Thursday, 16 May 2024

 

 

ਖ਼ਾਸ ਖਬਰਾਂ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ ਬਲਾਕ ਖੂਈਖੇੜਾ ਦੇ ਕੇਂਦਰਾਂ ਵਿੱਚ ਰਾਸ਼ਟਰੀ ਡੇਂਗੂ ਦਿਵਸ ਤੇ ਸਕੂਲੀ ਬੱਚਿਆਂ ਅਤੇ ਲੋਕਾਂ ਨੂੰ ਡੇਂਗੂ ਬੁਖਾਰ ਦੇ ਲੱਛਣਾਂ ਅਤੇ ਰੋਕਥਾਮ ਬਾਰੇ ਕੀਤਾ ਗਿਆ ਜਾਗਰੂਕ ਨਿਰਪੱਖ ਤੇ ਸਾਂਤਮਈ ਚੌਣਾਂ ਲਈ ਜਿ਼ਲ੍ਹਾ ਪ੍ਰਸ਼ਾਸਨ ਪੱਬਾਂ ਭਾਰ ਸਿਵਲ ਹਸਪਤਾਲ ਫਾਜ਼ਿਲਕਾ ਵਿਖੇ ਮਨਾਇਆ ਗਿਆ ਨੈਸ਼ਨਲ ਡੇਂਗੂ ਦਿਵਸ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ ਜਨਰਲ ਅਬਜ਼ਰਵਰ ਦੀ ਮੌਜੂਦਗੀ ’ਚ ਹੋਈ ਪੋਲਿੰਗ ਸਟਾਫ ਦੀ ਦੂਸਰੀ ਰੈਂਡੇਮਾਈਜ਼ੇਸ਼ਨ ਸਿਹਤ ਵਿਭਾਗ ਨੇ"ਨੈਸ਼ਨਲ ਡੇਂਗੂ ਡੇ" ਮਨਾਇਆ ਗੁਰਜੀਤ ਸਿੰਘ ਔਜਲਾ ਨੇ ਲਿਤ੍ਤਾ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਅਸ਼ੀਰਵਾਦ ਲੋਕ ਸਭਾ ਚੋਣਾਂ 2024: ਪੰਜਾਬ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ 80 ਫ਼ੀਸਦੀ ਪੁਲਿਸ ਬਲ ਤੇ ਕੇਂਦਰੀ ਬਲਾਂ ਦੀਆਂ 250 ਕੰਪਨੀਆਂ ਕੀਤੀਆਂ ਜਾਣਗੀਆਂ ਤਾਇਨਾਤ ਚਰਨਜੀਤ ਚੰਨੀ 'ਤੇ ਆਮ ਆਦਮੀ ਪਾਰਟੀ ਦਾ ਜਵਾਬੀ ਹਮਲਾ, ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ- ਕਾਂਗਰਸ ਦੇ ਰਾਜ ਦੌਰਾਨ ਸ਼ਰਾਬ ਮਾਫ਼ੀਆ ਦਾ ਬੋਲਬਾਲਾ ਸੀ, ਅਸੀਂ ਮਾਲੀਆ ਵਧਾਇਆ ਸੰਜੇ ਟੰਡਨ ਨੇ ਬਾਬਾ ਬਾਗੇਸ਼ਵਰ ਧਾਮ ਤੋਂ ਆਸ਼ੀਰਵਾਦ ਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ

 

ਸੋਹਾਣਾ ਦੇ ਟੋਭੇ ਦਾ ਕਰੀਬ 168 ਲੱਖ ਰੁਪਏ ਦੀ ਲਾਗਤ ਨਾਲ ਹੋਵੇਗਾ ਸੁੰਦਰੀਕਰਨ

ਟੋਭੇ ਦੇ ਆਲੇ-ਦੁਆਲੇ ਸੈਰ ਕਰਨ ਲਈ ਬਣੇਗਾ ਟਰੈਕ ਤੇ ਲੱਗਣਗੇ ਬੂਟੇ

Kulwant Singh Mohali, S.A.S.Nagar, Mohali, S.A.S. Nagar Mohali, Sahibzada Ajit Singh Nagar, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 28 Feb 2024

ਸੋਹਾਣਾ ਵਿਖੇ ਕਰੀਬ 3.5 ਏਕੜ ਵਿੱਚ ਬਣੇ ਟੋਭੇ ਅਤੇ ਇਸ ਦੇ ਆਲੇ ਦੁਆਲੇ ਦਾ ਕਰੀਬ 168 ਲੱਖ ਰੁਪਏ ਦੀ ਲਾਗਤ ਨਾਲ ਸੁੰਦਰੀਕਰਨ ਕੀਤੇ ਜਾਣ ਦੇ ਪ੍ਰੋਜੈਕਟ ਦੀ ਸ਼ੁਰੂਆਤ ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਕਰਵਾਈ। ਇਸ ਮੌਕੇ ਸੋਹਾਣਾ ਵਾਸੀਆਂ ਨੂੰ ਵਧਾਈ ਦਿੰਦਿਆਂ ਹਲਕਾ ਵਿਧਾਇਕ ਨੇ ਕਿਹਾ ਕਿ ਇਸ ਪ੍ਰੋਜੈਕਟ ਦੇ ਕੰਮ ਦੀ ਸ਼ੁਰੂਆਤ ਨਾਲ ਸੋਹਾਣਾ ਵਾਸੀਆਂ ਦੀ ਚਿਰੋਕਣੀ ਮੰਗ ਪੂਰੀ ਹੋਈ ਹੈ। 

ਉਹਨਾਂ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ ਜਿੱਥੇ ਟੋਭੇ ਦੀ ਸਫਾਈ ਕੀਤੀ ਜਾਣੀ ਹੈ, ਉੱਥੇ ਇਸ ਦੇ ਆਲੇ ਦੁਆਲੇ ਸੈਰ ਕਰਨ ਲਈ ਟਰੈਕ ਬਣਾਇਆ ਜਾਵੇਗਾ ਤੇ ਬੂਟੇ ਲਾਏ ਜਾਣਗੇ। ਇਸ ਟੋਭੇ ਵਿੱਚ ਪੈਂਦਾ ਪਾਣੀ ਵੀ ਟਰੀਟ ਕਰਨ ਉਪਰੰਤ ਹੀ ਇਸ ਵਿੱਚ ਪੈਂਦਾ ਕੀਤਾ ਜਾਵੇਗਾ। ਹਲਕਾ ਵਿਧਾਇਕ ਨੇ ਦੱਸਿਆ ਕਿ ਟੋਭੇ ਦੀ ਜਿਸ ਜਗ੍ਹਾ ਉੱਤੇ ਨਾਜਾਇਜ਼ ਕਬਜ਼ੇ ਕੀਤੇ ਗਏ ਹਨ, ਉਹਨਾਂ ਨੂੰ ਛੁਡਵਾਉਣ ਲਈ ਪ੍ਰਕਿਰਿਆ ਜਾਰੀ ਰਹੇਗੀ। 

ਉਹਨਾਂ ਦੱਸਿਆ ਕਿ ਸੋਹਾਣਾ ਵਾਸੀਆਂ ਨੂੰ ਬਿਜਲੀ ਦੀਆਂ ਬੇਤਰਤੀਬੀਆਂ ਤਾਰਾਂ ਕਰਨ ਮੁਸ਼ਕਲਾਂ ਦਰਪੇਸ਼ ਹਨ ਤੇ ਬਹੁਤ ਜਲਦ ਇਹ ਮੁਸ਼ਕਲ ਵੀ ਹੱਲ ਕਰ ਦਿੱਤੀ ਜਾਵੇਗੀ। ਹਲਕਾ ਵਿਧਾਇਕ ਨੇ ਕਿਹਾ ਕਿ ਜਦੋਂ ਸਰਕਾਰ  ਕਿਸੇ ਸਕੀਮ ਨੂੰ ਅਮਲੀ ਜਾਮਾ ਪਹਿਨਾਉਂਦੀ ਹੈ ਤਾਂ ਉਸ ਕੰਮ ਦੀ ਸਾਂਭ -ਸੰਭਾਲ ਦਾ ਜਿੰਮਾ ਲੋਕਾਂ ਨੂੰ ਵੀ ਲੈਣਾ ਚਾਹੀਦਾ ਹੈ ਕਿਉਂਕਿ ਲੋਕਾਂ ਦੇ ਸਹਿਯੋਗ ਤੋਂ ਬਿਨਾਂ ਕੋਈ ਵੀ ਸਕੀਮ ਸਹੀ ਢੰਗ ਨਾਲ ਨੇਪਰੇ ਨਹੀਂ ਚੜ੍ਹ ਸਕਦੀ।

ਹਲਕਾ ਵਿਧਾਇਕ ਨੇ ਕਿਹਾ ਕਿ ਸੂਬੇ ਦੇ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਸਰਕਾਰ ਵੱਲੋਂ ਵੱਡੇ ਪੱਧਰ ਉੱਤੇ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਤਹਿਤ ਪੰਜਾਬ ਸਰਕਾਰ ਬਿਨਾਂ ਕਿਸੇ ਖੱਜਲ-ਖੁਆਰੀ ਤੋਂ ਲੋਕਾਂ ਦੇ ਘਰਾਂ ਨਜ਼ਦੀਕ ਹੀ ਸਰਕਾਰੀ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ, ਜਿਸ ਦੇ ਲਈ ਸਰਕਾਰ ਵੱਲੋਂ 'ਆਪ ਦੀ ਸਰਕਾਰ ਆਪ ਦੇ ਦੁਆਰ' ਵਰਗਾ ਲੋਕ-ਪੱਖੀ ਉਪਰਾਲਾ ਕੀਤਾ ਗਿਆ ਹੈ ਤੇ ਇਸ ਤਹਿਤ ਵਿਸ਼ੇਸ਼ ਕੈਂਪ ਲਾ ਕੇ ਲੋਕਾਂ ਦੇ ਮਸਲੇ ਹੱਲ ਕੀਤੇ ਜਾ ਰਹੇ ਹਨ।

ਸੂਬਾ ਸਰਕਾਰ ਦੀ ਇਹ ਪਹਿਲਕਦਮੀ ਲੋਕਾਂ ਨੂੰ ਉਨ੍ਹਾਂ ਦੀਆਂ ਬਰੂਹਾਂ 'ਤੇ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਦਾ ਨਿਪਟਾਰਾ ਕਰਨ ਵਿੱਚ ਸਫ਼ਲਤਾ ਦੀ ਨਵੀਂ ਕਹਾਣੀ ਰੱਚ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਸੂਬੇ ਭਰ ਵਿੱਚ ਕੈਂਪ ਲਾ ਕੇ ਲੋਕਾਂ ਨੂੰ ਸੇਵਾਵਾਂ ਦਾ ਲਾਭ ਪ੍ਰਦਾਨ ਕਰਨ ਲਈ ਪ੍ਰਸ਼ਾਸਨ ਵੱਲੋਂ ਉਨ੍ਹਾਂ ਦੇ ਦਰ ਤੱਕ ਪਹੁੰਚ ਕੀਤੀ ਜਾ ਰਹੀ ਹੈ।

ਹਲਕਾ ਵਿਧਾਇਕ ਨੇ ਕਿਹਾ ਕਿ ਇਸ ਮੁਹਿੰਮ ਤਹਿਤ ਕੈਂਪਾਂ ਵਿੱਚ ਇਕੋ ਛੱਤ ਥੱਲੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਲੋਕਾਂ ਨੂੰ ਸੇਵਾਵਾਂ ਦਾ ਲਾਭ ਦੇਣ ਦੇ ਨਾਲ-ਨਾਲ ਉਨ੍ਹਾਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਵੀ ਕੀਤਾ ਜਾ ਰਿਹਾ ਹੈ, ਜਿਸ ਨਾਲ ਲੋਕਾਂ ਦੇ ਸਮੇਂ ਤੇ ਊਰਜਾ ਦੀ ਬੱਚਤ ਹੋਣ ਨਾਲ ਉਨ੍ਹਾਂ ਨੂੰ ਸਰਕਾਰੀ ਦਫ਼ਤਰਾਂ ਦੇ ਚੱਕਰ ਨਹੀਂ ਮਾਰਨੇ ਪੈਣਗੇ। ਉਨ੍ਹਾਂ ਇਹ ਵੀ ਦੱਸਿਆ ਕਿ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਹਾਸਲ ਕਰਨ ਲਈ ਹੈਲਪ ਲਾਈਨ 1076 'ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

ਇਸ ਮੌਕੇ ਕਮਿਸ਼ਨਰ ਨਗਰ ਨਿਗਮ ਸ਼੍ਰੀਮਤੀ ਨਵਜੋਤ ਕੌਰ, ਸੰਯੁਕਤ ਕਮਿਸ਼ਨਰ ਨਗਰ ਨਿਗਮ ਸ਼੍ਰੀਮਤੀ ਕਿਰਨ ਸ਼ਰਮਾ, ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਨੰਬਰਦਾਰ ਹਰਸੰਗਤ ਸਿੰਘ ਸੁਹਾਣਾ, ਡਾ. ਕੁਲਦੀਪ ਸਿੰਘ, ਸੁਸ਼ੀਲ ਕੁਮਾਰ ਅਤਰੀ, ਨਛੱਤਰ ਸਿੰਘ ਬੈਦਵਾਣ, ਹਰਮੇਸ਼ ਸਿੰਘ ਕੁੰਬੜਾ, ਬੰਤ ਸਿੰਘ ਸੋਹਾਣਾ, ਸਵਰਨ ਲਤਾ, ਆਮ ਆਦਮੀ ਪਾਰਟੀ ਦੇ ਨੇਤਾ ਪਰਮਿੰਦਰ ਸਿੰਘ ਸਮੇਤ ਵੱਖੋ ਵੱਖ ਵਿਭਾਗਾਂ ਦੇ ਅਧਿਕਾਰੀ, ਪਤਵੰਤੇ ਤੇ ਵੱਡੀ ਗਿਣਤੀ ਲੋਕ ਹਾਜ਼ਰ ਸਨ।

 

Tags: Kulwant Singh Mohali , S.A.S.Nagar , Mohali , S.A.S. Nagar Mohali , Sahibzada Ajit Singh Nagar , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD