Monday, 20 May 2024

 

 

ਖ਼ਾਸ ਖਬਰਾਂ ਪੱਤਰਕਾਰਾਂ, ਨੌਜਵਾਨਾਂ ਅਤੇ ਮਹਿਲਾਵਾਂ ਲਈ ਕਾਂਗਰਸ ਦਾ ਵੱਡਾ ਵਾਅਦਾ: ਸੱਪਲ ਦੀ ਭਾਰਤ ਲਈ ਸਾਹਸੀ ਯੋਜਨਾ ਮੈਂ ਭਗਵਾਨ ਸ਼੍ਰੀ ਰਾਮ ਦੀ ਜਨਮ ਭੂਮੀ ਤੋਂ ਆਇਆ ਹਾਂ, ਚੰਡੀਗੜ੍ਹ ਨੂੰ ਜੈ ਸ਼੍ਰੀ ਰਾਮ ਮਜੀਠਾ ਵਿਖੇ ਕਾੰਗਰਸ ਨੂੰ ਮਿਲਿਆ ਭਰਵਾਂ ਹੁੰਗਾਰਾ ਪੰਜਾਬ 'ਚ ਕਾਨੂੰਨ ਵਿਵਸਥਾ ਜ਼ੀਰੋ, ਯੋਗੀ ਤੋਂ ਟ੍ਰੇਨਿੰਗ ਲੈਣ ਭਗਵੰਤ ਮਾਨ : ਡਾ: ਸੁਭਾਸ਼ ਸ਼ਰਮਾ ਨਰਿੰਦਰ ਮੋਦੀ ਦੀ ਅਗਵਾਈ ਹੇਠ ਹੀ ਬਣ ਸਕਦਾ ਹੈ ਵਿਕਸਿਤ ਭਾਰਤ - ਅਰਵਿੰਦ ਖੰਨਾ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਨਾਨਕ ਘਾਟ ਉਜੈਨ ਮੱਧ ਪ੍ਰਦੇਸ਼ ਵਿਖੇ ਨਵੀਂ ਬਣਾਈ ਸਰਾਂ ਦਾ ਉਦਘਾਟਨ ਅੰਮ੍ਰਿਤਸਰ ਤੋੰ ਖਏ ਏਮਜ਼ ਨੂੰ ਫਿਰ ਲਿਆਉੰਣਗੇ ਗੁਰਜੀਤ ਸਿੰਘ ਔਜਲਾ ਐਲਪੀਯੂ ਫੈਸ਼ਨ ਵਿਦਿਆਰਥੀ ਨੇ ਗੁੜਗਾਓਂ ਵਿੱਚ ਲਾਈਫਸਟਾਈਲ ਵੀਕ ਵਿੱਚ ਆਪਣੇ ਸੰਗ੍ਰਹਿ ਦਾ ਪ੍ਰਦਰਸ਼ਨ ਕੀਤਾ ਜ਼ਿਲ੍ਹਾ ਚੋਣ ਅਫ਼ਸਰ ਤੇ ਖ਼ਰਚਾ ਅਬਜਰਵਰ ਵੱਲੋਂ ਵੋਟਰ ਜਾਗਰੂਕਤਾ ਗੀਤ ”ਤੂੰ ਵੋਟ ਕਰ” ਰਲੀਜ਼ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਾਂ ਪੈਣ ਵਾਲੇ ਦਿਨ ਹਰ ਇੱਕ ਪੋਲਿੰਗ ਬੂਥ ‘ਤੇ ਸ਼ੈੱਡ, ਛਬੀਲ, ਪੱਖੇ ਤੇ ਕੂਲਰ ਆਦਿ ਦੇ ਹੋਣਗੇ ਇੰਤਜ਼ਾਮ- ਸੰਦੀਪ ਕੁਮਾਰ ਚੰਡੀਗੜ੍ਹ ਨਗਰ ਨਿਗਮ ਚੋਣ ਲੜੇ ਰਵੀ ਸਿੰਘ ਆਪਣੀ ਟੀਮ ਸਮੇਤ ਹੋਏ ਆਪ ਵਿੱਚ ਸ਼ਾਮਿਲ ਬਿਜਲੀ ਦੇ ਲੱਗ ਰਹੇ ਕੱਟਾਂ ਕਾਰਨ ਮੋਹਾਲੀ ਵਿੱਚ ਹਾਹਾਕਾਰ ਖਰਚਾ ਅਬਜ਼ਰਬਰ ਵਲੋਂ ਲੋਕ ਸਭਾ ਚੋਣਾਂ ਦੇ ਉਮੀਦਵਾਰਾਂ ਨੂੰ ਪ੍ਰਚਾਰ ਦੌਰਾਨ ਕੀਤੇ ਜਾਣ ਵਾਲੇ ਖ਼ਰਚੇ ਦਾ ਮੁਕੰਮਲ ਰਿਕਾਰਡ ਰੱਖਣ ਦੀ ਹਦਾਇਤ ਮੌੜ ਮੰਡੀ 'ਚ ਜਨਤਕ ਮੀਟਿੰਗ ਨੇ ਧਾਰਿਆ ਰੈਲੀ ਦਾ ਰੂਪ ਆਮ ਆਦਮੀ ਪਾਰਟੀ ਵੱਲੋਂ ਪਿਛਲੇ ਢਾਈ ਸਾਲਾਂ ਵਿੱਚ ਕੀਤੇ ਵਿਕਾਸ ਦਾ ਹਿਸਾਬ ਮੰਗਣ ਸ਼ਹਿਰ ਵਾਸੀ: ਬੀਬਾ ਜੈਇੰਦਰ ਕੌਰ ਕਾਰਬਨ ਉਤਸਰਜਨ ਅਤੇ ਪ੍ਰਦੂਸ਼ਣ ਨੂੰ ਘਟਾਉਣ ਦੇ ਲਈ ਗਰੀਨ ਇਲੈਕਸ਼ਨ ਨੂੰ ਬਣਾਇਆ ਗਿਆ ਹੈ ਚੋਣ ਪ੍ਰਕਿਰਿਆ ਦਾ ਹਿੱਸਾ- ਜਨਰਲ ਚੋਣ ਅਬਰਜ਼ਰਵਰ ਡਾ. ਹੀਰਾ ਲਾਲ ਗੜ੍ਹਸ਼ੰਕਰ ਵਿਧਾਨ ਸਭਾ ਹਲਕਾ ਗ੍ਰੀਨ ਚੋਣਾਂ ਦੇ ਮਾਡਲ ਦੇ ਰੂਪ ’ਚ ਕਰੇਗਾ ਕੰਮ : ਡਾ. ਹੀਰਾ ਲਾਲ ਮੋਨਿਕਾ ਗਰੋਵਰ ਆਪਣੇ ਸਾਥੀਆਂ ਸਮੇਤ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ, ਬੀਬਾ ਜੈ ਇੰਦਰਾ ਕੌਰ ਨੇ ਉਨ੍ਹਾਂ ਦੇ ਭਾਜਪਾ ਵਿੱਚ ਸ਼ਾਮਲ ਹੋਣ ਦਾ ਕੀਤਾ ਸਵਾਗਤ ਵੋਟਿੰਗ ਮਸ਼ੀਨਾਂ ਦੀ ਦੂਜੀ ਰੈਂਡੇਮਾਇਜੇਸ਼ਨ ਹੋਈ ਲੋਕਾਂ ਨੂੰ ਵੰਡਣ ’ਤੇ ਉਤਾਰੂ ਦਿੱਲੀ ਦੀਆਂ ਪਾਰਟੀਆਂ ਨੂੰ ਰੱਦ ਕਰੋ: ਸੁਖਬੀਰ ਸਿੰਘ ਬਾਦਲ ਨੇ ਪੰਜਾਬੀਆਂ ਨੂੰ ਕੀਤੀ ਅਪੀਲ ਰਾਜਾ ਵੜਿੰਗ ਨੇ ਪ੍ਰਾਪਰਟੀ ਦੀ ਰਜਿਸਟ੍ਰੇਸ਼ਨ ਲਈ ਐਨਓਸੀ 'ਤੇ ਮੁੱਖ ਮੰਤਰੀ ਮਾਨ ਦੇ ਝੂਠੇ ਵਾਅਦੇ ਦਾ ਪਰਦਾਫਾਸ਼ ਕੀਤਾ

 

ਚੋਣਾਂ 'ਚ ਵੋਟਰਾਂ ਦੀ ਭਾਗੀਦਾਰੀ ਵਧਾਉਣ ਲਈ ਆਈਲੈਟਸ ਸੈਂਟਰਾਂ ਵਿਖੇ 18 ਸਾਲ ਦੇ ਨਵੇਂ ਵੋਟਰਾਂ ਲਈ ਚਲਾਈ ਜਾਵੇਗੀ ਵਿਸ਼ੇਸ਼ ਮੁਹਿੰਮ : ਪੂਨਮਦੀਪ ਕੌਰ

ਨੁੱਕੜ ਨਾਟਕਾਂ ਰਾਹੀਂ ਲੋਕਾਂ ਨੂੰ ਮਤਦਾਨ ਦੇ ਅਧਿਕਾਰ ਦੀ ਸੁਵਰਤੋਂ ਲਈ ਕੀਤਾ ਜਾਵੇਗਾ ਪ੍ਰੇਰਿਤ

PoonamDeep Kaur, DC Barnala,Deputy Commissioner Barnala, Barnala

Web Admin

Web Admin

5 Dariya News

ਬਰਨਾਲਾ , 27 Feb 2024

ਲੋਕ ਸਭ ਚੋਣਾਂ 2024 ਦੀ ਤਿਆਰੀਆਂ ਸਬੰਧੀ ਜ਼ਿਲ੍ਹਾ ਚੋਣ ਅਧਿਕਾਰੀਆਂ ਦੀ ਵਿਸ਼ੇਸ਼ ਬੈਠਕ ਅੱਜ ਜ਼ਿਲ੍ਹਾ ਚੋਣ ਅਫ਼ਸਰ - ਕਮ- ਡਿਪਟੀ ਕਮਿਸ਼ਨਰ ਬਰਨਾਲਾ ਪੂਨਮਦੀਪ ਕੌਰ ਦੀ ਅਗਵਾਈ ਹੇਠ ਕੀਤੀ ਗਈ।ਇਸ ਮੌਕੇ ਬੋਲਦਿਆਂ ਜ਼ਿਲ੍ਹਾ ਚੋਣ ਅਫ਼ਸਰ ਪੂਨਮਦੀਪ ਕੌਰ ਨੇ ਕਿਹਾ ਕਿ 18 ਸਾਲ ਦੀ ਉਮਰ 'ਤੇ ਪੁੱਜਣ ਵਾਲੇ ਨੌਜਵਾਨਾਂ ਨੂੰ ਨਵੇਂ ਵੋਟਰ ਵਜੋਂ ਰਜਿਸਟਰ ਕੀਤਾ ਜਾਵੇ ਤਾਂ ਜੋ ਹਰ ਇੱਕ ਵੋਟ ਪਾਉਣ ਯੋਗ ਵਿਅਕਤੀ ਆਪਣੇ ਅਧਿਕਾਰ ਦਾ ਇਸਤਮਾਲ ਕਰ ਸਕੇ। 

ਉਨ੍ਹਾਂ ਨਿਰਦੇਸ਼ ਦਿੱਤੇ ਕਿ ਜ਼ਿਲ੍ਹਾ ਬਰਨਾਲਾ 'ਚ ਚਲਦੇ ਸਾਰੇ ਹੀ ਆਈਲੈਟਸ ਸੈਂਟਰਾਂ ਵਿਖੇ ਪੜ੍ਹਨ ਵਾਲੇ ਵਿਦਿਆਰਥੀਆਂ ਦੀ ਰੇਜਿਸਟ੍ਰੇਸ਼ਨ ਕੀਤੀ ਜਾਵੇ । ਨਾਲ ਹੀ ਉਨ੍ਹਾਂ ਕਿਹਾ ਕਿ ਇਸ ਲਈ ਆਈਲੈਟਸ ਕੇਂਦਰਾਂ ਨਾਲ ਤਾਲਮੇਲ ਕਰਕੇ ਵਿਦਿਆਰਥੀਆਂ ਦੇ ਵੋਟਾਂ ਸਬੰਧੀ ਫਾਰਮ ਭਰਵਾਏ ਜਾਣ ਅਤੇ ਉਨ੍ਹਾਂ ਦੀਆਂ ਵੋਟਾਂ ਬਣਾਈਆਂ ਜਾਣ ।ਉਨ੍ਹਾਂ ਕਿਹਾ ਕਿ ਇਸ ਵਾਰ ਚੋਣ ਕਮਿਸ਼ਨ ਵੱਲੋਂ "ਇਸ ਵਾਰ 70 ਪਾਰ" ਦੇ ਵਿਸ਼ੇ ਉੱਤੇ ਕੰਮ ਕੀਤਾ ਜਾ ਰਿਹਾ ਹੈ ਜਿਸ ਦਾ ਮੁੱਖ ਉਦੇਸ਼ ਮਤਦਾਨ ਦਰ ਨੂੰ 70 ਫ਼ੀਸਦੀ ਤੋਂ ਵਧਾਉਣਾ ਹੈ। ਆਉਂਦੀਆਂ ਲੋਕ ਸਭ ਚੋਣਾਂ 'ਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਵੱਖ ਵੱਖ ਥਾਵਾਂ ਉੱਤੇ ਵੋਟ ਜਾਗਰੂਕਤਾ ਸਬੰਧੀ ਨੁੱਕੜ ਨਾਟਕ ਖੇਡੇ ਜਾਣਗੇ। 

ਉਨ੍ਹਾਂ ਹਦਾਇਤ ਦਿੱਤੀ ਕਿ ਇਸ ਸਬੰਧੀ ਵਿਓਂਤਬੰਦੀ ਕਰਕੇ ਨੁੱਕੜ ਨਾਟਕ ਜਲਦ ਤੋਂ ਜਲਦ ਸ਼ੁਰੂ ਕਰਵਾਏ ਜਾਣ।ਉਨ੍ਹਾਂ ਹਦਾਇਤ ਕੀਤੀ ਕਿ ਕੋਈ ਵੀ ਬੂਥ ਲੈਵਲ ਅਫ਼ਸਰ ਉਸ ਕੋਲ ਵੋਟਾਂ ਸਬੰਧੀ ਲੰਬਿਤ ਪਾਏ ਦਸਤਾਵੇਜ਼ਾਂ ਨੂੰ ਆਪਣੇ ਕੋਲ ਨਾ ਰੱਖੇ ਅਤੇ ਨਿਯਮਾਂ ਮੁਤਾਬਿਕ ਇਨ੍ਹਾਂ ਦਾ ਨਿਬੇੜਾ ਕਰੇ। ਨਾਲ ਹੀ ਉਨ੍ਹਾਂ ਹਦਾਇਤ ਕੀਤੀ ਕਿ ਵੱਖ ਵੱਖ ਵਿਧਾਨ ਸਭਾ ਖੇਤਰਾਂ 'ਚ ਔਰਤਾਂ ਲਈ ਵਿਸ਼ੇਸ਼ ਗੁਲਾਬੀ ਪੋਲਿੰਗ ਬੂਥ, ਵਿਸ਼ੇਸ਼ ਲੋੜਾਂ ਵਾਲੇ ਲੋਕਾਂ ਲਈ ਪੀ.ਡਬਲਿਊ.ਡੀ. ਪੋਲਿੰਗ ਬੂਥ ਅਤੇ ਨੌਜਵਾਨਾਂ ਲਈ ਬਣਾਏ ਜਾਣ ਵਾਲੇ ਵਿਸ਼ੇਸ਼ ਬੂਥਾਂ ਦੀ ਵੀ ਪਛਾਣ ਕਰਕੇ ਲੋੜੀਂਦੇ ਪ੍ਰਬੰਧ ਕਰ ਲਏ ਜਾਣ।

ਉਨ੍ਹਾਂ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ ਵਿਸ਼ੇਸ਼ ਵੈੱਨਾਂ ਵੋਟਾਂ ਅਤੇ ਈ.ਵੀ.ਐੱਮ. ਮਸ਼ੀਨਾਂ ਬਾਰੇ ਜਾਗਰੂਕਤਾ ਸਬੰਧੀ ਚਲਾਈ ਜਾਣੀਆਂ ਹਨ। ਇਹ ਵੈੱਨਾਂ ਜਨਤਕ ਥਾਵਾਂ ਉੱਤੇ ਜਾ ਕੇ ਲੋਕਾਂ ਨੂੰ ਜਾਗਰੂਕ ਕਰਨਗੀਆਂ ਅਤੇ ਆਪਣੇ ਮਤਦਾਨ ਦੇ ਅਧਿਕਾਰ ਨੂੰ ਸੁਚੱਜੇ ਢੰਗ ਨਾਲ ਵਰਤਣ ਲਈ ਪ੍ਰੇਰਣਗੀਆਂ।ਇਸ ਮੌਕੇ ਵਧੀਕ ਚੋਣ ਅਫ਼ਸਰ - ਕਮ- ਵਧੀਕ ਡਿਪਟੀ ਕਮਿਸ਼ਨਰ (ਜ) ਅਨੁਪ੍ਰਿਤਾ ਜੋਹਲ, ਜ਼ਿਲ੍ਹਾ ਮਾਲ ਅਫ਼ਸਰ ਸੰਦੀਪ ਕੁਮਾਰ, ਮੁੱਖ ਮੰਤਰੀ ਫ਼ੀਲਡ ਅਫ਼ਸਰ ਗੋਪਾਲ ਸਿੰਘ, ਵੱਖ ਵੱਖ ਚੋਣ ਇਕਾਈਆਂ ਦੇ ਨੋਡਲ ਅਫ਼ਸਰ ਅਤੇ ਹੋਰ ਲੋਕ ਮੌਜੂਦ ਸਨ ।

 

Tags: PoonamDeep Kaur , DC Barnala , Deputy Commissioner Barnala , Barnala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD