Thursday, 04 June 2026

 

 

ਖ਼ਾਸ ਖਬਰਾਂ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ

 

ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵੱਲੋਂ ਜ਼ਿਲ੍ਹੇ ਦੀਆਂ ਇਕਾਈਆਂ ਨੂੰ ਸੀ.ਐਸ.ਆਰ ਫੰਡ ਜ਼ਿਲ੍ਹੇ ਵਿੱਚ ਹੀ ਖਰਚਣ ਦੀ ਕੀਤੀ ਅਪੀਲ

DC Ropar, Preeti Yadav, Dr. Preeti Yadav, Deputy Commissioner Ropar, Rupnagar, Ropar

Web Admin

Web Admin

5 Dariya News

ਰੂਪਨਗਰ , 26 Feb 2024

Last updated on: Feb 26, 2024, 00:00 IST

ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸੀ.ਐਸ.ਆਰ ਫੰਡ ਖਰਚ ਕਰਨ ਸਬੰਧੀ ਜ਼ਿਲ੍ਹੇ ਦੀਆਂ ਇਕਾਈਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਇਕਾਈਆਂ ਨੂੰ ਸੰਬੋਧਨ ਕਰਦਿਆ ਕਿਹਾ ਕਿ ਉਹ ਸੀ.ਐਸ.ਆਰ ਫੰਡ ਜ਼ਿਲ੍ਹਾ ਰੂਪਨਗਰ ਵਿਖੇ ਹੀ ਖਰਚਣ ਤਾਂ ਜੋ ਇਸ ਇਲਾਕੇ ਦੇ ਲੋਕਾਂ ਦੀ ਸਹੂਲਤ ਅਤੇ ਵਿਕਾਸ ਲਈ ਇਸ ਫੰਡ ਨੂੰ ਵਰਤਿਆ ਜਾ ਸਕੇ। ਉਨ੍ਹਾਂ ਦੁਆਰਾ ਇਹ ਵੀ ਦੱਸਿਆ ਗਿਆ ਕਿ ਸੀ.ਐਸ.ਆਰ ਫੰਡ ਨੂੰ ਲੋਕ-ਭਲਾਈ ਕਾਰਜਾਂ ਜਿਵੇਂ ਕਿ ਹੈਲਥ, ਐਜੂਕੇਸ਼ਨ, ਖੇਡਾਂ, ਅਪਾਤਕਾਲੀਨ ਮੁਸੀਬਤ ਆਦਿ ਲਈ ਵਰਤਿਆ ਜਾ ਸਕਦਾ ਹੈ।

ਇਸ ਮੌਕੇ ਪੰਜਾਬ ਸੀ.ਐਸ.ਆਰ ਅਥਾਰਟੀ ਦੇ ਸਲਾਹਕਾਰ ਐਸ.ਐਮ.ਗੋਇਲ ਨੇ ਹਾਜਰ ਇਕਾਈਆਂ ਨੂੰ ਸੀ.ਐਸ.ਆਰ ਫੰਡ ਸਬੰਧੀ ਨਿਯਮਾਂ ਬਾਰੇ ਮੁਕੰਮਲ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਕੰਪਨੀਜ਼ ਐਕਟ 2013 ਦੀ ਧਾਰਾ 135 ਅਨੁਸਾਰ ਜਿਹੜੀਆਂ ਇਕਾਈਆਂ ਦੀ ਕੁੱਲ ਆਮਦਨ 500 ਕਰੋੜ, ਟਰਨ ਓਵਰ 1000 ਕਰੋੜ ਅਤੇ ਕੁੱਲ ਲਾਭ 5 ਕਰੋੜ ਜਾਂ ਇਸ ਤੋਂ ਵੱਧ ਹੋਵੇ ਤਾਂ ਇਕਾਈ ਵਲੋਂ ਆਪਣੇ 3 ਸਾਲ ਦੇ ਔਸਤਨ ਲਾਭ ਦਾ 2 ਫ਼ੀਸਦੀ ਸੀ.ਐਸ.ਆਰ. ਅਧੀਨ ਖਰਚ ਕਰਨਾ ਹੁੰਦਾ ਹੈ।

ਜਨਰਲ ਮੈਨੇਜਰ ਜ਼ਿਲ੍ਹਾ ਉਦਯੋਗ ਕੇਂਦਰ ਰੂਪਨਗਰ ਸ.ਮਾਨ ਮਹਿੰਦਰ ਸਿੰਘ ਵੱਲੋਂ ਵੀ ਮੀਟਿੰਗ ਵਿੱਚ ਹਾਜਰ ਇਕਾਈਆਂ ਨੂੰ ਸੀ.ਐਸ.ਆਰ ਫੰਡ ਖਰਚਣ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਇਕਾਈਆਂ ਨੂੰ ਅਪੀਲ ਕੀਤੀ ਕਿ ਉਹ ਆਪਣਾ ਫੰਡ ਜ਼ਿਲ੍ਹੇ ਲਈ ਹੀ ਦੇਣ।ਇਸ ਮੀਟਿੰਗ ਵਿੱਚ ਵਿਸ਼ੇਸ਼ ਤੋਰ ਤੇ ਮੁੱਖ ਮੰਤਰੀ ਫੀਲਡ ਅਫ਼ਸਰ ਸ. ਸੁਖਪਾਲ ਸਿੰਘ ਦੁਆਰਾ ਵੀ ਸੰਬੋਧਿਤ ਕੀਤਾ ਗਿਆ।

ਇਸ ਮੌਕੇ ਜ਼ਿਲ੍ਹੇ ਦੀਆਂ ਕੰਪਨੀਆਂ ਅੰਬੂਜਾ ਸੀਮਿੰਟ ਫੈਕਟਰੀ, ਐਨ.ਐਫ.ਐਲ. ਨੰਗਲ, ਚੀਮਾ ਬੋਇਲਰ ਲਿਮਟਿਡ ਬੰਨ ਮਾਜਰਾ, ਮੇਗਾਸਟਰ ਫੂਡ ਲਿਮਟਿਡ ਸੋਲਖੀਆਂ, ਪ੍ਰੀਮੋ ਕੈਮੀਕਲ ਲਿਮਟਿਡ ਨਵਾਂ ਨੰਗਲ, ਕਲਾਸ ਇੰਡੀਆਂ ਪ੍ਰਾਈਵੇਟ ਲਿਮਟਿਡ ਮਡੋਲੀ ਕਲਾਂ ਮੋਰਿੰਡਾ, ਦੀ ਮੋਰਿੰਡਾ ਕੋ-ਅਪ੍ਰੇਟਿਵ ਸ਼ੂਗਰ ਮਿੱਲ ਮੋਰਿੰਡਾ, ਵਿਕਰਮ ਆਈ.ਪੀ.ਐੱਫ. ਬੰਨ ਮਾਜਰਾ, ਲੀਡ ਬੈਂਕ ਮੈਨੇਜਰ ਯੂਕੋ ਬੈਂਕ ਰੂਪਨਗਰ, ਸਟਾਰ ਫੂਡਸ ਬੰਨ ਮਾਜਰਾ, ਧਰੁਵ ਕੈਮੀਕਲਜ਼ ਐਂਡ ਫਾਰਮਾਸਿਊਟਿਕਲ ਨਵਾਂ ਨੰਗਲ ਅਤੇ ਪਰਵਿੰਦਰ ਸਿੰਘ ਐਂਡ ਕੰਪਨੀਜ਼ ਅਗੰਮਪੁਰ ਕੰਪਨੀਆਂ ਸ਼ਾਮਿਲ ਹੋਈਆਂ।

ਇਸ ਮੌਕੇ ਦਫਤਰ ਜ਼ਿਲ੍ਹਾ ਉਦਯੋਗ ਕੇਂਦਰ ਰੂਪਨਗਰ ਦੇ ਬਲਾਕ ਪੱਧਰ ਪ੍ਰਸਾਰ ਅਫਸਰ ਅਮਰਿੰਦਰ ਸਿੰਘ, ਉੱਚ ਉਦਯੋਗ ਉਨਤੀ ਅਫਸਰ ਰਮਿੰਦਰਪਾਲ ਸਿੰਘ ਵੀ ਹਾਜਰ ਰਹੇ।

 

Tags: DC Ropar , Preeti Yadav , Dr. Preeti Yadav , Deputy Commissioner Ropar , Rupnagar , Ropar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD