Monday, 13 May 2024

 

 

ਖ਼ਾਸ ਖਬਰਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਨਵਾਂਸ਼ਹਿਰ ਵਿੱਚ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ ਮਨੀਸ਼ ਤਿਵਾੜੀ ਦੀ ਰਾਮਦਰਬਾਰ ਪਦਯਾਤਰਾ ’ਚ ਭਾਰੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ ਸੂਬਾ ਕਾਂਗਰਸ ਦੇ ਉਮੀਦਵਾਰ ਵਿਜੇ ਇੰਦਰ ਸਿੰਗਲਾ ਨੇ ਸ੍ਰੀ ਆਨੰਦਪੁਰ ਸਾਹਿਬ ਸੀਟ ਲਈ ਨਾਮਜ਼ਦਗੀ ਪੱਤਰ ਦਾਖਲ ਕੀਤਾ ਪੰਜਾਬ 'ਚ ਲੋਕ ਸਭਾ ਦੀ ਦੌੜ 'ਚ 'ਆਪ' ਦੂਜਿਆਂ ਨਾਲੋਂ ਸਭ ਤੋਂ ਅੱਗੇ,ਅੱਧੇ ਦਰਜਨ ਹਲਕਿਆਂ 'ਚ ਕਈ ਵੱਡੇ ਆਗੂ ਪਾਰਟੀ 'ਚ ਹੋਏ ਸ਼ਾਮਲ ਨਾਮਜ਼ਦਗੀ ਤੋਂ ਬਾਅਦ 'ਪਟਿਆਲੇ ਦਾ ਭਰੋਸਾ ਪ੍ਰਨੀਤ ਕੌਰ' ਰੋਡ ਸ਼ੋਅ ਰਾਹੀਂ ਕੀਤਾ ਸ਼ਕਤੀ ਪ੍ਰਦਰਸ਼ਨ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਤੋਂ ਦਾਖਲ ਕੀਤੇ ਨਾਮਜ਼ਦਗੀ ਪੱਤਰ ਮੇਰੇ ਵਿਰੋਧੀਆਂ ਕੋਲ ਪ੍ਰਾਪਤੀਆਂ ਦੇ ਨਾਂ ’ਤੇ ਵਿਖਾਉਣ ਵਾਸਤੇ ਕੱਖ ਨਹੀਂ: ਐਨ ਕੇ ਸ਼ਰਮਾ ਸ਼ਰਾਬ ਦੇ ਸ਼ੌਕੀਨ ਮਾਨ ਦਾ ਕਦੇ ਵੀ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਦਾ ਇਰਾਦਾ ਨਹੀਂ ਸੀ : ਡਾ ਸੁਭਾਸ਼ ਸ਼ਰਮਾ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਮੀਤ ਹੇਅਰ ਵੱਲੋਂ ਕਾਗਜ਼ ਦਾਖਲ, ਸੰਗਰੂਰ ਦੇ ਵਿਕਾਸ ਦਾ ਏਜੰਡਾ ਅੱਗੇ ਰੱਖਿਆ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਪੰਜਾਬੀ ਕਵੀ ਸੁਰਜੀਤ ਪਾਤਰ ਦੀ ਅਰਥੀ ਨੂੰ ਦਿੱਤਾ ਮੋਢਾ ਲੁਧਿਆਣਾ ਵਿੱਚ ਕਾਂਗਰਸ ਹੋਈ ਮਜ਼ਬੂਤ, ਬੈਂਸ ਭਰਾ ਕਾਂਗਰਸ ਵਿੱਚ ਹੋਏ ਸ਼ਾਮਿਲ ਕਾਂਗਰਸ ਨੇ ਹਰ ਗਰੀਬ ਪਰਿਵਾਰ ਨੂੰ ਹਰ ਸਾਲ ਇੱਕ ਲੱਖ ਰੁਪਏ ਦੇਣ ਦਾ ਵਾਅਦਾ ਕੀਤਾ ਸਰਬਪੱਖੀ ਵਿਕਾਸ ਦੀ ਵਚਨਬੱਧਤਾ ਨਾਲ ਅੱਗੇ ਵੱਧ ਰਿਹਾ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਚੋਣ ਪ੍ਰਚਾਰ ਪੰਜਾਬ ਦੇ ਨੌਜਵਾਨਾਂ ਨੂੰ ਬੇਰੁਜ਼ਗਾਰੀ ਵੱਲ ਧੱਕਿਆ, ਹਰ ਵਰਗ ਦੇ ਚਿਹਰੇ 'ਤੇ ਨਿਰਾਸ਼ਾ ਦੇ ਬੱਦਲ: ਵਿਜੇ ਇੰਦਰ ਸਿੰਗਲਾ ਮਨਮੋਹਨ ਸਿੰਘ ਦੀ ਸਰਕਾਰ ਦੌਰਾਨ ਦੇਸ਼ ਦੇ ਸਭ ਤੋਂ ਵਧੀਆ ਸਾਲ ਸਨ : ਹਰੀਸ਼ ਚੌਧਰੀ ਆਮ ਆਦਮੀ ਪਾਰਟੀ ਪੰਜਾਬ ਤੇ ਦਿੱਲੀ ਵਾਂਗ ਕੇਂਦਰ ਵਿੱਚ ਵੀ ਹੁਣ ਗਾਰੰਟੀਆਂ ਪੂਰੀਆਂ ਕਰੇਗੀ: ਮੀਤ ਹੇਅਰ ਗੁਰਜੀਤ ਸਿੰਘ ਔਜਲਾ ਦੇ ਹੱਕ ਵਿੱਚ ਅਟਾਰੀ ਹਲਕੇ ਵਿੱਚ ਹੋਇਆ ਵਿਸ਼ਾਲ ਇਕੱਠ ਮਾਲਵੇ ਨੂੰ ਰੇਲ ਲਿੰਕ ਰਾਹੀਂ ਚੰਡੀਗੜ੍ਹ ਨਾਲ ਜੋੜਨ ਲਈ ਉਪਰਾਲੇ ਕੀਤੇ ਜਾਣਗੇ : ਮੀਤ ਹੇਅਰ ਸ਼੍ਰੋਮਣੀ ਕਮੇਟੀ ਵੱਲੋਂ ਸਰਹਿੰਦ ਫ਼ਤਹਿ ਦਿਵਸ ਮੌਕੇ ਚੱਪੜਚਿੜੀ ਤੋਂ ਸ੍ਰੀ ਫ਼ਤਹਿਗੜ੍ਹ ਸਾਹਿਬ ਤੱਕ ਸਜਾਇਆ ਗਿਆ ਫ਼ਤਹਿ ਮਾਰਚ ਮੈਂ ਦੁਬਾਰਾ ਜੇਲ੍ਹ ਚੱਲਿਆ ਗਿਆ ਤਾਂ ਭਾਜਪਾ ਵਾਲੇ ਮੁਫ਼ਤ ਬਿਜਲੀ, ਪਾਣੀ ਅਤੇ ਇਲਾਜ ਰੋਕ ਦੇਣਗੇ - ਕੇਜਰੀਵਾਲ

 

ਕੈਬਨਿਟ ਮੰਤਰੀ ਡਾ ਬਲਜੀਤ ਕੌਰ ਨੇ ਮਲੋਟ ਵਿਖੇ 4-82 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਵਾਟਰ ਵਰਕਸ ਦੀ ਨਵੀ ਟੈਕੀ ਦਾ ਨੀਹ ਪੱਥਰ ਰੱਖਿਆ

ਸਾਡੇ 4 ਕਰੋੜ ਸੀਵਰੇਜ ਦੇ ਪਾਣੀ ਦੀ ਨਿਕਾਸੀ 24 ਘੰਟੇ ਜਾਰੀ ਰੱਖਣ ਲਈ ਪਾਸ ਕਰਵਾਏ

Dr. Baljit Kaur, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਮਲੋਟ , 28 Feb 2024

ਅੱਜ ਮਲੋਟ ਵਿਖੇ ਕੈਬਨਿਟ ਮੰਤਰੀ ਡਾ ਬਲਜੀਤ ਕੌਰ ਨੇ ਮਲੋਟ ਦੇ ਵਾਰਡ ਨੰਬਰ 8 ਵਿੱਚ 4-82 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਵਾਟਰ ਵਰਕਸ ਦੀ ਨਵੀ ਟੈਕੀ ਦਾ ਨੀਹ ਪੱਥਰ ਰੱਖਿਆ। ਇਸ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਸੀਵਰੇਜ ਅਤੇ ਵਾਟਰ ਵਰਕਸ ਵਿਭਾਗ ਦੇ ਐਸਡੀਓ ਰਾਕੇਸ਼ ਮੋਹਣ ਮੱਕੜ ਨੇ ਸੰਬੋਧਿਤ ਕਰਦਿਆਂ ਕਿਹਾ ਕਿ  ਸ਼ਹਿਰ ਵਿੱਚ ਸੀਵਰੇਜ ਦੇ ਪਾਣੀ ਦੀ ਨਿਕਾਸੀ ਨੂੰ  24 ਘੰਟੇ ਜਾਰੀ ਰੱਖਣ ਲਈ ਕੈਬਨਿਟ ਮੰਤਰੀ ਨੇ ਲਾਈਟ ਜਾਣ ਤੇ ਜਨਰੇਟਰ ਅਤੇ ਮੋਟਰਾਂ ਲਈ ਸਾਢੇ 4 ਕਰੋੜ ਪਾਸ ਵੀ ਪਾਸ ਕਰਵਾ ਦਿੱਤੇ ਹਨ।

ਜਿਸ ਦੇ ਟੈਡਰ ਵੀ ਜਲਦੀ ਹੀ ਹੋ ਜਾਣਗੇ। ਕੈਬਨਿਟ ਮੰਤਰੀ ਬਲਜੀਤ ਕੌਰ ਨੇ ਕਿਹਾ ਕਿ ਜਦੋ ਉਹ ਇਸ ਵਾਰਡ ਵਿੱਚ ਆਉਦੇ ਸਨ ਤਾਂ ਅਪਣੀਆਂ ਮੁੱਢਲੀਆਂ ਸਹੂਲਤਾਂ ਪੀਣ ਵਾਲੇ ਪਾਣੀ ਦੀ ਸੱਮਸਿਆ ਬਾਰੇ ਕਹਿੰਦੇ ਸਨ। ਜਿਸ ਤੇ ਉਹਨਾਂ ਨੇ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਤੋ ਪਹਿਲਾਂ 35 ਕਰੋੜ ਰੁਪਏ ਦੀ ਰਕਮ ਸਾਰੇ ਸ਼ਹਿਰ ਦੇ ਸੀਵਰੇਜ਼ ਸਿਸਟਮ ਨੂੰ  ਠੀਕ ਕਰਨ ਲਈ ਲਿਆਦੀ।

ਹੁਣ 5 ਕਰੋੜ ਰੁਪਏ ਦੀ ਰਕਮ ਇਸ ਵਾਰਡ ਨੰਬਰ 8 ਵਿੱਚ ਪੀਣ ਵਾਲੇ ਪਾਣੀ ਦੀ ਨਵੀ ਟੈਂਕੀ ਅਤੇ ਪਾਈਪਾ ਪਾ ਕੇ ਜਲਦੀ ਹੀ ਪੀਣਯੋਗ ਪਾਣੀ ਪੀਣ ਨੂੰ ਮਿਲੇਗਾ। ਇਸ ਮੌਕੇ ਉਹਨਾਂ ਨੇ ਮਲੋਟ ਦੇ ਪੱਤਰਕਾਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੈ ਅਖਬਾਰ ਵਿੱਚ ਛੱਪਿਆਂ ਖਬਰਾਂ ਵੀ ਵੇਖਦੀ ਹਾਂ ਕਿ ਮੇਰੇ ਖਿਲਾਫ ਕਿਸ ਨੇ ਲਿਖਿਆ ਹੈ ਉਹ ਖਿਲਾਫ ਨਹੀ ਹੁੰਦਾ ਉਲਟਾ ਉਹ ਜੋ ਕਿਧਰੇ ਅਣਦੇਖਿਆ ਹੋ ਜਾਦਾਂ ਹੈ।

ਉਸ ਵੱਲ ਧਿਆਨ ਹੋ ਜਾਂਦਾ ਹੈ | ਉਹਨਾਂ ਨੇ ਕਿਹਾ ਕਿ ਮੈ ਨਹੀ ਚਾਹੁੰਦੀ ਕਿ ਲੋਕ ਅਪਣੀਆਂ ਮੁੱਢਲੀਆਂ ਸਹੂਲਤਾਂ ਤੋ ਤਰਸਦੇ ਰਹਿਣ। ਜੇਕਰ ਕਿਸੇ ਤਰ੍ਹਾਂ ਦੀ ਗਰਾਂਟ ਦੀ ਹੋਰ ਵੀ ਗਰਾਂਟ ਦੀ ਲੋੜ ਪਈ ਤਾਂ ਉਹ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਨੂੰ  ਬੇਨਤੀ ਕਰਕੇ ਹੋਰ ਮੰਗ ਲੈਣਗੇ ਪ੍ਰੰਤੂ ਕੋਈ ਸੱਮਸਿਆ ਨਹੀ ਆਉਣ ਦਿੱਤੀ ਜਾਵੇਗੀ। ਇਸ ਮੌਕੇ ਮਾਸਟਰ ਜਸਪਾਲ ਸਿੰਘ ਨੇ ਕੈਬਨਿਟ ਮੰਤਰੀ ਡਾਕਟਰ ਬਲਜੀਤ ਕੌਰ ਦਾ ਧੰਨਵਾਦ ਕੀਤਾ। ਡਾ ਬਲਜੀਤ ਕੌਰ ਨੇ ਪਿੰਡ ਸ਼ੇਖੂ ਦੇ ਸਰਪੰਚ ਜਸਦੀਪ ਸਿੰਘ ਅਤੇ ਮੈਬਰਾਂ ਦਾ ਵਾਟਰ ਵਰਕਸ ਲਈ ਜ਼ਮੀਨ ਦਾਨ ਕਰਨ ਤੇ ਧੰਨਵਾਦ ਕਰਦਿਆਂ ਉਹਨਾਂ ਨੂੰ  ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। 

ਇਸ ਮੌਕੇ ਜ਼ਿਲ੍ਹਾਂ ਮੀਡੀਆ ਇੰਚਾਰਜ਼ ਰਮੇਸ਼ ਅਰਨੀਵਾਲਾ,ਰਿਟਾਇਰ ਸੂਬੇਦਾਰ ਗੁਰਦੀਪ ਸਿੰਘ,ਸ਼ਹਿਰੀ ਪ੍ਰਧਾਨ ਗਗਨਦੀਪ ਸਿੰਘ ਔਲਖ,ਬਲਦੇਵ ਲਾਲੀ ਗਗਨੇਜਾ,ਯਾਦਵਿੰਦਰ ਸੋਹਣਾ,ਜਸਮੀਤ ਸਿੰਘ ਬਰਾੜ,ਕੁਲਵਿੰਦਰ ਸਿੰਘ,ਰਾਕੇਸ਼ ਬੰਟੀ,ਸੁਰਜੀਤ ਸਿੰਘ, ਸੁਖਪਾਲ ਸਿੰਘ,ਲਵ ਬੱਤਰਾ,ਗੁਰਪ੍ਰੀਤ ਵਿਰਦੀ,ਨਿਜੀ ਸਹਾਇਕ ਅਰਸ਼,ਛਿੰਦਰਪਾਲ ,ਵਾਟਰ ਵਰਕਸ ਦੇ ਐਕਸੀਅਨ ਬਲਜੀਤ ਸਿੰਘ,ਜੇਈ ਹਰਜਿੰਦਰ ਸਿੰਘ,ਰਾਜਵੰਤ ਸਿੰਘ,ਕਾਰਜ ਸਾਧਕ ਅਫਸਰ ਜਗਸੀਰ ਸਿੰਘ ਧਾਲੀਵਾਲ ਅਤੇ ਆਪ ਪਾਰਟੀ ਦੇ ਆਹੁਦੇਦਾਰ ਅਤੇ ਵਰਕਰ ਸ਼ਾਮਿਲ ਸਨ।

 

Tags: Dr. Baljit Kaur , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD