Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਆਪ ਦੀ ਸਰਕਾਰ, ਆਪ ਦੇ ਦੁਆਰ - ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਵੱਲੋਂ ਹਲਕਾ ਪੂਰਬੀ 'ਚ ਲੱਗੇ ਕੈਂਪਾਂ ਦਾ ਨੀਰੀਖਣ

ਚੰਨਾ ਪੈਲੇਸ 'ਚ ਲੱਗੇ ਕੈਂਪਾਂ ਦਾ ਵਾਰਡ ਨੰਬਰ 14, 17 ਅਤੇ 19 ਦੇ ਵਸਨੀਕਾਂ ਨੇ ਲਿਆ ਲਾਭ

Daljit Singh Grewal, Daljit Singh Grewal Bhola, Ludhiana, AAP, Aam Aadmi Party, Aam Aadmi Party Punjab, AAP Punjab, Aap Di Sarkar Aap De Dwaar, Aap Di Sarkar Aap De Dwar, Aap Di Sarkar Aap De Dwaar Scheme, Aap Di Sarkar Aap De Dwaar Scheme In Punjab, Government of Punjab, Punjab Government

Web Admin

Web Admin

5 Dariya News

ਲੁਧਿਆਣਾ , 27 Feb 2024

Last updated on: Feb 27, 2024, 00:00 IST

ਪ੍ਰਸ਼ਾਸ਼ਨਿਕ ਸੇਵਾਵਾਂ ਲੋਕਾਂ ਨੂੰ ਘਰ-ਘਰ ਪਹੁੰਚਾਉਣ ਦੇ ਮੰਤਵ ਨਾਲ ਵਿੱਢੀ ਮੁਹਿੰਮ 'ਆਪ ਦੀ ਸਰਕਾਰ, ਆਪ ਦੇ ਦੁਆਰ' ਤਹਿਤ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਦੀ ਅਗਵਾਈ ਵਿੱਚ ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਅਧੀਨ ਵਾਰਡ ਨੰਬਰ 14, 17 ਅਤੇ 19 ਵਿੱਖੇ ਵਿਸ਼ੇਸ਼ ਸੁਵਿਧਾ ਕੈਂਪ ਲਗਾਏ ਗਏ। ਵਿਧਾਇਕ ਗਰੇਵਾਲ ਵੱਲੋਂ ਇਨ੍ਹਾਂ ਕੈਂਪਾਂ ਦਾ ਨੀਰੀਖਣ ਕਰਦਿਆਂ, ਅਧਿਕਾਰੀਆਂ ਨੂੰ ਲੋੜੀਂਦੇ ਨਿਰਦੇਸ਼ ਜਾਰੀ ਕੀਤੇ। ਇਸ ਮੌਕੇ ਨਗਰ ਨਿਗਮ, ਪਾਵਰਕਾਮ, ਸਿਹਤ ਵਿਭਾਗ, ਮਾਲ ਵਿਭਾਗ ਤੋ ਇਲਾਵਾ ਹੋਰਨਾਂ ਸਰਕਾਰੀ ਵਿਭਾਗਾਂ ਦੇ ਕਰਮਚਾਰੀ ਅਤੇ ਅਧਿਕਾਰੀ ਵੀ ਮੌਜੂਦ ਸਨ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਨੇ ਕਿਹਾ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਵਿਧਾਨ ਸਭਾ ਚੋਣਾਂ ਦੌਰਾਨ ਸੂਬਾ ਵਾਸੀਆਂ ਨਾਲ ਜੋ ਵੀ ਵਾਅਦੇ ਕੀਤੇ ਸਨ, ਨੂੰ ਪਹਿਲ ਦੇ ਆਧਾਰ ਤੇ ਨਿਭਾਇਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਸਰਕਾਰ ਵੱਲੋਂ ਸੂਬਾ ਵਾਸੀਆਂ ਨੂੰ ਸਹੂਲਤ ਦੇਣ ਲਈ ਆਪ ਦੀ ਸਰਕਾਰ ਆਪ ਦੇ ਦੁਆਰ ਸਕੀਮ ਸ਼ੁਰੂ ਕੀਤੀ ਗਈ ਜਿਸ ਦੇ ਤਹਿਤ ਸਰਕਾਰੀ ਵਿਭਾਗਾਂ ਦੇ ਅਧਿਕਾਰੀ ਘਰਾਂ ਦੇ ਨੇੜੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰ ਰਹੇ ਹਨ।

ਉਹਨਾਂ ਕਿਹਾ ਕਿ ਅੱਜ ਵਾਰਡ ਨੰਬਰ 14, 17 ਅਤੇ 19 ਦਾ ਸਾਂਝੇ ਤੌਰ ਤੇ ਚੰਨਾ ਪੈਲਸ ਵਿਖੇ ਕੈਂਪ ਲਗਾਇਆ ਗਿਆ ਹੈ ਅਤੇ ਇਲਾਕਾ ਨਿਵਾਸੀਆਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦਾ ਇੱਕੋ-ਇੱਕ ਮਿਸ਼ਨ ਹੈ ਕਿ ਸੂਬਾ ਵਾਸੀਆਂ ਨੂੰ ਵਿਕਾਸ ਦੇ ਨਾਲ-ਨਾਲ ਹਰ ਤਰ੍ਹਾਂ ਦੀਆਂ ਮੁੱਢਲੀਆਂ ਸਹੂਲਤਾਂ ਮੁਹੱਈਆ ਕਰਵਾਉਣਾ ਹੈ।

ਇਸ ਮੌਕੇ ਹਾ}ਰ ਇਲਾਕਾ ਵਾਸੀਆਂ ਨੇ ਦੱਸਿਆ ਕਿ ਵਿਧਾਇਕ ਦਲਜੀਤ ਸਿੰਘ ਗਰੇਵਾਲ ਵੱਲੋਂ ਆਪਣੇ ਹਲਕੇ ਦਾ ਖਾਸ ਧਿਆਨ ਰੱਖਿਆ ਜਾ ਰਿਹਾ ਹੈ, ਖਾਸ ਕਰਕੇ ਸਰਕਾਰੀ ਅਦਾਰਿਆਂ ਦੇ ਅਧਿਕਾਰਿਆਂ ਨੂੰ ਆਮ ਲੋਕਾਂ ਨੂੰ ਪੇਸ਼ ਆਉਣ ਵਾਲੀਆਂ ਦਿੱਕਤਾਂ ਅਤੇ ਪਰੇਸ਼ਾਨੀਆਂ ਤੋਂ ਨਿਜਾਤ ਦਿਵਾਉਣ ਲਈ ਖਾਸ ਨਿਰਦੇਸ਼ ਦਿੱਤੇ ਗਏ ਹਨ. ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਜਿੱਥੇ ਸਰਕਾਰੀ ਅਦਾਰਿਆਂ ਵਿੱਚ ਹੁਣ ਆਮ ਲੋਕਾਂ ਦੀ ਸੁਣਵਾਈ ਹੋ ਰਹੀ ਹੈ ਉਥੇ ਉਹਨਾਂ ਦੇ ਕਈ ਕੰਮ ਘਰੇ ਬੈਠੇ ਹੀ ਸੁਖਾਲੇ ਤਰੀਕੇ ਨਾਲ ਹੋ ਰਹੇ ਹਨ। ਇਸ ਮੌਕੇ ਸੰਜੂ ਸ਼ਰਮਾ, ਵਿਪਨ ਕੁਮਾਰ, ਰਨਦੀਪ ਉਬਰਾਏ, ਰਾਜਵੀਰ ਗਰੇਵਾਲ, ਇੰਦਰਦੀਪ ਗੱਗੂ, ਬਖਸ਼ੀਸ ਸਿੰਘ, ਸੁੱਖਜੀਵਨ ਬਰਾੜ, ਰਵੀ ਸ਼ਰਮਾ, ਦਵਿੰਦਰ ਸਿੰਘ, ਦਰਸ਼ਰਨ ਚਾਵਲਾ, ਅਮਿਤ ਕੁਮਾਰ ਅਤੇ ਹੋਰ ਹਾਜ਼ਰ ਸਨ।

 

Tags: Daljit Singh Grewal , Daljit Singh Grewal Bhola , Ludhiana , AAP , Aam Aadmi Party , Aam Aadmi Party Punjab , AAP Punjab , Aap Di Sarkar Aap De Dwaar , Aap Di Sarkar Aap De Dwar , Aap Di Sarkar Aap De Dwaar Scheme , Aap Di Sarkar Aap De Dwaar Scheme In Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD