Thursday, 16 May 2024

 

 

ਖ਼ਾਸ ਖਬਰਾਂ ਲੋਕ ਸਭਾ ਚੋਣਾਂ 2024: ਪੰਜਾਬ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ 80 ਫ਼ੀਸਦੀ ਪੁਲਿਸ ਬਲ ਤੇ ਕੇਂਦਰੀ ਬਲਾਂ ਦੀਆਂ 250 ਕੰਪਨੀਆਂ ਕੀਤੀਆਂ ਜਾਣਗੀਆਂ ਤਾਇਨਾਤ ਚਰਨਜੀਤ ਚੰਨੀ 'ਤੇ ਆਮ ਆਦਮੀ ਪਾਰਟੀ ਦਾ ਜਵਾਬੀ ਹਮਲਾ, ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ- ਕਾਂਗਰਸ ਦੇ ਰਾਜ ਦੌਰਾਨ ਸ਼ਰਾਬ ਮਾਫ਼ੀਆ ਦਾ ਬੋਲਬਾਲਾ ਸੀ, ਅਸੀਂ ਮਾਲੀਆ ਵਧਾਇਆ ਸੰਜੇ ਟੰਡਨ ਨੇ ਬਾਬਾ ਬਾਗੇਸ਼ਵਰ ਧਾਮ ਤੋਂ ਆਸ਼ੀਰਵਾਦ ਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ

 

3 ਕਰੋੜ 60 ਲੱਖ ਰੁਪਏ ਦੀ ਲਾਗਤ ਨਾਲ ਬਣਨਗੀਆਂ ਜ਼ਿਲ੍ਹੇ ਵਿੱਚ 12 ਲਾਇਬ੍ਰੇਰੀਆਂ : ਐਮ ਐਲ ਏ ਕੁਲਵੰਤ ਸਿੰਘ

ਮੋਹਾਲੀ ਹਲਕੇ ਵਿੱਚ ਬਣਾਈਆਂ ਜਾਣਗੀਆਂ 6 ਲਾਇਬ੍ਰੇਰੀਆਂ

Kulwant Singh Mohali, S.A.S.Nagar, Mohali, S.A.S. Nagar Mohali, Sahibzada Ajit Singh Nagar, AAP, Aam Aadmi Party, Aam Aadmi Party Punjab, AAP Punjab

5 Dariya News

5 Dariya News

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 27 Feb 2024

ਆਮ ਆਦਮੀ ਪਾਰਟੀ ਵੱਲੋਂ ਵਿਧਾਨ ਸਭਾ ਚੋਣਾਂ ਦੇ ਵਿੱਚ ਜੋ ਲੋਕਾਂ ਨਾਲ ਵਾਅਦੇ ਕੀਤੇ ਗਏ ਸਨ ਕਿ ਉਹਨਾਂ ਨੂੰ ਇੱਕ-ਇੱਕ ਕਰਕੇ ਪੂਰਾ ਕੀਤਾ ਜਾ ਰਿਹਾ ਹੈ, ਜਿਨਾਂ ਵਿੱਚੋਂ ਸਿਹਤ ਅਤੇ ਸਿੱਖਿਆ ਨਾਲ ਸੰਬੰਧਿਤ ਲੋੜੀਂਦੀਆਂ ਸਹੂਲਤਾਂ ਨੂੰ ਪੂਰਾ ਕਰਨਾ ਅਤੇ ਬੱਚਿਆਂ ਦਾ ਧਿਆਨ ਨਸ਼ਿਆਂ ਤੋਂ ਹਟਾ ਕੇ ਚੰਗੇ ਪਾਸੇ ਵੱਲ ਲਗਾਉਣਾ, ਦੇ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਭਰ ਦੇ ਵਿੱਚ ਲਾਈਬ੍ਰੇਰੀਆਂ ਖੋਲੀਆਂ ਜਾ ਰਹੀਆਂ ਹਨ ਅਤੇ ਬੱਚਿਆਂ ਦੇ ਹੱਥ ਨਸ਼ਾ ਛੁੜਾ ਕੇ ਕਿਤਾਬ ਫੜਾਉਣ ਵਾਲੀ ਗੱਲ ਨੂੰ ਅਮਲੀ ਜਾਮਾ ਪਹਿਨਾਇਆ ਜਾ ਰਿਹਾ ਹੈ। 

ਇਹ ਗੱਲ ਵਿਧਾਇਕ ਮੋਹਾਲੀ ਕੁਲਵੰਤ ਸਿੰਘ ਨੇ ਪਿੰਡ ਮੌਲੀ ਬੈਦਵਾਣ, ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਹੀ ਵਿਧਾਇਕ ਮੋਹਾਲੀ ਕੁਲਵੰਤ ਸਿੰਘ ਨੇ ਅੱਜ 30 ਲੱਖ ਰੁਪਏ ਦੀ ਲਾਗਤ  ਨਾਲ ਬਣਨ ਵਾਲੀ  ਲਾਇਬਰੇਰੀ ਦੀ ਬਿਲਡਿੰਗ ਦਾ ਉਦਘਾਟਨ ਕੀਤਾ ਅਤੇ ਨਾਲ ਹੀ ਲਾਈਬ੍ਰੇਰੀ ਦੇ ਵਾਸਤੇ 10 ਲੱਖ ਰੁਪਏ ਦਾ ਚੈੱਕ ਵੀ ਸਪੁਰਦ ਕੀਤਾ। ਵਿਧਾਇਕ ਮੋਹਾਲੀ ਕੁਲਵੰਤ ਸਿੰਘ ਨੇ ਕਿਹਾ ਕਿ ਮੋਹਾਲੀ ਹਲਕੇ ਦੇ ਵਿੱਚ ਹੀ ਜ਼ਿਲ੍ਹੇ ਚ ਖੁਲ੍ਹਣ ਵਾਲੀਆਂ 12 ਲਾਇਬ੍ਰੇਰੀਆਂ ਚੋਂ 06 ਲਾਇਬ੍ਰੇਰੀਆਂ ਖੁੱਲ੍ਹ ਰਹੀਆਂ ਹਨ, ਤਾਂ ਕਿ ਨੌਜਵਾਨ ਪੀੜੀ ਬਜ਼ੁਰਗ ਅਤੇ ਵਿਦਿਆਰਥੀ ਇਹਨਾਂ ਲਾਇਬ੍ਰੇਰੀਆਂ ਦਾ ਫਾਇਦਾ ਉਠਾ ਕੇ ਆਪਣਾ, ਆਪਣੇ ਪਰਿਵਾਰ ਦਾ ਅਤੇ ਪੰਜਾਬ ਦਾ ਨਾਮ ਰੌਸ਼ਨ ਕਰ ਸਕਣ। 

ਉਹਨਾਂ ਕਿਹਾ ਕਿ ਪਹਿਲਾਂ ਬਿਲਡਿੰਗਾਂ ਬਣਾਉਣ ਦੇ ਲਈ ਨੀਂਹ ਪੱਥਰ ਰੱਖ ਦਿੱਤੇ ਜਾਂਦੇ ਸਨ, ਪਰੰਤੂ ਉਹਨਾਂ ਦੀ 10-10 ਸਾਲ ਕੋਈ ਵੀ ਨੇਤਾ ਸਾਰ ਤੱਕ ਨਹੀਂ ਲੈਂਦਾ ਸੀ ਪਰੰਤੂ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਵੱਲੋਂ, ਜੋ ਕਿਹਾ ਜਾਂਦਾ ਹੈ, ਉਸ ਨੂੰ ਤੈਅ ਕੀਤੇ ਗਏ ਸਮੇਂ ਦੇ ਅੰਦਰ ਹਰ ਹੀਲੇ ਪੂਰਾ ਵੀ ਕੀਤਾ ਜਾ ਰਿਹਾ। ਉਹਨਾਂ ਕਿਹਾ ਕਿ ਅੱਜ ਸਰਕਾਰ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਮੁਲਾਜ਼ਮ ਖੁਦ ਲੋਕਾਂ ਦੇ ਦੁਆਰ ਤੇ ਜਾ ਕੇ, ਉਹਨਾਂ ਦੇ ਕੰਮ ਕਰ ਰਹੇ ਹਨ ਅਤੇ ਥਾਂ-ਥਾਂ ਪਿੰਡਾਂ ਦੇ ਵਿੱਚ ਅਤੇ ਸ਼ਹਿਰਾਂ ਦੇ ਵਿੱਚ ਵਾਰਡ ਵਾਈਜ਼ ਕੈਂਪ ਸੁਵਿਧਾ ਕੈਂਪ ਲਗਾਏ ਜਾ ਰਹੇ ਹਨ, ਅਤੇ ਇਹਨਾਂ ਸੁਵਿਧਾ ਕੈਂਪਾਂ ਦੇ ਵਿੱਚ ਸਵੇਰ ਵੇਲੇ ਤੋਂ ਹੀ ਲੋਕਾਂ ਦੀ ਭੀੜ ਆਪੋ ਆਪਣੇ ਕੰਮ ਕਰਵਾਉਣ ਦੇ ਲਈ ਜੁਟਣੀ ਸ਼ੁਰੂ ਹੋ ਜਾਂਦੀ  ਹੈ। 

ਉਹਨਾਂ ਕਿਹਾ ਕਿ ਲੋਕਾਂ ਨੂੰ ਆਪਣੇ ਰੋਜ਼ ਮਰਾ ਦੇ ਕੰਮ ਕਰਵਾਉਣ ਦੇ ਲਈ ਦਫਤਰਾਂ ਦੇ ਵਿੱਚ ਖੱਜਲ- ਖੁਆਰੀ ਦਾ ਸਾਹਮਣਾ ਨਹੀਂ ਕਰਨਾ ਪੈਂਦਾ, ਸਗੋਂ ਸਰਕਾਰ ਖੁਦ ਉਹਨਾਂ ਦੇ ਦੁਆਰ ਤੇ ਬੁੱਝ ਕੇ ਉਹਨਾਂ ਦੇ ਕੰਮ ਕਰ ਰਹੀ ਹੈ। ਇਸ ਮੌਕੇ ਤੇ ਪਿੰਡ ਮੌਲੀ ਵਿਖੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਅਵਤਾਰ ਸਿੰਘ ਮੌਲੀ,ਸਤਵਿੰਦਰ ਸਿੰਘ, ਹਰਜੋਤ ਸਿੰਘ ਗੱਬਰ, ਭੁਪਿੰਦਰ ਸਿੰਘ ਸਰਪੰਚ, ਸਤਵਿੰਦਰ ਸਿੰਘ ਬਿੱਟੂ, ਹਰਦੀਪ ਸਿੰਘ ਅਤੇ ਚੇਤਨ ਸਿੰਘ ਹਾਜ਼ਰ ਸਨ। ਜਦ ਕਿ ਪਿੰਡ ਭਾਗੋ ਮਾਜਰਾ ਵਿਖੇ ਲਾਇਬ੍ਰੇਰੀ ਦੇ ਨਿਰਮਾਣ ਕਾਰਜ ਦੇ ਉਦਘਾਟਨ ਦੇ ਮੌਕੇ ਤੇ ਵਿਧਾਇਕ ਕੁਲਵੰਤ ਸਿੰਘ ਵੱਲੋਂ ਪਿੰਡ ਨਿਵਾਸੀਆਂ ਨੂੰ 10 ਲੱਖ ਰੁਪਏ ਦਾ ਚੈੱਕ ਵੀ ਸੌਂਪਿਆ ਗਿਆ। 

ਬਲਬੀਰ ਸਿੰਘ ਜਥੇਦਾਰ ਬੇਰੋਪੁਰ,ਪਰਮਜੀਤ ਸਿੰਘ, ਬੰਤ ਸਿੰਘ, ਗੁਰਜੰਟ ਸਿੰਘ,ਰਣਜੀਤ ਸਿੰਘ, ਸੁਰਿੰਦਰ ਕੌਰ,ਅਵਤਾਰ ਸਿੰਘ ਬੇਰੋਪੁਰ, ਆਮ ਆਦਮੀ ਪਾਰਟੀ ਦੇ ਨੇਤਾ ਕੁਲਦੀਪ ਸਿੰਘ ਸਮਾਣਾ, ਨੰਬਰਦਾਰ ਹਰਸੰਗਤ ਸਿੰਘ ਸੁਹਾਣਾ, ਗੁਰਿੰਦਰ ਸਿੰਘ, ਅਵਤਾਰ ਸਿੰਘ,ਨਰਾਇਣ ਸਿੰਘ, ਗੁਰਲਾਲ ਸਿੰਘ, ਬਲਜੀਤ ਸਿੰਘ, ਤਾਰਨਜੀਤ ਸਿੰਘ, ਜਦਕਿ ਪਿੰਡ ਮੌਜਪੁਰ ਵਿਖੇ ਲਾਈਬਰੇਰੀ ਦੀ ਬਿਲਡਿੰਗ ਦੇ ਉਦਘਾਟਨ ਦੇ ਮੌਕੇ ਤੇ ਵਿਧਾਇਕ ਕੁਲਵੰਤ ਸਿੰਘ ਵੱਲੋਂ ਪਿੰਡ ਨਿਵਾਸੀਆਂ ਨੂੰ 10 ਲੱਖ ਰੁਪਏ ਦਾ ਚੈੱਕ ਵੀ ਸੌਂਪਿਆ ਗਿਆ। ਸਮਾਗਮ ਦੇ ਦੌਰਾਨ ਮੰਗਾ ਸਿੰਘ ਸਰਪੰਚ ਮੌਜਪੁਰ, ਗੁਰਨਾਮ ਸਿੰਘ ਮੌਜਪੁਰ, ਸੁਰਿੰਦਰ ਸਿੰਘ ਮੌਜਪੁਰ, ਅਮਰੀਕ ਸਿੰਘ, ਮੌਜਪੁਰ ਸ਼ੇਰ ਸਿੰਘ ਮੌਜਪੁਰ, ਬਾਘਾ ਸਿੰਘ ਮੌਜਪੁਰ, ਬੋਘਾ ਸਿੰਘ ਮੌਜਪੁਰ ਵੀ ਹਾਜ਼ਰ ਸਨ।

 

Tags: Kulwant Singh Mohali , S.A.S.Nagar , Mohali , S.A.S. Nagar Mohali , Sahibzada Ajit Singh Nagar , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD