Friday, 17 May 2024

 

 

ਖ਼ਾਸ ਖਬਰਾਂ ਵਿਰੋਧੀ ਧਿਰ ਦੇ ਨੇਤਾ ਬਾਜਵਾ ਨੇ 'ਆਪ' ਦੇ ਸ਼ਾਸਨ 'ਤੇ ਕੀਤਾ ਹਮਲਾ, ਲੋਕ ਸਭਾ ਚੋਣਾਂ ਲਈ ਕਾਂਗਰਸ ਦੀਆਂ ਮੁੱਖ ਗਰੰਟੀਆਂ ਦਾ ਕੀਤਾ ਐਲਾਨ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ

 

ਆਮ ਆਦਮੀ ਕਲੀਨਿਕਾਂ ਦਾ ਜ਼ਿਲ੍ਹੇ ਦੇ 2 ਲੱਖ 97 ਹਜ਼ਾਰ 674 ਲੋਕਾਂ ਨੇ ਲਿਆ ਲਾਭ: ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ

ਮੁੱਖ ਮੰਤਰੀ ਕੈਂਸਰ ਰਾਹਤ ਕੋਸ਼ ਰਾਹੀਂ 1041 ਵਿਅਕਤੀਆਂ ਨੂੰ ਦਿੱਤੀ ਸਹਾਇਤਾ

DC Fatehgarh Sahib, Parneet Shergill, Fatehgarh Sahib, Deputy Commissioner Fatehgarh Sahib

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 27 Feb 2024

ਪੰਜਾਬ ਸਰਕਾਰ ਵੱਲੋਂ ਨਾਗਰਿਕਾਂ ਨੂੰ ਉਨ੍ਹਾਂ ਦੇ ਘਰਾਂ ਨਜ਼ਦੀਕ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਮੰਤਵ ਨਾਲ ਜ਼ਿਲ੍ਹੇ ਵਿੱਚ ਖੋਲ੍ਹੇ ਗਏ 19 ਆਮ ਆਦਮੀ ਕਲੀਨਿਕਾਂ ਤੋਂ ਹੁਣ ਤੱਕ 2 ਲੱਖ 97 ਹਜ਼ਾਰ 674 ਵਿਅਕਤੀਆਂ ਨੇ ਆਪਣਾ ਚੈਕਅੱਪ ਕਰਵਾਇਆ ਹੈ ਅਤੇ ਇਨ੍ਹਾਂ ਕਲੀਨਿਕਾਂ ਵਿੱਚ 45565 ਮੁਫਤ ਲੈਬ ਟੈਸਟ ਵੀ ਕੀਤੇ ਗਏ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਰਾ ਸਿਹਤ ਸੋਸਾਇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। 

ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਵੱਧ ਤੋਂ ਵੱਧ ਲੋਕਾਂ ਨੂੰ ਆਮ ਆਦਮੀ ਕਲੀਨਿਕਾਂ ਦਾ ਲਾਭ ਦੇਣ ਲਈ ਅਮਲੋਹ ਵਿਖੇ ਛੇਤੀ ਹੀ ਇੱਕ ਹੋਰ ਆਮ ਆਦਮੀ ਕਲੀਨਿਕ ਸੁਰੂ ਜਾ ਰਿਹਾ ਹੈ ਤਾਂ ਜੋ ਨਾਗਰਿਕ ਆਪਣੇ ਘਰਾਂ ਨੇੜੇ ਸਿਹਤ ਸਹੂਲਤਾਂ ਦਾ ਲਾਭ ਲੈ ਸਕਣ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਕੈਂਸਰ ਰਾਹਤ ਕੋਸ਼ ਅਧੀਨ 11 ਕਰੋੜ 25 ਲੱਖ 60 ਹਜ਼ਾਰ 406 ਰੁਪਏ ਖਰਚ ਕੇ 1041 ਮਰੀਜ਼ਾਂ ਦਾ ਇਲਾਜ ਕਰਵਾਇਆ ਗਿਆ ਹੈ। 

ਉਹਨਾਂ ਇਹ ਦੱਸਿਆ ਕਿ ਆਯੂਸ਼ਮਾਨ ਹੈਲਥ ਅਕਾਊਂਟ ਅਧੀਨ ਜ਼ਿਲ੍ਹੇ ਵਿੱਚ ਸਾਰੀਆਂ ਸਰਕਾਰੀ ਸਿਹਤ ਸੇਵਾਵਾਂ ਦਾ ਡਾਟਾ ਵੈਰੀਫਾਈ ਕਰਵਾ ਲਿਆ ਗਿਆ ਹੈ। ਸਰਕਾਰ ਵੱਲੋਂ ਪ੍ਰਾਪਤ ਹਦਾਇਤਾਂ ਮੁਤਾਬਕ ਸਾਰੇ ਮੈਡੀਕਲ ਅਫ਼ਸਰ ਅਤੇ ਸਟਾਫ ਨਰਸਾਂ ਦਾ ਆਈ.ਡੀ ਬਣਾ ਕੇ ਡਾਟਾ ਆਨ ਲਾਈਨ ਵੈਰੀਫਾਈ ਕੀਤਾ ਜਾ ਚੁੱਕਾ ਹੈ। ਜਿਸ ਵਿੱਚ 26 ਫਰਵਰੀ ਤੱਕ 02 ਲੱਖ 58 ਹਜ਼ਾਰ 205 ਲੋਕਾਂ ਦਾ ਆਯੂਸ਼ਮਾਨ ਭਾਰਤ ਹੈਲਥ ਅਕਾਊਂਟ ਬਣਾਇਆ ਜਾ ਚੁੱਕਾ ਹੈ। 

ਇਸ ਅਧੀਨ ਸਾਰੇ ਸੀਨੀਅਰ ਮੈਡੀਕਲ ਅਫ਼ਸਰਾਂ ਨੂੰ ਹਦਾਇਤਾਂ ਕੀਤੀਆਂ ਜਾ ਚੁੱਕੀਆਂ ਹਨ ਕਿ ਵੱਧ ਤੋਂ ਵੱਧ ਲੋਕਾਂ ਦੀਆਂ ਆਈ.ਡੀ. ਬਣਾਇਆ ਜਾਣ। ਡਿਪਟੀ ਕਮਿਸ਼ਨਰ ਨੇ ਹੋਰ ਦੱਸਿਆ ਕਿ ਜਿਲ੍ਹੇ ਵਿੱਚ 03 ਮਾਰਚ ਤੋਂ 05 ਮਾਰਚ ਤੱਕ 0 ਤੋਂ 5 ਸਾਲ ਤੱਕ ਦੇ 06 ਲੱਖ 36 ਹਜਾਰ 839 ਬੱਚਿਆਂ ਨੂੰ ਪੋਲੀਓ ਦੀਆਂ ਬੂੰਦਾ ਪਿਲਾਈਆਂ ਜਾਣਗੀਆਂ। ਜਿਸ ਲਈ ਜ਼ਿਲ੍ਹੇ ਵਿੱਚ 573 ਟੀਮਾਂ ਘਰ ਘਰ ਜਾ ਕੇ ਪੋਲੀਓ ਦੀਆਂ ਬੂੰਦਾ ਪਿਲਾਉਣਗੀਆਂ, ਇਸਦੇ ਨਾਲ ਹੀ 30 ਮੋਬਾਇਲ ਟੀਮਾਂ ਕੰਮ ਕਰਨਗੀਆਂ। ਜਿਨ੍ਹਾਂ ਦੀ ਨਿਗਰਾਨੀ ਲਈ 75 ਸੁਪਰਵਾਈਜਰ ਤਾਇਨਾਤ ਕੀਤੇ ਗਏ ਹਨ। 

ਉਨ੍ਹਾਂ ਇਹ ਵੀ ਕਿਹਾ ਕਿ ਨਸ਼ੇ ਦੇ ਆਦੀ ਹੋ ਚੁੱਕੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਮੁਕਤ ਕਰਕੇ ਉਨ੍ਹਾਂ ਨੂੰ ਮੁੜ ਤੋਂ ਆਪਣਾ ਖੁਸ਼ਹਾਲ ਜੀਵਨ ਸ਼ੁਰੂ ਕਰਨ ਲਈ ਕੰਮ ਕਰ ਰਹੇ ਮੁੜ ਵਸੇਵਾ ਕੇਂਦਰਾਂ ਰਾਹੀਂ ਇਲਾਜ ਕੀਤਾ ਜਾ ਰਿਹਾ ਹੈ ਮੀਟਿੰਗ ਵਿੱਚ ਸਿਵਲ ਸਰਜਨ ਡਾ: ਦਵਿੰਦਰਜੀਤ ਕੌਰ, ਸਹਾਇਕ ਸਿਵਲ ਸਰਜਨ ਸ੍ਰੀਮਤੀ ਸਵਪਨਜੀਤ ਕੌਰ, ਡਿਪਟੀ ਮੈਡੀਕਲ ਕਮਿਸ਼ਨਰ ਡਾ: ਸਰਿਤਾ, ਜ਼ਿਲ੍ਹਾ ਟੀਕਾਕਰਨ ਅਫਸਰ ਡਾ.ਰਾਜੇਸ ਕੁਮਾਰ, ਜਿਲ੍ਹਾ ਪਰਿਵਾਰ ਭਲਾਈ ਅਫਸਰ ਡਾ ਦਲਜੀਤ ਕੌਰ, ਜਿਲ੍ਹਾ ਪ੍ਰੋਗਰਾਮ ਮਨੈਜਰ ਕਸੀਤਿਜ ਸੀਮਾ ਤੋਂ ਇਲਾਵਾ ਸਮੂਹ ਐਸ.ਐਮ.ਓਜ਼ ਤੇ ਹੋਰ ਅਧਿਕਾਰੀ ਹਾਜਰ ਸਨ।

 

Tags: DC Fatehgarh Sahib , Parneet Shergill , Fatehgarh Sahib , Deputy Commissioner Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD