Tuesday, 14 May 2024

 

 

ਖ਼ਾਸ ਖਬਰਾਂ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਦੀ ਪਦਯਾਤਰਾ 'ਚ ਹਜ਼ਾਰਾਂ ਕਾਂਗਰਸ, 'ਆਪ', ਸਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਰਾਜਾ ਵੜਿੰਗ ਨੇ ਦਾਖਾ ਵਿੱਚ ਪ੍ਰਚਾਰ ਕੀਤਾ, ਪੰਜਾਬ ਲਈ ਕਾਂਗਰਸ ਦੇ 'ਪੰਜ ਨਿਆਂ’ ਦੀ ਵਕਾਲਤ ਕੀਤੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਲੋਕ ਸਭਾ ਚੋਣਾਂ ਸਬੰਧੀ ਕੀਤੀਆਂ ਤਿਆਰੀਆਂ ਦਾ ਨਿਰੀਖਣ ਕੀਤਾ ਸੀਜੀਸੀ ਲਾਂਡਰਾਂ ਦੀ ਐਯੂਓ ਮਹਿਮਾ ਨੇ ਸਰਵੋਤਮ ਕੈਡੇਟ ਲਈ ਸੀਡਬਲਿਓ ਐਵਾਰਡ ਜਿੱਤਿਆ 6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜਨਰਲ ਅਬਜਰਵਰ ਵੱਲੋਂ ਫਾਜ਼ਿਲਕਾ ਦਾ ਦੌਰਾ, ਚੋਣ ਤਿਆਰੀਆਂ ਦਾ ਲਿਆ ਜਾਇਜ਼ਾ ਐਲਪੀਯੂ ਵੱਲੋਂ 15ਵੇਂ ਅਚੀਵਰਜ਼ ਅਵਾਰਡ ਸਮਾਰੋਹ ਦਾ ਆਯੋਜਨ: ਵਿਦਿਆਰਥੀਆਂ ਨੂੰ ਕੀਤਾ ਇੱਕ ਕਰੋੜ ਰੁਪਏ ਦੇ ਨਕਦ ਪੁਰਸਕਾਰਾਂ ਨਾਲ ਸਨਮਾਨਿਤ ਬੀਐਸਐਫ ਦੇ ਵਿਹੜੇ ਗੂੰਜਿਆਂ ਮਤਦਾਨ ਦਾ ਨਾਅਰਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਘੰਟਾ ਘਰ ਚੌਕ ਸਮੇਤ ਮੁੱਖ ਬਜਾਰਾਂ ਦਾ ਦੌਰਾ ਮੋਹਕਮਪੁਰਾ ਤੋਂ ਆਮ ਆਦਮੀ ਪਾਰਟੀ ਦੇ ਪ੍ਰਧਾਨ ਕਾਂਗਰਸ ਵਿੱਚ ਸ਼ਾਮਲ ਜਨਰਲ ਅਬਜਰਵਰ ਦੀ ਨਿਗਰਾਨੀ ਹੇਠ ਚੋਣ ਅਮਲੇ ਦੀ ਹੋਈ ਰੈਂਡੇਮਾਈਜੇਸ਼ਨ ਕੇਸ ਵਿੱਚੋਂ ਨਾਮ ਕੱਢਣ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਕਰਿੰਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ 5ਵੇਂ ਦਿਨ ਅੱਜ 19 ਨਾਮਜ਼ਦਗੀ ਪੱਤਰ ਹੋਏ ਦਾਖਲ ਪ੍ਰੋ: ਵਿਰਸਾ ਸਿੰਘ ਵਲਟੋਹਾ ਨੇ ਖਡੂਰ ਸਾਹਿਬ ਲੋਕ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਲੰਬੀ ਹਲਕੇ ’ਚ ਅਕਾਲੀ ਦਲ ਨੂੰ ਵੱਡਾ ਝਟਕਾ, ਦਰਜ਼ਨਾਂ ਅਕਾਲੀ ਕਾਂਗਰਸ ਵਿਚ ਹੋਏ ਸ਼ਾਮਲ ਕਾਂਗਰਸੀ ਉਮੀਦਵਾਰ ਦੇ ਪੁੱਤਰ ਗੁਰਬਾਜ਼ ਸਿੰਘ ਸਿੱਧੂ ਵੱਲੋਂ ਸੰਗਤ ਮੰਡੀ ’ਚ ਚੋਣ ਦਫ਼ਤਰ ਦਾ ਉਦਘਾਟਨ

 

6 ਲੱਖ ਰੁਪਏ ਦੀ ਰਿਸ਼ਵਤ ਲੈਣ ਵਾਲਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

Vigilance Bureau, Crime News Punjab, Punjab Police, Police, Crime News, Amritsar Police, Amritsar

Web Admin

Web Admin

5 Dariya News

ਅੰਮ੍ਰਿਤਸਰ , 28 Feb 2024

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਰਾਜ ਕੁਮਾਰ, ਇੰਚਾਰਜ ਪੁਲਿਸ ਚੌਕੀ ਕੋਟ ਖਾਲਸਾ, ਅੰਮ੍ਰਿਤਸਰ ਸ਼ਹਿਰ ਨੂੰ ਛੇ ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ। ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਓਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਪੁਲਿਸ ਮੁਲਾਜ਼ਮ ਨੂੰ ਨਿਊ ਊਧਮ ਸਿੰਘ ਨਗਰ, ਅੰਮ੍ਰਿਤਸਰ ਦੇ ਵਸਨੀਕ ਅਮਨਚੈਨ ਸਿੰਘ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਦਰਜ ਕਰਵਾਈ ਗਈ ਔਨਲਾਈਨ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਸਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਏ.ਐਸ.ਆਈ ਨੇ ਥਾਣਾ ਡਵੀਜ਼ਨ-ਬੀ, ਅੰਮ੍ਰਿਤਸਰ ਵਿਖੇ ਦਰਜ ਇੱਕ ਕਤਲ ਕੇਸ ਦੀ ਜਾਂਚ ਦੌਰਾਨ ਉਸਨੂੰ ਅਤੇ ਉਸਦੇ ਚਾਰ ਰਿਸ਼ਤੇਦਾਰਾਂ ਨੂੰ ਬੇਕਸੂਰ ਠਹਿਰਾਉਣ ਬਦਲੇ ਉਸ ਤੋਂ ਛੇ ਲੱਖ ਰੁਪਏ ਦੀ ਰਿਸ਼ਵਤ ਲਈ ਹੈ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਜਾਂਚ ਦੌਰਾਨ ਲਾਏ ਹੋਏ ਦੋਸ਼ ਸਿੱਧ ਹੋਏ ਕਿ ਉਕਤ ਪੁਲਿਸ ਮੁਲਾਜ਼ਮਾਂ ਨੇ ਉਕਤ ਇਰਾਦੇ ਲਈ ਸ਼ਿਕਾਇਤਕਰਤਾ ਤੋਂ 6 ਲੱਖ ਰੁਪਏ ਦੀ ਰਿਸ਼ਵਤ ਲਈ ਸੀ।

ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮੁਕੱਦਮੇ ਦੀ ਹੋਰ ਤਫਤੀਸ਼ ਜਾਰੀ ਹੈ।

Vigilance Bureau Arrests ASI For Taking Rs 6 Lakh Bribe

Amritsar

The Punjab Vigilance Bureau (VB), during its ongoing campaign against corruption in the state, has apprehended Assistant Sub-Inspector (ASI) Raj Kumar, Incharge Police Post Kot Khalsa, Amritsar city for demanding and accepting a bribe of Rs six lakhs. Disclosing this here today an official spokesperson of the state VB said the above mentioned police official has been arrested on an online complaint lodged by Amanchain Singh, a resident of New Udham Singh Nagar, Amritsar on the Chief Minister Anti Corruption Action Line.

He further informed that the complainant has alleged in his complaint that said ASI has obtained a bribe of Rs six lakh from him in lieu of getting him and his four relatives innocent during the enquiry of a murder case registered at Police Station Division-B, Amritsar. The spokesperson informed that during investigation of this complaint it was proved that the said police personnel has taken a bribe of Rs six lakh from the complainant for the above said motive.

He added that in this regard a case under prevention of corruption act has been registered at VB police station Amritsar range. The accused would be produced in the competent court tomorrow and further investigation was under progress, he said.

6 लाख रुपए की रिश्वत लेने वाला ए.एस.आई विजीलैंस ब्यूरो ने किया गिरफ्तार

अमृतसर

पंजाब विजीलैंस ब्यूरो ने भ्रष्टाचार के खिलाफ चल रहे अभियान के दौरान सहायक सब-इस्पैक्टर (ए.एस.आई.) राज कुमार इंचार्ज पुलिस चौकी कोट खालसा अमृतसर शहर को 6 लाख रुपये की रिश्वत लेने के आरोप में गिरफ्तार किया है। आज यहां यह जानकारी राज्य विजीलैंस ब्यूरो के एक आधिकारिक प्रवक्ता ने देते हुए बताया कि उक्त पुलिसकर्मी को न्यू उधम सिंह नगर, अमृतसर निवासी अमनचैन सिंह द्वारा मुख्यमंत्री के भ्रष्टाचार विरोधी एक्शन लाईन पर दर्ज ऑनलाइन शिकायत के आधार पर गिरफ्तार किया गया है।

उन्होंने आगे बताया कि शिकायतकर्ता ने अपनी शिकायत में आरोप लगाया है कि उक्त ए.एस.आई. ने पुलिस स्टेशन डिवीजन-बी अमृतसर में दर्ज एक हत्या के मामले की जांच के दौरान उसे और उसके चार रिश्तेदारों को बेकसूर दिखाने के बदले में उससे 6 लाख रुपये की रिश्वत ली है। प्रवक्ता ने बताया कि इस शिकायत की जांच के दौरान लगाए गए आरोप साबित हुआ है कि उक्त पुलिस कर्मी ने शिकायतकर्ता से 6 लाख रुपये की रिश्वत ली थी।

उन्होंने बताया कि इस संबंध में विजीलैंस ब्यूरो की अमृतसर रेंज में भ्रष्टाचार निरोधक अधिनियम के तहत मामला दर्ज किया गया है। उन्होंने कहा कि आरोपी को कल अदालत में पेश किया जाएगा और इस मामले की आगे की जांच जारी है।

 

Tags: Vigilance Bureau , Crime News Punjab , Punjab Police , Police , Crime News , Amritsar Police , Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD