Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

"ਆਪ ਦੀ ਸਰਕਾਰ, ਆਪ ਦੇ ਦੁਆਰ" ਤਹਿਤ ਲਗਾਏ ਗਏ ਸੁਵਿਧਾ ਕੈਂਪ ਵਿੱਚ ਐਮ.ਐਲ.ਏ ਸ. ਗੁਰਦਿੱਤ ਸਿੰਘ ਸੇਖੋਂ ਨੇ ਕੀਤੀ ਸ਼ਿਰਕਤ

ਲੋਕਾਂ ਨੂੰ ਵੱਧ ਤੋਂ ਵੱਧ ਲਗਾਏ ਜਾ ਰਹੇ ਕੈਂਪਾਂ ਦਾ ਲਾਹਾ ਲੈਣ ਦੀ ਕੀਤੀ ਅਪੀਲ

Gurdit Singh Sekhon, Faridkot, AAP, Aam Aadmi Party, Aam Aadmi Party Punjab, AAP Punjab, Aap Di Sarkar Aap De Dwaar, Aap Di Sarkar Aap De Dwar, Aap Di Sarkar Aap De Dwaar Scheme, Aap Di Sarkar Aap De Dwaar Scheme In Punjab, Government of Punjab, Punjab Government

Web Admin

Web Admin

5 Dariya News

ਫ਼ਰੀਦਕੋਟ , 26 Feb 2024

Last updated on: Feb 26, 2024, 00:00 IST

 

ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਕਰਨ ਦੇ ਮੰਤਵ ਨਾਲ 'ਆਪ ਦੀ ਸਰਕਾਰ, ਆਪ ਦੇ ਦੁਆਰ' ਸਕੀਮ ਤਹਿਤ ਜ਼ਿਲ੍ਹੇ ਦੇ ਵੱਖ ਵੱਖ ਵਾਰਡਾਂ ਅਤੇ ਪਿੰਡਾਂ ਵਿੱਚ ਕੈਂਪ ਲਗਾਏ ਜਾ ਰਹੇ ਹਨ, ਜਿੱਥੇ ਆਮ ਲੋਕਾਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਦਾ ਹੱਲ ਮੌਕੇ ਤੇ ਹੀ ਕੀਤਾ ਜਾ ਰਿਹਾ ਹੈ।  ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ. ਗੁਰਦਿੱਤ ਸਿੰਘ ਸੇਖੋਂ ਨੇ ਇਨ੍ਹਾਂ ਕੈਂਪਾ ਵਿਚ ਵਿਸ਼ੇਸ਼ ਤੌਰ ਤੇ ਸ਼ਿਰਕਤ ਕਰਨ ਮੌਕੇ ਕੀਤਾ।

ਉਨ੍ਹਾਂ ਕਿਹਾ ਕਿ ਇਹ ਕੈਂਪ ਆਮ ਲੋਕਾਂ ਨੂੰ ਸਰਕਾਰੀ ਸੇਵਾਵਾਂ ਤੇਜੀ ਨਾਲ ਮੁਹੱਈਆ ਕਰਵਾਉਣ ਵਿੱਚ ਕਾਰਗਰ ਸਾਬਤ ਹੋ ਰਹੇ ਹਨ। ਐਮ.ਐਲ.ਏ ਸੇਖੋਂ ਬਲਾਕ ਫਰੀਦਕੋਟ ਦੇ ਵੱਖ-ਵੱਖ ਪਿੰਡਾਂ ਵਿਚ ਲਗਾਏ ਜਾ ਰਹੇ ਕੈਂਪਾ ਵਿਚ ਪਹੁੰਚੇ ਅਤੇ ਉਨ੍ਹਾਂ ਨੇ ਉਥੇ ਪਹੁੰਚੇ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਪੰਜਾਬ ਸਰਕਾਰ ਵੱਲੋਂ ਲਗਾਏ ਜਾ ਰਹੇ ਇਨ੍ਹਾਂ ਕੈਂਪਾ ਬਾਰੇ ਲੋਕਾਂ ਦੀ ਪ੍ਰਤਿਕਿਰਿਆ ਵੀ ਹਾਸਲ ਕੀਤੀ।

ਉਨ੍ਹਾਂ ਦੱਸਿਆ ਕਿ ਇਨ੍ਹਾਂ ਕੈਂਪਾਂ ਵਿੱਚ ਜਨਮ ਸਰਟੀਫਿਕੇਟ/ਗੈਰ ਉਪਲੱਬਧਤਾ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਹਲਫੀਆ ਬਿਆਨ ਦੀ ਤਸਦੀਕ, ਲਾਭਪਾਤਰੀਆਂ ਦੇ ਬੱਚਿਆਂ ਨੂੰ ਵਜ਼ੀਫੇ, ਪੰਜਾਬ ਨਿਵਾਸ ਸਰਟੀਫਿਕੇਟ, ਜਾਤੀ ਸਰਟੀਫਿਕੇਟ, ਉਸਾਰੀ ਮਜ਼ਦੂਰ ਦੀ ਰਜਿਸਟ੍ਰੇਸ਼ਨ, ਬੁਢਾਪਾ ਪੈਨਸ਼ਨ ਸਕੀਮ, ਬਿਜਲੀ ਬਿੱਲ ਦਾ ਭੁਗਤਾਨ, ਜਨਮ ਸਰਟੀਫਿਕੇਟ ਵਿੱਚ ਨਾਮ ਦਰਜ ਕਰਨ ਲਈ, ਮਾਲ ਰਿਕਾਰਡ ਦੀ ਜਾਂਚ, ਮੌਤ ਸਰਟੀਫਿਕੇਟ ਦੀਆਂ ਕਾਪੀਆਂ, ਵਿਆਹ ਦੀ ਰਜਿਸਟ੍ਰੇਸ਼ਨ, ਉਸਾਰੀ ਕਾਮਿਆਂ ਦੀ ਰਜਿਸਟ੍ਰੇਸ਼ਨ ਦਾ ਨਵੀਨੀਕਰਨ, ਪਹਿਲਾਂ ਰਜਿਸਟਰਡ/ਗੈਰ ਰਜਿਸਟਰਡ ਦਸਤਾਵੇਜ਼ਾਂ ਦੀਆਂ ਪ੍ਰਮਾਣਿਤ ਕਾਪੀਆਂ, ਜਨਮ ਸਰਟੀਫਿਕੇਟ ਵਿੱਚ ਦਰੁਸਤੀ, ਮੌਤ ਸਰਟੀਫਿਕੇਟ/ਗੈਰ ਉਪਲੱਬਧਤਾ ਸਰਟੀਫਿਕੇਟ, ਪੇਂਡੂ ਇਲਾਕਾ ਸਰਟੀਫਿਕੇਟ, ਜਨਮ ਸਰਟੀਫਿਕੇਟ ਦੀਆਂ ਕਾਪੀਆਂ, ਵਿਧਵਾ ਜਾਂ ਬੇਸਹਾਰਾ ਪੈਨਸ਼ਨ ਸਕੀਮ  ਅਤੇ ਹੋਰ ਵੀ ਅਨੇਕਾਂ ਪ੍ਰਕਾਰ ਦੀਆਂ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।  

ਇਹ ਕੈਂਪ ਮਿਤੀ 27 ਫ਼ਰਵਰੀ ਨੂੰ ਬਲਾਕ ਫ਼ਰੀਦਕੋਟ ਪਿੰਡ ਪਿੰਡੀ ਬਲੋਚਾਂ (ਸਵੇਰੇ 10.00 ਤੋਂ 12.00), ਕਾਨਿਆਂ ਵਾਲੀ (ਦੁਪਹਿਰ 02.00 ਤੋਂ 04.00), ਜੰਡਵਾਲਾ (ਸਵੇਰੇ 10.00 ਤੋਂ 12.00),  ਪਿੰਡ ਸਾਧੂਵਾਲਾ (ਦੁਪਹਿਰ 02.00 ਤੋਂ 04.00) ਬਲਾਕ ਕੋਟਕਪੂਰਾ ਵਾਰਡ ਨੰਬਰ 27 (ਸਵੇਰੇ 10.00 ਤੋਂ 12.00) ਬਲਾਕ ਜੈਤੋ ਪਿੰਡ ਘਣੀਆਂ (ਦੁਪਹਿਰ 11.00 ਤੋਂ 01.00), ਪਿੰਡ ਮੱਲਾ (ਦੁਪਹਿਰ 02.00 ਤੋਂ 04.00)  ਵਿਖੇ ਲਗਾਏ ਜਾਣਗੇ।

 

Tags: Gurdit Singh Sekhon , Faridkot , AAP , Aam Aadmi Party , Aam Aadmi Party Punjab , AAP Punjab , Aap Di Sarkar Aap De Dwaar , Aap Di Sarkar Aap De Dwar , Aap Di Sarkar Aap De Dwaar Scheme , Aap Di Sarkar Aap De Dwaar Scheme In Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD