Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਬਲਾਚੌਰ ਦੇ ਪਿੰਡ ਬੇਲਾ ਤਾਜੋਵਾਲ ਵਿਖੇ ਖੋਲੀ ਗਈ ਨਵੀਂ ਜਨਤਕ ਰੇਤ ਖੱਡ ਦਾ ਕੀਤਾ ਉਦਘਾਟਨ

ਕਿਹਾ, ਪੰਜ ਜ਼ਿਲ੍ਹਿਆਂ ਵਿੱਚ ਖੋਲੀਆਂ ਜਾ ਰਹੀਆਂ ਨੇ 12 ਹੋਰ ਨਵੀਂ ਜਨਤਕ ਰੇਤ ਖੱਡਾਂ

Chetan Singh Jauramajra, Chetan Singh Jormajra, Chetan Singh Jouramajra, AAP, Aam Aadmi Party, Aam Aadmi Party Punjab, AAP Punjab, Government of Punjab, Punjab Government, DC SBS Nagar, Navjot Pal Singh Randhawa, Shaheed Bhagat Singh Nagar, Nawanshahr, S.B.S. Nagar, Deputy Commissioner S.B.S. Nagar

Web Admin

Web Admin

5 Dariya News

ਨਵਾਂਸ਼ਹਿਰ , 28 Feb 2024

Last updated on: Feb 28, 2024, 00:00 IST

ਸੂਬਾ ਵਾਸੀਆਂ ਨੂੰ ਵਾਜਬ ਦਰਾਂ 'ਤੇ ਰੇਤ ਮੁਹੱਈਆ ਕਰਾਉਣਾ ਯਕੀਨੀ ਬਣਾਉਣ ਲਈ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਪਿੰਡ ਬੇਲਾ ਤਾਜੋਵਾਲ ਵਿਖੇ ਜਨਤਕ ਖੱਡ ਦਾ ਰੇਤਾ ਨਾਲ ਭਰੀ ਟਰਾਲੀ ਨੂੰ ਹਰੀ ਝੰਡੀ ਦੇ ਕੇ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਵਿਧਾਇਕ ਸੰਤੋਸ਼ ਕਟਾਰੀਆ ਬਲਾਚੌਰ, ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ, ਬੀ.ਸੀ ਵਿੰਗ ਦੇ ਪੰਜਾਬ ਪ੍ਰਧਾਨ ਸ਼ਿਵਕਰਨ ਸਿੰਘ ਚੇਚੀ, ਜ਼ਿਲ੍ਹਾ ਯੋਜਨਾ ਕਮੇਟੀ ਦੇ ਪ੍ਰਧਾਨ ਸਤਨਾਮ ਸਿੰਘ ਜਲਾਲਪੁਰ ਵੀ ਮੌਜੂਦ ਸਨ।

ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਵਿੱਚ 12 ਹੋਰ ਨਵੀਂ ਜਨਤਕ ਰੇਤ ਖੱਡਾਂ ਖੋਲ੍ਹੀਆਂ ਜਾ ਰਹੀਆਂ ਹਨ। ਇਹ ਜਨਤਕ ਖੱਡਾਂ ਪੰਜ ਜ਼ਿਲ੍ਹਿਆਂ ਫ਼ਿਰੋਜ਼ਪੁਰ, ਐਸ.ਬੀ.ਐਸ. ਨਗਰ, ਅੰਮ੍ਰਿਤਸਰ, ਮੋਗਾ ਅਤੇ ਜਲੰਧਰ ਵਿੱਚ ਖੋਲੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸੇ ਕੜੀ ਤਹਿਤ ਅੱਜ ਬਲਾਚੌਰ ਦੇ ਪਿੰਡ ਬੇਲਾ ਤਾਜੋਵਾਲ ਵਿਖੇ ਨੇੜੇ ਸਰਕਾਰੀ ਮਿਡਲ ਸਕੂਲ ਨਵੀਂ ਜਨਤਕ ਖੱਡ ਖੋਲੀ ਜਾ ਰਹੀ ਹੈ। 

ਉਨ੍ਹਾਂ ਕਿਹਾ ਕਿ ਇੰਨ੍ਹਾਂ ਖੱਡਾਂ ਤੋਂ ਆਮ ਜਨਤਾਂ ਵੱਲੋਂ ਮੈਨੂਅਲ ਖੁਦਾਈ ਕਰਕੇ 5.50 ਰੁਪਏ ਪ੍ਰਤੀ ਕਿਊਬਿਕ ਫੁੱਟ ਦੇ ਹਿਸਾਬ ਨਾਲ ਰੇਤਾਂ ਲਿਆ ਜਾ ਸਕਦਾ ਹੈ ਅਤੇ ਰੇਤਾ ਦੀ ਢੋਆ-ਢੁਆਈ ਦਾ ਪ੍ਰਬੰਧ ਆਪਣੇ ਪੱਧਰ ‘ਤੇ ਕੀਤਾ ਜਾਵੇਗਾ।  ਉਨ੍ਹਾਂ ਨੇ ਕਿਹਾ ਕਿ ਆਮ ਲੋਕਾਂ ਵੱਲੋਂ ਜਨਤਕ ਰੇਤ ਖੱਡਾਂ ਖੋਲ੍ਹਣ ਦੀ ਮੁਹਿੰਮ ਨੂੰ ਭਰਵਾਂ ਹੁੰਗਾਰਾ ਦਿੱਤਾ ਗਿਆ ਹੈ ਅਤੇ ਇਸ ਸਮੇਂ ਵੱਖ-ਵੱਖ ਜ਼ਿਲ੍ਹਿਆਂ ਵਿੱਚ ਕੁੱਲ 60 ਜਨਤਕ ਖੱਡਾਂ ਚਲ ਰਹੀਆਂ ਹਨ। ਆਮ ਲੋਕਾਂ ਨੂੰ ਹੁਣ ਤੱਕ 5.50 ਰੁਪਏ ਪ੍ਰਤੀ ਕਿਊਬਿਕ ਫੁੱਟ ਦੇ ਹਿਸਾਬ ਨਾਲ 15.90 ਲੱਖ ਮੀਟ੍ਰਿਕ ਟਨ ਰੇਤ ਪ੍ਰਦਾਨ ਕੀਤੀ ਜਾ ਚੁੱਕੀ ਹੈ, ਜੋ ਇਸ ਪਹਿਲਕਦਮੀ ਦੀ ਸ਼ਾਨਦਾਰ ਸਫ਼ਲਤਾ ਨੂੰ ਦਰਸਾਉਂਦੀ ਹੈ। 

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਇਸ ਵੱਕਾਰੀ ਉਪਰਾਲੇ ਦਾ ਉਦੇਸ਼ ਲੋਕਾਂ ਨੂੰ ਕਿਫ਼ਾਇਤੀ ਦਰਾਂ 'ਤੇ ਰੇਤ ਮੁਹੱਈਆ ਕਰਵਾਉਣਾ ਹੈ। ਖਣਨ ਅਤੇ ਭੂ-ਵਿਗਿਆਨ ਵਿਭਾਗ ਵੱਲੋਂ ਸ਼ਨਾਖ਼ਤ ਕੀਤੀਆਂ ਗਈਆਂ ਨਵੀਆਂ ਜਨਤਕ ਰੇਤ ਖੱਡਾਂ ਦੇ ਉਦਘਾਟਨ ਨਾਲ ਇਨ੍ਹਾਂ ਖੱਡਾਂ ਦੀ ਕੁੱਲ ਗਿਣਤੀ 72 ਹੋ ਜਾਵੇਗੀ, ਜਿਸ ਨਾਲ ਆਮ ਲੋਕਾਂ ਨੂੰ ਵਧੇਰੇ ਲਾਭ ਮਿਲੇਗਾ। ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਜਨਤਕ ਰੇਤ ਖੱਡਾਂ ਦੀ ਮਦਦ ਨਾਲ ਵੱਡੀ ਪੱਧਰ 'ਤੇ ਆਮ ਲੋਕ ਖ਼ੁਦ ਰੇਤ ਦੀ ਖੁਦਾਈ ਕਰਕੇ ਵੇਚ ਸਕਦੇ ਹਨ, ਜਿਸ ਨਾਲ ਬਾਜ਼ਾਰ ਵਿੱਚ ਰੇਤ ਦੀ ਸਪਲਾਈ ਵਧੇਗੀ ਅਤੇ ਰੇਤ ਦੇ ਮਾਰਕੀਟ ਰੇਟ ਵੀ ਘਟਣਗੇ।

 

Tags: Chetan Singh Jauramajra , Chetan Singh Jormajra , Chetan Singh Jouramajra , AAP , Aam Aadmi Party , Aam Aadmi Party Punjab , AAP Punjab , Government of Punjab , Punjab Government , DC SBS Nagar , Navjot Pal Singh Randhawa , Shaheed Bhagat Singh Nagar , Nawanshahr , S.B.S. Nagar , Deputy Commissioner S.B.S. Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD