Wednesday, 22 July 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ

 

ਕੈਬਨਿਟ ਮੰਤਰੀ ਹਰਭਜਨ ਸਿੰਘ ਨੇ ਜ਼ਿਲ੍ਹਾ ਮੋਗਾ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ

ਵਿਕਾਸ ਫੰਡਾਂ ਦੀ ਵੰਡ ਸਾਰੇ ਹਲਕਿਆਂ ਵਿਚ ਬਰਾਬਰਤਾ ਨਾਲ ਕੀਤੀ ਜਾਵੇ - ਹਰਭਜਨ ਸਿੰਘ

Harbhajan Singh ETO, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Amandeep Kaur Arora, Amritpal Singh Sukhanand,Devinderjeet Singh Laddi Dhose,Manjit Singh Bilaspur

Web Admin

Web Admin

5 Dariya News

ਮੋਗਾ , 27 Feb 2024

Last updated on: Feb 27, 2024, 00:00 IST

ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਵਿਭਾਗਾਂ ਦੇ ਕੈਬਨਿਟ ਮੰਤਰੀ ਸ੍ਰ ਹਰਭਜਨ ਸਿੰਘ ਨੇ ਅੱਜ ਮੋਗਾ ਵਿਖੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਸਮੂਹ ਜ਼ਿਲ੍ਹਾ ਮੁਖੀ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਹਦਾਇਤਾਂ ਜਾਰੀ ਕੀਤੀਆਂ। ਇਸ ਮੌਕੇ ਸ਼੍ਰੀਮਤੀ ਅਮਨਦੀਪ ਕੌਰ ਅਰੋੜਾ ਵਿਧਾਇਕਾ ਮੋਗਾ, ਸ੍ਰ ਮਨਜੀਤ ਸਿੰਘ ਬਿਲਾਸਪੁਰ ਵਿਧਾਇਕ ਨਿਹਾਲ ਸਿੰਘ ਵਾਲਾ, ਸ੍ਰ ਅੰਮ੍ਰਿਤਪਾਲ ਸਿੰਘ ਸੁਖਾਨੰਦ ਵਿਧਾਇਕ ਬਾਘਾਪੁਰਾਣਾ, ਸ੍ਰ ਦਵਿੰਦਰਜੀਤ ਸਿੰਘ ਲਾਡੀ ਢੋਂਸ ਵਿਧਾਇਕ ਧਰਮਕੋਟ, ਸ੍ਰ ਹਰਮਨਦੀਪ ਸਿੰਘ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ, ਸ਼੍ਰੀ ਦੀਪਕ ਅਰੋੜਾ ਚੇਅਰਮੈਨ ਨਗਰ ਸੁਧਾਰ ਟਰੱਸਟ ਮੋਗਾ, ਸ੍ਰ ਬਲਜੀਤ ਸਿੰਘ ਚਾਨੀ ਮੇਅਰ ਨਗਰ ਨਿਗਮ, ਸ਼੍ਰੀਮਤੀ ਅਨੀਤਾ ਦਰਸ਼ੀ ਵਧੀਕ ਡਿਪਟੀ ਕਮਿਸ਼ਨਰ ਅਤੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।

ਮੀਟਿੰਗ ਦੌਰਾਨ ਸ੍ਰ ਹਰਭਜਨ ਸਿੰਘ ਨੇ ਦੱਸਿਆ ਕਿ ਵਿਕਾਸ ਕਾਰਜਾਂ ਲਈ ਆਏ ਫੰਡਾਂ ਦੀ ਵੰਡ ਸਾਰੇ ਹਲਕਿਆਂ ਵਿਚ ਬਰਾਬਰਤਾ ਨਾਲ ਕੀਤੀ ਜਾਵੇ। ਕਿਸੇ ਵੀ ਹਲਕੇ ਨੂੰ ਵਿਕਾਸ ਫੰਡਾਂ ਦੇ ਮਾਮਲੇ ਵਿਚ ਪਿੱਛੇ ਨਾ ਰੱਖਿਆ ਜਾਵੇ। ਜ਼ਿਲ੍ਹਾ ਮੋਗਾ ਦੇ ਵਿਕਾਸ ਕਾਰਜਾਂ ਵਿਚ ਤੇਜ਼ੀ ਲਿਆਉਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਨੂੰ ਇਕ ਵਟਸਐੱਪ ਗਰੁੱਪ ਬਣਾਉਣ ਲਈ ਕਿਹਾ ਜਿਸ ਵਿਚ ਸਾਰੇ ਵਿਧਾਇਕ ਅਤੇ ਸਾਰੇ ਵਿਭਾਗ ਮੁਖੀ ਸ਼ਾਮਿਲ ਕੀਤੇ ਜਾਣਗੇ। ਹਰਭਜਨ ਸਿੰਘ ਨੇ ਕਿਹਾ ਕਿ ਉਹ ਇਸ ਗਰੁੱਪ ਵਿਚ ਰੋਜ਼ਾਨਾ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਕਰਨਗੇ।

ਉਹਨਾਂ ਕਿਹਾ ਕਿ ਅੱਜ ਦੀ ਮੀਟਿੰਗ ਵਿੱਚ ਜੋ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਉਨ੍ਹਾਂ ਦੀ ਰਿਪੋਰਟ 10 ਮਾਰਚ ਤੱਕ ਉਹਨਾਂ ਨੂੰ ਸਿੱਧੇ ਤੌਰ ਉੱਤੇ ਭੇਜੀ ਜਾਵੇ। ਉਹਨਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਿਸੇ ਵੀ ਨੀਂਹ ਪੱਥਰ, ਉਦਘਾਟਨ ਅਤੇ ਲੋਕ ਭਲਾਈ ਕਾਰਜਾਂ ਵਿੱਚ ਚੁਣੇ ਹੋਏ ਨੁਮਾਇੰਦਿਆਂ ਨੂੰ ਭਰੋਸੇ ਵਿੱਚ ਜ਼ਰੂਰ ਲਿਆ ਜਾਵੇ। ਉਹਨਾਂ ਕਿਹਾ ਕਿ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਸਿਰਤੋੜ ਯਤਨ ਕਰ ਰਹੀ ਹੈ, ਇਹ ਯਤਨ ਚੁਣੇ ਹੋਏ ਲੋਕ ਨੁਮਾਇਦਿਆਂ ਦੀ ਭਾਗੀਦਾਰੀ ਤੋਂ ਬਿਨਾ ਸਫਲ ਹੋਣੇ ਸੰਭਵ ਨਹੀਂ ਹਨ। 

ਉਹਨਾਂ ਕਿਹਾ ਕਿ ਵਿਕਾਸ ਕਾਰਜਾਂ ਨੂੰ ਤੈਅ ਸਮਾਂ ਸੀਮਾ ਵਿੱਚ ਮੁਕੰਮਲ ਕਰਨਾ ਲਾਜ਼ਮੀ ਹੈ। ਜਿਹੜੇ ਠੇਕੇਦਾਰ ਸਰਕਾਰੀ ਕੰਮਾਂ ਵਿੱਚ ਢਿੱਲਮੱਠ ਦਿਖਾਉਂਦੇ ਹਨ, ਉਹਨਾਂ ਨੂੰ ਬਲੈਕਲਿਸਟ ਕਰਨ ਲਈ ਕਾਰਵਾਈ ਆਰੰਭੀ ਜਾਣੀ ਚਾਹੀਦੀ ਹੈ। ਉਹਨਾਂ ਹਦਾਇਤ ਕੀਤੀ ਕਿ ਸਾਰੇ ਸਕੂਲਾਂ, ਹਸਪਤਾਲਾਂ ਅਤੇ ਆਯੂਸ਼ ਹਸਪਤਾਲ ਦੀ ਇਮਾਰਤ ਨੂੰ ਸੋਲਰ ਊਰਜਾ ਨਾਲ ਜੋੜਿਆ ਜਾਵੇ। 

ਪੰਜਾਬ ਸਰਕਾਰ ਵੱਲੋਂ ਜਿਹੜੇ ਪਿੰਡਾਂ ਵਿੱਚ ਲਾਇਬ੍ਰੇਰੀਆਂ ਖੋਲ੍ਹਣ ਦੀ ਪ੍ਰਕਿਰਿਆ ਚੱਲ ਰਹੀ ਹੈ, ਉਸ ਕੰਮ ਵਿਚ ਤੇਜ਼ੀ ਲਿਆਂਦੀ ਜਾਵੇ। ਉਹਨਾਂ ਕਿਹਾ ਕਿ ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ ਜਾਰੀ ਕੈਂਪਾਂ ਦਾ ਵੱਧ ਤੋਂ ਵੱਧ ਲੋਕਾਂ ਨੂੰ ਲਾਭ ਦਿੱਤਾ ਜਾਵੇ। ਉਹਨਾਂ ਪੰਜਾਬ ਰੋਡਵੇਜ਼ ਦੇ ਜਨਰਲ ਮੈਨੇਜਰ ਨੂੰ ਕਿਹਾ ਕਿ ਲੋੜ ਮੁਤਾਬਿਕ ਸਰਕਾਰੀ ਬੱਸ ਸੇਵਾ ਪਹਿਲ ਦੇ ਅਧਾਰ ਉੱਤੇ ਚਾਲੂ ਕਰਵਾਈ ਜਾਵੇ।

ਉਹਨਾਂ ਜ਼ਿਲ੍ਹਾ ਉਦਯੋਗ ਕੇਂਦਰ ਅਤੇ ਜ਼ਿਲ੍ਹਾ ਰੋਜ਼ਗਾਰ ਦਫ਼ਤਰ ਨੂੰ ਕਿਹਾ ਕਿ ਉਹ ਸਾਂਝੇ ਤੌਰ ਉੱਤੇ ਥਾਂ ਥਾਂ ਕੈਂਪ ਲਗਾ ਕੇ ਲੋਕ ਹਿਤ ਸਕੀਮਾਂ ਦੀ ਜਾਣਕਾਰੀ ਲੋਕਾਂ ਨੂੰ ਦੇਣ। ਇਹਨਾਂ ਕੈਂਪਾਂ ਵਿੱਚ ਵਿਧਾਇਕਾਂ ਨੂੰ ਵਿਸ਼ੇਸ਼ ਤੌਰ ਉੱਤੇ ਸੱਦਾ ਦਿੱਤਾ ਜਾਵੇ। ਉਹਨਾਂ ਕਾਰਜਕਾਰੀ ਇੰਜੀਨੀਅਰ ਪੰਚਾਇਤੀ ਰਾਜ ਨੂੰ ਕਿਹਾ ਕਿ ਉਹ ਮਗਨਰੇਗਾ ਤਹਿਤ ਖਰੀਦੇ ਜਾਣ ਵਾਲੇ ਮਟੀਰੀਅਲ ਦੇ ਭਾਅ ਦੁਬਾਰਾ ਤੈਅ ਕਰਨ ਤਾਂ ਜੋ ਪਿੰਡਾਂ ਦੇ ਵਿਕਾਸ ਕਾਰਜਾਂ ਨੂੰ ਹੋਰ ਤੇਜ਼ ਕੀਤਾ ਜਾ ਸਕੇ। ਜਿਹੜੇ ਅਧਿਕਾਰੀ ਅੱਜ ਦੀ ਮੀਟਿੰਗ ਵਿੱਚ ਹਾਜ਼ਰ ਨਹੀਂ ਸਨ, ਉਹਨਾਂ ਖ਼ਿਲਾਫ਼ ਸਖ਼ਤ ਵਿਭਾਗੀ ਕਰਵਾਈ ਕਰਨ ਬਾਰੇ ਵੀ ਕਿਹਾ ਗਿਆ।

 

Tags: Harbhajan Singh ETO , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Amandeep Kaur Arora , Amritpal Singh Sukhanand , Devinderjeet Singh Laddi Dhose , Manjit Singh Bilaspur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD