Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਅਨਿਲ ਠਾਕੁਰ ਅਤੇ ਸ਼ਮਿੰਦਰ ਸਿੰਘ ਖਿੰਡਾ ਵੱਲੋਂ ਵਪਾਰੀਆਂ ਅਤੇ ਉਦਯੋਗਪਤੀਆਂ ਨਾਲ ਕੀਤੀ ਗਈ ਵਿਸ਼ੇਸ਼ ਮੀਟਿੰਗ

ਵਪਾਰੀਆਂ ਅਤੇ ਉਦਯੋਗਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕਰੇਗੀ ਪੰਜਾਬ ਸਰਕਾਰ

Aap Di Sarkar Aap De Dwaar, Aap Di Sarkar Aap De Dwar, Aap Di Sarkar Aap De Dwaar Scheme, Aap Di Sarkar Aap De Dwaar Scheme In Punjab, Government of Punjab, Punjab Government, AAP, Aam Aadmi Party, Aam Aadmi Party Punjab, AAP Punjab, Neel Garg

Web Admin

Web Admin

5 Dariya News

ਫਿਰੋਜ਼ਪੁਰ , 26 Feb 2024

Last updated on: Feb 26, 2024, 00:00 IST

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ ਪੰਜਾਬ ਰਾਜ ਵਪਾਰੀ ਕਮਿਸ਼ਨ ਦੇ ਚੇਅਰਮੈਨ ਸ਼੍ਰੀ ਅਨਿਲ ਠਾਕੁਰ ਅਤੇ ਪੰਜਾਬ ਐਗਰੋ ਦੇ ਚੇਅਰਮੈਨ ਸ੍ਰੀ ਸ਼ਮਿੰਦਰ ਸਿੰਘ ਖਿੰਡਾ ਨੇ ਫਿਰੋਜ਼ਪੁਰ ਜ਼ਿਲ੍ਹੇ ਦੇ ਵਪਾਰੀਆਂ, ਉਦੋਗਪਤੀਆਂ ਅਤੇ ਉਦਮੀਆਂ ਨਾਲ ਮੀਟਿੰਗ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਵਿਚਾਰਾਂ ਸਾਂਝੀਆਂ ਕੀਤੀਆਂ। ਇਸ ਮੌਕੇ ਪੰਜਾਬ ਮਧਿਅਮ ਇੰਡਸਟਰੀ ਵਿਕਾਸ ਬੋਰਡ ਦੇ ਚੇਅਰਮੈਨ ਸ੍ਰੀ ਨੀਲ ਗਰਗ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

ਅਨਿਲ ਠਾਕੁਰ ਨੇ ਇਸ ਮੌਕੇ ਵਪਾਰੀਆਂ ਅਤੇ ਉਦੋਗਪਤੀਆਂ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਯਕ ਮੁਫਤ ਨਿਪਟਾਰਾ ਸਕੀਮ ਤਹਿਤ 1,ਲੱਖ ਤੋਂ ਘੱਟ ਦੇ ਪੁਰਾਣੇ ਬਕਾਇਆ ਨੂੰ ਪੂਰਨ ਤੌਰ ਤੇ ਮਾਫ ਕਰ ਦਿੱਤਾ ਗਿਆ ਹੈ। ਜਦਕਿ ਇਕ ਲੱਖ ਤੋਂ ਇਕ ਕਰੋੜ ਤੱਕ ਦੇ ਬਕਾਇਆ ਸਬੰਧੀ ਵੀ ਛੂਟ ਦਿੱਤੀ ਗਈ ਹੈ। ਇਸ ਸਕੀਮ ਦਾ ਲਾਭ ਲੈਣ ਲਈ 15 ਮਾਰਚ ਤੋਂ ਪਹਿਲਾਂ ਪਹਿਲਾਂ ਸੰਬੰਧਿਤ ਬਕਾਏਦਾਰ ਵਿਭਾਗ ਨਾਲ ਸੰਪਰਕ ਕਰ ਸਕਦੇ ਹਨ।

ਉਨਾਂ ਕਿਹਾ ਕਿ ਉਹ ਹਰੇਕ ਜ਼ਿਲ੍ਹੇ ਵਿੱਚ ਜਾ ਕੇ ਵਪਾਰੀਆਂ ਅਤੇ ਉਦੋਗਪਤੀਆਂ ਦੀਆਂ ਮੁਸ਼ਕਿਲਾਂ ਸੁਣ ਰਹੇ ਹਨ ਤਾਂ ਜੋ ਸਰਕਾਰ ਦੇ ਪੱਧਰ ਤੇ ਇਹਨਾਂ ਦਾ ਨਿਪਟਾਰਾ ਕੀਤਾ ਜਾ ਸਕੇ । ਉਨ ਕਿਹਾ ਕਿ ਜੇਕਰ ਕਿਸੇ ਵਪਾਰੀ ਨੂੰ ਨੋਟਿਸ ਆਉਂਦਾ ਤਾਂ ਇਸਦਾ ਮਤਲਬ ਇਹ ਨਹੀਂ ਕਿ ਵਪਾਰੀ ਜਾਂ ਦੁਕਾਨਦਾਰ ਦੋਸ਼ੀ ਹੈ, ਬਲਕਿ ਉਸਨੂੰ ਆਪਣਾ ਪੱਖ ਰੱਖਣ ਦਾ ਪੂਰਾ ਮੌਕਾ ਦਿੱਤਾ ਜਾਂਦਾ ਹੈ, ਅਤੇ ਜੇਕਰ ਵਪਾਰੀ ਦਾ ਪੱਖ ਸਹੀ ਹੋਵੇ ਤਾਂ ਅਜਿਹੇ ਨੋਟਿਸ ਨੂੰ ਵਾਪਸ ਲੈ ਲਿਆ ਜਾਂਦਾ ਹੈ।

ਉਨ੍ਹਾਂ ਨੇ ਕਿਹਾ ਕਿ ਵਿਭਾਗਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਵਪਾਰੀਆਂ ਅਤੇ ਉਦਯੋਗਾਂ ਨੂੰ ਬਿਨਾਂ ਕਿਸੇ ਕਾਰਨ ਦੇ ਤੰਗ ਪਰੇਸ਼ਾਨ ਨਾ ਕੀਤਾ ਜਾਵੇ। ਉਨਾਂ ਨੇ ਇਸ ਮੌਕੇ ਇਹ ਵੀ ਅਪੀਲ ਕੀਤੀ ਕਿ ਸਮਾਨ ਦੀ ਵਿਕਰੀ ਸਮੇਂ ਪੱਕਾ ਬਿੱਲ ਜ਼ਰੂਰ ਦਿੱਤਾ ਜਾਵੇ। ਵਪਾਰੀਆਂ ਦੀ ਮੰਗ ਤੇ ਉਨ੍ਹਾਂ ਦੱਸਿਆ ਕਿ ਜੀਐਸਟੀ ਦਫਤਰਾਂ ਵਿੱਚ ਇੱਕ ਉਡੀਕ ਸਥਾਨ ਤਿਆਰ ਕਰਵਾਇਆ ਜਾਵੇਗਾ ਅਤੇ ਫਿਰੋਜ਼ਪੁਰ ਜ਼ਿਲ੍ਹੇ ਦੀ ਇਕ ਸਲਾਹਕਾਰੀ  ਕਮੇਟੀ ਵੀ ਬਣਾਈ ਜਾਵੇਗੀ ਜਿਸ ਵਿੱਚ ਹਰ ਵਰਗ ਦੇ ਵਪਾਰੀਆਂ ਦਾ ਨੁਮਾਇੰਦਾ ਸ਼ਾਮਿਲ ਹੋਵੇਗਾ।

ਇਸ ਮੌਕੇ ਪੰਜਾਬ ਐਗਰੋ ਦੇ ਚੇਅਰਮੈਨ ਸ੍ਰੀ ਸ਼ਮਿੰਦਰ ਸਿੰਘ ਖਿੰਡਾ ਨੇ ਕਿਹਾ ਕਿ ਇਸ ਤਰ੍ਹਾਂ ਦੀਆਂ ਮੀਟਿੰਗਾਂ ਦਾ ਉਦੇਸ਼ ਵਪਾਰੀਆਂ ਦੀਆਂ ਮੁਸ਼ਕਲਾਂ ਨੂੰ ਸਮਝਣਾ ਹੈ ਅਤੇ ਉਨਾਂ ਦੇ ਸੁਝਾਵਾਂ ਅਨੁਸਾਰ ਸਰਕਾਰ ਫਿਰ ਫੈਸਲੇ ਕਰੇਗੀ। ਉਨ੍ਹਾਂ ਕਿਹਾ ਕਿ ਪੰਜਾਬ ਐਗਰੋ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਦ੍ਰਿੜ ਸੰਕਲਪਿਤ ਹੈ। ਉਨਾਂ ਕਿਹਾ ਕਿ ਜਦ ਆਪਸ ਵਿੱਚ ਬੈਠ ਕੇ ਵਿਚਾਰ ਵਟਾਂਦਰਾ ਕੀਤਾ ਜਾਂਦਾ ਹੈ ਤਾਂ ਬਹੁਤ ਸਾਰੀਆਂ ਸਮੱਸਿਆਵਾਂ ਦਾ ਹੇਠਲੇ ਪੱਧਰ ਤੇ ਹੀ ਹੱਲ ਹੋ ਜਾਂਦਾ ਹੈ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਉਣ ਵਾਲੇ ਦਿਨਾਂ ਵਿੱਚ ਵਪਾਰੀਆਂ ਅਤੇ ਸਨੱਤਕਾਰਾਂ ਨਾਲ ਹੋਰ ਵੀ ਮੀਟਿੰਗਾਂ ਕਰੇਗੀ। ਉਹਨਾਂ ਕਿਹਾ ਕਿ ਉਹ ਵਪਾਰੀ ਦੇ ਮਨ ਵਿੱਚੋਂ ਡਰ ਕੱਢਣਾ ਚਾਹੁੰਦੇ ਹਨ ਅਤੇ ਜੇਕਰ ਕਿਸੇ ਵਪਾਰੀ ਨੂੰ ਕੋਈ ਮੁਸ਼ਕਿਲ ਹੋਵੇ ਤਾਂ ਉਹ ਸਿੱਧੇ ਵਿਭਾਗ ਨਾਲ ਸੰਪਰਕ ਕਰੇ । ਉਨ੍ਹਾਂ ਦੱਸਿਆ ਕਿ ਓਟੀਐਸ ਸਕੀਮ ਤਹਿਤ ਬਕਾਇਆ ਵੀ ਮੁਆਫ ਕੀਤਾ ਗਿਆ ਹੈ।

ਇਸ ਮੌਕੇ ਸ੍ਰੀ ਨੀਲ ਗਰਗ ਨੇ ਕਿਹਾ ਕਿ ਜੇਕਰ ਕਿਸਾਨ ਅੰਨਦਾਤਾ ਹਨ ਤਾਂ ਵਪਾਰੀ ਕਰ ਦਾਤਾ ਹਨ। ਉਨ੍ਹਾਂ ਕਿਹਾ ਕਿ ਸਰਕਾਰ ਤੁਹਾਡੀਆਂ ਸਾਰੀਆਂ ਸਮੱਸਿਆਵਾਂ ਦੇ ਯੋਗ ਹੱਲ ਲਈ ਉਪਰਾਲੇ ਕਰ ਰਹੀ ਹੈ ਅਤੇ ਜੇਕਰ ਕਿਸੇ ਵੀ ਵਪਾਰੀ ਨੂੰ ਕੋਈ ਦਿੱਕਤ ਪੇਸ਼ ਆਉਂਦੀ  ਹੈ ਤਾਂ ਉਹ ਉਨ੍ਹਾਂ ਨਾਲ ਸੰਪਰਕ ਕਰ ਸਕਦੇ ਹਨ। ਇਸ ਮੌਕੇ ਕਮਿਸ਼ਨ ਦੇ ਮੈਂਬਰ ਸ਼੍ਰੀ ਅਤੁੱਲ ਨਾਗਪਾਲ, ਸਕੱਤਰ ਸ਼੍ਰੀ ਅਰੁਣ ਵਧਵਾ, ਐਸੀਸਟੈਂਟ ਕਮਿਸ਼ਨਰ ਸਟੇਟ ਟੈਕਸ ਸ੍ਰੀ ਗੁਲਸ਼ਨ ਹੂੜ੍ਹੀਆ, ਐਸਟੀਓ ਰਜਨੀ ਦੇਵਗਨ, ਗੁਰਪ੍ਰੀਤ ਸਿੰਘ, ਸ੍ਰੀ ਅਭਿਸ਼ੇਕ ਅਰੋੜਾ ਤੋਂ ਇਲਾਵਾ ਜ਼ਿਲ੍ਹੇ ਦੀਆਂ ਵੱਖ-ਵੱਖ ਵਪਾਰੀ ਅਤੇ ਸਨਤਕਾਰਾਂ ਦੀਆਂ ਜਥੇਬੰਦੀਆਂ ਦੇ ਨੁਮਾਇੰਦੇ ਅਤੇ ਵਕੀਲ ਸਾਹਿਬਾਨ ਹਾਜ਼ਰ ਸਨ।

 

Tags: Aap Di Sarkar Aap De Dwaar , Aap Di Sarkar Aap De Dwar , Aap Di Sarkar Aap De Dwaar Scheme , Aap Di Sarkar Aap De Dwaar Scheme In Punjab , Government of Punjab , Punjab Government , AAP , Aam Aadmi Party , Aam Aadmi Party Punjab , AAP Punjab , Neel Garg

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD