Thursday, 04 June 2026

 

 

ਖ਼ਾਸ ਖਬਰਾਂ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ

 

ਸਰਕਾਰੀ ਹਾਈ ਸਕੂਲ ਫੇਜ਼-5 ਵਿਖੇ ਪੇਵਰ ਬਲਾਕ ਪ੍ਰੋਜੈਕਟ ਮੁਕੰਮਲ ਹੋਣ ਉਪਰੰਤ ਵਿਦਿਆਰਥੀਆਂ ਨੂੰ ਸਮਰਪਿਤ

ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਨ ਪ੍ਰਭਜੋਤ ਕੌਰ ਵੱਲੋਂ ਕੀਤਾ ਗਿਆ ਉਦਘਾਟਨ

Prabhjot Kaur, S.A.S.Nagar, Mohali, S.A.S. Nagar Mohali, Sahibzada Ajit Singh Nagar, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 27 Feb 2024

Last updated on: Feb 27, 2024, 00:00 IST

ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ  ਦਿਸ਼ਾ-ਨਿਰਦੇਸ਼ਾਂ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਵਿੱਦਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਸਰਕਾਰੀ ਹਾਈ ਸਕੂਲ ਫੇਜ਼-5, ਮੋਹਾਲੀ ਵਿਖੇ ਪੇਵਰ ਬਲਾਕ ਲਾਉਣ ਦਾ ਪ੍ਰੋਜੈਕਟ ਮੁਕੰਮਲ ਹੋਣ 'ਤੇ ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਪ੍ਰਭਜੋਤ ਕੌਰ ਨੇ ਉਦਘਾਟਨ ਉਪਰੰਤ ਇਹ ਪ੍ਰੋਜੈਕਟ ਵਿਦਿਆਰਥੀਆਂ ਨੂੰ ਸਮਰਪਿਤ ਕੀਤਾ।

ਇਸ ਪ੍ਰੋਜੈਕਟ ਉੱਤੇ ਕਰੀਬ 03 ਲੱਖ 60 ਹਜ਼ਾਰ ਰੁਪਏ ਖਰਚੇ ਗਏ ਹਨ, ਜਿਸ ਲਈ ਚੇਅਰਪਰਸਨ ਪ੍ਰਭਜੋਤ ਕੌਰ ਵੱਲੋਂ ਡੀ.ਪੀ.ਸੀ. ਫੰਡ ਵਿਚੋਂ ਪੈਸੇ ਦਿੱਤੇ ਗਏ ਸਨ।ਇਸ ਮੌਕੇ ਪ੍ਰਭਜੋਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਸਿੱਖਿਆ ਢਾਂਚੇ ਨੂੰ ਮਜ਼ਬੂਤ ਕਰਨ ਲਈ ਦਿਨ ਰਾਤ ਇੱਕ ਕਰ ਕੇ ਕੰਮ ਕਰ ਰਹੀ ਹੈ। ਉਹਨਾਂ ਕਿਹਾ ਕਿ ਸਕੂਲ ਦੇ ਮੁੱਖ ਗੇਟ ਤੋਂ ਲੈ ਕੇ ਕਲਾਸ ਰੂਮਜ਼ ਤੱਕ ਦੀ ਥਾਂ ਕੱਚੀ ਹੋਣ ਕਾਰਨ ਬਰਸਾਤਾਂ ਵਿੱਚ ਵਿਦਿਆਰਥੀਆਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਸੀ, ਪਰ ਪੇਵਰ ਲੱਗਣ ਨਾਲ ਇਹ ਮੁਸ਼ਕਲ ਹੱਲ ਹੋ ਗਈ ਹੈ।

ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਨ ਨੇ ਦੱਸਿਆ ਕਿ ਉਹਨਾਂ ਦਾ ਬਚਪਨ ਇਸੇ ਫੇਜ਼ ਵਿੱਚ ਬੀਤਿਆ ਹੈ ਤੇ ਜਦੋਂ ਵੀ ਉਹ ਇਸ ਸਕੂਲ ਵਿੱਚ ਵੋਟ ਪਾਉਣ ਆਉਂਦੇ ਸਨ ਤਾਂ ਬੁਨਿਆਦੀ ਢਾਂਚੇ ਸਬੰਧੀ ਹਲਾਤ ਮਾੜੇ ਸਨ ਪਰ ਹੁਣ ਹਾਲਤ ਬਿਹਤਰ ਹੋ ਰਹੇ ਹਨ। ਉਹਨਾਂ ਦੱਸਿਆ ਕਿ ਜਿੰਨੇ ਵੀ ਫੰਡ ਉਹਨਾਂ ਕੋਲ ਹਨ, ਉਹਨਾਂ ਵਿਚੋਂ ਬਹੁਤਾਤ ਸਿੱਖਿਆ ਢਾਂਚੇ ਉੱਤੇ ਹੀ ਖਰਚੇ ਜਾ ਰਹੇ ਹਨ।ਪੰਜਾਬ ਸਰਕਾਰ ਵੱਲੋਂ ਕੀਤੇ ਉਪਰਾਲਿਆਂ ਸਦਕਾ ਸਰਕਾਰੀ ਸਕੂਲਾਂ ਵਿੱਚ ਦਾਖ਼ਲੇ ਦਾ ਰੁਝਾਨ ਵੱਧ ਰਿਹਾ ਹੈ ਤੇ ਇਸ ਸਕੂਲ ਵਿੱਚ ਪਹਿਲਾਂ ਵਿਦਿਆਰਥੀਆਂ ਦੀ ਗਿਣਤੀ 290 ਸੀ ਤੇ ਹੁਣ 350 ਹੋ ਗਈ ਹੈ। 30 ਵਿਦਿਆਰਥੀ ਪ੍ਰਾਈਵੇਟ ਸਕੂਲਾਂ ਤੋਂ ਵੀ ਇਸ ਸਕੂਲ ਵਿੱਚ ਆਏ ਹਨ।

ਪ੍ਰਭਜੋਤ ਕੌਰ ਨੇ ਕਿਹਾ ਕਿ ਪੰਜਾਬ ਵਿੱਚ ਸਰਕਾਰ ਬਦਲਣ ਤੋਂ ਬਾਅਦ ਸੂਬੇ ਨੇ ਸਿੱਖਿਆ ਦੇ ਖੇਤਰ ਵਿੱਚ ਨਵੀਂ ਉਡਾਣ ਭਰੀ ਹੈ। ਉਹਨਾਂ ਕਿਹਾ ਕਿ ਸਰਕਾਰਾਂ ਦਾ ਰੁਖ਼ ਬਦਲਣ ਨਾਲ ਰੁਝਾਨ ਬਦਲ ਜਾਂਦਾ ਹੈ। ਪਿਛਲੀਆਂ ਸਰਕਾਰਾਂ ਦਾ ਉਦੇਸ਼ ਸਿੱਖਿਆ ਸੁਧਾਰ ਨਹੀਂ ਸੀ। ਦੂਜੇ ਪਾਸੇ ਦਿੱਲੀ ਵਿੱਚ ਸਰਕਾਰੀ ਸਕੂਲਾਂ ਦੇ ਬੱਚੇ ਟੌਪ ਕਰ ਰਹੇ ਹਨ। ਪੰਜਾਬ ਵਿੱਚ ਵੀ ਸਕੂਲਾਂ ਨੂੰ ਵੱਧ ਤੋਂ ਵੱਧ ਸਹੂਲਤਾਂ ਦੇ ਕੇ ਸਿੱਖਿਆ ਕ੍ਰਾਂਤੀ ਲਈ ਵੱਡੇ ਪੱਧਰ ਉੱਤੇ ਕਦਮ ਚੁੱਕੇ ਜਾ ਰਹੇ ਹਨ।

ਸਿੱਖਿਆ ਦੇ ਪੱਧਰ ਵਿੱਚ ਸੁਧਾਰ ਕਰਨ ਦੇ ਲਈ ਦੇਸ਼ ਵਿੱਚ ਪਹਿਲੀ ਵਾਰ ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਸਿੰਗਾਪੁਰ ਵਿਖੇ ਪੜ੍ਹਾਈ ਦਾ ਮਿਆਰ ਅਤੇ ਢੰਗ ਤਰੀਕਿਆਂ ਬਾਰੇ ਜਾਣਕਾਰੀ ਹਾਸਿਲ ਕਰਨ ਦੇ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਭੇਜਿਆ ਗਿਆ, ਤਾਂ ਜੋ ਪੰਜਾਬ ਦੇ ਵਿਦਿਆਰਥੀਆਂ ਦੇ ਆਤਮ -ਵਿਸ਼ਵਾਸ ਵਿੱਚ ਵਾਧਾ ਕੀਤਾ ਜਾ ਸਕੇ ਅਤੇ ਉਹ ਸਫਲਤਾ ਹਾਸਿਲ ਕਰ ਸਕਣ।

ਪ੍ਰਭਜੋਤ ਕੌਰ ਨੇ ਕਿਹਾ ਕਿ ਸਰਰ ਸਿੱਖਿਆ ਦੇ ਖੇਤਰ ਵਿੱਚ ਇਨਕਲਾਬੀ ਤਬਦੀਲੀਆਂ ਲਿਆਉਣ ਵਾਸਤੇ ਯਤਨਸ਼ੀਲ ਹੈ, ਜਿਸ ਵਿੱਚ ਸਕੂਲਾਂ ਦੀਆਂ ਇਮਾਰਤਾਂ ਦੇ ਸੁੰਦਰੀਕਰਨ ਦੇ ਨਾਲ-ਨਾਲ ਸਿੱਖਿਆ ਦੀ ਗੁਣਵੱਤਾ ਦੇ ਸੁਧਾਰ ਵਾਸਤੇ ਵੀ ਕੰਮ ਕੀਤਾ ਜਾ ਰਿਹਾ ਹੈ।ਇਸ ਮੌਕੇ ਪ੍ਰਿੰਸੀਪਲ ਭਾਰਤ ਭੂਸ਼ਨ ਬੇਰੀ, ਰਣਜੀਤਪਾਲ ਸਿੰਘ ਪ੍ਰਧਾਨ ਟ੍ਰੇਡ ਵਿੰਗ ਆਪ,ਸਵਰਨ ਲਤਾ ਸਕੱਤਰ ਮਹਿਲਾ ਵਿੰਗ ਆਪ,ਅਮਰਜੀਤ ਸਿੰਘ ਸਕੱਤਰ ਲੀਗਲ ਵਿੰਗ ਆਪ,ਅਨਵਰ ਅਲੀ ਪ੍ਰਧਾਨ ਘੱਟ ਗਿਣਤੀ ਵਿੰਗ,ਰਾਜੇਸ਼ ਰਾਣਾ ਬਲਾਕ ਪ੍ਰਧਾਨ ਆਪ,ਮਗਨ ਲਾਲ ਬਲਾਕ ਪ੍ਰਧਾਨ ਆਪ, ਪ੍ਰਭਜੋਤ ਕੌਰ ਜਯੋਤੀ ਬਲਾਕ ਪ੍ਰਧਾਨ ਆਪ, ਗੁਰਚਰਨ ਸਿੰਘ , ਨਿਰਮੈਲ ਸਿੰਘ, ਸੁਰਿੰਦਰ ਮਟੌਰ ਸਮੇਤ ਅਧਿਆਪਕ ਤੇ ਵੱਡੀ ਗਿਣਤੀ ਵਿਦਿਆਰਥੀ ਹਾਜ਼ਰ ਸਨ।

 

Tags: Prabhjot Kaur , S.A.S.Nagar , Mohali , S.A.S. Nagar Mohali , Sahibzada Ajit Singh Nagar , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD