Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

‘ਆਪ ਦੀ ਸਰਕਾਰ, ਆਪ ਦੇ ਦੁਆਰ’ ਮੁਹਿੰਮ ਤਹਿਤ ਡੇਰਾਬਸੀ ਵਿਖੇ ਲਗਾਏ ਗਏ ਕੈਂਪ

ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਸਰਕਲ ਦੇ ਵਾਰਡ ਨੰਬਰ 30 ਅਤੇ 31 ਬਲਟਾਣਾ, ਲਾਲੜੂ ਸਰਕਲ ਦੇ ਪਿੰਡ ਖਜੂਰ ਮੰਡੀ ਅਤੇ ਹੰਡੇਸਰਾ ਸਰਕਲ ਦੇ ਪਿੰਡ ਹਮਾਯੂੰਪੁਰ ’ਚ ਲੱਗੇ ਕੈਂਪ ਦਾ ਲਿਆ ਜਾਇਜ਼ਾ

Kuljit Singh Randhawa, Dera Bassi, AAP, Aam Aadmi Party, Aam Aadmi Party Punjab, AAP Punjab, Aap Di Sarkar Aap De Dwaar, Aap Di Sarkar Aap De Dwar, Aap Di Sarkar Aap De Dwaar Scheme, Aap Di Sarkar Aap De Dwaar Scheme In Punjab, Government of Punjab, Punjab Government

Web Admin

Web Admin

5 Dariya News

ਡੇਰਾਬਸੀ , 27 Feb 2024

Last updated on: Feb 27, 2024, 00:00 IST

ਹਲਕਾ ਵਿਧਾਇਕ ਕੁਲਜੀਤ ਸਿੰਘ ਨੇ ਕਿਹਾ ਕਿ ‘ਆਪ ਦੀ ਸਰਕਾਰ, ਆਪ ਦੇ ਦੁਆਰ’ ਤਹਿਤ ਸੂਬੇ ਵਿਚ ਰੋਜ਼ਾਨਾ ਵੱਖ-ਵੱਖ ਸਥਾਨਾਂ ’ਤੇ ਕੈਂਪ ਲਗਾਏ ਜਾ ਰਹੇ ਹਨ, ਤਾਂ ਜੋ ਵੱਧ ਤੋਂ ਵੱਧ ਲੋਕਾਂ ਨੂੰ ਸਰਕਾਰੀ ਸੇਵਾਵਾਂ ਦਾ ਲਾਭ ਮਿਲ ਸਕੇ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਹੋ ਸਕੇ। ਉਨ੍ਹਾਂ ਵੱਲੋਂ ਦੱਸਿਆਂ ਗਿਆ ਕਿ ਸਰਕਾਰ ਵੱਲੋਂ ਸ਼ਰੂ ਕੀਤੀ ਗਈ ਮੁਹਿੰਮ ਤਹਿਤ ਲਗਾਏ ਜਾ ਰਹੇ ਸੁਵਿਧਾ ਕੈਂਪਾਂ ਵਿੱਚ ਹਰ ਰੋਜ਼ ਪਹੁੰਚ ਕੇ ਉਨਾਂ ਵੱਲੋਂ ਕੈਂਪਾਂ ਦਾ ਜਾਇਜ਼ਾ ਲਿਆ ਜਾ ਰਿਹਾ ਹੈ। 

ਇਸ ਦੌਰਾਨ ਉਨ੍ਹਾਂ ਨੇ ਵਾਰਡ ਨੰਬਰ 30 ਅਤੇ 31 ਬਲਟਾਣਾ, ਲਾਲੜੂ ਸਰਕਲ ਦੇ ਪਿੰਡ ਖਜੂਰ ਮੰਡੀ ਅਤੇ ਹੰਡੇਸਰਾ ਸਰਕਲ ਦੇ ਪਿੰਡ ਹਮਾਯੂੰਪੁਰ ਵਿਖੇ ਲੱਗੇ ਕੈਪ ਦੌਰਾਨ ਕੰਮ ਕਰਵਾਉਣ ਆਏ ਲੋਕਾਂ ਨਾਲ ਖੁਦ ਗੱਲਬਾਤ ਕਰਕੇ ਕੈਂਪ ਦੀ ਫੀਡਬੈਕ ਵੀ ਲਈ। ਇਸ ਮੌਕੇ ਉਨ੍ਹਾਂ ਕਿਹਾ ਕਿ ਕੈਂਪ ਵਿੱਚ ਆਏ ਲੋਕਾਂ ਨਾਲ ਗੱਲਬਾਤ ਕਰਕੇ ਪਤਾ ਲੱਗਦਾ ਹੈ ਕਿ ਉਹ ਇਨ੍ਹਾਂ ਕੈਂਪਾਂ ਤੋਂ ਕਾਫੀ ਖੁਸ਼ ਹਨ ਅਤੇ ਕਈ ਲੋਕਾਂ ਦੇ ਲੰਬੇ ਸਮੇਂ ਤੋਂ ਲਟਕੇ ਕੰਮ ਕੁਝ ਘੰਟਿਆਂ ਵਿਚ ਹੀ ਹੋ ਗਏ ਹਨ। 

ਉਨ੍ਹਾਂ ਕਿਹਾ ਕਿ ਕੈਂਪਾਂ ਦਾ ਉਦੇਸ਼ ਵੀ ਇਹੀ ਹੈ ਕਿ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਈਆਂ ਜਾਣ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਐਸ.ਏ.ਐਸ. ਨਗਰ ਦੀ ਸਮੁੱਚੀ ਟੀਮ ਇਨ੍ਹਾਂ ਕੈਂਪਾਂ ਨੂੰ ਸਫਲ ਬਣਾਉਣ ਵਿਚ ਕੋਈ ਕਮੀ ਨਹੀਂ ਛੱਡ ਰਹੀ ਹੈ। ਉਨ੍ਹਾਂ ਕਿਹਾ ਕਿ ਕੈਂਪ ਇਸੇ ਤਰ੍ਹਾਂ ਜਾਰੀ ਰਹਿਣਗੇ ਅਤੇ ਵੱਖ-ਵੱਖ ਵਿਭਾਗ ਲੋਕਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਕਰਦੇ ਰਹਿਣਗੇ। 

ਉਨ੍ਹਾਂ ਇਹ ਵੀ ਦੱਸਿਆ ਕਿ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਹਾਸਲ ਕਰਨ ਲਈ ਹੈਲਪ ਲਾਈਨ ਨੰਬਰ 1076 'ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ। ਇਨ੍ਹਾਂ ਕੈਂਪਾਂ ਵਿੱਚ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ, ਬੁਢਾਪਾ, ਦਿਵਯਾਂਗ ਅਤੇ ਆਸ਼ਰਿਤ ਪੈਨਸ਼ਨ, ਜਨਮ ਸਰਟੀਫਿਕੇਟ 'ਚ ਨਾਂ ਦੀ ਤਬਦੀਲੀ, ਬਿਜਲੀ ਦੇ ਬਿੱਲਾਂ ਦੇ ਭੁਗਤਾਨ, ਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲ, ਵਿਆਹ ਦੀ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ ਦੀ ਇਕ ਤੋਂ ਵੱਧ ਕਾਪੀਆਂ, ਪੇਂਡੂ ਖੇਤਰ ਸਰਟੀਫਿਕੇਟ, ਫਰਦ ਬਣਾਉਣੀ, ਸ਼ਗਨ ਸਕੀਮ, ਜ਼ਮੀਨ ਦੀ ਨਿਸ਼ਾਨਦੇਹੀ,ਐੱਨ.ਆਰ. ਆਈ. ਦੇ ਸਰਟੀਫਿਕੇਟਾਂ ਦੇ ਕਾਉਂਟਰ ਦਸਤਖ਼ਤ, ਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਕਾਉਂਟਰ ਦਸਤਖ਼ਤ, ਮੌਤ ਸਰਟੀਫਿਕੇਟ 'ਚ ਤਬਦੀਲੀ ਆਦਿ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।

 

Tags: Kuljit Singh Randhawa , Dera Bassi , AAP , Aam Aadmi Party , Aam Aadmi Party Punjab , AAP Punjab , Aap Di Sarkar Aap De Dwaar , Aap Di Sarkar Aap De Dwar , Aap Di Sarkar Aap De Dwaar Scheme , Aap Di Sarkar Aap De Dwaar Scheme In Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD