Monday, 20 May 2024

 

 

ਖ਼ਾਸ ਖਬਰਾਂ ਪਾਰਲੀਮੈਂਟ ਵਿੱਚ ਪੰਜਾਬ ਦੇ ਹੱਕਾਂ ਦੀ ਰਾਖੀ ਲਈ ਲੜਾਂਗੇ: ਮੀਤ ਹੇਅਰ ਸਮਾਣਾ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ: ਸੁਰਜੀਤ ਸਿੰਘ ਰੱਖੜਾ ਖੰਨਾ ਵੱਲੋਂ ਲੋਕਾਂ ਤੋਂ ਭਾਜਪਾ ਦੇ ਪੱਖ ਵਿਚ ਵੋਟਾਂ ਭੁੱਗਤਣ ਦੀ ਅਪੀਲ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਰੀਦਕੋਟ ਤੋਂ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਲਈ ਜੈਤੋ ਅਤੇ ਮੋਗਾ ਵਿਖੇ ਕੀਤਾ ਚੋਣ ਪ੍ਰਚਾਰ, ਅਨਮੋਲ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਪੰਜਾਬ 'ਚ ਲਗਾਤਾਰ ਵਧਦਾ ਜਾ ਰਿਹਾ ਹੈ ਆਮ ਆਦਮੀ ਪਾਰਟੀ ਦਾ ਕੁਨਬਾ, ਕਈ ਵੱਡੇ ਨੇਤਾ 'ਆਪ' 'ਚ ਸ਼ਾਮਲ ਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ ਸ੍ਰੀ ਆਨੰਦਪੁਰ ਸਾਹਿਬ ਵਿੱਚ ਕਪਾਹ ਉਦਯੋਗ ਦਾ ਵੱਡਾ ਪ੍ਰੋਜੈਕਟ ਲੈ ਕੇ ਆਵਾਂਗਾ : ਡਾ.ਸੁਭਾਸ਼ ਸ਼ਰਮਾ ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਵਾਂਗੇ, ਸਿਖਰਾਂ 'ਤੇ ਪਹੁੰਚਾਵਾਂਗੇ: ਵਿਜੇ ਇੰਦਰ ਸਿੰਗਲਾ ਕਾਂਗਰਸ ਪਾਰਟੀ ਦੇ ਲੋਕ ਸਭਾ ਉਮੀਦਵਾਰ ਵਿਜੇ ਇੰਦਰ ਸਿੰਗਲਾ ਦੀ ਜਿੱਤ ਨੂੰ ਯਕੀਨੀ ਬਣਿਆ ਜਾਵੇਗਾ : ਗੁਰਪ੍ਰਤਾਪ ਪੰਡਿਆਲਾ 2024 ਚੋਣਾਂ ਇਤਿਹਾਸਿਕ : ਪਵਨ ਖੇੜਾ ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਨੂੰ ਧਮਕੀਆਂ ਦੇਣ ਲਈ ਹੰਸ ਰਾਜ ਹੰਸ ਦੇ ਖਿਲਾਫ ਕਾਰਵਾਈ ਮੰਗੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਤਬਦੀਲੀ ਲਈ 'ਡਰਾਈਵ ਇਟ' ਵਿਜ਼ਨ ਡਾਕੂਮੈਂਟ ਪੇਸ਼ ਕੀਤਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ

 

ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਵੱਖ-ਵੱਖ ਸਰਕਾਰੀ ਵਿਭਾਗਾਂ ਦੀ ਅਚਨਚੇਤ ਚੈਕਿੰਗ

ਗੈਰ-ਹਾਜ਼ਰ ਪਾਏ ਗਏ ਤਿੰਨ ਦਰਜਨ ਤੋਂ ਵੱਧ ਕਰਮੀਆਂ ਨੂੰ ਨੋਟਿਸ ਜਾਰੀ

DC Sangrur, Deputy Commissioner Sangrur, Jitendra Jorwal, Sangrur

Web Admin

Web Admin

5 Dariya News

ਸੰਗਰੂਰ , 28 Feb 2024

ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅਤੇ ਐਸ.ਡੀ.ਐਮ ਕੰਪਲੈਕਸ ਵਿਖੇ ਸਥਿਤ ਵੱਖ-ਵੱਖ ਸਰਕਾਰੀ ਵਿਭਾਗਾਂ ਅਤੇ ਸ਼ਾਖਾਵਾਂ ਦੀ ਅਚਨਚੇਤ ਚੈਕਿੰਗ ਕੀਤੀ। ਡਿਪਟੀ ਕਮਿਸ਼ਨਰ ਨੇ ਗੈਰ ਹਾਜ਼ਰ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਦਿਆਂ ਭਵਿੱਖ ਵਿੱਚ ਸਰਕਾਰੀ ਦਫ਼ਤਰਾਂ ਵਿੱਚ ਸਮੇਂ ਸਿਰ ਹਾਜ਼ਰੀ ਯਕੀਨੀ ਬਣਾਉਣ ਅਤੇ ਲੋਕਾਂ ਨੂੰ ਸਮੇਂ ਸਿਰ ਸਰਵੋਤਮ ਪ੍ਰਸ਼ਾਸ਼ਨਿਕ ਸੇਵਾਵਾਂ ਮੁਹੱਈਆ ਕਰਵਾਉਣ ਦੀ ਹਦਾਇਤ ਕੀਤੀ। 

ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਜ਼ਿਲ੍ਹਾ ਸੰਗਰੂਰ ਵਿੱਚ ਪਾਰਦਰਸ਼ੀ ਢੰਗ ਨਾਲ ਨਾਗਰਿਕਾਂ ਨੂੰ ਮਿਆਰੀ ਅਤੇ ਸਮਾਂ ਬੱਧ ਸੇਵਾਵਾਂ ਮੁਹੱਈਆ ਕਰਵਾਉਣ ਲਈ ਅਸੀਂ ਪੂਰੀ ਤਰ੍ਹਾਂ ਵਚਨਬੱਧ ਹਾਂ ਅਤੇ ਜੇਕਰ ਕੋਈ ਅਧਿਕਾਰੀ ਜਾਂ ਕਰਮਚਾਰੀ ਇਸ ਮਾਮਲੇ ਵਿੱਚ ਅਣਗਹਿਲੀ ਕਰੇਗਾ ਤਾਂ ਉਸ ਖ਼ਿਲਾਫ਼ ਨਿਯਮਾਂ ਅਨੁਸਾਰ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਡਿਪਟੀ ਕਮਿਸ਼ਨਰ ਵੱਲੋਂ ਅੱਜ ਆਰ.ਟੀ.ਏ ਦਫ਼ਤਰ, ਫਰਦ ਕੇਂਦਰ, ਤਹਿਸੀਲ ਕੰਪਲੈਕਸ, ਖਜ਼ਾਨਾ ਦਫਤਰ, ਮਾਲ ਵਿਭਾਗ ਦੀਆਂ ਸ਼ਾਖਾਵਾਂ ਆਦਿ ਵਿਖੇ ਸਟਾਫ਼ ਦੀ ਹਾਜ਼ਰੀ ਅਤੇ ਮੌਜੂਦਗੀ ਦਾ ਨਿਰੀਖਣ ਕੀਤਾ ਗਿਆ। ਚੈਕਿੰਗ ਦੌਰਾਨ ਤਿੰਨ ਦਰਜਨ ਤੋਂ ਵੱਧ ਕਰਮਚਾਰੀ ਗੈਰਹਾਜ਼ਰ ਪਾਏ ਗਏ ਜਿਸ ਦਾ ਡਿਪਟੀ ਕਮਿਸ਼ਨਰ ਵੱਲੋਂ ਗੰਭੀਰ ਨੋਟਿਸ ਲਿਆ ਗਿਆ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਵਿਭਾਗਾਂ ਦੇ ਮੁਖੀਆਂ ਨੂੰ ਵੀ ਆਪਣੇ ਸਟਾਫ ਦੀ ਵਿਭਾਗਾਂ ਵਿਚ ਸਮੇਂ ਸਿਰ ਹਾਜ਼ਰੀ ਯਕੀਨੀ ਬਣਾਉਣ ਦੀ ਹਦਾਇਤ ਕੀਤੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਭਵਿੱਖ ਵਿੱਚ ਵੀ ਇਸ ਚੈਕਿੰਗ ਪ੍ਰਕਿਰਿਆ ਨੂੰ ਜਾਰੀ ਰੱਖਿਆ ਜਾਵੇਗਾ।

 

Tags: DC Sangrur , Deputy Commissioner Sangrur , Jitendra Jorwal , Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD