਦੀਕ ਹੀ ਸਰਕਾਰੀ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ, ਜਿਸ ਦੇ ਲਈ ਸਰਕਾਰ ਵੱਲੋਂ 'ਆਪ ਦੀ ਸਰਕਾਰ ਆਪ ਦੇ ਦੁਆਰ' ਵਰਗਾ ਲੋਕ-ਪੱਖੀ ਉਪਰਾਲਾ ਕੀਤਾ ਗਿਆ ਹੈ ਤੇ ਇਸ ਤਹਿਤ ਵਿਸ਼ੇਸ਼ ਕੈਂਪ ਲਾ ਕੇ ਲੋਕਾਂ ਦੇ ਮਸਲੇ ਹੱਲ ਕੀਤੇ ਜਾ ਰਹੇ ਹਨ।ਸੂਬਾ ਸਰਕਾਰ ਦੀ ਇਹ ਪਹਿਲਕਦਮੀ ਲੋਕਾਂ ਨੂੰ ਉਨ੍ਹਾਂ ਦੀਆਂ ਬਰੂਹਾਂ 'ਤੇ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਦਾ ਨਿਪਟਾਰਾ ਕਰਨ ਵਿੱਚ ਸਫ਼ਲਤਾ ਦੀ ਨਵੀਂ ਕਹਾਣੀ ਰੱਚ ਰਹੀ ਹੈ।

ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਸੂਬੇ ਭਰ ਵਿੱਚ ਕੈਂਪ ਲਾ ਕੇ ਲੋਕਾਂ ਨੂੰ ਸੇਵਾਵਾਂ ਦਾ ਲਾਭ ਪ੍ਰਦਾਨ ਕਰਨ ਲਈ ਪ੍ਰਸ਼ਾਸਨ ਵੱਲੋਂ ਉਨ੍ਹਾਂ ਦੇ ਦਰ ਤੱਕ ਪਹੁੰਚ ਕੀਤੀ ਜਾ ਰਹੀ ਹੈ।ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਇਹ ਉਪਰਾਲਾ ਲੋਕਾਂ ਨੂੰ ਸਰਕਾਰੀ ਸੇਵਾਵਾਂ ਪ੍ਰਦਾਨ ਕਰਨ ਵਿੱਚ ਮੀਲ ਪੱਥਰ ਸਾਬਤ ਹੋਵੇਗਾ।

ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਕੈਂਪਾਂ ਵਿੱਚ ਇਕੋ ਛੱਤ ਥੱਲੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਲੋਕਾਂ ਨੂੰ ਸੇਵਾਵਾਂ ਦਾ ਲਾਭ ਦੇਣ ਦੇ ਨਾਲ-ਨਾਲ ਉਨ੍ਹਾਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਵੀ ਕੀਤਾ ਜਾ ਰਿਹਾ ਹੈ, ਜਿਸ ਨਾਲ ਲੋਕਾਂ ਦੇ ਸਮੇਂ ਤੇ ਊਰਜਾ ਦੀ ਬੱਚਤ ਹੋਣ ਨਾਲ ਉਨ੍ਹਾਂ ਨੂੰ ਸਰਕਾਰੀ ਦਫ਼ਤਰਾਂ ਦੇ ਚੱਕਰ ਨਹੀਂ ਮਾਰਨੇ ਪੈਣਗੇ। ਉਨ੍ਹਾਂ ਇਹ ਵੀ ਦੱਸਿਆ ਕਿ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਹਾਸਲ ਕਰਨ ਲਈ ਹੈਲਪ ਲਾਈਨ 1076 'ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ। ਇਸ ਮੌਕੇ ਯਾਤਰਾ 'ਤੇ ਜਾਣ ਵਾਲੇ ਸ਼ਰਧਾਲੂਆਂ ਸਮੇਤ ਵੱਡੀ ਗਿਣਤੀ ਸਥਾਨਕ ਲੋਕ ਹਾਜ਼ਰ ਸਨ।

 

Tags: Kuljit Singh Randhawa , Dera Bassi , AAP , Aam Aadmi Party , Aam Aadmi Party Punjab , AAP Punjab , Mukh Mantri Teerth Yatra , Mukh Mantri Tirth Yatra Scheme

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD