Tuesday, 14 May 2024

 

 

ਖ਼ਾਸ ਖਬਰਾਂ ਲੰਬੀ ਹਲਕੇ ’ਚ ਅਕਾਲੀ ਦਲ ਨੂੰ ਵੱਡਾ ਝਟਕਾ, ਦਰਜ਼ਨਾਂ ਅਕਾਲੀ ਕਾਂਗਰਸ ਵਿਚ ਹੋਏ ਸ਼ਾਮਲ ਕਾਂਗਰਸੀ ਉਮੀਦਵਾਰ ਦੇ ਪੁੱਤਰ ਗੁਰਬਾਜ਼ ਸਿੰਘ ਸਿੱਧੂ ਵੱਲੋਂ ਸੰਗਤ ਮੰਡੀ ’ਚ ਚੋਣ ਦਫ਼ਤਰ ਦਾ ਉਦਘਾਟਨ ਡਾ: ਸਰੋਜ ਪਾਂਡੇ ਨੇ ਚੋਣ ਪ੍ਰਚਾਰ ਚ ਯੁਵਾ ਸ਼ਕਤੀ ਦੀ ਵਰਤੋਂ ਕਿਸ ਤਰ੍ਹਾਂ ਕੀਤੀ ਜਾਵੇਗੀ, ਬਾਰੇ ਰੋਡਮੈਪ ਤਿਆਰ ਕੀਤਾ ਦਲ ਬਦਲੂਆਂ ’ਤੇ ਵਿਸ਼ਵਾਸ ਨਾ ਕਰੋ ਜਿਹਨਾਂ ਨੇ ਆਪਣੀ ਮਾਂ ਪਾਰਟੀ ਨੂੰ ਧੋਖਾ ਦਿੱਤਾ: ਸੁਖਬੀਰ ਸਿੰਘ ਬਾਦਲ ਗੁਰਜੀਤ ਸਿੰਘ ਔਜਲਾ ਨੇ ਗੁਰੂ ਘਰ ਮੱਥਾ ਟੇਕ ਕੇ ਨਾਮਜ਼ਦਗੀ ਕੀਤੀ ਦਾਖ਼ਲ ਤਰਸੇਮ ਸਿੰਘ ਡੀ.ਸੀ. ਨੇ ਕੀਤੀ ਘਰ ਵਾਪਸੀ ਮੁੱਖ ਮੰਤਰੀ ਭਗਵੰਤ ਮਾਨ ਨੇ ਨਵਾਂਸ਼ਹਿਰ ਵਿੱਚ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ ਮਨੀਸ਼ ਤਿਵਾੜੀ ਦੀ ਰਾਮਦਰਬਾਰ ਪਦਯਾਤਰਾ ’ਚ ਭਾਰੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ ਸੂਬਾ ਕਾਂਗਰਸ ਦੇ ਉਮੀਦਵਾਰ ਵਿਜੇ ਇੰਦਰ ਸਿੰਗਲਾ ਨੇ ਸ੍ਰੀ ਆਨੰਦਪੁਰ ਸਾਹਿਬ ਸੀਟ ਲਈ ਨਾਮਜ਼ਦਗੀ ਪੱਤਰ ਦਾਖਲ ਕੀਤਾ ਪੰਜਾਬ 'ਚ ਲੋਕ ਸਭਾ ਦੀ ਦੌੜ 'ਚ 'ਆਪ' ਦੂਜਿਆਂ ਨਾਲੋਂ ਸਭ ਤੋਂ ਅੱਗੇ,ਅੱਧੇ ਦਰਜਨ ਹਲਕਿਆਂ 'ਚ ਕਈ ਵੱਡੇ ਆਗੂ ਪਾਰਟੀ 'ਚ ਹੋਏ ਸ਼ਾਮਲ ਨਾਮਜ਼ਦਗੀ ਤੋਂ ਬਾਅਦ 'ਪਟਿਆਲੇ ਦਾ ਭਰੋਸਾ ਪ੍ਰਨੀਤ ਕੌਰ' ਰੋਡ ਸ਼ੋਅ ਰਾਹੀਂ ਕੀਤਾ ਸ਼ਕਤੀ ਪ੍ਰਦਰਸ਼ਨ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਤੋਂ ਦਾਖਲ ਕੀਤੇ ਨਾਮਜ਼ਦਗੀ ਪੱਤਰ ਮੇਰੇ ਵਿਰੋਧੀਆਂ ਕੋਲ ਪ੍ਰਾਪਤੀਆਂ ਦੇ ਨਾਂ ’ਤੇ ਵਿਖਾਉਣ ਵਾਸਤੇ ਕੱਖ ਨਹੀਂ: ਐਨ ਕੇ ਸ਼ਰਮਾ ਸ਼ਰਾਬ ਦੇ ਸ਼ੌਕੀਨ ਮਾਨ ਦਾ ਕਦੇ ਵੀ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਦਾ ਇਰਾਦਾ ਨਹੀਂ ਸੀ : ਡਾ ਸੁਭਾਸ਼ ਸ਼ਰਮਾ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਮੀਤ ਹੇਅਰ ਵੱਲੋਂ ਕਾਗਜ਼ ਦਾਖਲ, ਸੰਗਰੂਰ ਦੇ ਵਿਕਾਸ ਦਾ ਏਜੰਡਾ ਅੱਗੇ ਰੱਖਿਆ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਪੰਜਾਬੀ ਕਵੀ ਸੁਰਜੀਤ ਪਾਤਰ ਦੀ ਅਰਥੀ ਨੂੰ ਦਿੱਤਾ ਮੋਢਾ ਲੁਧਿਆਣਾ ਵਿੱਚ ਕਾਂਗਰਸ ਹੋਈ ਮਜ਼ਬੂਤ, ਬੈਂਸ ਭਰਾ ਕਾਂਗਰਸ ਵਿੱਚ ਹੋਏ ਸ਼ਾਮਿਲ ਕਾਂਗਰਸ ਨੇ ਹਰ ਗਰੀਬ ਪਰਿਵਾਰ ਨੂੰ ਹਰ ਸਾਲ ਇੱਕ ਲੱਖ ਰੁਪਏ ਦੇਣ ਦਾ ਵਾਅਦਾ ਕੀਤਾ ਸਰਬਪੱਖੀ ਵਿਕਾਸ ਦੀ ਵਚਨਬੱਧਤਾ ਨਾਲ ਅੱਗੇ ਵੱਧ ਰਿਹਾ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਚੋਣ ਪ੍ਰਚਾਰ ਪੰਜਾਬ ਦੇ ਨੌਜਵਾਨਾਂ ਨੂੰ ਬੇਰੁਜ਼ਗਾਰੀ ਵੱਲ ਧੱਕਿਆ, ਹਰ ਵਰਗ ਦੇ ਚਿਹਰੇ 'ਤੇ ਨਿਰਾਸ਼ਾ ਦੇ ਬੱਦਲ: ਵਿਜੇ ਇੰਦਰ ਸਿੰਗਲਾ

 

ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਵੱਲੋਂ ਲੋਕ ਸਭਾ ਚੋਣਾਂ-2024 ਦੇ ਅਗੇਤੇ ਪ੍ਰਬੰਧਾਂ ਸਬੰਧੀ ਮੀਟਿੰਗ

ਚੋਣਾਂ ਦੌਰਾਨ ਅਮਨ ਅਤੇ ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਸਬੰਧੀ ਕੀਤਾ ਵਿਚਾਰ-ਵਟਾਂਦਰਾ

DC Ferozepur, Deputy Commissioner Ferozepur, Ferozepur, Rajesh Dhiman

Web Admin

Web Admin

5 Dariya News

ਫਿਰੋਜ਼ਪੁਰ , 28 Feb 2024

ਲੋਕ ਸਭਾ-2024 ਦੇ ਅਗੇਤੇ ਪ੍ਰਬੰਧਾਂ ਸਬੰਧੀ ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਰਾਜੇਸ਼ ਧੀਮਾਨ ਵੱਲੋਂ ਚੋਣਾਂ ਨਾਲ ਸਬੰਧਿਤ ਪੁਲਿਸ ਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਜਿਸ ਵਿੱਚ ਉਨ੍ਹਾਂ ਵੱਲੋਂ ਇਲੈੱਕਸ਼ਨ ਮੈਨੇਜਮੈਂਟ ਪਲਾਨ ਤਿਆਰ ਕਰਨ, ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਅਤੇ ਚੋਣਾਂ ਦੌਰਾਨ ਅਮਨ ਅਤੇ ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਅਤੇ ਅਗਾਉਂ ਪ੍ਰਬੰਧਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਐਸ.ਐਸ.ਪੀ. ਸੋਮਿਆ ਮਿਸ਼ਰਾ ਵੀ ਹਾਜ਼ਰ ਸਨ। 

ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਧੀਮਾਨ ਨੇ ਜ਼ਿਲ੍ਹੇ ਦੇ ਸਮੂਹ ਵੋਟਾਂ ਨਾਲ ਸਬੰਧਿਤ ਪੁਲੀਸ ਤੇ ਸਿਵਲ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਉਹ ਆਪਣੇ ਖੇਤਰ ਵਿੱਚ ਪੈਂਦੇ ਪੋਲਿੰਗ ਸਟੇਸ਼ਨਾਂ ਦੀ ਪੜਤਾਲ ਕਰ ਲੈਣ ਅਤੇ ਆਪਣੇ ਇਲਾਕੇ ਵਿੱਚ ਪੈਂਦੇ ਅਤਿ ਸੰਵੇਦਨਸ਼ੀਲ, ਸੰਵੇਦਨਸ਼ੀਲ ਅਤੇ ਨਾਜ਼ੁਕ ਸਥਿਤੀ ਵਾਲੇ ਪੋਲਿੰਗ ਸਟੇਸ਼ਨਾਂ ਦੀ ਪੜਤਾਲ ਕਰਕੇ ਲਿਸਟ ਬਣਾ ਲੈਣ। ਉਨ੍ਹਾਂ ਕਿਹਾ ਕਿ ਸਬੰਧਿਤ ਅਧਿਕਾਰੀ ਪੋਲਿੰਗ ਸਟੇਸ਼ਨਾਂ ਦਾ ਖ਼ੁਦ ਜਾ ਕੇ ਦੌਰਾ ਕਰਨ। 

ਉਨ੍ਹਾਂ ਕਿਹਾ ਕਿ ਜਿਹੜੇ ਪੋਲਿੰਗ ਸਟੇਸ਼ਨਾਂ ਦੀ ਹਾਲਤ ਠੀਕ ਨਹੀਂ, ਉਨ੍ਹਾਂ ਦੀ ਰਿਪੋਰਟ ਤਿਆਰ ਕਰ ਲਈ ਜਾਵੇ ਤਾਂ ਜੋ ਵੋਟਾਂ ਤੋਂ ਪਹਿਲਾਂ ਉਚਿਤ ਪ੍ਰਬੰਧ ਕੀਤੇ ਜਾ ਸਕਣ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਮਾਡਲ ਪੋਲਿੰਗ ਬੂਥ ਬਣਾਏ ਜਾਣੇ ਯਕੀਨੀ ਬਣਾਏ ਜਾਣ। ਉਨ੍ਹਾਂ ਕਿਹਾ ਕਿ ਸਬੰਧਿਤ ਅਧਿਕਾਰੀਆਂ ਵੱਲੋਂ ਚੋਣਾਂ ਦੌਰਾਨ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਿਆ ਜਾਵੇ ਤਾਂ ਜੋ ਕੋਈ ਵੀ ਅਣਸੁਖਾਂਵੀ ਘਟਨਾ ਨਾ ਵਾਪਰੇ।   

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਨਿਧੀ ਕੁਮੁਦ ਬਾਮਬਾ, ਐੱਸ.ਪੀ. (ਡੀ) ਰਣਧੀਰ ਕੁਮਾਰ, ਐੱਸ.ਪੀ. (ਐੱਚ) ਜੁਗਰਾਜ ਸਿੰਘ, ਐੱਸ.ਡੀ.ਐੱਮ. ਗੁਰੂਹਰਸਹਾਏ ਗਗਨਦੀਪ ਸਿੰਘ, ਤਹਿਸੀਲਦਾਰ ਚੋਣਾਂ ਚਾਂਦ ਪ੍ਰਕਾਸ਼, ਡੀ.ਐੱਸ.ਪੀ. ਫਿਰੋਜ਼ਪੁਰ ਸੁਖਵਿੰਦਰ ਸਿੰਘ, ਡੀ.ਐੱਸ.ਪੀ. (ਦਿਹਾਤੀ) ਰਾਜੇਸ਼ ਕੁਮਾਰ, ਲਖਵੀਰ ਸਿੰਘ, ਡੀ.ਐੱਸ.ਪੀ. (ਜ਼ੀਰਾ) ਗੁਰਦੀਪ ਸਿੰਘ ਸਮੇਤ ਹੋਰ ਅਧਿਕਾਰੀ ਅਤੇ ਕਰਮਚਾਰੀ ਵੀ ਮੌਜੂਦ ਸਨ।

 

Tags: DC Ferozepur , Deputy Commissioner Ferozepur , Ferozepur , Rajesh Dhiman

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD