Saturday, 11 May 2024

 

 

ਖ਼ਾਸ ਖਬਰਾਂ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਵੱਲੋਂ ਸਟਰਾਂਗ ਰੂਮਾਂ ਦੀ ਜਾਂਚ ਨਾਮਜ਼ਦਗੀਆਂ ਭਰਨ ਦੇ ਚੌਥੇ ਦਿਨ 3 ਉਮੀਦਵਾਰਾਂ ਨੇ ਕਾਗਜ਼ ਕੀਤੇ ਦਾਖ਼ਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਅਤੇ ਐਸਐਸਪੀ ਵੱਲੋਂ ਅੰਤਰਰਾਜੀ ਨਾਕਿਆਂ ਦੀ ਜਾਂਚ ਲੋਕ ਸਭਾ ਚੋਣਾਂ ਦੇ ਮੱਦੇਨਜਰ ਬਿਤਹਰ ਤਾਲਮੇਲ ਲਈ ਅੰਤਰਰਾਜੀ ਸਮੀਖਿਆ ਬੈਠਕ ਆਯੋਜਿਤ ਕਣਕ ਦੀ ਆਮਦ ਨੇ ਪਿਛਲੇ ਸਾਲ ਦਾ ਰਿਕਾਰਡ ਤੋੜਿਆ ਜਗਰਾਉਂ ਵਿੱਚ ਗਰਜੇ ਵੜਿੰਗ; ਵੋਟਰਾਂ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਸੰਕਲਪ ਲਿਆ ਹੁਸ਼ਿਆਰਪੁਰ ਤੋਂ ਲੋਕ ਸਭਾ ਉਮੀਦਵਾਰ ਸ੍ਰੀਮਤੀ ਯਾਮਿਨੀ ਗੋਮਰ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਕਾਂਗਰਸ ਵੰਡ ਪਾਊ ਮੁੱਦਿਆਂ 'ਤੇ ਨਹੀਂ, ਸਗੋਂ ਅਸਲ ਮੁੱਦਿਆਂ 'ਤੇ ਚੋਣ ਲੜ ਰਹੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਸੁਖਵਿੰਦਰ ਬਿੰਦਰਾ ਨੇ ਰਾਣਾ ਗੁਰਮੀਤ ਸਿੰਘ ਸੋਢੀ ਦਾ ਘਰ ਪਹੁੰਚਣ ਤੇ ਕੀਤਾ ਨਿੱਘਾ ਸਵਾਗਤ ਪੰਜਾਬ ਅਧਾਰਿਤ ਐਨਜੀਓ ਨੇ ਕਿਸਾਨਾਂ ਲਈ ਨਿਰਯਾਤ ਅਤੇ ਨੌਜਵਾਨਾਂ ਲਈ ਸਟਾਰਟਅੱਪ ਮੌਕਿਆਂ ਦੀ ਸ਼ੁਰੂਆਤ ਲਈ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕੀਤੀ ਸਾਬਕਾ ਸੰਸਦ ਮੈਂਬਰਾਂ ਨੇ ਸ੍ਰੀ ਅਨੰਦਪੁਰ ਸਾਹਿਬ ਦੀ ਸੰਭਾਲ ਨਹੀਂ ਕੀਤੀ, ਲੋਕ ਮੋਦੀ ਨੂੰ ਮੌਕਾ ਦੇਣ : ਡਾ. ਸੁਭਾਸ਼ ਸ਼ਰਮਾ ਸੰਗਰੂਰ ਤੇ ਦਿੜ੍ਹਬਾ ਵਿਖੇ ਵੱਖ- ਵੱਖ ਐਸੋਸੀਏਸ਼ਨਾਂ ਵੱਲੋਂ ਮੀਤ ਹੇਅਰ ਨੂੰ ਹਮਾਇਤ ਦਾ ਐਲਾਨ ਅਰਵਿੰਦ ਕੇਜਰੀਵਾਲ ਦੀ ਰਿਹਾਈ ਨੂੰ ਮੀਤ ਹੇਅਰ ਤੇ ਅਮਨ ਅਰੋੜਾ ਨੇ ਸੱਚ ਦੀ ਜਿੱਤ ਦੱਸਿਆ 'ਸਤਯਮੇਵ ਜਯਤੇ' - ਇਹ ਤਾਨਾਸ਼ਾਹੀ ਦੇ ਅੰਤ ਦੀ ਸ਼ੁਰੂਆਤ ਹੈ: ‘ਆਪ’ ਵਰਤਮਾਨ ਸ਼ਾਸ਼ਨ ਨੇ ਜਿਸ ਡਰ ਅਤੇ ਚਿੰਤਾ ਦੇ ਮਾਹੌਲ ਨੂੰ ਆਕਾਰ ਦਿੱਤਾ ਹੈ, ਉਸਦੇ ਖਿਲਾਫ ਮੋਰਚਾ ਖੋਲ੍ਹੋ : ਵਿਜੇ ਇੰਦਰ ਸਿੰਗਲਾ ਨਾਮਜਦਗੀਆਂ ਭਰਨ ਦੇ ਚੌਥੇ ਦਿਨ 06 ਉਮੀਦਵਾਰਾਂ ਨੇ ਜ਼ਿਲ੍ਹਾ ਚੋਣ ਅਫਸਰ ਕੋਲ ਭਰੇ ਆਪਣੇ ਕਾਗਜ ਚੌਥੇ ਦਿਨ ਚਾਰ ਉਮੀਦਾਵਾਰਾਂ ਨੇ ਭਰੇ ਨਾਮਜ਼ਦਗੀ ਪੱਤਰ: ਰਾਜੇਸ਼ ਧੀਮਾਨ ਅੱਜ ਫ਼ਰੀਦਕੋਟ ਹਲਕੇ ਲਈ 8 ਨਾਮਜ਼ਦਗੀ ਪੱਤਰ ਹੋਏ ਦਾਖ਼ਲ- ਵਿਨੀਤ ਕੁਮਾਰ ਨਾਮਜ਼ਦਗੀਆਂ ਦੇ ਚੌਥੇ ਦਿਨ 4 ਉਮੀਦਵਾਰਾਂ ਤੇ 2 ਕਵਰਿੰਗ ਉਮੀਦਵਾਰਾਂ ਵੱਲੋਂ ਕੀਤੇ ਗਏ ਨਾਮਜ਼ਦਗੀ ਪੱਤਰ ਦਾਖ਼ਲ ਐਨ ਕੇ ਸ਼ਰਮਾ ਵੱਲੋਂ ਪਟਿਆਲਾ ’ਚ ਵਿਸ਼ਾਲ ਰੈਲੀ ਨਾਲ ਸ਼ਕਤੀ ਪ੍ਰਦਰਸ਼ਨ ਟਰੈਕਟਰ ’ਤੇ ਸਵਾਰ ਹੋ ਕੇ ਨਾਮਜ਼ਦਗੀ ਪੱਤਰ ਭਰਨ ਪੁੱਜੇ ਐਨ ਕੇ ਸ਼ਰਮਾ

 

ਅਗਾਮੀ ਲੋਕ ਸਭਾ ਚੋਣਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਦਿਸ਼ਾ ਨਿਰਦੇਸ਼ ਜਾਰੀ

ਲੋਕਾਂ ਨੂੰ ਵੋਟ ਦੀ ਮਹੱਤਤਾ ਬਾਰੇ ਜਾਗਰੂਕ ਕਰਨ ਲਈ ਸਵੀਪ ਗਤੀਵਿਧੀਆਂ ’ਚ ਤੇਜੀ ਲਿਆਂਦੀ ਜਾਵੇ-ਜ਼ਿਲ੍ਹਾ ਚੋਣ ਅਫ਼ਸਰ

Paramvir Singh, DC Mansa, Deputy Commissioner Mansa

Web Admin

Web Admin

5 Dariya News

ਮਾਨਸਾ , 27 Feb 2024

ਅਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਅਧਿਕਾਰੀ ਹੁਣੇ ਤੋਂ ਯੋਜਨਾਬੱਧ ਢੰਗ ਨਾਲ ਅਗੇਤਰੇ ਕੰਮਾਂ ਨੂੰ ਨਿਪਟਾਉਣਾ ਯਕੀਨੀ ਬਣਾਉਣ। ਇੰਨ੍ਹਾ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਨਿਊ ਕਾਨਫਰੰਸ ਹਾਲ ਵਿਖੇ ਅਗਾਮੀ ਲੋਕ ਸਭਾ ਚੋਣਾਂ ਲਈ ਤਾਇਨਾਤ ਕੀਤੇ ਗਏ ਵੱਖ-ਵੱਖ ਕਮੇਟੀਆਂ ਦੇ ਨੋਡਲ ਅਫ਼ਸਰਾਂ ਦੇ ਸਿਖਲਾਈ ਸੈਸ਼ਨ ਦੌਰਾਨ ਕੀਤਾ।

ਉਨ੍ਹਾਂ ਅਧਿਕਾਰੀਆਂ ਨੂੰ ਚੋਣ ਪ੍ਰਕਿਰਿਆ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਦਿਸ਼ਾ-ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਅਧਿਕਾਰੀ ਚੋਣ ਪ੍ਰਕਿਰਿਆ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਮਿਹਨਤ, ਇਮਾਨਦਾਰੀ ਅਤੇ ਤਨਦੇਹੀ ਨਾਲ ਕੰਮ ਕਰਨ। ਉਨ੍ਹਾਂ ਦੱਸਿਆ ਕਿ ਇਸ ਚੋਣ ਪ੍ਰਕਿਰਿਆ ਲਈ ਹੈਲਪ-ਲਾਈਨ ਸਥਾਪਿਤ ਕੀਤੀ ਜਾਵੇਗੀ। ਉਨ੍ਹਾਂ ਅਧਿਕਾਰੀਆਂ ਨੂੰ ਸਵੀਪ ਤਹਿਤ ਜ਼ਿਲ੍ਹੇ ਦੇ ਲੋਕਾਂ ਨੂੰ ਆਪਣੀ ਵੋਟ ਦਾ ਵੱਧ ਤੋਂ ਵੱਧ ਇਸਤੇਮਾਲ ਕਰਨ ਲਈ ਜਾਗਰੂਕ ਕਰਨ ਦੀ ਵੀ ਪ੍ਰੇਰਨਾ ਦਿੱਤੀ, ਤਾਂ ਜੋ ਜ਼ਿਲ੍ਹੇ ਦਾ ਕੋਈ ਵੀ ਵੋਟਰ ਆਪਣੀ ਵੋਟ ਦੇ ਸੰਵਿਧਾਨਿਕ ਹੱਕ ਦੀ ਵਰਤੋਂ ਕਰਨ ਤੋਂ ਵਾਂਝਾ ਨਾ ਰਹੇ।

ਇਸ ਮੌਕੇ ਅਗਾਮੀ ਲੋਕ ਸਭਾ ਚੋਣਾਂ ਨੂੰ ਸੁਚੱਜੇ ਅਤੇ ਸੁਖਾਵੇਂ ਮਾਹੌਲ ਵਿਚ ਨੇਪਰੇ ਚੜ੍ਹਾਉਣ ਲਈ ਵੱਖ ਵੱਖ ਵਿਭਾਗਾਂ ਨਾਲ ਸਬੰਧਤ ਲਗਾਏ ਗਏ ਨੋਡਲ ਅਧਿਕਾਰੀਆਂ ਨੂੰ ਈ.ਵੀ.ਐਮ. ਮੈਨੇਜ਼ਮੈਂਟ, ਟਰਾਂਸਪੋਰਟ ਮੈਨੇਜ਼ਮੈਂਟ, ਮਟੀਰੀਅਲ ਮੈਨੇਜ਼ਮੈਂਟ, ਆਦਰਸ਼ ਚੋਣ ਜ਼ਾਬਤਾ, ਸ਼ਿਕਾਇਤ ਸੈੱਲ, ਖਰਚਾ ਸੈੱਲ, ਕਾਨੂੰਨ ਅਤੇ ਵਿਵਸਥਾ, ਬੈਲਟ ਪੇਪਰ, ਮੀਡੀਆ ਸਰਟੀਫਿਕੇਸ਼ਨ ਅਤੇ ਮੋਨੀਟਰਿੰਗ ਕਮੇਟੀ, ਸਵੀਪ ਆਦਿ ਗਤੀਵਿਧੀਆਂ ਬਾਰੇ ਵਿਸਥਾਰ ਸਹਿਤ ਜਾਣੂ ਕਰਵਾਇਆ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਨਿਰਮਲ ਓਸੇਪਚਨ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਅਮਿਤ ਬੈਂਬੀ, ਐਸ.ਪੀ. ਸ੍ਰੀ ਜਸਕੀਰਤ ਸਿੰਘ ਤੋਂ ਇਲਾਵਾ ਹੋਰ ਵਿਭਾਗੀ ਅਧਿਕਾਰੀ ਮੌਜੂਦ ਸਨ। 

 

Tags: Paramvir Singh , DC Mansa , Deputy Commissioner Mansa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD