Monday, 13 May 2024

 

 

ਖ਼ਾਸ ਖਬਰਾਂ ਆਮ ਆਦਮੀ ਪਾਰਟੀ ਪੰਜਾਬ ਤੇ ਦਿੱਲੀ ਵਾਂਗ ਕੇਂਦਰ ਵਿੱਚ ਵੀ ਹੁਣ ਗਾਰੰਟੀਆਂ ਪੂਰੀਆਂ ਕਰੇਗੀ: ਮੀਤ ਹੇਅਰ ਗੁਰਜੀਤ ਸਿੰਘ ਔਜਲਾ ਦੇ ਹੱਕ ਵਿੱਚ ਅਟਾਰੀ ਹਲਕੇ ਵਿੱਚ ਹੋਇਆ ਵਿਸ਼ਾਲ ਇਕੱਠ ਮਾਲਵੇ ਨੂੰ ਰੇਲ ਲਿੰਕ ਰਾਹੀਂ ਚੰਡੀਗੜ੍ਹ ਨਾਲ ਜੋੜਨ ਲਈ ਉਪਰਾਲੇ ਕੀਤੇ ਜਾਣਗੇ : ਮੀਤ ਹੇਅਰ ਸ਼੍ਰੋਮਣੀ ਕਮੇਟੀ ਵੱਲੋਂ ਸਰਹਿੰਦ ਫ਼ਤਹਿ ਦਿਵਸ ਮੌਕੇ ਚੱਪੜਚਿੜੀ ਤੋਂ ਸ੍ਰੀ ਫ਼ਤਹਿਗੜ੍ਹ ਸਾਹਿਬ ਤੱਕ ਸਜਾਇਆ ਗਿਆ ਫ਼ਤਹਿ ਮਾਰਚ ਮੈਂ ਦੁਬਾਰਾ ਜੇਲ੍ਹ ਚੱਲਿਆ ਗਿਆ ਤਾਂ ਭਾਜਪਾ ਵਾਲੇ ਮੁਫ਼ਤ ਬਿਜਲੀ, ਪਾਣੀ ਅਤੇ ਇਲਾਜ ਰੋਕ ਦੇਣਗੇ - ਕੇਜਰੀਵਾਲ ਗਜੇਂਦਰ ਸਿੰਘ ਸ਼ੇਖਾਵਤ ਨੇ ਮੁਹਾਲੀ ਵਿੱਚ ਵੋਟਰਾਂ ਨੂੰ ਭਾਜਪਾ ਉਮੀਦਵਾਰ ਦੇ ਹੱਕ ਵਿੱਚ ਵੋਟ ਪਾਉਣ ਲਈ ਕਿਹਾ ਯਾਦ ਰੱਖਿਓ 1 ਜੂਨ 1984, ਇਸ ਦਿਨ ਹੀ ਐਤਕੀਂ ਤੁਸੀਂ ਵੋਟਾਂ ਪਾਉਣੀਆਂ ਨੇ: ਸੁਖਬੀਰ ਸਿੰਘ ਬਾਦਲ ਨੇ ਪੰਜਾਬੀਆਂ ਨੂੰ ਕੀਤੀ ਅਪੀਲ ਲੋਕਾਂ ਨੂੰ ਗੁੰਮਰਾਹ ਕਰਨ ਦੀ ਬਜਾਏ ਵਿਕਾਸ ਦੀ ਗੱਲ ਕਰੇ ਕਾਂਗਰਸ, ਭਾਜਪਾ ਤੇ ਆਪ : ਐਨ. ਕੇ. ਸ਼ਰਮਾ ਆਈਸਾਈਟ ਚੈਰੀਟੇਬਲ ਆਈ ਹਸਪਤਾਲ ਦੇ ਮਾਹਰ ਡਾਕਟਰਾਂ ਦੀ ਟੀਮ ਵੱਲੋਂ ਅੱਖਾਂ ਦਾ ਕੈਂਪ ਲਗਾਇਆ ਗਿਆ ਭਗਵਾਨ ਪਰਸ਼ੂਰਾਮ ਦੀ ਗਣਨਾ ਸਪਤ ਚਿਰੰਨਜੀਵੀ ਮਹਾਪੁਰਸ਼ਾ ਵਿੱਚ ਕੀਤੀ ਜਾਂਦੀ ਹੈ : ਰਾਜਿੰਦਰ ਸਿੰਘ ਨੰਬਰਦਾਰ ਚੰਡੀਗੜ੍ਹ 'ਚ ਲੋਕਾਂ ਦਾ ਭਾਰੀ ਸਮਰਥਨ, ਇਸ ਵਾਰ ਭਾਜਪਾ 400 ਦਾ ਅੰਕੜਾ ਜ਼ਰੂਰ ਪਾਰ ਕਰੇਗੀ : ਜਤਿੰਦਰ ਪਾਲ ਮਲਹੋਤਰਾ ਆਪ ਤੇ ਅਕਾਲੀ ਕਿਸਾਨ ਵਿਰੋਧੀ, ਪੰਜਾਬ ਦੇ ਵਿਕਾਸ ਲਈ ਦੋਨਾਂ ਨੂੰ ਹਰਾਉਣਾ ਜਰੂਰੀ : ਜੀਤਮਹਿੰਦਰ ਸਿੰਘ ਸਿੱਧੂ ਸ੍ਰੀ ਅਨੰਦਪੁਰ ਸਾਹਿਬ ਤੋਂ ਮਾਈਨਿੰਗ ਮਾਫੀਆ ਦਾ ਸਫਾਇਆ ਕਰਾਂਗਾ : ਡਾ ਸੁਭਾਸ਼ ਸ਼ਰਮਾ ਗੁਰਬਾਜ ਸਿੰਘ ਸਿੱਧੂ ਨੇ ਪਿਤਾ ਦੇ ਲਈ ਮੰਗੀਆਂ ਵੋਟਾਂ ਅਸੀਂ ਤੁਹਾਡੇ ਲਈ ਸਕੂਲ ਅਤੇ ਹਸਪਤਾਲ ਬਣਾਏ, ਬਿਜਲੀ ਅਤੇ ਪਾਣੀ ਮੁਫਤ ਕੀਤਾ, ਇਸ ਲਈ ਮੈਨੂੰ ਜੇਲ ਭੇਜਿਆ : ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਨੇ ਅਮਿਤ ਸ਼ਾਹ ਨਾਲ ਕੀਤਾ ਸਮਝੌਤਾ, ਕੇਜਰੀਵਾਲ ਨੂੰ ਛੱਡ ਕੇ ਪੰਜਾਬ ’ਚ ਵੱਖਰੀ ਆਪ ਸਰਕਾਰ ਬਣਾਉਣਗੇ : ਸੁਖਬੀਰ ਸਿੰਘ ਬਾਦਲ ਆਪ ਦੱਸੇ ਕਿ ਉਹ ਭ੍ਰਿਸ਼ਟਾਚਾਰ ਵਿਚ ਫਸੇ ਅਰਵਿੰਦ ਕੇਜਰੀਵਾਲ ਦਾ ਬਚਾਅ ਕਿਉਂ ਕਰ ਰਹੀ ਹੈ: ਹਰਸਿਮਰਤ ਕੌਰ ਬਾਦਲ ਕਾਂਗਰਸ ਦੀ ਸਥਿਤੀ ਮਜ਼ਬੂਤ; ਸਾਬਕਾ ਵਿਧਾਇਕ ਜੱਸੀ ਖੰਗੂੜਾ ਦੀ ਪਾਰਟੀ 'ਚ ਵਾਪਸੀ ਸਾਬਕਾ ਸਰਪੰਚ ਸਾਥੀਆਂ ਸਮੇਤ ਅਕਾਲੀ ਦਲ ਨੂੰ ਅਲਵਿਦਾ ਕੇ ਕਾਂਗਰਸ ਵਿੱਚ ਸ਼ਾਮਲ ਕਾਂਗਰਸ ਨੇ ਲੋਕ ਸਭਾ ਵਿੱਚ ਜਿੱਤ ਲਈ ਇੱਕਜੁੱਟ ਹੋਕੇ ਕੀਤੀ ਅਪੀਲ ਮੋਦੀ ਸ਼ਾਹ ਦੀ ਜੋੜੀ ਨੂੰ ਜੇ ਕਿਸੇ ਨੇ ਮਾਤ ਦਿੱਤੀ ਹੈ ਤਾਂ ਉਹ ਪੰਜਾਬ ਦੇ ਲੋਕ ਹੀ ਹਨ : ਗੁਰਜੀਤ ਸਿੰਘ ਔਜਲਾ

 

ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਵੱਲੋਂ ਪਲਸ ਪੋਲੀਓ ਮੁਹਿੰਮ ਸਬੰਧੀ ਜ਼ਿਲ੍ਹਾ ਟਾਸਕ ਫੋਰਸ ਨਾਲ ਕੀਤੀ ਗਈ ਮੀਟਿੰਗ

ਪੋਲੀਓ 'ਤੇ ਜਿੱਤ ਲਈ ਕੋਈ ਵੀ ਬੱਚਾ ਪੋਲੀਓ ਬੂੰਦਾਂ ਤੋਂ ਵਾਂਝਾ ਨਾਂ ਰਹੇ, ਡਿਪਟੀ ਕਮਿਸ਼ਨਰ

DC Barnala, Deputy Commissioner Barnala, PoonamDeep Kaur, Barnala

Web Admin

Web Admin

5 Dariya News

ਬਰਨਾਲਾ , 28 Feb 2024

ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਬਰਨਾਲਾ ਵਿਖੇ ਡਿਪਟੀ ਕਮਿਸ਼ਨਰ ਬਰਨਾਲਾ ਪੂਨਮਦੀਪ ਕੌਰ ਵੱਲੋਂ ਪਲਸ ਪੋਲੀਓ ਮੁਹਿੰਮ ਸਬੰਧੀ ਬਣੀ ਹੋਈ ਜ਼ਿਲ੍ਹਾ ਟਾਸਕ ਫੋਰਸ ਦੀ ਟੀਮ ਜਿਸ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ/ਕਰਮਚਾਰੀ ਸ਼ਾਮਿਲ ਹਨ, ਨਾਲ ਮੀਟਿੰਗ ਕੀਤੀ ਗਈ ਅਤੇ ਉਨ੍ਹਾਂ ਵੱਲੋਂ ਹਦਾਇਤ ਕੀਤੀ ਗਈ ਕਿ ਮਿਤੀ 3 ਮਾਰਚ ਤੋਂ 5 ਮਾਰਚ ਤੱਕ ਹੋਣ ਵਾਲੀ ਤਿੰਨ ਰੋਜਾ ਪਲਸ ਪੋਲੀਓ ਮੁਹਿੰਮ ਤਹਿਤ ਕੋਈ ਵੀ ਬੱਚਾ ਪਲਸ ਪੋਲੀਓ  ਦੀਆਂ ਬੂੰਦਾਂ ਤੋਂ ਵਾਂਝਾ ਨਾ ਰਹੇ।

ਡਾ. ਪ੍ਰਵੇਸ ਕੁਮਾਰ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ/ਜ਼ਿਲ੍ਹਾ ਟੀਕਾਕਰਨ ਅਫ਼ਸਰ ਨੇ ਦੱਸਿਆ ਕਿ ਪਲਸ ਪੋਲੀਓ ਮੁਹਿੰਮ ਤਹਿਤ ਡਾ. ਹਰਿੰਦਰ ਸ਼ਰਮਾ ਸਿਵਲ ਸਰਜਨ ਬਰਨਾਲਾ ਦੀ ਯੋਗ ਅਗਵਾਈ ਹੇਠ 53234 ਬੱਚਿਆਂ ( 0ਤੋਂ 5 ਸਾਲ) ਨੂੰ ਬੂੰਦਾਂ ਪਿਲਾਉਣ ਦਾ ਟੀਚਾ ਮਿੱਥਿਆ ਗਿਆ ਹੈ। ਡਾ. ਪ੍ਰਵੇਸ ਕੁਮਾਰ  ਨੇ ਦੱਸਿਆ ਕਿ ਇਸ ਮੁਹਿੰਮ ਦੌਰਾਨ ਹਰ ਬੱਚੇ ਨੂੰ ਪੋਲੀਓ ਬੂੰਦਾਂ ਪਿਲਾਉਣ ਦੀ ਮੁਹਿੰਮ ਨੂੰ ਸਫਲਤਾਪੂਰਵਕ ਨੇਪਰੇ ਚਾੜਨ ਲਈ ਸੁਪਰਵਾਇਜਰੀ ਟੀਮਾਂ ਵੱਲੋਂ  ਜ਼ਿਲ੍ਹਾ ਅਤੇ ਬਲਾਕ ਲੈਵਲ ਤੋਂ ਸੁਪਰਵਿਜਨ ਕੀਤੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਮਿਤੀ 3 ਮਾਰਚ ਦਿਨ ਐਤਵਾਰ ਨੂੰ ਕੁੱਲ 228 ਰੈਗੂਲਰ ਬੂਥ ਲਗਾਏ ਜਾਣਗੇ ਅਤੇ 9 ਟਰਾਂਜਿਟ ਟੀਮਾਂ ਵੱਲੋਂ ਬੱਸ ਸਟੈਡਾਂ , ਰੇਲਵੇ ਸਟੇਸਨਾਂ 'ਤੇ ਬੱਚਿਆਂ ਨੂੰ ਪਲਸ ਪੋਲੀਓ ਦੀਆਂ ਬੂੰਦਾਂ ਪਿਲਾਈਆਂ ਜਾਣਗੀਆਂ । ਇਸ ਤੋਂ ਇਲਾਵਾ 12 ਮੋਬਾਇਲ ਟੀਮਾਂ ਵੱਲੋਂ ਭੱਠੇ,ਫੈਕਟਰੀਆਂ, ਉਸਾਰੀ ਅਧੀਨ ਇਮਾਰਤਾਂ ਤੇ ਦੂਰ-ਦੁਰਾਡੇ ਬੈਠੇ ਪਰਵਾਸੀ ਮਜਦੂਰਾਂ ਦੇ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਈਆਂ ਜਾਣਗੀਆਂ। ਮਿਤੀ 4 ਮਾਰਚ ਅਤੇ 5 ਮਾਰਚ ਦਿਨ ਸੋਮਵਾਰ ਅਤੇ ਮੰਗਲਵਾਰ ਨੂੰ ਟੀਮਾਂ ਵੱਲੋਂ ਰਹਿ ਗਏ ਬੱਚਿਆਂ ਨੂੰ ਘਰ-ਘਰ ਜਾ ਕੇ ਬੂੰਦਾਂ ਪਿਲਾਈਆਂ ਜਾਣਗੀਆਂ।

ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਡਾ. ਤਪਿੰਦਰਜੋਤ ਕੌਂਸਲ, ਡਾ. ਨਵਜੋਤਪਾਲ ਸਿੰਘ ਭੁੱਲਰ,ਡਾ. ਗੁਰਤੇਜਿੰਦਰ ਕੌਰ, ਡਾ. ਰਵਿੰਦਰ ਮਹਿਤਾ, ਆਈ.ਐਮ.ਏ/ਆਈ.ਏ.ਪੀ. ਦੇ ਡਾ. ਰਵੀਸ ਸਿਘਲ , ਕੁਲਦੀਪ ਸਿੰਘ ਜ਼ਿਲ੍ਹਾ ਮਾਸ ਮੀਡੀਆ ਤੇ ਸੂਚਨਾ ਅਫ਼ਸਰ , ਗੁਰਦੀਪ ਸਿੰਘ ਜ਼ਿਲ੍ਹਾ ਟੀਕਾਕਰਨ ਸਹਾਇਕ, ਬਲਾਕ ਐਕਸਟੈਨਸ਼ਨ ਐਜੂਕੇਟਰ,ਸਿੱਖਿਆ ਵਿਭਾਗ ,ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਅਧਿਕਾਰੀ/ਕਰਮਚਾਰੀ ਅਤੇ ਸਮਾਜ ਸੇਵੀ ਹਾਜਰ ਸਨ।

 

Tags: DC Barnala , Deputy Commissioner Barnala , PoonamDeep Kaur , Barnala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD