Sunday, 12 May 2024

 

 

ਖ਼ਾਸ ਖਬਰਾਂ ਸ੍ਰੀ ਅਨੰਦਪੁਰ ਸਾਹਿਬ ਤੋਂ ਮਾਈਨਿੰਗ ਮਾਫੀਆ ਦਾ ਸਫਾਇਆ ਕਰਾਂਗਾ : ਡਾ ਸੁਭਾਸ਼ ਸ਼ਰਮਾ ਗੁਰਬਾਜ ਸਿੰਘ ਸਿੱਧੂ ਨੇ ਪਿਤਾ ਦੇ ਲਈ ਮੰਗੀਆਂ ਵੋਟਾਂ ਅਸੀਂ ਤੁਹਾਡੇ ਲਈ ਸਕੂਲ ਅਤੇ ਹਸਪਤਾਲ ਬਣਾਏ, ਬਿਜਲੀ ਅਤੇ ਪਾਣੀ ਮੁਫਤ ਕੀਤਾ, ਇਸ ਲਈ ਮੈਨੂੰ ਜੇਲ ਭੇਜਿਆ : ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਨੇ ਅਮਿਤ ਸ਼ਾਹ ਨਾਲ ਕੀਤਾ ਸਮਝੌਤਾ, ਕੇਜਰੀਵਾਲ ਨੂੰ ਛੱਡ ਕੇ ਪੰਜਾਬ ’ਚ ਵੱਖਰੀ ਆਪ ਸਰਕਾਰ ਬਣਾਉਣਗੇ : ਸੁਖਬੀਰ ਸਿੰਘ ਬਾਦਲ ਆਪ ਦੱਸੇ ਕਿ ਉਹ ਭ੍ਰਿਸ਼ਟਾਚਾਰ ਵਿਚ ਫਸੇ ਅਰਵਿੰਦ ਕੇਜਰੀਵਾਲ ਦਾ ਬਚਾਅ ਕਿਉਂ ਕਰ ਰਹੀ ਹੈ: ਹਰਸਿਮਰਤ ਕੌਰ ਬਾਦਲ ਕਾਂਗਰਸ ਦੀ ਸਥਿਤੀ ਮਜ਼ਬੂਤ; ਸਾਬਕਾ ਵਿਧਾਇਕ ਜੱਸੀ ਖੰਗੂੜਾ ਦੀ ਪਾਰਟੀ 'ਚ ਵਾਪਸੀ ਸਾਬਕਾ ਸਰਪੰਚ ਸਾਥੀਆਂ ਸਮੇਤ ਅਕਾਲੀ ਦਲ ਨੂੰ ਅਲਵਿਦਾ ਕੇ ਕਾਂਗਰਸ ਵਿੱਚ ਸ਼ਾਮਲ ਕਾਂਗਰਸ ਨੇ ਲੋਕ ਸਭਾ ਵਿੱਚ ਜਿੱਤ ਲਈ ਇੱਕਜੁੱਟ ਹੋਕੇ ਕੀਤੀ ਅਪੀਲ ਮੋਦੀ ਸ਼ਾਹ ਦੀ ਜੋੜੀ ਨੂੰ ਜੇ ਕਿਸੇ ਨੇ ਮਾਤ ਦਿੱਤੀ ਹੈ ਤਾਂ ਉਹ ਪੰਜਾਬ ਦੇ ਲੋਕ ਹੀ ਹਨ : ਗੁਰਜੀਤ ਸਿੰਘ ਔਜਲਾ ਮਨੀਸ਼ ਤਿਵਾੜੀ ਨੇ ਕਿਰਨ ਖੇਰ ਦੇ ਬਿਆਨ ਨਾਲ ਭਾਜਪਾ ਦਾ ਮੂੰਹ ਬੰਦ ਕਰ ਦਿੱਤਾ ਕੇਂਦਰ ਸਰਕਾਰ ਦੇ ਗਲਤ ਫੈਸਲਿਆਂ ਕਾਰਨ 750 ਤੋਂ ਵੱਧ ਕਿਸਾਨਾਂ ਦੀ ਮੌਤ : ਵਿਜੇ ਇੰਦਰ ਸਿੰਗਲਾ ਪੰਜਾਬ ਨੂੰ ਕਰਜ਼ੇ 'ਚ ਡੁੱਬਣਾ ਹੀ ਭਗਵੰਤ ਮਾਨ ਸਰਕਾਰ ਦੀ ਉਪਲਬਧੀ : ਗਜੇਂਦਰ ਸਿੰਘ ਸ਼ੇਖਾਵਤ ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ 5483 ਕੇਸਾਂ ਦਾ ਨਿਪਟਾਰਾ ਸੱਤ ਸਾਲਾਂ 'ਚ ਪਟਿਆਲਾ ਲੋਕ ਸਭਾ ਹਲਕੇ 'ਚ ਕੀਤੇ 7 ਕੰਮ ਗਿਣਾਉਣ ਕਾਂਗਰਸ ਤੇ 'ਆਪ' : ਐਨ.ਕੇ. ਸ਼ਰਮਾ ਨੈਸ਼ਨਲ ਲੋਕ ਅਦਾਲਤ ਚ ਹੋਇਆ 19815 ਕੇਸਾਂ ਦਾ ਨਿਪਟਾਰਾ ਪਟਿਆਲਾ ’ਚ ਲੱਗੀ ਕੌਮੀ ਲੋਕ ਅਦਾਲਤ ’ਚ 13481 ਕੇਸਾਂ ਦਾ ਹੋਇਆ ਨਿਪਟਾਰਾ ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੀ ਫਾਰਮਾ ਫੈਕਟਰੀ ਤੋਂ ਚੱਲ ਰਹੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਅਤੇ ਨਿਰਮਾਣ ਨੈਟਵਰਕ ਦਾ ਕੀਤਾ ਪਰਦਾਫਾਸ਼ ਭਾਜਪਾ ਜ਼ਿਲ੍ਹਾ ਯੁਵਾ ਮੋਰਚਾ ਦੀ ਅਹਿਮ ਮੀਟਿੰਗ ਮੋਰਚਾ ਜ਼ਿਲ੍ਹਾ ਪ੍ਰਧਾਨ ਤਾਹਿਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਵਿਜੇਦਰ ਸਿੰਗਲਾ ਦੀ ਚੋਣ ਮੁਹਿੰਮ ਨੂੰ ਮਿਲਿਆ ਵੱਡਾ ਹੁੰਗਾਰਾ ਚੋਣ ਪ੍ਰਚਾਰ ਅਤੇ ਹਲਕਾ ਵਾਸੀਆਂ ਦੀ ਹਮਾਇਤ ਵਿੱਚ ਮੀਤ ਹੇਅਰ ਸਭ ਤੋਂ ਅੱਗੇ ਨਿਕਲਿਆ ਹਰ ਇੱਕ ਵੋਟਰ ਦੀ ਵੋਟ ਬਹੁਤ ਅਹਿਮ, ਕੋਈ ਵੀ ਵੋਟਰ ਇਸ ਮੌਕੇ ਨੂੰ ਨਾ ਗਵਾਏ- ਸੰਦੀਪ ਕੁਮਾਰ

 

ਜ਼ਿਲ੍ਹੇ ਦੇ 73045 ਬੱਚਿਆਂ ਨੂੰ ਪੋਲੀਓ ਰੋਕੂ ਵੈਕਸੀਨ ਪਿਲਾਉਣ ਦਾ ਟੀਚਾ, 378 ਬੂਥ ਅਤੇ 73 ਸੁਪਰਵਾਈਜ਼ਰ ਨਿਯੁਕਤ-ਡਿਪਟੀ ਕਮਿਸ਼ਨਰ

03 ਮਾਰਚ ਨੂੰ ਬੂਥਾਂ ’ਤੇ, 04 ਅਤੇ 05 ਮਾਰਚ ਨੂੰ ਘਰ ਘਰ ਜਾ ਕੇ ਪਿਲਾਈਆਂ ਜਾਣਗੀਆਂ ਪੋਲੀਓ ਰੋਕੂ ਬੂੰਦਾਂ

Paramvir Singh, DC Mansa, Deputy Commissioner Mansa

Web Admin

Web Admin

5 Dariya News

ਮਾਨਸਾ , 27 Feb 2024

ਪਲਸ ਪੋਲੀਓ ਸਬੰਧੀ ਜ਼ਿਲ੍ਹਾ ਪੱਧਰੀ ਟਾਸਕ ਫੋਰਸ ਕਮੇਟੀ ਦੀ ਮੀਟਿੰਗ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਾਲ 2011 ਤੋਂ ਬਾਅਦ ਭਾਰਤ ਵਿੱਚ ਭਾਵੇਂ ਕੋਈ ਪੋਲੀਓ ਦਾ ਕੇਸ ਨਹੀਂ ਮਿਲਿਆ ਪ੍ਰੰਤੂ ਗੁਆਂਢੀ ਦੇਸ਼ਾਂ ਵਿੱਚ ਪੋਲੀਓ ਦੀ ਬਿਮਾਰੀ ਹੋਣ ਕਾਰਨ ਅਸੀਂ ਆਪਣੇ ਬੱਚਿਆਂ ਦੀ ਬਿਮਾਰੀ ਪ੍ਰਤੀ ਸੁਰੱਖਿਆ ਨੂੰ ਮਜ਼ਬੂਤ ਕਰਦੇ ਹੋਏ ਬੱਚਿਆਂ ਨੂੰ ਪੋਲੀਓ ਦੀ ਵੈਕਸੀਨ ਪਿਲਾ ਰਹੇ ਹਾਂ।

ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ 03 ਮਾਰਚ ਤੋਂ 05 ਮਾਰਚ ਤੱਕ ਜ਼ੀਰੋ ਤੋਂ ਪੰਜ ਸਾਲ ਦੇ ਬੱਚਿਆਂ ਨੂੰ ਪਹਿਲੇ ਦਿਨ ਬੂਥਾਂ ’ਤੇ, ਦੂਸਰੇ ਅਤੇ ਤੀਸਰੇ ਦਿਨ ਘਰ ਘਰ ਜਾ ਕੇ ਦਵਾਈ ਪਿਲਾਉਣਗੀਆਂ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕੋਈ ਵੀ ਜ਼ੀਰੋ ਤੋਂ ਪੰਜ ਸਾਲ ਦਾ ਬੱਚਾ ਇਸ ਵੈਕਸੀਨ ਤੋਂ ਵਾਂਝਾ ਨਾ ਰਹੇ। ਉਨ੍ਹਾਂ ਦੱਸਿਆ ਕਿ ਮੋਬਾਈਲ ਟੀਮਾਂ ਰਾਹੀਂ ਝੁੱਗੀ, ਝੌਂਪੜੀਆਂ, ਸ਼ੈੱਲਰ, ਭੱਠੇ, ਕੰਸਟਰੱਕਸ਼ਨ ਵਾਲੀਆਂ ਥਾਂਵਾਂ ਅਤੇ ਹੋਰ ਮਾਈਗਰੇਟਰੀ ਆਬਾਦੀ ਨੂੰ ਇੰਨ੍ਹਾਂ ਟੀਮਾਂ ਦੁਆਰਾ ਵੈਕਸੀਨ ਪਿਲਾਈ ਜਾਵੇਗੀ। 

ਇਸ ਰਾਊਂਡ ਵਿੱਚ ਕੁੱਲ 73045 ਬੱਚਿਆਂ ਨੂੰ ਵੈਕਸੀਨ ਪਿਲਾਉਣ ਦਾ ਟੀਚਾ ਹੈ, ਜਿਸ ਵਿਚ ਕੁੱਲ 378 ਬੂਥ ਅਤੇ 73 ਸੁਪਰਵਾਈਜ਼ਰ ਲਗਾਏ ਗਏ ਹਨ। ਇਸ ਦੇ ਲਈ 17 ਮੋਬਾਇਲ ਟੀਮਾਂ ਅਤੇ 13 ਟਰਾਂਜ਼ਿਟ ਟੀਮਾਂ ਕੰਮ ਕਰਨਗੀਆਂ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਨਿਰਮਲ ਓਸੇਪਚਨ, ਐਸ.ਡੀ.ਐਮ. ਬੁਢਲਾਡਾ ਸ੍ਰ ਗਗਨਦੀਪ ਸਿੰਘ, ਐਸ.ਡੀ.ਐਮ. ਸਰਦੂਲਗੜ੍ਹ ਸ੍ਰੀ ਨਿਤੇਸ਼ ਕੁਮਾਰ ਜੈਨ, ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ, ਜ਼ਿਲ੍ਹਾ ਪ੍ਰੋਗਰਾਮ ਮੈਨੇਜ਼ਰ ਸ੍ਰੀ ਅਵਤਾਰ ਸਿੰਘ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

 

Tags: Paramvir Singh , DC Mansa , Deputy Commissioner Mansa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD