Saturday, 27 April 2024

 

 

ਖ਼ਾਸ ਖਬਰਾਂ ਭਗਵੰਤ ਮਾਨ ਨੇ ਖਡੂਰ ਸਾਹਿਬ ਵਿਚ 'ਆਪ' ਉਮੀਦਵਾਰ ਲਈ ਪ੍ਰਚਾਰ ਕਰਦਿਆਂ ਪੱਟੀ ਵਿਖੇ ਕੀਤਾ ਵੱਡੀ ਜਨਸਭਾ ਨੂੰ ਸੰਬੋਧਿਤ ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਵਿਖੇ ਉਮੀਦਵਾਰ ਪਵਨ ਕੁਮਾਰ ਟੀਨੂੰ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ, ਲੋਕਾਂ ਦੇ ਭਾਰੀ ਇਕੱਠ ਨੇ ਟੀਨੂੰ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦਾ ਦਿੱਤਾ ਭਰੋਸਾ ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾ ਪਟਿਆਲਾ ਕਾਂਗਰਸ ਦੀ ਸੀਨੀਅਰ ਲੀਡਰਸ਼ਿਪ ਡਾ. ਧਰਮਵੀਰ ਗਾਂਧੀ ਦੇ ਨਾਲ, ਸਾਰੇ ਵਰਕਰ ਪਟਿਆਲਾ ਵਿੱਚ ਕਾਂਗਰਸ ਦੀ ਜ਼ਬਰਦਸਤ ਜਿੱਤ ਯਕੀਨੀ ਬਣਾਉਣਗੇ ਪੰਜਾਬ ਦੇ ਅਸਲ ਮੁੱਦਿਆਂ ਨੂੰ ਸਿਆਸੀ ਆਗੂਆਂ ਵੱਲੋਂ ਅਣਗੌਲਿਆ ਜਾ ਰਿਹਾ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਭਾਜਪਾ ਦਾ ਸੰਕਲਪ ਪੱਤਰ ਮੋਦੀ ਦੀ ਗਾਰੰਟੀ ਚੰਡੀਗੜ੍ਹ 'ਚ ਲਾਂਚ ਮਾਝੇ 'ਚ ਗਰਜੇ ਮਾਨ! ਸ਼ੈਰੀ ਕਲਸੀ ਲਈ ਗੁਰਦਾਸਪੁਰ 'ਚ 'ਆਪ' ਦੀ ਚੋਣ ਮੁਹਿੰਮ ਕੀਤੀ ਸ਼ੁਰੂ ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ- ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਕਾਂਗਰਸ ਔਰਤਾਂ ਨੂੰ ਨੌਕਰੀਆਂ 'ਚ 50 ਫੀਸਦੀ ਰਾਖਵਾਂਕਰਨ ਦੇਵੇਗੀ : ਲਾਂਬਾ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਅਧੀਨ ਆਉਂਦੇ ਹਲਕਿਆਂ ਦੇ ਸਹਾਇਕ ਰਿਟਰਨਿੰਗ ਅਫਸਰਾਂ ਤੇ ਹੋਰ ਅਧਿਕਾਰੀਆਂ ਦੀ ਪੋਸਟਲ ਬੈਲਟ ਪੇਪਰ ਸਬੰਧੀ ਟ੍ਰੇਨਿੰਗ ਕਰਵਾਈ ਸਵੀਪ ਟੀਮ ਵੱਲੋਂ ਹਲਕਾ ਡੇਰਾਬੱਸੀ ਵਿਚ ਨੌਜੁਆਨਾਂ ਨੂੰ ਕੀਤਾ ਗਿਆ ਜਾਗਰੂਕ ਸਿਹਤ ਵਿਭਾਗ ਵੱਲੋਂ ਵਿਸ਼ਵ ਮਲੇਰੀਆ ਦਿਵਸ ਮੋਕੇ ਜਾਗਰੂਕਤਾ ਰੈਲੀ ਕੱਢੀ ਗਈ ਏਜੰਸੀਆਂ ਵੱਲੋਂ 334283.4 ਮੀਟਰਿਕ ਟਨ ਅਨਾਜ ਦੀ ਖਰੀਦ ਨਾਲ ਖਰੀਦ ਪ੍ਰਕਿਰਿਆ 'ਚ ਤੇਜ਼ੀ ਅਕਾਲੀ ਦਲ ਸਿਆਸੀ ਲਾਹਾ ਲੈਣ ਲਈ ਲੋਕਾਂ ਨੂੰ ਗੁੰਮਰਾਹ ਕਰ ਰਿਹਾ ਹੈ : ਪ੍ਰਨੀਤ ਕੌਰ ਅਧਿਆਪਕ ਕਸ਼ਮੀਰ ਸਿੰਘ ਦਾ ਵੋਟਰ ਗੀਤ 'ਵੋਟ ਜ਼ਰੂਰੀ' ਹੋਇਆ ਰਿਲੀਜ਼ ਲੋਕਾਂ ਨੂੰ ਵੋਟਾਂ ਪਾਉਣ ਸਬੰਧੀ ਜਾਗਰੂਕ ਕਰਨ ਵਿੱਚ ਕੋਈ ਕਸਰ ਨਾ ਛੱਡੀ ਜਾਵੇ : ਡਾ. ਪ੍ਰੀਤੀ ਯਾਦਵ ਡਿਪਟੀ ਕਮਿਸ਼ਨਰ ਵੱਲੋਂ ਸਕੂਲਾਂ ਨੂੰ ਸੇਫ ਸਕੂਲ ਵਾਹਨ ਪਾਰਸੀ ਨੂੰ ਸਖਤੀ ਨਾਲ ਲਾਗੂ ਕਰਨ ਦੀ ਹਦਾਇਤ ਡਿਪਟੀ ਕਮਿਸ਼ਨਰ ਨੇ ਕੀਤਾ ਤਪਾ, ਭਦੌੜ ਦੀਆਂ ਦਾਣਾ ਮੰਡੀਆਂ ਦਾ ਦੌਰਾ ਟੀਕਾਕਰਨ ਤੋਂ ਵਾੰਝੇ ਰਹਿ ਗਏ ਲੋਕ ਆਪਣੇ ਬੱਚਿਆਂ ਨੂੰ ਜਰੂਰ ਲਗਵਾਉਣ ਟੀਕੇ : ਡਾ. ਕਵਿਤਾ ਸਿੰਘ ਡਿਪਟੀ ਕਮਿਸ਼ਨਰ ਵਲੋਂ ਖਰੀਦ ਪ੍ਰਬੰਧਾਂ ਸਬੰਧੀ ਆੜੀਤਆ ਐਸੋਸੀਏਸ਼ਨ ਨਾਲ ਮੀਟਿੰਗ ਵਿਸ਼ਵ ਮਲੇਰੀਆ ਦਿਵਸ ਮੌਕੇ ਕਰਵਾਇਆ ਜਾਗਰੂਕਤਾ ਪ੍ਰੋਗਰਾਮ

 

ਦਾ ਆਸਕਫੋਰਡ ਸਕੂਲ ਵੱਲੋਂ ਸਾਲਾਨਾ ਸੱਭਿਆਚਾਰਕ ਸਮਾਰੋਹ ‘ਰੰਗ-ਏ-ਉਮੰਗ-2024’ ਦਾ ਆਯੋਜਨ

ਉੱਘੇ ਗਾਇਕ ਅਤੇ ਫਿਲਮ ਅਦਾਕਾਰ ਕਰਮਜੀਤ ਅਨਮੋਲ ਨੇ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕਰਦਿਆਂ ਬੱਚਿਆਂ ਦੀ ਹੌਸਲਾ ਅਫ਼ਜਾਈ ਕੀਤੀ

Karamjeet Anmol, Rang-e-Umang-2024, Sangrur

Web Admin

Web Admin

5 Dariya News

ਮੂਣਕ , 27 Feb 2024

ਸ਼੍ਰੀ ਸ਼ਿਆਮ ਐਜੂਕੇਸ਼ਨਲ ਸੋਸਾਇਟੀ ਵੱਲੋਂ ਚਲਾਏ ਜਾ ਰਹੇ ਦਾ ਆਸਕਫੋਰਡ ਇੰਟਰਨੈਸ਼ਨਲ ਪਬਲਿਕ ਸਕੂਲ, ਰਾਮਗੜ੍ਹ ਗੁੱਜਰਾਂ ਵਿਖੇ ਸਾਲਾਨਾ ਸੱਭਿਆਚਾਰਕ ਸਮਾਰੋਹ ‘ਰੰਗ-ਏ-ਉਮੰਗ-2024’ ਦਾ ਆਯੋਜਨ ਕੀਤਾ ਗਿਆ। ਸਮਾਰੋਹ ਦੀ ਸ਼ੁਰੂਆਤ ਮੌਕੇ ਸ਼ਬਦ ਗਾਇਨ ‘ਜੋ ਮਾਂਗੇ ਠਾਕੁਰ ਆਪਣੈ ਤੇ ਸੋਈ-ਸੋਈ ਦੇਵੈ' ਗਾਇਨ ਨਾਲ ਹੋਈ ਅਤੇ ਮਾਤਾ ਸਰਸਵਤੀ ਦੀ ਪੂਜਾ ਵੀ ਕੀਤੀ ਗਈ। 

ਇਸ ਸਮਾਗਮ ਵਿੱਚ ਪੰਜਾਬੀ ਗਾਇਕ ਅਤੇ ਫਿਲਮ ਅਦਾਕਾਰ ਕਰਮਜੀਤ ਅਨਮੋਲ, ਸੀਬਾ ਸਕੂਲ ਲਹਿਰਾਗਾਗਾ ਦੇ ਮੈਨੇਜਿੰਗ ਡਾਇਰੈਕਟਰ ਕੰਵਲਜੀਤ ਸਿੰਘ ਢੀਂਡਸਾ ਅਤੇ ਪੰਜਾਬ ਉਦਯੋਗ ਵਿਕਾਸ ਨਿਗਮ ਦੇ ਚੇਅਰਮੈਨ ਜਸਵੀਰ ਸਿੰਘ ਕੁੰਦਨੀ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਸਮਾਗਮ ਵਿੱਚ ਸਕੂਲ ਵਿਦਿਆਰਥੀਆਂ ਵੱਲੋਂ ਗਿੱਧਾ, ਭੰਗੜਾ, ਕੋਰੀਓਗ੍ਰਾਫੀ, ਹਰਿਆਣਵੀ ਡਾਂਸ ਪੇਸ਼ ਕੀਤਾ। ਮੈਡਮ ਜਸਲੀਨ ਕੌਰ ਅਤੇ ਸਤਵੀਰ ਕੌਰ ਵੱਲੋਂ ਬੱਚਿਆਂ ਨੂੰ ਤਿਆਰ ਕਰਵਾਏ ਕੋਰੀਓਗਾਫੀ ‘ਨਸ਼ੇ’ ਨੇ ਸਮਾਜ ਵਿੱਚ ਪੈਦਾ ਹੋਏ ਛੋਟੇ ਨਸ਼ਿਆਂ ਦੇ ਦਰਿਆ ਨੂੰ ਖਤਮ ਕਰਨ ਦਾ ਸੁਨੇਹਾ ਦਿੱਤਾ।ਸਕੂਲ ਵੱਲੋਂ ਇਲਾਕੇ ਦੇ ਪਿੰਡਾਂ ਦੇ ਸਰਪੰਚਾਂ ਦਾ ਵੀ ਸਨਮਾਨ ਕੀਤਾ ਗਿਆ। 

ਮੈਡਮ ਸੁਪ੍ਰੀਤ ਤੇ ਪ੍ਰਿਯੰਕਾ ਵੱਲੋਂ ਤਿਆਰ ਕਰਵਾਏ ‘ਸ਼ੋਸਲ ਮੀਡੀਆ’ ਕੋਰੀਓਗ੍ਰਾਫੀ ਰਾਹੀ ਬੱਚਿਆਂ ਨੇ ਸ਼ੋਸਲ ਮੀਡੀਆ ਦੀ ਦਲ-ਦਲ ਵਿੱਚ ਫਸਦੇ ਜਾ ਰਹੇ ਲੋਕਾਂ ਦੀ ਤਸਵੀਰ ਪੇਸ਼ ਕੀਤੀ। ਇਸ ਮੌਕੇ ਕਰਮਜੀਤ ਅਨਮੋਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਜ਼ਰੂਰੀ ਨਹੀਂ ਹੁੰਦਾ ਕਿ ਤੁਸੀਂ ਪੜ੍ਹ ਲਿਖ ਕੇ ਨੌਕਰੀ ਹੀ ਲੈਣੀ ਹੈ, ਕਈ ਵਾਰ ਹੁਨਰ ਵੀ ਸਾਨੂੰ ਚੰਗੀ ਸੇਧ ਜਾਂ ਤੁਹਾਡੀ ਕਮਾਈ ਦਾ ਵਧੀਆ ਸਾਧਨ ਬਣ ਸਕਦਾ ਹੈ। ਸ. ਜਸਵੀਰ ਸਿੰਘ ਕੁੰਦਨੀ ਨੇ ਕਿਹਾ ਕਿ ਇਸ ਪੱਛੜੇ ਇਲਾਕੇ ਵਿੱਚ ਵਧੀਆ ਸਿੱਖਿਆ ਸੰਸਥਾ ਦੀ ਲੋੜ ਸੀ, ਅੱਜ ਬੱਚਿਆਂ ਦੀਆ ਕਲਾਕ੍ਰਿਤੀਆਂ ਦੇਖ ਕੇ ਮੈਨੂੰ ਖੁਸ਼ੀ ਹੋਈ ਹੈ ਕਿ ਦਾ ਆਕਸਫੋਰਡ ਸਕੂਲ ਆਉਣ ਵਾਲੇ ਸਮੇਂ ਵਿੱਚ ਇਲਾਕੇ ਦੀ ਨਾਮੀ ਸਿੱਖਿਆ ਸੰਸਥਾ ਵਜੋਂ ਉੱਭਰ ਕੇ ਸਾਹਮਣੇ ਆਵੇਗਾ। 

ਕੰਵਲਜੀਤ ਸਿੰਘ ਢੀਂਡਸਾ ਨੇ ਸਕੂਲ ਪ੍ਰਬੰਧਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਵਿੱਦਿਆ ਦਾ ਚਾਨਣ ਜਿੱਥੇ ਵੀ ਜਾਂਦਾ ਉੱਥੇ ਅਗਿਆਨਤਾ ਦਾ ਹਨੇਰਾ ਦੂਰ ਹੁੰਦਾ ਹੈ, ਵਿੱਦਿਆ ਸਿਰਫ ਕਿਤਾਬਾਂ ਤੱਕ ਸੀਮਿਤ ਨਹੀਂ ਹੁੰਦੀ। ਸਕੂਲ ਦੇ ਪ੍ਰਿੰਸੀਪਲ ਜਸਵਿੰਦਰ ਚੀਮਾ ਨੇ ਸਕੂਲ ਦੀ ਸਾਲਾਨਾ ਰਿਪੋਰਟ ਪੜ੍ਹੀ। ਮੰਚ ਸੰਚਾਲਨ ਸੁਭਾਸ਼ ਸ਼ਰਮਾ, ਮੈਡਮ ਹਰਜੀਤ ਕੌਰ, ਸਤਵੀਰ ਕੌਰ, ਗੁਰਮੀਤ ਕੌਰ ਅਤੇ ਗੁਰਪ੍ਰੀਤ ਕੌਰ ਨੇ ਕੀਤਾ। ਸੀਬਾ ਸਕੂਲ ਦੇ ਪ੍ਰਿੰਸੀਪਲ ਬਿਬਿਨ ਅਲੈਗਜੈਂਡਰ ਅਤੇ ਰਣਦੀਪ ਸੰਗਤਪੁਰਾ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ। ਸਕੂਲ ਦੇ ਐਮ.ਡੀ. ਸਤਨਾਮ ਸਿੰਘ ਅਤੇ ਚੇਅਰਮੈਨ ਨਰਿੰਦਰ ਸਿੰਗਲਾ ਨੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ। 

ਇਸ ਮੌਕੇ ਮੈਡਮ ਅਮਰਜੀਤ ਕੌਰ, ਰਾਜਵਿੰਦਰ ਸਿੰਘ ਹਰੀਗੜ੍ਹ, ਗੁਰਪ੍ਰੀਤ ਸਿੰਘ ਬਾਗੜੀ, ਪਵਿੱਤਰ ਗੰਢੂਆਂ, ਕੁੱਕੀ ਲਦਾਲ, ਜਗਦੀਸ਼ ਰਾਏ ਸਿੰਗਲਾ, ਬਲਜੀਤ ਸਿੰਘ ਮੰਡਵੀ, ਸਤਿੰਦਰ ਢਿੱਲੋ, ਸਰਪੰਚ ਗੁਰਸੇਵ ਸਿੰਘ ਮਨਿਆਣਾ, ਨਾਜਰ ਸਿੰਘ ਮਨਿਆਣਾ, ਰੂਪ ਸਿੰਘ ਮਨਿਆਣਾ, ਸਰਪੰਚ ਬਲਵਾਨ ਸਿੰਘ ਰਾਮਗੜ੍ਹ, ਸਰਪੰਚ ਲਾਭ ਕੌਰ ਸਲੇਮਗੜ੍ਹ, ਡਾ.ਮੇਜਰ ਸਿੰਘ, ਬਲਵਿੰਦਰ ਸਿੰਘ ਮੰਡਵੀ ਡੇਰਾ, ਸਾਹਿਬ ਸਿੰਘ ਮੰਡਵੀ, ਐਡਵੋਕੇਟ ਪਾਰਸ ਸ਼ਰਮਾ, ਜਤਿੰਦਰ ਸ਼ਰਮਾ, ਮੈਡਮ ਸ਼ੁਸਮਾ ਸ਼ਰਮਾ, ਜੇਈ ਰਾਮ ਸਿੰਘ ਖੋਖਰ ਮੌਜੂਦ ਸਨ।

 

Tags: Karamjeet Anmol , Rang-e-Umang-2024 , Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD