Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਨੇ ਜ਼ਿਲ੍ਹਾ ਮੋਗਾ ਵਿੱਚ 76 ਕਿਲੋਮੀਟਰ ਤੋਂ ਵਧੇਰੇ ਲੰਬਾਈ ਵਾਲੀਆਂ ਚਾਰ ਸੜਕਾਂ ਦੀ ਮੁਰੰਮਤ ਕੰਮ ਦਾ ਨੀਂਹ ਪੱਥਰ ਰੱਖਿਆ

45 ਕਰੋੜ ਰੁਪਏ ਦੀ ਲਾਗਤ ਨਾਲ ਮਿਲੇਗੀ 100 ਤੋਂ ਵਧੇਰੇ ਪਿੰਡਾਂ ਦੇ ਲੋਕਾਂ ਨੂੰ ਰਾਹਤ

Harbhajan Singh ETO, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Amandeep Kaur Arora, Amritpal Singh Sukhanand,Devinderjeet Singh Laddi Dhose,Manjit Singh Bilaspur

Web Admin

Web Admin

5 Dariya News

ਮੋਗਾ , 27 Feb 2024

Last updated on: Feb 27, 2024, 00:00 IST

ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਮੋਗਾ ਦੇ ਵਿਕਾਸ ਨੂੰ ਹੋਰ ਹੁਲਾਰਾ ਦਿੰਦਿਆਂ 76 ਕਿਲੋਮੀਟਰ ਤੋਂ ਵਧੇਰੇ ਲੰਬਾਈ ਵਾਲੀਆਂ ਚਾਰ ਸੜਕਾਂ ਦੀ ਮੁਰੰਮਤ ਦਾ ਕੰਮ ਸ਼ੁਰੂ ਕੀਤਾ ਗਿਆ ਹੈ। ਕਰੀਬ 45 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਸੜਕਾਂ ਦੀ ਮੁਰੰਮਤ ਦਾ ਨੀਂਹ ਪੱਥਰ ਅੱਜ ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਵਿਭਾਗ ਦੇ ਕੈਬਨਿਟ ਮੰਤਰੀ ਸ੍ਰ ਹਰਭਜਨ ਸਿੰਘ ਨੇ ਰੱਖਿਆ। ਇਸ ਸਬੰਧੀ ਪਿੰਡ ਸਮਾਧ ਭਾਈ, ਜਲਾਲਾਬਾਦ, ਧਰਮਕੋਟ ਅਤੇ ਮੋਗਾ ਵਿਖੇ ਰੱਖੇ ਗਏ ਸੰਖੇਪ ਸਮਾਗਮਾਂ ਨੂੰ ਸੰਬੋਧਨ ਕਰਦਿਆਂ ਸ੍ਰ ਹਰਭਜਨ ਸਿੰਘ ਨੇ ਕਿਹਾ ਕਿ ਅੱਜ ਮੋਗਾ ਤੋਂ ਸਮਾਧ ਭਾਈ ਬਾਈਪਾਸ, ਕੋਟ ਈਸੇ ਖਾਂ ਤੋਂ ਗ਼ਾਲਿਬ ਕਲਾਂ, ਧਰਮਕੋਟ ਤੋਂ ਜੋਗੇਵਾਲਾ ਸੜਕ, ਮੋਗਾ ਬਾਈਪਾਸ ਤੋਂ ਮੋਗਾ ਹਰੀਕੇ ਸੜਕ ਦੀ ਮੁਰੰਮਤ ਦਾ ਕੰਮ ਸ਼ੁਰੂ ਹੋ ਗਿਆ ਹੈ ਜੋ ਕਿ ਤਿੰਨ ਮਹੀਨੇ ਵਿੱਚ ਪੂਰੇ ਕੀਤੇ ਜਾਣਗੇ। 

ਇਹਨਾਂ ਸੜਕਾਂ ਦੀ ਕੁੱਲ ਲੰਬਾਈ 76.24 ਕਿਲੋਮੀਟਰ ਬਣਦੀ ਹੈ, ਜਿਸ ਉੱਤੇ 44.52 ਕਰੋੜ ਰੁਪਏ ਦੀ ਲਾਗਤ ਲੱਗਣੀ ਹੈ। ਇਹਨਾਂ ਸੜਕਾਂ ਨਾਲ ਤਕਰੀਬਨ 60 ਪਿੰਡਾਂ ਦੇ ਲੋਕਾਂ ਨੂੰ ਸਿੱਧੇ ਰੂਪ ਵਿੱਚ ਅਤੇ 100 ਦੇ ਕਰੀਬ ਪਿੰਡਾਂ ਦੇ ਲੋਕਾਂ ਨੂੰ ਅਸਿੱਧੇ ਤੌਰ ਉੱਤੇ ਫਾਇਦਾ ਹੋਵੇਗਾ। ਨਿਯਮਾਂ ਮੁਤਾਬਿਕ ਇਹ ਸੜਕਾਂ 5 ਸਾਲ ਪਹਿਲਾਂ ਬਣ ਜਾਣੀਆਂ ਚਾਹੀਦੀਆਂ ਸਨ ਪਰ ਪਿਛਲੀਆਂ ਸਰਕਾਰਾਂ ਵੱਲੋਂ ਇਸ ਪਾਸੇ ਕੋਈ ਧਿਆਨ ਨਹੀਂ ਦਿੱਤਾ ਗਿਆ। 

ਹੁਣ ਇਹ ਸੜਕਾਂ ਬਣਨ ਨਾਲ ਲੋਕਾਂ ਦੀ ਲੰਮੀ ਮੰਗ ਪੂਰੀ ਹੋ ਗਈ ਹੈ। ਇਹਨਾਂ ਸੜਕਾਂ ਦੀ 5 ਸਾਲ ਦੀ ਮੈਂਟੀਨੇਂਸ ਵੀ ਠੇਕੇਦਾਰ ਵੱਲੋਂ ਕੀਤੀ ਜਾਵੇਗੀ। ਇਸ ਤੋਂ ਬਾਅਦ ਮੋਗਾ ਵਿਖੇ ਪੱਤਰਕਾਰ ਮਿਲਣੀ ਨੂੰ ਸੰਬੋਧਨ ਕਰਦਿਆਂ ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੋਗਾ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਇਮਾਰਤ ਵਿੱਚ ਦੋ ਹੋਰ ਮੰਜਿਲਾਂ ਦਾ ਵਾਧਾ ਕੀਤਾ ਜਾਣਾ ਹੈ, ਇਸ ਕੰਮ ਲਈ 11 ਕਰੋੜ ਰੁਪਏ ਮਨਜੂਰ ਕੀਤੇ ਗਏ ਹਨ। 

ਇਹ ਕੰਮ ਵੀ ਜਲਦ ਹੀ ਸ਼ੁਰੂ ਹੋਵੇਗਾ। ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਜ਼ਿਲ੍ਹਾ ਮੋਗਾ ਨੂੰ 3 ਨਵੇਂ 66 ਕੇ ਵੀ ਗ੍ਰਿਡ ਦਿੱਤੇ ਹਨ। ਸੂਬੇ ਵਿੱਚ ਬਿਜਲੀ ਦੀ ਸਥਿਤੀ ਬਾਰੇ ਸਪੱਸ਼ਟ ਕਰਦਿਆਂ ਉਹਨਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਨਿਰੰਤਰ ਕੋਸ਼ਿਸ਼ਾਂ ਦੇ ਸਦਕਾ ਬਿਜਲੀ ਬੋਰਡ ਅੱਜ ਮੁਨਾਫ਼ੇ ਵਿਚ ਆ ਗਿਆ ਹੈ। ਉਹਨਾਂ ਕਿਹਾ ਕਿ ਉਹਨਾਂ ਦੀ ਸਰਕਾਰ ਨੇ ਜਦੋਂ ਸੱਤਾ ਸੰਭਾਲੀ ਸੀ ਤਾਂ ਉਦੋਂ ਬਿਜਲੀ ਬੋਰਡ 1880 ਕਰੋੜ ਰੁਪਏ ਦੇ ਘਾਟੇ ਵਿੱਚ ਸੀ, ਜਿਸ ਨੂੰ ਇਸ ਘਾਟੇ ਵਿਚੋਂ ਕੱਢ ਕੇ 564 ਕਰੋੜ ਰੁਪਏ ਦੇ ਲਾਭ ਵਿੱਚ ਲਿਆਂਦਾ ਗਿਆ ਹੈ। 

ਉਹਨਾਂ ਕਿਹਾ ਕਿ ਪੰਜਾਬ ਸਰਕਾਰ ਦਾ ਝਾਰਖੰਡ ਵਿੱਚ ਪਿਛਲੇ 9 ਸਾਲ ਤੋਂ ਕੋਲੇ ਦੀ ਖਾਣ ਬੰਦ ਪਈ ਸੀ, ਜਿਸ ਨੂੰ ਆਪ ਸਰਕਾਰ ਨੇ ਮੁੜ ਸ਼ੁਰੂ ਕੀਤਾ ਹੈ। ਇਸ ਨਾਲ ਬਿਜਲੀ ਬੋਰਡ ਨੂੰ 1200 ਕਰੋੜ ਰੁਪਏ ਦਾ ਲਾਭ ਹੋਇਆ ਹੈ। ਇਸ ਖਾਣ ਦੇ ਚੱਲਣ ਨਾਲ ਸੂਬੇ ਕੋਲ 40 ਦਿਨ ਦਾ ਕੋਲਾ ਹਮੇਸ਼ਾਂ ਵਾਧੂ ਸਟਾਕ ਹੁੰਦਾ ਹੈ। ਪੰਜਾਬ ਸਰਕਾਰ ਵੱਲੋਂ ਨਵੇਂ ਸਿਰੇ ਤੋਂ ਸੋਲਰ ਸਮਝੌਤੇ ਕੀਤੇ ਜਾ ਰਹੇ ਹਨ। ਜਿਸ ਨਾਲ ਜਲਦ ਹੀ ਪੰਜਾਬ ਪਾਵਰ ਸਰਪਲਸ ਸੂਬਾ ਬਣ ਜਾਵੇਗਾ। 

ਹੁਣ ਪੰਜਾਬ ਦੂਜੇ ਸੂਬਿਆਂ ਨੂੰ ਬਿਜਲੀ ਵੇਚਿਆ ਕਰੇਗਾ। ਪਿਛਲੀਆਂ ਸਰਕਾਰਾਂ ਨੇ ਨਿੱਜੀ ਖੇਤਰ ਤੋਂ 18 ਰੁਪਏ ਪ੍ਰਤੀ ਯੂਨਿਟ ਬਿਜਲੀ ਖਰੀਦੀ ਸੀ ਪਰ ਆਪ ਸਰਕਾਰ ਨੇ 2.33 ਰੁਪੈ ਨਾਲ ਬਿਜਲੀ ਖਰੀਦੀ ਹੈ। ਇਸ ਤੋਂ ਇਲਾਵਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੈ ਜਿਸਨੇ ਨਿੱਜੀ ਖੇਤਰ ਦਾ ਥਰਮਲ ਖਰੀਦਿਆ ਹੈ। ਅਗਾਮੀ ਗਰਮੀ ਦੇ ਮੌਸਮ ਵਿੱਚ ਬਿਜਲੀ ਸਪਲਾਈ ਬਾਰੇ ਪੁੱਛੇ ਜਾਣ ਉੱਤੇ ਉਹਨਾਂ ਕਿਹਾ ਕਿ ਹੁਣ ਖੇਤੀਬਾੜੀ ਨੂੰ ਨਹਿਰੀ ਪਾਣੀ ਨਾਲ ਜੋੜਿਆ ਜਾ ਰਿਹਾ ਹੈ। 

ਇਸ ਕਰਕੇ ਪਾਣੀ ਦੀ ਕੋਈ ਸਮੱਸਿਆ ਪੇਸ਼ ਨਹੀਂ ਆਵੇਗੀ। ਉਹਨਾਂ ਭਰੋਸਾ ਦਿੱਤਾ ਕਿ ਸੂਬੇ ਵਿੱਚ ਵਿਕਾਸ ਕਾਰਜਾਂ ਨੂੰ ਰੁਕਣ ਨਹੀਂ ਦਿੱਤਾ ਜਾਵੇਗਾ। ਉਹਨਾਂ ਕਿਹਾ ਕਿ ਕੇਂਦਰ ਨੇ ਆਰ ਡੀ ਐੱਫ ਦੇ 5500 ਕਰੋੜ ਰੁਪਏ ਰੋਕੇ ਹੋਏ ਹਨ। ਜਦ ਇਹ ਜਾਰੀ ਹੋ ਗਏ ਤਾਂ ਵਿਕਾਸ ਕਾਰਜਾਂ ਵਿੱਚ ਹੋਰ ਤੇਜ਼ੀ ਆਵੇਗੀ। ਇਸ ਮੌਕੇ ਡਾਕਟਰ ਅਮਨਦੀਪ ਕੌਰ ਅਰੋੜਾ, ਸ੍ਰ ਮਨਜੀਤ ਸਿੰਘ ਬਿਲਾਸਪੁਰ, ਸ੍ਰ ਅੰਮ੍ਰਿਤਪਾਲ ਸਿੰਘ ਸੁਖਾਨੰਦ ਅਤੇ ਸ੍ਰ ਦਵਿੰਦਰਜੀਤ ਸਿੰਘ ਲਾਡੀ ਢੋਂਸ (ਸਾਰੇ ਵਿਧਾਇਕ) ਨੇ ਵੀ ਸੰਬੋਧਨ ਕੀਤਾ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। 

ਇਸ ਮੌਕੇ ਉਹਨਾਂ ਆਪਣੇ ਆਪਣੇ ਹਲਕਿਆਂ ਦੀਆਂ ਲੋੜਾਂ ਬਾਰੇ ਵੀ ਜਾਣੂ ਕਰਵਾਇਆ। ਇਸ ਮੌਕੇ ਸ੍ਰ ਹਰਮਨਦੀਪ ਸਿੰਘ ਬਰਾੜ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ, ਸ਼੍ਰੀ ਦੀਪਕ ਅਰੋੜਾ ਚੇਅਰਮੈਨ ਨਗਰ ਸੁਧਾਰ ਟਰੱਸਟ ਮੋਗਾ, ਸ੍ਰ ਬਲਜੀਤ ਸਿੰਘ ਚਾਨੀ ਮੇਅਰ ਨਗਰ ਨਿਗਮ ਮੋਗਾ, ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਅਨੀਤਾ ਦਰਸ਼ੀ, ਚੇਅਰਮੈਨ ਹਰਜਿੰਦਰ ਸਿੰਘ ਰੋਡੇ ਅਤੇ ਹੋਰ ਵੀ ਹਾਜ਼ਰ ਸਨ।

 

Tags: Harbhajan Singh ETO , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Amandeep Kaur Arora , Amritpal Singh Sukhanand , Devinderjeet Singh Laddi Dhose , Manjit Singh Bilaspur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD