Tuesday, 21 May 2024

 

 

ਖ਼ਾਸ ਖਬਰਾਂ ‘ਆਪ’ ਨੇ ਬਠਿੰਡਾ 'ਚ ਸ਼੍ਰੋਮਣੀ ਅਕਾਲੀ ਦਲ ਅਤੇ ਫ਼ਿਰੋਜ਼ਪੁਰ 'ਚ 'ਭਾਜਪਾ ਨੂੰ ਦਿੱਤਾ ਵੱਡਾ ਝਟਕਾ ਸੀ ਜੀ ਸੀ ਝੰਜੇੜੀ ਕੈਂਪਸ ਅਤੇ ਅਮਰੀਕੀ ਯੂਨੀਵਰਸਿਟੀ ਨਾਲ ਰਣਨੀਤਕ ਅਕਾਦਮਿਕ ਭਾਈਵਾਲੀ ਵੋਟਰ 01 ਜੂਨ ਨੁੰ ਲੋਕਤੰਤਰ ਦਾ ਤਿਉਹਾਰ ਸਮਝ ਕੇ ਪੋਲਿੰਗ ਬੂਥਾ ਤੇ ਪਹੁੰਚਣ : ਰਾਜੇਸ਼ ਧੀਮਾਨ ਅਨਿਲ ਕੁਮਾਰ ਚੂਨਾ ਨੇ ਅੰਮ੍ਰਿਤਸਰ ਵਿੱਚ ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਦੀ ਹਮਾਇਤ ਲਈ ਕੀਤੀ ਯੂਥ ਮੀਟਿੰਗ ਜਨਰਲ ਓਬਜ਼ਰਵਰ ਦੀ ਨਿਗਰਾਨੀ ਹੇਠ ਹੋਈ ਈ.ਵੀ.ਐੱਮ. ਮਸ਼ੀਨਾਂ ਦੀ ਦੂਸਰੀ ਰੈਂਡਮਾਈਜੇਸ਼ਨ ਜਨਰਲ ਆਬਜ਼ਰਵਰ ਦੀ ਮੌਜੂਦਗੀ 'ਚ ਈ.ਵੀ.ਐਮ. ਦੀ ਦੂਜੀ ਰੈਂਡਮਾਈਜ਼ੇਸ਼ਨ ਮੁਕੰਮਲ ਸਾਡੀ ਸੋਚ ਹਰੀ ਭਰੀ ਵੋਟ- ਜਨਰਲ ਅਬਜ਼ਰਵਰ ਨੇ ਸਬ ਡਵੀਜ਼ਨ ਪੱਧਰ 'ਤੇ ਗ੍ਰੀਨ ਕਲੱਬਾਂ ਦੇ ਗਠਨ 'ਤੇ ਜ਼ੋਰ ਦਿੱਤਾ ਲੁਧਿਆਣਾ ਨਗਰ ਨਿਗਮ ਦਾ ਕਲਰਕ ਜਨਮ ਸਰਟੀਫਿਕੇਟ ਵਿੱਚ ਦਰੁਸਤੀ ਬਦਲੇ 11500 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ ਐਸਏਐਸ ਨਗਰ ਵਿੱਚ 61 ਮਾਈਕਰੋ ਅਬਜ਼ਰਵਰ ਮਤਦਾਨ ਦਿਵਸ ਮੌਕੇ ਚੌਕਸੀ ਰੱਖਣਗੇ ਮਾਈਕਰੋ ਅਬਜ਼ਰਵਰ ਕਰਨਗੇ ਨਾਜ਼ੁਕ ਅਤੇ ਸੰਵੇਦਨਸ਼ੀਲ ਬੂਥਾਂ ਦੀ ਨਿਗਰਾਨੀ ਚੋਣ ਪ੍ਰਚਾਰ ਦੀ ਮੰਜੂਰੀ ਲੈਣ ਲਈ ਸੁਵਿਧਾ ਕੇਂਦਰ ਵਿਖੇ ਕੀਤਾ ਜਾ ਸਕਦਾ ਹੈ ਸੰਪਰਕ – ਜਿਲ੍ਹਾ ਚੋਣ ਅਧਿਕਾਰੀ ਘਨਸ਼ਾਮ ਥੋਰੀ ਬਿਜਲੀ ਮੀਟਰ ਲਗਾਉਣ ਬਦਲੇ 12000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਪੀ.ਐਸ.ਪੀ.ਸੀ.ਐਲ ਦਾ ਲਾਈਨਮੈਨ ਤੇ ਸਾਬਕਾ ਸਰਪੰਚ ਗ੍ਰਿਫਤਾਰ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਆਪ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ ਉਮੀਦਵਾਰ ਗੁਰਪ੍ਰੀਤ ਸਿੰਘ ਜੀਪੀ ਲਈ ਕੀਤਾ ਚੋਣ ਪ੍ਰਚਾਰ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੇ ਪ੍ਰਸਿੱਧ ਕਵੀ ਸੁਰਜੀਤ ਪਾਤਰ ਜੀ ਦੇ ਭੋਗ ਰਸਮ 'ਚ ਹੋਏ ਸ਼ਾਮਲ ਰਵਨੀਤ ਸਿੰਘ ਬਿੱਟੂ ਦੇ ਬੇਬੁਨਿਆਦ ਦੋਸ਼ਾਂ 'ਤੇ ਵੜਿੰਗ ਨੇ ਕੀਤਾ ਪਲਟਵਾਰ ਪੰਜਾਬ ਵਿੱਚ ਬਿਹਤਰ ਕਾਨੂੰਨ ਵਿਵਸਥਾ ਬਹਾਲ ਕਰਨਾ ਪਹਿਲੀ ਤਰਜੀਹ : ਵਿਜੇ ਇੰਦਰ ਸਿੰਗਲਾ ਪੰਜਾਬ 'ਚ ਆਮ ਆਦਮੀ ਪਾਰਟੀ ਲਗਾਤਾਰ ਹੋ ਰਹੀ ਹੈ ਮਜ਼ਬੂਤ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਨੇਤਾ 'ਆਪ' 'ਚ ਹੋਏ ਸ਼ਾਮਲ ਭਾਜਪਾ ਔਰਤਾਂ ਦੇ ਸਨਮਾਨ ਨਾਲ ਕੋਈ ਸਮਝੌਤਾ ਨਹੀਂ ਕਰੇਗੀ : ਜੈ ਇੰਦਰ ਕੌਰ ਢਾਈ ਸਾਲਾਂ ਵਿੱਚ ਇੱਕ ਵੀ ਵਾਅਦਾ ਪੂਰਾ ਨਹੀਂ ਕਰ ਸਕੀ ਆਮ ਆਦਮੀ ਪਾਰਟੀ : ਪ੍ਰਨੀਤ ਕੌਰ ਚੰਡੀਗੜ੍ਹ ਲਈ ਕਾਂਗਰਸ-ਆਪ ਚੋਣ ਮਨੋਰਥ ਪੱਤਰ ਨੇ ਦੋਵਾਂ ਪਾਰਟੀਆਂ ਦਾ ਪੰਜਾਬ ਵਿਰੋਧੀ ਚੇਹਰਾ ਬੇਨਕਾਬ ਕੀਤਾ: ਸੁਖਬੀਰ ਸਿੰਘ ਬਾਦਲ

 

ਵਿਧਾਨ ਸਭਾ ਦੀ ਸਥਾਨਕ ਸਰਕਾਰਾਂ ਬਾਰੇ ਸਬ ਕਮੇਟੀ ਵੱਲੋਂ ਪਟਿਆਲਾ ਸ਼ਹਿਰ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ

ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਨੀਨਾ ਮਿੱਤਲ ਤੇ ਕੁਲਜੀਤ ਸਿੰਘ ਰੰਧਾਵਾ ਵੱਲੋਂ ਅਧਿਕਾਰੀਆਂ ਨਾਲ ਬੈਠਕ

Ajit Pal Singh Kohli, AAP, Aam Aadmi Party, Aam Aadmi Party Punjab, AAP Punjab, Kuljit Singh Randhawa, Neena Mittal, DC Patiala, Showkat Ahmad Parray

Web Admin

Web Admin

5 Dariya News

ਪਟਿਆਲਾ , 28 Feb 2024

ਪੰਜਾਬ ਵਿਧਾਨ ਸਭਾ ਦੀ ਸਥਾਨਕ ਸਰਕਾਰਾਂ ਦੀ ਕਮੇਟੀ ਵੱਲੋਂ ਵਿਧਾਇਕਾਂ ਅਜੀਤਪਾਲ ਸਿੰਘ ਕੋਹਲੀ, ਨੀਨਾ ਮਿੱਤਲ ਅਤੇ ਕੁਲਜੀਤ ਸਿੰਘ ਰੰਧਾਵਾ 'ਤੇ ਅਧਾਰਤ ਗਠਿਤ ਕੀਤੀ ਸਬ ਕਮੇਟੀ ਨੇ ਅੱਜ ਨਗਰ ਨਿਗਮ ਵਿਖੇ ਇੱਕ ਅਹਿਮ ਬੈਠਕ ਕਰਕੇ ਸ਼ਹਿਰ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ। ਜਿਕਰਯੋਗ ਹੈ ਕਿ ਸਥਾਨਕ ਸਰਕਾਰਾਂ ਦੀ ਕਮੇਟੀ ਨੇ ਚੇਅਰਮੈਨ ਤੇ ਵਿਧਾਇਕ ਲੁਧਿਆਣਾ ਪੱਛਮੀ ਗੁਰਪ੍ਰੀਤ ਬੱਸੀ ਗੋਗੀ ਦੀ ਅਗਵਾਈ ਹੇਠ ਲੰਘੀ 19 ਜਨਵਰੀ ਨੂੰ ਨਗਰ ਨਿਗਮ ਤੇ ਨਗਰ ਸੁਧਾਰ ਟਰੱਸਟ ਪਟਿਆਲਾ ਦੇ ਨਾਲ ਸਬੰਧਤ ਵਿਕਾਸ ਕਾਰਜਾਂ ਦਾ ਬਾਰੀਕੀ ਨਾਲ ਜਾਇਜ਼ਾ ਲਿਆ ਸੀ ਅਤੇ ਇਨ੍ਹਾਂ ਕੰਮਾਂ ਦਾ ਦੁਬਾਰਾ ਜਾਇਜ਼ਾ ਲੈਣ ਲਈ ਇੱਕ ਸਬ ਕਮੇਟੀ ਦਾ ਗਠਨ ਕੀਤਾ ਸੀ। 

ਇਸੇ ਕਮੇਟੀ ਨੇ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪਟਿਆਲਾ ਸ਼ਹਿਰ ਵਿੱਚ ਪਿਛਲੇ ਸਮੇਂ ਦੌਰਾਨ ਹੋਏ ਵਿਕਾਸ ਕਾਰਜਾਂ 'ਤੇ ਤਸੱਲੀ ਦਾ ਇਜ਼ਹਾਰ ਕਰਦਿਆਂ ਚੱਲ ਰਹੇ ਪ੍ਰਾਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਦੀ ਹਦਾਇਤ ਕੀਤੀ। ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਦੱਸਿਆ ਕਿ ਸਬ ਕਮੇਟੀ ਨੇ ਪਿਛਲੇ ਸਮੇਂ ਵਿਧਾਨ ਸਭਾ ਕਮੇਟੀ ਵੱਲੋਂ ਦਿੱਤੇ ਗਏ ਨਿਰਦੇਸ਼ਾਂ 'ਤੇ ਹੋਏ ਕੰਮਾਂ ਦਾ ਅੱਜ ਬਾਰੀਕੀ ਨਾਲ ਮੁਲੰਕਣ ਕੀਤਾ ਗਿਆ ਹੈ। 

ਉਨ੍ਹਾਂ ਦੱਸਿਆ ਕਿ ਕਮੇਟੀ ਦੇ ਦੌਰੇ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਮੁਤਾਬਕ ਪਟਿਆਲਾ ਸ਼ਹਿਰ ਵਿੱਚ ਕਰਵਾਏ ਗਏ ਕੰਮ ਲੋਕਾਂ ਨੂੰ ਦਿਸਣ ਲੱਗੇ ਹਨ, ਇਸ 'ਤੇ ਕਮੇਟੀ ਨੇ ਤਸੱਲੀ ਦਾ ਇਜ਼ਹਾਰ ਕੀਤਾ ਹੈ। ਵਿਧਾਇਕ ਕੋਹਲੀ ਨੇ ਕਿਹਾ ਕਿ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦਾ ਧੰਨਵਾਦ ਹੈ, ਜਿਨ੍ਹਾਂ ਨੇ ਕਾਬਲ ਵਿਧਾਇਕਾਂ ਦੀ ਕਮੇਟੀ ਦਾ ਗਠਨ ਕਰਕੇ ਪਟਿਆਲਾ ਭੇਜਿਆ ਅਤੇ ਇਸ ਕਮੇਟੀ ਵੱਲੋਂ ਨਿਰੰਤਰ ਜਾਇਜ਼ਾ ਲਿਆ ਜਾਵੇਗਾ ਤਾਂ ਕਿ ਪਟਿਆਲਾ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਮੇਂ ਸਿਰ ਮੁਕੰਮਲ ਕਰਕੇ ਸ਼ਹਿਰ ਵਾਸੀਆਂ ਨੂੰ ਬਿਹਤਰ ਸਹੂਲਤਾਂ ਦਿੱਤੀਆਂ ਜਾ ਸਕਣ।

ਸਬ ਕਮੇਟੀ 'ਚ ਸ਼ਾਮਲ ਵਿਧਾਇਕਾਂ ਅਜੀਤਪਾਲ ਸਿੰਘ ਕੋਹਲੀ, ਨੀਨਾ ਮਿੱਤਲ ਤੇ ਕੁਲਜੀਤ ਸਿੰਘ ਰੰਧਾਵਾ ਡੇਰਾਬਸੀ ਨੇ ਅਧਿਕਾਰੀਆਂ ਤੋਂ ਸਥਾਨਕ ਸਰਕਾਰਾਂ ਕਮੇਟੀ ਵੱਲੋਂ ਪਿਛਲੇ ਦੌਰੇ ਸਮੇਂ ਦਿੱਤੇ ਗਏ ਨਿਰਦੇਸ਼ਾਂ 'ਤੇ ਕੀਤੇ ਗਏ ਅਮਲ ਦੀ ਮੁਕੰਮਲ ਜਾਣਕਾਰੀ ਲਈ ਅਤੇ ਹੋਰ ਲੋੜੀਂਦੇ ਨਿਰਦੇਸ਼ ਦਿੱਤੇ। ਬੈਠਕ ਦੌਰਾਨ ਏ.ਸੀ. ਮਾਰਕਿਟ ਨੇੜੇ ਬਹੁ ਮੰਜ਼ਿਲਾਂ ਕਾਰ ਪਾਰਕਿੰਗ, ਨਹਿਰੀ ਪਾਣੀ ਪ੍ਰੋਜੈਕਟ, ਸ਼ਹਿਰ ਵਿੱਚਲੇ ਨਜਾਇਜ਼ ਕਬਜ਼ਿਆਂ, ਸਾਫ਼ ਸਫ਼ਾਈ, ਕੂੜੇ ਦੇ ਬਿਨਜ਼ ਦਾ ਰੱਖ-ਰਖਾਓ, ਅਬਲੋਵਾਲ ਡੇਅਰੀ ਪ੍ਰਾਜੈਕਟ, ਨਗਰ ਸੁਧਾਰ ਟਰੱਸਟ ਦਾ ਮਿਡ ਟਾਊਨ ਪਲਾਜ਼ਾ, ਨਗਰ ਨਿਗਮ ਦੀ ਆਮਦਨ ਵਧਾਉਣ, ਸ਼ਹਿਰ ਵਿਚਲੀਆਂ ਬਿਜਲੀ ਦੀਆਂ ਤਾਰਾਂ ਜਮੀਨਦੋਜ਼ ਕਰਨ, ਕਬਾੜੀ ਮਾਰਕੀਟ ਵਿਖੇ ਸੀਵਰੇਜ, ਸੜਕਾਂ, ਤੇ ਹੋਰ ਵਿਕਾਸ ਪ੍ਰਾਜੈਕਟਾਂ ਦਾ ਵੀ ਜਾਇਜ਼ਾ ਲੈਂਦਿਆਂ ਇਨ੍ਹਾਂ ਨੂੰ ਮਿੱਥੇ ਸਮੇਂ ਵਿੱਚ ਕਰਵਾਉਣ ਬਾਰੇ ਕਿਹਾ ਗਿਆ।

ਕਮੇਟੀ ਨੇ ਹਦਾਇਤ ਕੀਤੀ ਕਿ ਸ਼ਹਿਰ ਵਾਸੀਆਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਵਿੱਚ ਕੋਈ ਕਸਰ ਬਾਕੀ ਨਾ ਛੱਡੀ ਜਾਵੇ। ਇਸ ਮੌਕੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੈ, ਸੰਯੁਕਤ ਕਮਿਸ਼ਨਰ ਬਬਨਦੀਪ ਸਿੰਘ ਵਾਲੀਆ, ਨਿਗਮ ਦੇ ਸੀਨੀਅਰ ਅਧਿਕਾਰੀਆਂ ਸਮੇਤ ਬਿਜਲੀ ਨਿਗਮ, ਨਗਰ ਸੁਧਾਰ ਟਰੱਸਟ ਤੇ ਹੋਰ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

 

Tags: Ajit Pal Singh Kohli , AAP , Aam Aadmi Party , Aam Aadmi Party Punjab , AAP Punjab , Kuljit Singh Randhawa , Neena Mittal , DC Patiala , Showkat Ahmad Parray

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD